ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 19
ਆਰਥੋਡਾਕਸ ਕੈਲੰਡਰ · 6 ਜੁਲਾਈ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 19 ਜੁਲਾਈ 2027
ਸੋਮਵਾਰ · ਪੰਤੇਕੁਸਤ ਤੋਂ ਬਾਅਦ ਪੰਜਵਾਂ ਹਫ਼ਤਾ · ਸੁਰ 3
ਤਿਉਹਾਰ ਅਤੇ ਸੰਤ
Venerable Sisoes the Great († 429)
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
4ਜਿਵੇਂ ਇੱਕ ਸਰੀਰ ਵਿੱਚ ਬਹੁਤ ਸਾਰੇ ਅੰਗ ਹੁੰਦੇ ਹਨ, ਪਰ ਸਾਰਿਆਂ ਅੰਗਾਂ ਦਾ ਇੱਕੋ ਹੀ ਕੰਮ ਨਹੀਂ। 5ਉਸੇ ਤਰ੍ਹਾਂ ਅਸੀਂ ਵੀ ਜੋ ਬਹੁਤ ਸਾਰੇ ਹਾਂ ਮਸੀਹ ਵਿੱਚ ਮਿਲ ਕੇ ਇੱਕ ਸਰੀਰ ਹਾਂ ਅਤੇ ਇੱਕ ਦੂਜੇ ਦੇ ਅੰਗ ਹਾਂ। 15ਅਨੰਦ ਕਰਨ ਵਾਲਿਆਂ ਦੇ ਨਾਲ ਅਨੰਦ ਕਰੋ, ਰੋਣ ਵਾਲਿਆਂ ਦੇ ਨਾਲ ਰੋਵੋ। 16ਆਪਸ ਵਿੱਚ ਇੱਕ ਮਨ ਹੋਵੋ, ਉੱਚੀਆਂ ਗੱਲਾਂ ਉੱਤੇ ਮਨ ਨਾ ਲਾਉ ਪਰ ਨੀਵੀਆਂ ਨਾਲ ਮਿਲੇ ਰਹੋ, ਆਪਣੀ ਜਾਚ ਵਿੱਚ ਸਿਆਣੇ ਨਾ ਬਣ ਬੈਠੋ। 17ਬੁਰਿਆਈ ਦੇ ਬਦਲੇ ਕਿਸੇ ਨਾਲ ਬੁਰਿਆਈ ਨਾ ਕਰੋ। ਜਿਹੜੀਆਂ ਗੱਲਾਂ ਸਾਰੇ ਮਨੁੱਖਾਂ ਦੇ ਭਾਣੇ ਚੰਗੀਆਂ ਹਨ ਉਹਨਾਂ ਤੇ ਧਿਆਨ ਰੱਖੋ। 18ਜੇ ਹੋ ਸਕੇ ਤਾਂ ਆਪਣੀ ਵਾਹ ਲੱਗਦਿਆਂ ਸਾਰਿਆਂ ਮਨੁੱਖਾਂ ਦੇ ਨਾਲ ਮੇਲ-ਮਿਲਾਪ ਰੱਖੋ। 19ਹੇ ਪਿਆਰਿਓ, ਆਪਣਾ ਬਦਲਾ ਨਾ ਲਵੋ, ਪਰ ਕ੍ਰੋਧ ਨੂੰ ਜਾਣ ਦਿਉ ਕਿਉਂ ਜੋ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਕਹਿੰਦਾ ਹੈ, ਜੋ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ। 20ਪਰ ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਖੁਆ, ਜੇ ਪਿਆਸਾ ਹੋਵੇ ਤਾਂ ਉਹ ਨੂੰ ਪਾਣੀ ਪਿਆ ਕਿਉਂ ਜੋ ਇਹ ਕਰਕੇ ਤੂੰ ਉਹ ਦੇ ਸਿਰ ਉੱਤੇ ਅੱਗ ਦੇ ਅੰਗਿਆਰਾਂ ਦਾ ਢੇਰ ਲਾਵੇਂਗਾ। 21ਬੁਰਿਆਈ ਤੋਂ ਨਾ ਹਾਰ ਸਗੋਂ ਭਲਿਆਈ ਨਾਲ ਬੁਰਿਆਈ ਨੂੰ ਜਿੱਤ ਲੈ।
ਇੰਜੀਲ
9ਫਿਰ ਉੱਥੋਂ ਤੁਰ ਕੇ ਉਹ ਪ੍ਰਾਰਥਨਾ ਘਰ ਵਿੱਚ ਗਿਆ। 10ਅਤੇ ਵੇਖੋ ਉੱਥੇ ਸੁੱਕੇ ਹੱਥ ਵਾਲਾ ਇੱਕ ਮਨੁੱਖ ਸੀ ਅਤੇ ਉਨ੍ਹਾਂ ਨੇ ਯਿਸੂ ਤੇ ਦੋਸ਼ ਲਾਉਣ ਲਈ ਇਹ ਕਹਿ ਕੇ ਪੁੱਛਿਆ, ਭਲਾ, ਸਬਤ ਦੇ ਦਿਨ ਚੰਗਾ ਕਰਨਾ ਯੋਗ ਹੈ? 11ਉਹ ਨੇ ਉਨ੍ਹਾਂ ਨੂੰ ਕਿਹਾ, ਕਿ ਤੁਹਾਡੇ ਵਿੱਚੋਂ ਇਹੋ ਜਿਹਾ ਕਿਹੜਾ ਮਨੁੱਖ ਹੈ ਜਿਹ ਦੇ ਕੋਲ ਇੱਕ ਭੇਡ ਹੋਵੇ ਅਤੇ ਜੇ ਉਹ ਸਬਤ ਦੇ ਦਿਨ ਟੋਏ ਵਿੱਚ ਡਿੱਗ ਪਵੇ ਤਾਂ ਉਹ ਉਸ ਨੂੰ ਫੜ੍ਹ ਕੇ ਨਾ ਕੱਢੇ? 12ਸੋ ਮਨੁੱਖ ਭੇਡ ਨਾਲੋਂ ਕਿੰਨ੍ਹਾਂ ਹੀ ਉੱਤਮ ਹੈ! ਇਸ ਲਈ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ। 13ਤਦ ਉਹ ਨੇ ਉਸ ਮਨੁੱਖ ਨੂੰ ਆਖਿਆ, ਆਪਣਾ ਹੱਥ ਵਧਾ ਅਤੇ ਉਸ ਨੇ ਲੰਮਾ ਕੀਤਾ ਤਾਂ ਉਹ ਦੂਜੇ ਹੱਥ ਵਰਗਾ ਫੇਰ ਚੰਗਾ ਹੋ ਗਿਆ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੁਲਾਈ 6 ਸਿਵਲ ਕੈਲੰਡਰ ਦਾ ਜੁਲਾਈ 19 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ