ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 19
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 19 ਜੁਲਾਈ 2027
ਸੋਮਵਾਰ · ਆਮ ਸਮੇਂ ਦਾ 16ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 16ਵੇਂ ਹਫ਼ਤੇ ਦਾ ਸੋਮਵਾਰ
ਆਮ ਦਿਨ · ਉਪਾਸਨਾ ਦਾ ਰੰਗ: ਹਰਾ
ਦਿਨ ਦੇ ਪਾਠ
ਪਹਿਲਾ ਪਾਠ
5ਤਾਂ ਮਿਸਰ ਦੇ ਰਾਜੇ ਨੂੰ ਦੱਸਿਆ ਗਿਆ ਕਿ ਉਹ ਲੋਕ ਨੱਠ ਗਏ ਹਨ। ਤਾਂ ਫ਼ਿਰਊਨ ਅਤੇ ਉਸ ਦੇ ਟਹਿਲੂਆਂ ਦੇ ਮਨ ਉਨ੍ਹਾਂ ਲੋਕਾਂ ਵੱਲੋਂ ਫਿਰ ਗਏ ਅਤੇ ਉਨ੍ਹਾਂ ਨੇ ਆਖਿਆ, ਇਹ ਕੀ ਹੈ ਜੋ ਆਪਾਂ ਕੀਤਾ ਕਿ ਆਪਾਂ ਇਸਰਾਏਲ ਨੂੰ ਆਪਣੀ ਟਹਿਲ ਤੋਂ ਜਾਣ ਦਿੱਤਾ? 6ਤਾਂ ਉਸ ਨੇ ਆਪਣਾ ਰੱਥ ਜੁੜਾਇਆ ਅਤੇ ਆਪਣੀ ਪਰਜਾ ਨੂੰ ਨਾਲ ਲਿਆ 7ਨਾਲੇ ਉਸ ਨੇ ਛੇ ਸੌ ਚੁਗਵੇਂ ਰੱਥ ਅਤੇ ਮਿਸਰ ਦੇ ਬਾਕੀ ਰੱਥ ਵੀ ਲਏ ਅਤੇ ਸਾਰਿਆਂ ਉੱਤੇ ਅਫ਼ਸਰ ਬਹਾਏ। 8ਅਤੇ ਯਹੋਵਾਹ ਨੇ ਮਿਸਰ ਦੇ ਰਾਜੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਅਤੇ ਉਸ ਨੇ ਇਸਰਾਏਲੀਆਂ ਦਾ ਪਿੱਛਾ ਕੀਤਾ ਪਰ ਇਸਰਾਏਲੀ ਜ਼ਬਰਦਸਤੀ ਨਾਲ ਨਿੱਕਲਦੇ ਜਾਂਦੇ ਸਨ। 9ਅਤੇ ਮਿਸਰੀਆਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਫ਼ਿਰਊਨ ਦੇ ਸਾਰੇ ਘੋੜੇ ਅਤੇ ਰੱਥ ਅਤੇ ਉਸ ਦੇ ਘੋੜ ਚੜ੍ਹੇ ਅਤੇ ਉਸ ਦੀ ਫੌਜ ਉਨ੍ਹਾਂ ਦੇ ਤੰਬੂ ਲਾਉਂਦਿਆਂ ਤੇ ਸਮੁੰਦਰ ਦੇ ਕੋਲ ਅਤੇ ਪੀ-ਹਹੀਰੋਥ ਦੇ ਕੋਲ ਬਆਲ-ਸਫ਼ੋਨ ਦੇ ਸਾਹਮਣੇ ਜਾ ਟੱਕਰੀ। 10ਜਦ ਫ਼ਿਰਊਨ ਆਇਆ ਤਾਂ ਇਸਰਾਏਲੀਆਂ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਵੇਖੋ ਮਿਸਰੀ ਉਨ੍ਹਾਂ ਦੇ ਪਿੱਛੇ-ਪਿੱਛੇ ਆ ਰਹੇ ਸਨ ਤਾਂ ਉਹ ਬਹੁਤ ਹੀ ਡਰੇ ਅਤੇ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਤਰਲੇ ਕੀਤੇ। 11ਉਪਰੰਤ ਉਨ੍ਹਾਂ ਨੇ ਮੂਸਾ ਨੂੰ ਆਖਿਆ, ਕੀ ਮਿਸਰ ਵਿੱਚ ਕਬਰਾਂ ਨਹੀਂ ਸਨ ਕਿ ਤੂੰ ਸਾਨੂੰ ਮਰਨ ਲਈ ਉਜਾੜ ਵਿੱਚ ਲਿਆਇਆ ਹੈਂ? ਇਹ ਤੂੰ ਸਾਡੇ ਨਾਲ ਕੀ ਕੀਤਾ ਜੋ ਸਾਨੂੰ ਮਿਸਰੋਂ ਕੱਢ ਲਿਆਇਆ ਹੈਂ? 12ਇਹ ਉਹੋ ਹੀ ਗੱਲ ਤਾਂ ਨਹੀਂ ਜਿਹੜੀ ਅਸੀਂ ਤੈਨੂੰ ਮਿਸਰ ਵਿੱਚ ਆਖੀ ਸੀ ਕਿ ਸਾਨੂੰ ਰਹਿਣ ਦੇ ਕਿ ਅਸੀਂ ਮਿਸਰੀਆਂ ਦੀ ਟਹਿਲ ਕਰੀਏ ਕਿਉਂਕਿ ਸਾਨੂੰ ਮਿਸਰੀਆਂ ਦੀ ਟਹਿਲ ਕਰਨੀ ਉਜਾੜ ਵਿੱਚ ਮਰਨ ਨਾਲੋਂ ਚੰਗੀ ਸੀ? 13ਮੂਸਾ ਨੇ ਪਰਜਾ ਨੂੰ ਆਖਿਆ, ਨਾ ਡਰੋ, ਖੜੇ ਰਹੋ ਅਤੇ ਯਹੋਵਾਹ ਦੇ ਬਚਾਉ ਨੂੰ ਵੇਖੋ ਜਿਹੜਾ ਅੱਜ ਦੇ ਦਿਨ ਤੁਹਾਡੇ ਲਈ ਕਰੇਗਾ ਕਿਉਂਕਿ ਜਿਹੜੇ ਮਿਸਰੀ ਤੁਸੀਂ ਅੱਜ ਵੇਖਦੇ ਹੋ ਫੇਰ ਸਦਾ ਤੱਕ ਕਦੀ ਨਾ ਵੇਖੋਗੇ। 14ਯਹੋਵਾਹ ਤੁਹਾਡੇ ਲਈ ਜੰਗ ਕਰੇਗਾ ਪਰ ਤੁਸੀਂ ਚੁੱਪ ਹੀ ਰਹਿਣਾ। 15ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਕਿਉਂ ਮੇਰੇ ਤਰਲੇ ਕਰਦਾ ਹੈਂ? ਇਸਰਾਏਲੀਆਂ ਨਾਲ ਗੱਲ ਕਰ ਕਿ ਉਹ ਅੱਗੇ ਤੁਰਨ। 16ਤੂੰ ਆਪਣਾ ਢਾਂਗਾ ਚੁੱਕ ਅਤੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕਰ ਅਤੇ ਉਸ ਨੂੰ ਦੋ ਭਾਗ ਕਰ ਦੇ ਕਿ ਇਸਰਾਏਲੀ ਸਮੁੰਦਰ ਦੇ ਵਿੱਚ ਦੀ ਸੁੱਕੀ ਥਾਂ ਥਾਣੀ ਲੰਘ ਜਾਣ। 17ਵੇਖ ਮੈਂ ਮਿਸਰੀਆਂ ਦੇ ਮਨ ਕਠੋਰ ਹੋਣ ਦੇਵਾਂਗਾ ਅਤੇ ਉਹ ਉਨ੍ਹਾਂ ਦੇ ਪਿੱਛੇ ਜਾਣਗੇ ਅਤੇ ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫੌਜ ਅਤੇ ਰੱਥਾਂ ਅਤੇ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ। 18ਜਦ ਮੈਂ ਫ਼ਿਰਊਨ ਉਸ ਦੇ ਰਥਾਂ ਅਤੇ ਉਸ ਦੇ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ ਤਦ ਮਿਸਰੀ ਜਾਣਨਗੇ ਕਿ ਮੈਂ ਯਹੋਵਾਹ ਹਾਂ।
ਜਵਾਬੀ ਭਜਨ
1ਤਦ ਮੂਸਾ ਅਤੇ ਇਸਰਾਏਲੀਆਂ ਨੇ ਯਹੋਵਾਹ ਲਈ ਇਹ ਗੀਤ ਗਾਉਂਦੇ ਹੋਇਆਂ ਆਖਿਆ - ਮੈਂ ਯਹੋਵਾਹ ਲਈ ਗਾਵਾਂਗਾ ਕਿਉਂਕਿ ਉਹ ਬਹੁਤ ਉੱਚਾ ਹੋਇਆ ਹੈ, ਉਸ ਨੇ ਘੋੜੇ ਅਤੇ ਉਸ ਦੇ ਸਵਾਰ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਹੈ। 2ਯਹੋਵਾਹ ਮੇਰਾ ਬਲ ਅਤੇ ਮੇਰਾ ਭਜਨ ਹੈ, ਉਹ ਮੇਰਾ ਛੁਟਕਾਰਾ ਹੋਇਆ ਹੈ, ਉਹ ਮੇਰਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਸੋਭਾ ਕਰਾਂਗਾ, ਉਹ ਮੇਰੇ ਪਿਤਾ ਦਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਵਡਿਆਈ ਕਰਾਂਗਾ। 3ਯਹੋਵਾਹ ਯੋਧਾ ਪੁਰਸ਼ ਹੈ, ਯਹੋਵਾਹ ਉਸ ਦਾ ਨਾਮ ਹੈ। 4ਫ਼ਿਰਊਨ ਦੇ ਰੱਥ ਅਤੇ ਉਸ ਦੀ ਫੌਜ ਉਸ ਨੇ ਸਮੁੰਦਰ ਵਿੱਚ ਸੁੱਟ ਦਿੱਤੀ, ਉਸ ਦੇ ਉੱਤਮ ਅਫ਼ਸਰ ਲਾਲ ਸਮੁੰਦਰ ਵਿੱਚ ਗਰਕ ਹੋ ਗਏ। 5ਡੁੰਘਿਆਈ ਨੇ ਉਨ੍ਹਾਂ ਨੂੰ ਢੱਕ ਲਿਆ, ਉਹ ਪੱਥਰ ਵਾਂਗੂੰ ਤਹਿ ਵਿੱਚ ਚਲੇ ਗਏ। 6ਹੇ ਯਹੋਵਾਹ ਤੇਰਾ ਸੱਜਾ ਹੱਥ ਸ਼ਕਤੀ ਵਿੱਚ ਤੇਜਵਾਨ ਹੈ, ਹੇ ਯਹੋਵਾਹ ਤੇਰਾ ਸੱਜਾ ਹੱਥ ਵੈਰੀ ਨੂੰ ਚਕਨਾ-ਚੂਰ ਕਰ ਸੁੱਟਦਾ ਹੈ।
ਇੰਜੀਲ
38ਫਿਰ ਕੁਝ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਆਖਿਆ, ਗੁਰੂ ਜੀ ਅਸੀਂ ਕੋਈ ਨਿਸ਼ਾਨ ਵੇਖਣਾ ਚਾਹੁੰਦੇ ਹਾਂ। 39ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿ ਬੁਰੀ ਅਤੇ ਹਰਾਮਕਾਰ ਪੀੜ੍ਹੀ ਨਿਸ਼ਾਨ ਚਾਹੁੰਦੀ ਹੈ ਪਰ ਯੂਨਾਹ ਨਬੀ ਦੇ ਨਿਸ਼ਾਨ ਤੋਂ ਇਲਾਵਾ, ਉਨ੍ਹਾਂ ਨੂੰ ਕੋਈ ਹੋਰ ਨਿਸ਼ਾਨ ਨਹੀਂ ਦਿੱਤਾ ਜਾਵੇਗਾ। 40ਕਿਉਂਕਿ ਜਿਸ ਤਰ੍ਹਾਂ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਮੱਛੀ ਦੇ ਢਿੱਡ ਵਿੱਚ ਰਿਹਾ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਤਿੰਨ ਦਿਨ ਅਤੇ ਤਿੰਨ ਰਾਤਾਂ ਧਰਤੀ ਦੇ ਅੰਦਰ ਰਹੇਗਾ। 41ਨੀਨਵਾਹ ਦੇ ਲੋਕ ਨਿਆਂ ਦੇ ਦਿਨ, ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ, ਇੱਥੇ ਉਹ ਹੈ ਜੋ ਯੂਨਾਹ ਨਾਲੋਂ ਵੀ ਵੱਡਾ ਹੈ। 42ਦੱਖਣ ਦੀ ਰਾਣੀ ਨਿਆਂ ਵਾਲੇ ਦਿਨ, ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂਕਿ ਉਹ ਧਰਤੀ ਦੀ ਹੱਦ ਤੋਂ ਸੁਲੇਮਾਨ ਦਾ ਗਿਆਨ ਸੁਣਨ ਆਈ ਅਤੇ ਵੇਖੋ, ਇੱਥੇ ਉਹ ਹੈ ਜੋ ਸੁਲੇਮਾਨ ਨਾਲੋਂ ਵੀ ਵੱਡਾ ਹੈ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ