ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 18
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 18 ਜੁਲਾਈ 2027
ਐਤਵਾਰ · ਆਮ ਸਮੇਂ ਦਾ 16ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦਾ 16ਵਾਂ ਐਤਵਾਰ
ਐਤਵਾਰ · ਉਪਾਸਨਾ ਦਾ ਰੰਗ: ਹਰਾ
ਦਿਨ ਦੇ ਪਾਠ
ਪਹਿਲਾ ਪਾਠ
1ਹਾਏ ਉਹਨਾਂ ਅਯਾਲੀਆਂ ਉੱਤੇ ਜਿਹੜੇ ਮੇਰੀ ਚਰਾਈ ਦੀਆਂ ਭੇਡਾਂ ਨੂੰ ਮਾਰ ਮੁਕਾਉਂਦੇ ਅਤੇ ਉਹਨਾਂ ਨੂੰ ਖੇਰੂੰ-ਖੇਰੂੰ ਕਰਦੇ ਹਨ, ਯਹੋਵਾਹ ਦਾ ਵਾਕ ਹੈ! 2ਇਸ ਲਈ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਮੈਂ ਉਹਨਾਂ ਅਯਾਲੀਆਂ ਦੇ ਵਿਰੁੱਧ ਹਾਂ ਜਿਹੜੇ ਮੇਰੀ ਪਰਜਾ ਨੂੰ ਚਾਰਦੇ ਹਨ। ਤੁਸੀਂ ਮੇਰੇ ਇੱਜੜ ਨੂੰ ਖੇਰੂੰ-ਖੇਰੂੰ ਕੀਤਾ ਅਤੇ ਉਹਨਾਂ ਨੂੰ ਹੱਕ ਕੇ ਕੱਢ ਦਿੱਤਾ ਅਤੇ ਉਹਨਾਂ ਦੀ ਪਰਵਾਹ ਨਹੀਂ ਕੀਤੀ। ਵੇਖੋ, ਮੈਂ ਤੁਹਾਡੇ ਕੰਮਾਂ ਦੀ ਬੁਰਿਆਈ ਤੁਹਾਡੇ ਉੱਤੇ ਲਿਆਵਾਂਗਾ, ਯਹੋਵਾਹ ਦਾ ਵਾਕ ਹੈ 3ਮੈਂ ਆਪਣੇ ਇੱਜੜ ਦੇ ਬਕੀਏ ਉਹਨਾਂ ਦੇਸਾਂ ਵਿੱਚੋਂ ਇਕੱਠੇ ਕਰਾਂਗਾ ਜਿੱਥੇ ਮੈਂ ਉਹਨਾਂ ਨੂੰ ਹੱਕ ਕੇ ਕੱਢ ਦਿੱਤਾ। ਮੈਂ ਉਹਨਾਂ ਨੂੰ ਉਹਨਾਂ ਦੇ ਵਾੜਿਆਂ ਵਿੱਚ ਮੋੜ ਲਿਆਵਾਂਗਾ ਅਤੇ ਉਹ ਫਲਣਗੇ ਅਤੇ ਵਧਣਗੇ 4ਮੈਂ ਉਹਨਾਂ ਉੱਤੇ ਅਯਾਲੀ ਖੜੇ ਕਰਾਂਗਾ ਜਿਹੜੇ ਉਹਨਾਂ ਨੂੰ ਚਾਰਨਗੇ। ਉਹ ਫਿਰ ਨਾ ਡਰਨਗੇ ਅਤੇ ਨਾ ਘਬਰਾਉਣਗੇ, ਨਾ ਉਹਨਾਂ ਵਿੱਚੋਂ ਕੋਈ ਗਵਾਚੇਗੀ, ਯਹੋਵਾਹ ਦਾ ਵਾਕ ਹੈ। 5ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ। ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੇਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ 6ਉਹ ਦੇ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਇਸਰਾਏਲ ਸੁੱਖ ਨਾਲ ਵੱਸੇਗਾ ਅਤੇ ਉਹ ਦਾ ਇਹ ਨਾਮ ਹੋਵੇਗਾ ਜਿਸ ਦੇ ਨਾਲ ਉਹ ਪੁਕਾਰਿਆ ਜਾਵੇਗਾ, “ਯਹੋਵਾਹ ਸਾਡਾ ਧਰਮ”
ਜਵਾਬੀ ਭਜਨ
1ਦਾਊਦ ਦਾ ਭਜਨ। ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ। 2ਉਹ ਮੈਨੂੰ ਹਰੇ ਹਰੇ ਘਾਹ ਦੀਆਂ ਜੂਹਾਂ ਵਿੱਚ ਬਿਠਾਉਂਦਾ ਹੈ, ਉਹ ਮੈਨੂੰ ਸੁਖਦਾਇਕ ਪਾਣੀਆਂ ਕੋਲ ਲੈ ਜਾਂਦਾ ਹੈ। 3ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ, ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿੱਤ ਮੇਰੀ ਅਗਵਾਈ ਕਰਦਾ ਹੈ। 4ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈ। ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ। 5ਤੂੰ ਮੇਰੇ ਵਿਰੋਧੀਆਂ ਦੇ ਸਨਮੁਖ ਮੇਰੇ ਅੱਗੇ ਮੇਜ਼ ਵਿਛਾਉਂਦਾ ਹੈ, ਤੂੰ ਮੇਰੇ ਸਿਰ ਉੱਤੇ ਤੇਲ ਝੱਸਿਆ ਹੈ, ਮੇਰਾ ਕਟੋਰਾ ਬਰਕਤਾਂ ਨਾਲ ਭਰਿਆ ਹੋਇਆ ਹੈ। 6ਸੱਚ-ਮੁੱਚ ਭਲਿਆਈ ਅਤੇ ਦਯਾ ਜਿਉਣ ਭਰ ਮੇਰਾ ਪਿੱਛਾ ਕਰਨਗੀਆਂ, ਅਤੇ ਮੈਂ ਸਦਾ ਯਹੋਵਾਹ ਦੇ ਘਰ ਵਿੱਚ ਵਸਾਂਗਾ!
ਦੂਜਾ ਪਾਠ
13ਪਰ ਹੁਣ ਮਸੀਹ ਯਿਸੂ ਵਿੱਚ ਤੁਸੀਂ ਜੋ ਪਹਿਲਾਂ ਦੂਰ ਸੀ, ਮਸੀਹ ਦੇ ਲਹੂ ਦੇ ਦੁਆਰਾ ਨੇੜੇ ਕੀਤੇ ਗਏ ਹੋ! 14ਕਿਉਂ ਜੋ ਉਹ ਸਾਡਾ ਮਿਲਾਪ ਹੈ, ਜਿਸ ਨੇ ਯਹੂਦੀ ਅਤੇ ਪਰਾਈਆਂ ਕੌਮਾਂ ਨੂੰ ਇੱਕ ਕੀਤਾ ਅਤੇ ਸਰੀਰ ਵਿੱਚ ਵੈਰ-ਵਿਰੋਧ ਵਾਲੀ ਜੁਦਾਈ ਦੀ ਕੰਧ ਨੂੰ ਢਾਹ ਦਿੱਤਾ! 15ਅਤੇ ਬਿਵਸਥਾ ਨੂੰ ਬਿਧੀਆਂ ਅਤੇ ਕਨੂੰਨਾਂ ਸਮੇਤ ਮਿਟਾ ਦਿੱਤਾ ਤਾਂ ਜੋ ਦੋਹਾਂ ਤੋਂ ਆਪਣੇ ਵਿੱਚ ਇੱਕ ਨਵੇਂ ਮਨੁੱਖ ਦੀ ਰਚਨਾ ਕਰਕੇ ਮੇਲ-ਮਿਲਾਪ ਕਰਾਇਆ! 16ਅਤੇ ਸਲੀਬ ਦੇ ਰਾਹੀਂ ਵੈਰ-ਵਿਰੋਧ ਦਾ ਨਾਸ ਕਰਕੇ ਉਸੇ ਰਾਹੀਂ ਦੋਹਾਂ ਨੂੰ ਇੱਕ ਸਰੀਰ ਬਣਾ ਕੇ ਪਰਮੇਸ਼ੁਰ ਨਾਲ ਮੇਲ ਕਰਾਵੇ! 17ਅਤੇ ਉਸ ਨੇ ਆਣ ਕੇ ਤੁਹਾਨੂੰ ਜਿਹੜੇ ਦੂਰ ਸਨ, ਉਨ੍ਹਾਂ ਨੂੰ ਜਿਹੜੇ ਨੇੜੇ ਸਨ ਦੋਵਾਂ ਨੂੰ ਮੇਲ-ਮਿਲਾਪ ਦੀ ਖੁਸ਼ਖਬਰੀ ਸੁਣਾਈ! 18ਕਿਉਂ ਜੋ ਉਸੇ ਦੇ ਦੁਆਰਾ ਇੱਕੋ ਆਤਮਾ ਵਿੱਚ ਪਿਤਾ ਵੱਲ ਸਾਡੇ ਦੋਵਾਂ ਦੀ ਪਹੁੰਚ ਹੁੰਦੀ ਹੈ!
ਇੰਜੀਲ
30ਫੇਰ ਰਸੂਲ ਯਿਸੂ ਦੇ ਕੋਲ ਇਕੱਠੇ ਹੋਏ ਅਤੇ ਜੋ ਕੁਝ ਉਨ੍ਹਾਂ ਨੇ ਕੀਤਾ ਅਤੇ ਜੋ ਉਪਦੇਸ਼ ਦਿੱਤਾ ਸੀ ਸਭ ਉਸ ਨੂੰ ਦੱਸਿਆ। 31ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਕਿਸੇ ਉਜਾੜ ਥਾਂ ਵਿੱਚ ਜਾ ਕੇ ਅਲੱਗ ਚਲੇ ਜਾਓ ਅਤੇ ਥੋੜ੍ਹਾ ਜਿਹਾ ਆਰਾਮ ਕਰ ਲਵੋ; ਕਿਉਂਕਿ ਬਹੁਤ ਲੋਕ ਆਉਂਦੇ ਜਾਂਦੇ ਸਨ ਅਤੇ ਉਨ੍ਹਾਂ ਕੋਲ ਰੋਟੀ ਖਾਣ ਦਾ ਵੀ ਸਮਾਂ ਨਹੀਂ ਸੀ ਹੁੰਦਾ। 32ਸੋ ਉਹ ਬੇੜੀ ਉੱਤੇ ਇੱਕ ਉਜਾੜ ਥਾਂ ਵਿੱਚ ਅਲੱਗ ਚਲੇ ਗਏ। 33ਪਰ ਲੋਕਾਂ ਨੇ ਉਨ੍ਹਾਂ ਨੂੰ ਜਾਂਦੇ ਵੇਖਿਆ ਅਤੇ ਬਹੁਤਿਆਂ ਨੇ ਉਨ੍ਹਾਂ ਨੂੰ ਪਛਾਣ ਲਿਆ ਅਤੇ ਸਾਰਿਆਂ ਨਗਰਾਂ ਤੋਂ ਪੈਦਲ ਉੱਧਰ ਨੂੰ ਇਕੱਠੇ ਦੌੜੇ ਅਤੇ ਉਨ੍ਹਾਂ ਤੋਂ ਪਹਿਲਾਂ ਹੀ ਜਾ ਪਹੁੰਚੇ। 34ਤਾਂ ਉਸ ਨੇ ਨਿੱਕਲ ਕੇ ਇੱਕ ਵੱਡੀ ਭੀੜ ਵੇਖੀ ਅਤੇ ਉਨ੍ਹਾਂ ਤੇ ਤਰਸ ਖਾਧਾ ਇਸ ਲਈ ਜੋ ਉਹ ਉਨ੍ਹਾਂ ਭੇਡਾਂ ਵਾਗੂੰ ਸਨ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ। ਉਹ ਉਨ੍ਹਾਂ ਨੂੰ ਬਹੁਤ ਗੱਲਾਂ ਦਾ ਉਪਦੇਸ਼ ਦੇਣ ਲੱਗਾ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ