ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 17
ਆਰਥੋਡਾਕਸ ਕੈਲੰਡਰ · 4 ਜੁਲਾਈ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 17 ਜੁਲਾਈ 2027
ਸ਼ਨੀਵਾਰ · ਪੰਤੇਕੁਸਤ ਤੋਂ ਬਾਅਦ ਚੌਥਾ ਹਫ਼ਤਾ · ਸੁਰ 2
ਤਿਉਹਾਰ ਅਤੇ ਸੰਤ
Saint Andrew, Archbishop of Crete († 712-726)
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
11ਇਸੇ ਤਰ੍ਹਾਂ ਤੁਸੀਂ ਵੀ ਆਪਣੇ ਆਪ ਨੂੰ ਪਾਪ ਦੀ ਵੱਲੋਂ ਮਰੇ ਹੋਏ ਪਰ ਮਸੀਹ ਯਿਸੂ ਵਿੱਚ ਪਰਮੇਸ਼ੁਰ ਲਈ ਜਿਉਂਦੇ ਸਮਝੋ। 12ਹੁਣ ਫੇਰ ਪਾਪ ਤੁਹਾਡੀ ਮਰਨਹਾਰ ਦੇਹੀ ਵਿੱਚ ਰਾਜ ਨਾ ਕਰੇ, ਜੋ ਤੁਸੀਂ ਉਸ ਦੀਆਂ ਬੁਰੀਆਂ ਕਾਮਨਾਵਾਂ ਦੇ ਅਧੀਨ ਹੋਵੋ। 13ਅਤੇ ਨਾ ਆਪਣੇ ਅੰਗਾਂ ਨੂੰ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਸਮਝ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗਾਂ ਨੂੰ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ। 14ਜੋ ਤੁਹਾਡੇ ਉੱਤੇ ਪਾਪ ਦਾ ਜੋਰ ਨਾ ਚੱਲੇਗਾ ਕਿਉਂਕਿ ਤੁਸੀਂ ਬਿਵਸਥਾ ਦੇ ਅਧੀਨ ਨਹੀਂ ਸਗੋਂ ਕਿਰਪਾ ਦੇ ਅਧੀਨ ਹੋ। 15ਤਾਂ ਫੇਰ ਕੀ? ਅਸੀਂ ਪਾਪ ਕਰੀਏ ਇਸ ਲਈ ਜੋ ਅਸੀਂ ਬਿਵਸਥਾ ਦੇ ਅਧੀਨ ਨਹੀਂ ਸਗੋਂ ਕਿਰਪਾ ਦੇ ਅਧੀਨ ਹਾਂ? ਕਦੇ ਨਹੀਂ! 16ਭਲਾ ਤੁਸੀਂ ਇਹ ਨਹੀਂ ਜਾਣਦੇ ਹੋ ਕਿ ਆਗਿਆ ਮੰਨਣ ਲਈ ਜਿਹ ਦੇ ਹੱਥ ਤੁਸੀਂ ਆਪਣੇ ਆਪ ਨੂੰ ਦਾਸ ਬਣਾ ਕੇ ਸੌਂਪ ਦਿੰਦੇ ਹੋ ਤੁਸੀਂ ਉਸੇ ਦੇ ਦਾਸ ਹੋ ਜਿਸ ਦੀ ਆਗਿਆ ਮੰਨਦੇ ਹੋ, ਭਾਵੇਂ ਮੌਤ ਲਈ ਪਾਪ ਦੇ, ਭਾਵੇਂ ਧਾਰਮਿਕਤਾ ਲਈ ਆਗਿਆਕਾਰੀ ਦੇ। 17ਪਰ ਧੰਨਵਾਦ ਹੈ ਪਰਮੇਸ਼ੁਰ ਦਾ ਕਿ ਭਾਵੇਂ ਤੁਸੀਂ ਪਾਪ ਦੇ ਦਾਸ ਸੀ, ਪਰ ਜਿਸ ਸਿੱਖਿਆ ਦੇ ਸਾਂਚੇ ਵਿੱਚ ਢਾਲ਼ੇ ਗਏ ਤੁਸੀਂ ਮਨ ਤੋਂ ਉਹ ਦੇ ਆਗਿਆਕਾਰ ਹੋ ਗਏ।
ਇੰਜੀਲ
14ਯਿਸੂ ਨੇ ਪਤਰਸ ਦੇ ਘਰ ਵਿੱਚ ਆ ਕੇ ਉਸ ਦੀ ਸੱਸ ਨੂੰ ਬੁਖ਼ਾਰ ਨਾਲ ਬਿਮਾਰ ਪਈ ਵੇਖਿਆ। 15ਅਤੇ ਉਸ ਨੇ ਉਹ ਦਾ ਹੱਥ ਛੂਹਿਆ ਅਤੇ ਉਹ ਦਾ ਬੁਖ਼ਾਰ ਉਤਰ ਗਿਆ ਅਤੇ ਉਹ ਨੇ ਉੱਠ ਕੇ ਉਸ ਦੀ ਸੇਵਾ ਕੀਤੀ। 16ਅਤੇ ਜਦੋਂ ਸ਼ਾਮ ਹੋਈ, ਉਸ ਦੇ ਕੋਲ ਬਹੁਤਿਆਂ ਨੂੰ ਲਿਆਏ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ; ਅਤੇ ਉਸ ਨੇ ਬਚਨ ਨਾਲ ਭੂਤਾਂ ਨੂੰ ਕੱਢ ਦਿੱਤਾ ਅਤੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ। 17ਤਾਂ ਜੋ ਯਸਾਯਾਹ ਨਬੀ ਦਾ ਉਹ ਬਚਨ ਪੂਰਾ ਹੋਵੇ ਕਿ ਉਹ ਨੇ ਆਪ ਸਾਡੀਆਂ ਮਾਂਦਗੀਆਂ ਲੈ ਲਈਆਂ ਅਤੇ ਸਾਡੇ ਰੋਗ ਚੁੱਕ ਲਏ। 18ਫਿਰ ਯਿਸੂ ਨੇ ਵੱਡੀ ਭੀੜ ਆਪਣੇ ਆਲੇ-ਦੁਆਲੇ ਵੇਖ ਕੇ ਝੀਲ ਦੇ ਉਸ ਪਾਰ ਚੱਲਣ ਦੀ ਆਗਿਆ ਦਿੱਤੀ। 19ਅਤੇ ਇੱਕ ਧਰਮ ਦੇ ਉਪਦੇਸ਼ਕ ਨੇ ਕੋਲ ਆ ਕੇ ਉਹ ਨੂੰ ਕਿਹਾ, ਗੁਰੂ ਜੀ, ਜਿੱਥੇ ਤੁਸੀਂ ਜਾਓਗੇ ਮੈਂ ਤੁਹਾਡੇ ਪਿੱਛੇ ਚੱਲਾਂਗਾ। 20ਅਤੇ ਯਿਸੂ ਨੇ ਉਹ ਨੂੰ ਆਖਿਆ ਕਿ ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਲ੍ਹਣੇ ਹਨ, ਪਰ ਮਨੁੱਖ ਦੇ ਪੁੱਤਰ ਦੇ ਸਿਰ ਰੱਖਣ ਲਈ ਥਾਂ ਨਹੀਂ ਹੈ। 21ਅਤੇ ਚੇਲਿਆਂ ਵਿੱਚੋਂ ਕਿਸੇ ਨੇ ਉਹ ਨੂੰ ਆਖਿਆ, ਪ੍ਰਭੂ ਜੀ ਮੈਨੂੰ ਆਗਿਆ ਦਿਓ ਕਿ ਪਹਿਲਾਂ ਜਾ ਕੇ ਆਪਣੇ ਪਿਤਾ ਨੂੰ ਦੱਬਾਂ। 22ਪਰ ਯਿਸੂ ਨੇ ਉਸ ਨੂੰ ਕਿਹਾ, ਤੂੰ ਮੇਰੇ ਪਿੱਛੇ ਚੱਲਿਆ ਆ ਅਤੇ ਮੁਰਦਿਆਂ ਨੂੰ ਆਪਣੇ ਮੁਰਦੇ ਦੱਬਣ ਦੇ। 23ਜਦੋਂ ਉਹ ਬੇੜੀ ਉੱਤੇ ਚੜ੍ਹਿਆ ਤਾਂ ਉਸ ਦੇ ਚੇਲੇ ਉਹ ਦੇ ਮਗਰ ਆਏ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੁਲਾਈ 4 ਸਿਵਲ ਕੈਲੰਡਰ ਦਾ ਜੁਲਾਈ 17 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ