ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 18
ਆਰਥੋਡਾਕਸ ਕੈਲੰਡਰ · 5 ਜੁਲਾਈ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 18 ਜੁਲਾਈ 2027
ਐਤਵਾਰ · ਸੁਰ 3
ਤਿਉਹਾਰ ਅਤੇ ਸੰਤ
ਪੰਤੇਕੁਸਤ ਤੋਂ ਬਾਅਦ ਚੌਥਾ ਐਤਵਾਰ
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸ਼ਾਮ ਦੀ ਪ੍ਰਾਰਥਨਾ: ਪਾਠ (ਸੰਤ ਅਥਾਨਾਸੀਅਸ ਲਈ)
ਇਸ ਅਨੁਵਾਦ ਵਿੱਚ ਨਹੀਂ
ਸ਼ਾਮ ਦੀ ਪ੍ਰਾਰਥਨਾ: ਪਾਠ (ਸੰਤ ਅਥਾਨਾਸੀਅਸ ਲਈ)
ਇਸ ਅਨੁਵਾਦ ਵਿੱਚ ਨਹੀਂ
ਸ਼ਾਮ ਦੀ ਪ੍ਰਾਰਥਨਾ: ਪਾਠ (ਸੰਤ ਅਥਾਨਾਸੀਅਸ ਲਈ)
ਇਸ ਅਨੁਵਾਦ ਵਿੱਚ ਨਹੀਂ
ਸ਼ਾਮ ਦੀ ਪ੍ਰਾਰਥਨਾ: ਪਾਠ (ਸੰਤ ਸਰਗੀਅਸ ਲਈ)
31ਧਰਮੀ ਦਾ ਮੂੰਹ ਬੁੱਧ ਦਾ ਫਲ ਦਿੰਦਾ ਹੈ, ਪਰ ਟੇਢੀ ਜੀਭ ਵੱਢੀ ਜਾਵੇਗੀ। 32ਧਰਮੀ ਦੇ ਬੁੱਲ ਮਨ ਭਾਉਂਦੀ ਗੱਲ ਜਾਣਦੇ ਹਨ, ਪਰ ਦੁਸ਼ਟ ਦਾ ਮੂੰਹ ਪੁੱਠੀਆਂ ਗੱਲਾਂ ਬੋਲਦਾ ਹੈ। 11:1ਛਲ ਵਾਲੀ ਤੱਕੜੀ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰੰਤੂ ਪੂਰੇ ਤੋਲ ਤੋਂ ਉਹ ਪਰਸੰਨ ਹੁੰਦਾ ਹੈ। 2ਹੰਕਾਰ ਦੇ ਨਾਲ ਨਿਰਾਦਰ ਆਉਂਦਾ ਹੈ, ਪਰ ਨਿਮਰਤਾ ਦੇ ਨਾਲ ਬੁੱਧ ਆਉਂਦੀ ਹੈ। 3ਸਿੱਧਿਆਂ ਦੀ ਖ਼ਰਾਈ ਉਹਨਾਂ ਦੀ ਅਗਵਾਈ ਕਰੇਗੀ, ਪਰ ਕਪਟੀਆਂ ਦੀ ਟੇਢੀ ਚਾਲ ਉਨ੍ਹਾਂ ਦਾ ਨਾਸ ਕਰੇਗੀ। 4ਕਹਿਰ ਦੇ ਦਿਨ ਧਨ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਨੇਕੀ ਦੇ ਕੰਮ ਮੌਤ ਤੋਂ ਬਚਾ ਲੈਂਦੇ ਹਨ। 5ਖਰੇ ਮਨੁੱਖ ਦਾ ਰਾਹ ਧਾਰਮਿਕਤਾ ਦੇ ਕਾਰਨ ਸਿੱਧਾ ਰਹਿੰਦਾ ਹੈ, ਪਰ ਦੁਸ਼ਟ ਮਨੁੱਖ ਆਪਣੀ ਦੁਸ਼ਟਤਾਈ ਨਾਲ ਹੀ ਡਿੱਗ ਪੈਂਦਾ ਹੈ। 6ਸਿੱਧਿਆਂ ਦੀ ਸਿਧਿਆਈ ਉਹਨਾਂ ਨੂੰ ਛੁਡਾਉਂਦੀ ਹੈ, ਪਰ ਛਲੀਏ ਆਪਣੀ ਹੀ ਲੋਚ ਵਿੱਚ ਫਸ ਜਾਂਦੇ ਹਨ। 7ਜਦ ਦੁਸ਼ਟ ਮਰਦਾ ਹੈ, ਤਦ ਉਹ ਦੀ ਆਸ ਵੀ ਮਿਟ ਜਾਂਦੀ ਹੈ, ਅਤੇ ਬੁਰਿਆਰਾਂ ਦੀ ਆਸ ਦਾ ਨਾਸ ਹੋ ਜਾਂਦਾ ਹੈ। 8ਧਰਮੀ ਬਿਪਤਾ ਤੋਂ ਛੁਡਾਇਆ ਜਾਂਦਾ ਹੈ, ਪਰ ਦੁਸ਼ਟ ਉਸੇ ਵਿੱਚ ਫਸ ਜਾਂਦਾ ਹੈ। 9ਕੁਧਰਮੀ ਆਪਣੇ ਮੂੰਹ ਨਾਲ ਆਪਣੇ ਗੁਆਂਢੀ ਦਾ ਨਾਸ ਕਰਦਾ ਹੈ, ਪਰ ਧਰਮੀ ਗਿਆਨ ਦੇ ਕਾਰਨ ਛੁਡਾਏ ਜਾਂਦੇ ਹਨ। 10ਜਦ ਧਰਮੀਆਂ ਨੂੰ ਸੁੱਖ ਹੁੰਦਾ ਹੈ, ਤਦ ਨਗਰ ਦੇ ਲੋਕ ਪ੍ਰਸੰਨ ਹੁੰਦੇ ਹਨ, ਪਰ ਜਦ ਦੁਸ਼ਟਾਂ ਦਾ ਨਾਸ ਹੁੰਦਾ, ਤਾਂ ਜੈਕਾਰੇ ਹੁੰਦੇ ਹਨ! 11ਸਚਿਆਰਾਂ ਦੀਆਂ ਅਸੀਸਾਂ ਨਾਲ ਨਗਰ ਦਾ ਵਾਧਾ ਹੁੰਦਾ ਹੈ, ਪਰ ਦੁਸ਼ਟਾਂ ਦੇ ਬੋਲਾਂ ਨਾਲ ਉਹ ਢਹਿ ਜਾਂਦਾ ਹੈ। 12ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਨਿਰਬੁੱਧ ਹੈ, ਪਰ ਸਮਝਦਾਰ ਪੁਰਸ਼ ਚੁੱਪ ਰਹਿੰਦਾ ਹੈ।
ਸ਼ਾਮ ਦੀ ਪ੍ਰਾਰਥਨਾ: ਪਾਠ (ਸੰਤ ਸਰਗੀਅਸ ਲਈ)
ਇਸ ਅਨੁਵਾਦ ਵਿੱਚ ਨਹੀਂ
ਸਵੇਰ ਦੀ ਪ੍ਰਾਰਥਨਾ ਦੀ ਚੌਥੀ ਇੰਜੀਲ
1ਹਫ਼ਤੇ ਦੇ ਪਹਿਲੇ ਦਿਨ ਸਵੇਰ ਵੇਲੇ ਉਹ ਸੁਗੰਧਾਂ ਨੂੰ ਜਿਹੜੀਆਂ ਉਨ੍ਹਾਂ ਤਿਆਰ ਕੀਤੀਆਂ ਸਨ, ਲੈ ਕੇ ਕਬਰ ਉੱਤੇ ਆਈਆਂ। 2ਅਤੇ ਉਨ੍ਹਾਂ ਨੇ ਪੱਥਰ ਨੂੰ ਕਬਰ ਦੇ ਮੂੰਹ ਤੋਂ ਹਟਿਆ ਵੇਖਿਆ। 3ਅਤੇ ਅੰਦਰ ਜਾ ਕੇ ਪ੍ਰਭੂ ਯਿਸੂ ਦੀ ਲੋਥ ਨਾ ਪਾਈ। 4ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਇਸ ਦੇ ਕਾਰਨ ਉਲਝਣ ਵਿੱਚ ਸਨ, ਤਾਂ ਵੇਖੋ, ਦੋ ਪੁਰਸ਼ ਚਮਕੀਲੀ ਪੁਸ਼ਾਕ ਪਹਿਨੀ ਉਨ੍ਹਾਂ ਦੇ ਕੋਲ ਆ ਖਲੋਤੇ। 5ਜਦ ਉਹ ਡਰ ਗਈਆਂ ਅਤੇ ਆਪਣੇ ਸਿਰ ਜ਼ਮੀਨ ਦੀ ਵੱਲ ਝੁਕਾਉਂਦੀਆਂ ਸਨ ਤਾਂ ਉਨ੍ਹਾਂ ਪੁਰਸ਼ਾਂ ਨੇ ਇਨ੍ਹਾਂ ਨੂੰ ਆਖਿਆ, ਤੁਸੀਂ ਜਿਉਂਦੇ ਨੂੰ ਮੁਰਦਿਆਂ ਵਿੱਚ ਕਿਉਂ ਲੱਭਦੀਆਂ ਹੋ? 6ਉਹ ਐਥੇ ਨਹੀਂ ਹੈ ਪਰ ਜੀ ਉੱਠਿਆ ਹੈ। ਯਾਦ ਕਰੋ ਕਿ ਗਲੀਲ ਵਿੱਚ ਹੁੰਦਿਆਂ ਉਸ ਨੇ ਤੁਹਾਨੂੰ ਕੀ ਕਿਹਾ ਸੀ, 7ਕਿ ਮਨੁੱਖ ਦੇ ਪੁੱਤਰ ਨੂੰ ਪਾਪੀ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਣਾ ਅਤੇ ਸਲੀਬ ਉੱਤੇ ਚੜ੍ਹਾਇਆ ਜਾਣਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰ ਹੈ। 8ਤਦ ਉਨ੍ਹਾਂ ਨੂੰ ਯਿਸੂ ਦੀਆਂ ਗੱਲਾਂ ਯਾਦ ਆਈਆਂ। 9ਅਤੇ ਕਬਰ ਤੋਂ ਵਾਪਸ ਆ ਕੇ ਉਹਨਾਂ ਨੇ ਇਹ ਸਾਰੀਆਂ ਗੱਲਾਂ ਉਨ੍ਹਾਂ ਗਿਆਰ੍ਹਾਂ ਚੇਲਿਆਂ ਅਤੇ ਹੋਰ ਸਭਨਾਂ ਨੂੰ ਦੱਸ ਦਿੱਤੀਆਂ। 10ਸੋ ਮਰਿਯਮ ਮਗਦਲੀਨੀ ਅਤੇ ਯੋਆਨਾ ਅਤੇ ਯਾਕੂਬ ਦੀ ਮਾਂ ਮਰਿਯਮ ਅਤੇ ਉਨ੍ਹਾਂ ਦੇ ਨਾਲ ਦੀਆਂ ਹੋਰ ਔਰਤਾਂ ਨੇ ਰਸੂਲਾਂ ਨੂੰ ਇਹ ਗੱਲਾਂ ਦੱਸੀਆਂ। 11ਅਤੇ ਇਹ ਗੱਲਾਂ ਉਨ੍ਹਾਂ ਨੂੰ ਕਹਾਣੀਆਂ ਵਾਂਗੂੰ ਮਲੂਮ ਹੋਈਆਂ ਅਤੇ ਉਨ੍ਹਾਂ ਨੇ ਉਹਨਾਂ ਦਾ ਸੱਚ ਨਾ ਮੰਨਿਆ। 12ਪਰ ਪਤਰਸ ਉੱਠ ਕੇ ਕਬਰ ਵੱਲ ਭੱਜਿਆ ਅਤੇ ਝੁੱਕ ਕੇ ਕਬਰ ਦੇ ਅੰਦਰ ਵੇਖਿਆ, ਪਰ ਕੇਵਲ ਉਸ ਦੇ ਕੱਪੜੇ ਹੀ ਵੇਖੇ ਅਤੇ ਇਸ ਘਟਨਾ ਬਾਰੇ ਅਚਰਜ਼ ਮੰਨਦਾ ਹੋਇਆ ਆਪਣੇ ਘਰ ਚੱਲਿਆ ਗਿਆ।
ਪੱਤ੍ਰੀ
18ਅਤੇ ਪਾਪ ਤੋਂ ਛੁੱਟ ਕੇ ਤੁਸੀਂ ਧਾਰਮਿਕਤਾ ਦੇ ਦਾਸ ਬਣ ਗਏ। 19ਮੈਂ ਤੁਹਾਡੇ ਸਰੀਰ ਦੀ ਦੁਰਬਲਤਾਈ ਦੇ ਕਾਰਨ ਮਨੁੱਖਾਂ ਵਾਲੀ ਗੱਲ ਆਖਦਾ ਹਾਂ ਸੋ ਜਿਵੇਂ ਤੁਸੀਂ ਆਪਣੇ ਅੰਗਾਂ ਨੂੰ ਗੰਦ-ਮੰਦ ਅਤੇ ਕੁਧਰਮ ਸਗੋਂ ਅੱਤ ਕੁਧਰਮ ਦੀ ਗੁਲਾਮੀ ਵਿੱਚ ਸੌਂਪ ਦਿੱਤੇ ਤਿਵੇਂ ਹੁਣ ਆਪਣੇ ਅੰਗਾਂ ਨੂੰ ਧਾਰਮਿਕਤਾ ਦੀ ਗੁਲਾਮੀ ਵਿੱਚ ਪਵਿੱਤਰ ਹੋਣ ਲਈ ਸੌਂਪ ਦਿਓ। 20ਜਦੋਂ ਤੁਸੀਂ ਪਾਪ ਦੇ ਦਾਸ ਸੀ ਤਾਂ ਧਾਰਮਿਕਤਾ ਤੋਂ ਆਜ਼ਾਦ ਸੀ। 21ਸੋ ਉਸ ਵੇਲੇ ਤੁਹਾਨੂੰ ਉਹਨਾਂ ਗੱਲਾਂ ਤੋਂ ਕੀ ਫਲ ਮਿਲਿਆ ਜਿਨ੍ਹਾਂ ਕਰਕੇ ਹੁਣ ਤੁਹਾਨੂੰ ਸ਼ਰਮ ਆਉਂਦੀ ਹੈ ਕਿਉਂ ਜੋ ਉਹਨਾਂ ਦਾ ਅੰਤ ਤਾਂ ਮੌਤ ਹੈ? 22ਪਰ ਹੁਣ ਤੁਸੀਂ ਪਾਪ ਤੋਂ ਛੁੱਟ ਕੇ ਅਤੇ ਪਰਮੇਸ਼ੁਰ ਦੇ ਦਾਸ ਬਣ ਕੇ ਪਵਿੱਤਰਤਾਈ ਦੇ ਲਈ ਆਪਣਾ ਫਲ ਅਤੇ ਅੰਤ ਵਿੱਚ ਸਦੀਪਕ ਜੀਵਨ ਪਾਉਂਦੇ ਹੋ। 23ਕਿਉਂਕਿ ਪਾਪ ਦੀ ਮਜ਼ਦੂਰੀ ਤਾਂ ਮੌਤ ਹੈ, ਪਰ ਪਰਮੇਸ਼ੁਰ ਦਾ ਵਰਦਾਨ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਸਦੀਪਕ ਜੀਵਨ ਹੈ।
ਪੱਤ੍ਰੀ (ਦੋਹਾਂ ਵਿੱਚੋਂ ਕਿਸੇ ਇੱਕ ਸੰਤ ਲਈ)
22ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ, 23ਨਰਮਾਈ, ਸੰਜਮ। ਇਹੋ ਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ। 24ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ। 25ਜੇ ਅਸੀਂ ਆਤਮਾ ਦੁਆਰਾ ਜਿਉਂਦੇ ਹਾਂ ਤਾਂ ਆਤਮਾ ਦੁਆਰਾ ਚੱਲੀਏ ਵੀ। 26ਅਸੀਂ ਘਮੰਡੀ ਹੋ ਕੇ ਨਾ ਇੱਕ ਦੂਜੇ ਨੂੰ ਖਿਝਾਈਏ ਅਤੇ ਨਾ ਇੱਕ ਦੂਜੇ ਨਾਲ ਖਾਰ ਰੱਖੀਏ। 6:1ਹੇ ਭਰਾਵੋ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਸੁਧਾਰੋ ਅਤੇ ਤੁਸੀਂ ਆਪਣੀ ਵੀ ਚੌਕਸੀ ਰੱਖੋ ਕਿਤੇ ਤੁਸੀਂ ਵੀ ਪਰਤਾਵੇ ਵਿੱਚ ਨਾ ਪੈ ਜਾਵੋ। 2ਤੁਸੀਂ ਇੱਕ ਦੂਜੇ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋ।
ਇੰਜੀਲ
5ਜਦੋਂ ਉਹ ਕਫ਼ਰਨਾਹੂਮ ਵਿੱਚ ਗਿਆ, ਇੱਕ ਸੂਬੇਦਾਰ ਉਸ ਕੋਲ ਆਇਆ ਅਤੇ ਉਸ ਅੱਗੇ ਬੇਨਤੀ ਕੀਤੀ, 6ਕਿ ਪ੍ਰਭੂ ਜੀ, ਮੇਰਾ ਨੌਕਰ ਅਧਰੰਗ ਦਾ ਮਾਰਿਆ, ਘਰ ਵਿੱਚ ਪਿਆ ਦਰਦ ਨਾਲ ਤੜਫ਼ ਰਿਹਾ ਹੈ। 7ਪ੍ਰਭੂ ਨੇ ਉਸ ਨੂੰ ਆਖਿਆ, ਮੈਂ ਆ ਕੇ ਉਹ ਨੂੰ ਚੰਗਾ ਕਰ ਦਿਆਂਗਾ। 8ਪਰ ਸੂਬੇਦਾਰ ਨੇ ਉੱਤਰ ਦਿੱਤਾ, ਪ੍ਰਭੂ ਜੀ ਮੈਂ ਇਸ ਯੋਗ ਨਹੀਂ ਜੋ ਤੁਸੀਂ ਮੇਰੀ ਛੱਤ ਦੇ ਹੇਠ ਆਓ, ਪਰ ਸਿਰਫ਼ ਬਚਨ ਹੀ ਕਰ ਦੇਵੋ ਤਾਂ ਮੇਰਾ ਨੌਕਰ ਚੰਗਾ ਹੋ ਜਾਵੇਗਾ। 9ਕਿਉਂ ਜੋ ਮੈਂ ਵੀ ਦੂਜਿਆਂ ਦੇ ਅਧੀਨ ਇੱਕ ਮਨੁੱਖ ਹਾਂ ਅਤੇ ਸਿਪਾਹੀਆਂ ਨੂੰ ਆਪਣੇ ਅਧੀਨ ਰੱਖਦਾ ਹਾਂ ਅਤੇ ਜੇ ਕਿਸੇ ਨੂੰ ਆਖਦਾ ਹਾਂ, ਜਾ! ਤਾਂ ਉਹ ਜਾਂਦਾ ਹੈ ਅਤੇ ਜੇ ਕਿਸੇ ਨੂੰ ਆਖਦਾ ਹਾਂ, ਆ! ਤਾਂ ਉਹ ਆਉਂਦਾ ਹੈ ਅਤੇ ਜੇ ਆਪਣੇ ਨੌਕਰ ਨੂੰ ਆਖਦਾ ਹਾਂ, ਇਹ ਕਰ! ਤਾਂ ਉਹ ਕਰਦਾ ਹੈ। 10ਯਿਸੂ ਇਹ ਸੁਣ ਕੇ ਹੈਰਾਨ ਹੋਇਆ ਅਤੇ ਆਪਣੇ ਪਿੱਛੇ ਆਉਣ ਵਾਲਿਆਂ ਨੂੰ ਕਿਹਾ ਕਿ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਮੈਂ ਇਸ ਤਰ੍ਹਾਂ ਦਾ ਵਿਸ਼ਵਾਸ ਇਸਰਾਏਲ ਵਿੱਚ ਵੀ ਨਹੀਂ ਵੇਖਿਆ! 11ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਬਹੁਤ ਸਾਰੇ ਪੂਰਬ ਅਤੇ ਪੱਛਮ ਤੋਂ ਆਉਣਗੇ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੈਠਣਗੇ। 12ਪਰ ਰਾਜ ਦੇ ਪੁੱਤਰ ਬਾਹਰ ਦੇ ਅੰਧਕਾਰ ਵਿੱਚ ਸੁੱਟੇ ਜਾਣਗੇ, ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ। 13ਫਿਰ ਯਿਸੂ ਨੇ ਸੂਬੇਦਾਰ ਨੂੰ ਕਿਹਾ, ਜਾ ਜਿਸ ਤਰ੍ਹਾਂ ਤੂੰ ਵਿਸ਼ਵਾਸ ਕੀਤਾ ਤੇਰੇ ਲਈ ਉਸੇ ਤਰ੍ਹਾਂ ਹੋਵੇ ਅਤੇ ਉਹ ਨੌਕਰ ਉਸੇ ਵੇਲੇ ਚੰਗਾ ਹੋ ਗਿਆ।”
ਇੰਜੀਲ (ਦੋਹਾਂ ਵਿੱਚੋਂ ਕਿਸੇ ਇੱਕ ਸੰਤ ਲਈ)
17ਅਤੇ ਉਹ ਉਨ੍ਹਾਂ ਨਾਲ ਉਤਰ ਕੇ ਪੱਧਰੇ ਥਾਂ ਖੜ੍ਹਾ ਹੋਇਆ, ਉਸ ਦੇ ਨਾਲ ਚੇਲਿਆਂ ਦੀ ਵੱਡੀ ਮੰਡਲੀ ਅਤੇ ਲੋਕਾਂ ਦੀ ਵੱਡੀ ਭੀੜ ਜਿਹੜੇ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਦੇ ਕੰਢਿਓਂ ਉਸ ਦੀ ਸੁਣਨ ਲਈ ਅਤੇ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ। 18ਅਤੇ ਜਿਹੜੇ ਅਸ਼ੁੱਧ ਆਤਮਾਵਾਂ ਤੋਂ ਦੁੱਖੀ ਸਨ ਉਹ ਚੰਗੇ ਕੀਤੇ ਗਏ। 19ਅਤੇ ਸਾਰੇ ਲੋਕ ਉਸ ਨੂੰ ਛੂਹਣਾ ਚਾਹੁੰਦੇ ਸਨ ਇਸ ਲਈ ਜੋ ਸਮਰੱਥਾ ਉਸ ਤੋਂ ਨਿੱਕਲ ਕੇ ਸਭਨਾਂ ਨੂੰ ਚੰਗਾ ਕਰਦੀ ਸੀ। 20ਤਦ ਉਸ ਨੇ ਆਪਣਿਆਂ ਚੇਲਿਆਂ ਉੱਤੇ ਨਿਗਾਹ ਕਰ ਕੇ ਆਖਿਆ, ਧੰਨ ਹੋ ਤੁਸੀਂ ਜਿਹੜੇ ਗਰੀਬ ਹੋ ਕਿਉਂ ਜੋ ਸਵਰਗ ਰਾਜ ਤੁਹਾਡਾ ਹੈ। 21ਧੰਨ ਹੋ ਤੁਸੀਂ ਜਿਹੜੇ ਹੁਣ ਭੁੱਖੇ ਹੋ ਕਿਉਂ ਜੋ ਤੁਸੀਂ ਰਜਾਏ ਜਾਓਗੇ। ਧੰਨ ਹੋ ਤੁਸੀਂ ਜਿਹੜੇ ਹੁਣ ਰੋਂਦੇ ਹੋ ਕਿਉਂ ਜੋ ਹੱਸੋਗੇ। 22ਧੰਨ ਹੋ ਤੁਸੀਂ ਜਦ ਮਨੁੱਖ ਦੇ ਪੁੱਤਰ ਦੇ ਕਾਰਨ ਮਨੁੱਖ ਤੁਹਾਡੇ ਨਾਲ ਵੈਰ ਰੱਖਣਗੇ ਅਤੇ ਤੁਹਾਨੂੰ ਛੱਡ ਦੇਣਗੇ, ਮੰਦਾ ਆਖਣਗੇ ਅਤੇ ਤੁਹਾਡਾ ਨਾਮ ਬੁਰਾ ਜਾਣ ਕੇ ਕੱਢ ਸੁੱਟਣਗੇ। 23ਉਸ ਦਿਨ ਅਨੰਦ ਮਨਾਉਣਾ ਤੇ ਖੁਸ਼ੀ ਨਾਲ ਉੱਛਲਣਾ ਕਿਉਂ ਜੋ ਵੇਖੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਦੇ ਪਿਉ-ਦਾਦਿਆਂ ਨੇ ਨਬੀਆਂ ਨਾਲ ਵੀ ਇਸੇ ਤਰ੍ਹਾਂ ਕੀਤਾ ਸੀ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੁਲਾਈ 5 ਸਿਵਲ ਕੈਲੰਡਰ ਦਾ ਜੁਲਾਈ 18 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ