Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 20

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 20 ਜੁਲਾਈ 2027

ਮੰਗਲਵਾਰ · ਆਮ ਸਮੇਂ ਦਾ 16ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 16ਵੇਂ ਹਫ਼ਤੇ ਦਾ ਮੰਗਲਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਸੰਤ ਅਪੋਲੀਨਾਰਿਸ, ਬਿਸ਼ਪ ਅਤੇ ਸ਼ਹੀਦ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਕੂਚ 14:21–15:1

21ਤਾਂ ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਤੇ ਯਹੋਵਾਹ ਨੇ ਤੇਜ ਪੁਰੇ ਦੀ ਹਵਾ ਸਾਰੀ ਰਾਤ ਵਗਾ ਕੇ ਸਮੁੰਦਰ ਨੂੰ ਪਿੱਛੇ ਹਟਾ ਦਿੱਤਾ ਅਤੇ ਸਮੁੰਦਰ ਨੂੰ ਸੁਕਾ ਦਿੱਤਾ ਅਤੇ ਪਾਣੀ ਦੋ ਭਾਗ ਹੋ ਗਏ। 22ਇਸਰਾਏਲੀ ਸਮੁੰਦਰ ਦੇ ਵਿੱਚ ਦੀ ਸੁੱਕੀ ਜ਼ਮੀਨ ਉੱਤੋਂ ਦੀ ਆਏ ਅਤੇ ਉਨ੍ਹਾਂ ਦੇ ਸੱਜੇ ਖੱਬੇ ਪਾਣੀ ਕੰਧ ਵਾਂਗੂੰ ਸਨ। 23ਮਿਸਰੀਆਂ ਨੇ ਪਿੱਛਾ ਕੀਤਾ ਅਤੇ ਉਨ੍ਹਾਂ ਦਾ ਪਿੱਛਾ ਕਰਦੇ ਹੋਏ ਫ਼ਿਰਊਨ ਦੇ ਸਾਰੇ ਘੋੜੇ ਅਤੇ ਉਸ ਦੇ ਰੱਥ ਅਤੇ ਘੋੜ ਚੜ੍ਹੇ ਸਮੁੰਦਰ ਵਿੱਚ ਆ ਗਏ। 24ਤਾਂ ਇਸ ਤਰ੍ਹਾਂ ਹੋਇਆ ਕਿ ਸਵੇਰ ਦੇ ਪਹਿਰ ਯਹੋਵਾਹ ਨੇ ਮਿਸਰੀਆਂ ਦੇ ਡੇਰੇ ਨੂੰ ਅੱਗ ਅਤੇ ਬੱਦਲ ਦੇ ਥੰਮ੍ਹ ਦੇ ਵਿੱਚੋਂ ਦੀ ਡਿੱਠਾ ਅਤੇ ਮਿਸਰੀਆਂ ਦੇ ਡੇਰੇ ਨੂੰ ਗੜਬੜਾਹਟ ਵਿੱਚ ਪਾ ਦਿੱਤਾ। 25ਅਤੇ ਉਨ੍ਹਾਂ ਦੇ ਰੱਥ ਦੇ ਪਹੀਏ ਲਾਹ ਸੁੱਟੇ ਕਿਉਂ ਜੋ ਉਹ ਭਾਰੀ ਚੱਲਦੇ ਸਨ। ਸੋ ਮਿਸਰੀਆਂ ਨੇ ਆਖਿਆ, ਅਸੀਂ ਇਸਰਾਏਲ ਦੇ ਅੱਗੋਂ ਨੱਠ ਚੱਲੀਏ ਕਿਉਂਕਿ ਯਹੋਵਾਹ ਉਨ੍ਹਾਂ ਲਈ ਮਿਸਰੀਆਂ ਦੇ ਵਿਰੁੱਧ ਲੜਦਾ ਹੈ। 26ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣੇ ਹੱਥ ਸਮੁੰਦਰ ਉੱਤੇ ਲੰਮਾ ਕਰ ਤਾਂ ਜੋ ਪਾਣੀ ਮਿਸਰੀਆਂ ਉੱਤੇ, ਉਨ੍ਹਾਂ ਦੇ ਰਥਾਂ ਉੱਤੇ ਅਤੇ ਉਨ੍ਹਾਂ ਦੇ ਘੋੜ ਚੜ੍ਹਿਆਂ ਉੱਤੇ ਮੁੜ ਆਉਣ। 27ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਤੇ ਪਹੁ ਫਟਣ ਵੇਲੇ ਸਮੁੰਦਰ ਆਪਣੇ ਪਹਿਲੇ ਬਲ ਨਾਲ ਮੁੜਿਆ ਅਤੇ ਮਿਸਰੀ ਉਸ ਦੀ ਵੱਲੋਂ ਨੱਠੇ ਪਰ ਯਹੋਵਾਹ ਨੇ ਮਿਸਰੀਆਂ ਨੂੰ ਸਮੁੰਦਰ ਦੇ ਵਿੱਚ ਛੰਡ ਸੁੱਟਿਆ। 28ਉਪਰੰਤ ਪਾਣੀ ਮੁੜੇ ਅਤੇ ਉਨ੍ਹਾਂ ਨੇ ਰੱਥ ਅਤੇ ਘੋੜ ਚੜ੍ਹੇ ਅਤੇ ਫ਼ਿਰਊਨ ਦੀ ਸਾਰੀ ਫੌਜ ਜਿਹੜੀ ਉਨ੍ਹਾਂ ਦੇ ਮਗਰ ਸਮੁੰਦਰ ਵਿੱਚ ਆਈ ਸੀ ਢੱਕ ਲਈ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ। 29ਪਰ ਇਸਰਾਏਲੀ ਖੁਸ਼ਕੀ ਉੱਤੋਂ ਸਮੁੰਦਰ ਦੇ ਵਿੱਚ ਦੀ ਚੱਲਦੇ ਗਏ ਅਤੇ ਪਾਣੀ ਉਨ੍ਹਾਂ ਦੇ ਸੱਜੇ ਖੱਬੇ ਕੰਧ ਵਾਂਗੂੰ ਸਨ। 30ਸੋ ਉਸ ਦਿਨ ਯਹੋਵਾਹ ਨੇ ਇਸਰਾਏਲ ਨੂੰ ਮਿਸਰੀਆਂ ਦੇ ਹੱਥੋਂ ਇਸ ਤਰ੍ਹਾਂ ਬਚਾਇਆ ਅਤੇ ਇਸਰਾਏਲ ਨੇ ਮਿਸਰੀਆਂ ਦੇ ਮੁਰਦੇ ਸਮੁੰਦਰ ਦੇ ਕੰਢੇ ਉੱਤੇ ਵੇਖੇ। 31ਇਸ ਤਰ੍ਹਾਂ ਇਸਰਾਏਲ ਨੇ ਉਹ ਵੱਡਾ ਕੰਮ ਵੇਖਿਆ ਜਿਹੜਾ ਯਹੋਵਾਹ ਨੇ ਮਿਸਰੀਆਂ ਦੇ ਵਿਰੁੱਧ ਕੀਤਾ ਸੀ ਤਾਂ ਲੋਕ ਯਹੋਵਾਹ ਕੋਲੋਂ ਡਰ ਗਏ ਅਤੇ ਉਨ੍ਹਾਂ ਨੇ ਯਹੋਵਾਹ ਉੱਤੇ ਅਤੇ ਉਸ ਦੇ ਦਾਸ ਮੂਸਾ ਉੱਤੇ ਪਰਤੀਤ ਕੀਤੀ। 15:1ਤਦ ਮੂਸਾ ਅਤੇ ਇਸਰਾਏਲੀਆਂ ਨੇ ਯਹੋਵਾਹ ਲਈ ਇਹ ਗੀਤ ਗਾਉਂਦੇ ਹੋਇਆਂ ਆਖਿਆ - ਮੈਂ ਯਹੋਵਾਹ ਲਈ ਗਾਵਾਂਗਾ ਕਿਉਂਕਿ ਉਹ ਬਹੁਤ ਉੱਚਾ ਹੋਇਆ ਹੈ, ਉਸ ਨੇ ਘੋੜੇ ਅਤੇ ਉਸ ਦੇ ਸਵਾਰ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਹੈ।

ਜਵਾਬੀ ਭਜਨ

ਕੂਚ 15:8–10, 12, 17

8ਤੇਰੀਆਂ ਨਾਸਾਂ ਦੀ ਸੂਕਰ ਨਾਲ ਪਾਣੀ ਜਮਾਂ ਹੋ ਗਏ, ਮੌਜਾਂ ਢੇਰ ਵਾਂਗੂੰ ਖੜੀਆਂ ਹੋ ਗਈਆਂ, ਡੁੰਘਿਆਈ ਸਮੁੰਦਰ ਦੇ ਵਿਚਕਾਰ ਜੰਮ ਗਈਆਂ। 9ਵੈਰੀ ਨੇ ਆਖਿਆ, ਮੈਂ ਪਿੱਛਾ ਕਰਾਂਗਾ, ਮੈਂ ਜਾ ਲਵਾਂਗਾ, ਮੈਂ ਲੁੱਟ ਦਾ ਮਾਲ ਵੰਡਾਂਗਾ, ਮੈਂ ਉਨ੍ਹਾਂ ਨਾਲ ਮਨ ਆਈ ਕਰਾਂਗਾ, ਮੈਂ ਤਲਵਾਰ ਸੂਤਾਂਗਾ ਅਤੇ ਮੇਰਾ ਹੱਥ ਉਨ੍ਹਾਂ ਦਾ ਨਾਸ ਕਰੇਗਾ। 10ਤੂੰ ਆਪਣੀ ਹਵਾ ਨਾਲ ਫੂਕ ਮਾਰੀ, ਸਮੁੰਦਰ ਨੇ ਉਨ੍ਹਾਂ ਨੂੰ ਢੱਕ ਲਿਆ, ਉਹ ਸਿੱਕੇ ਵਾਂਗੂੰ ਮਹਾਂ ਜਲ ਵਿੱਚ ਡੁੱਬ ਗਏ। 12ਤੂੰ ਆਪਣਾ ਸੱਜਾ ਹੱਥ ਪਸਾਰਿਆ, ਤਾਂ ਧਰਤੀ ਉਨ੍ਹਾਂ ਨੂੰ ਨਿਗਲ ਗਈ। 17ਤੂੰ ਉਨ੍ਹਾਂ ਨੂੰ ਅੰਦਰ ਲਿਆਵੇਂਗਾ ਅਤੇ ਆਪਣੀ ਮਿਲਖ਼ ਦੇ ਪਰਬਤ ਵਿੱਚ ਲਗਾਵੇਂਗਾ, ਹੇ ਯਹੋਵਾਹ ਉਸ ਸਥਾਨ ਵਿੱਚ ਜਿਹੜਾ ਤੂੰ ਆਪਣੇ ਰਹਿਣ ਲਈ ਬਣਾਇਆ ਹੈ, ਹੇ ਮੇਰੇ ਪ੍ਰਭੂ ਉਹ ਪਵਿੱਤਰ ਸਥਾਨ ਜਿਹੜਾ ਤੇਰੇ ਹੱਥਾਂ ਨੇ ਸਥਿਰ ਕੀਤਾ ਹੈ।

ਇੰਜੀਲ

ਮੱਤੀ 12:46–50

46ਜਦੋਂ ਉਹ ਲੋਕਾਂ ਨਾਲ ਗੱਲਾਂ ਕਰ ਰਿਹਾ ਸੀ, ਉਸ ਸਮੇਂ ਉਸ ਦੀ ਮਾਤਾ ਅਤੇ ਭਰਾ ਬਾਹਰ ਖੜ੍ਹੇ ਸਨ ਅਤੇ ਉਸ ਨਾਲ ਗੱਲ ਕਰਨੀ ਚਾਹੁੰਦੇ ਸਨ। 47ਤਦ ਕਿਸੇ ਨੇ ਉਸ ਨੂੰ ਆਖਿਆ, ਵੇਖ ਤੇਰੀ ਮਾਤਾ ਅਤੇ ਤੇਰੇ ਭਰਾ ਬਾਹਰ ਖੜ੍ਹੇ ਹਨ ਅਤੇ ਤੇਰੇ ਨਾਲ ਗੱਲ ਕਰਨੀ ਚਾਹੁੰਦੇ ਹਨ। 48ਪਰ ਉਸ ਨੇ ਆਖਣ ਵਾਲੇ ਨੂੰ ਉੱਤਰ ਦਿੱਤਾ, ਕੌਣ ਹੈ ਮੇਰੀ ਮਾਤਾ ਅਤੇ ਕੌਣ ਹਨ ਮੇਰੇ ਭਰਾ? 49ਅਤੇ ਆਪਣੇ ਚੇਲਿਆਂ ਵੱਲ ਹੱਥ ਪਸਾਰ ਕੇ ਕਿਹਾ, ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ ਇਹ ਹਨ। 50ਕਿਉਂਕਿ ਜੋ ਕੋਈ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ, ਉਹੀ ਮੇਰਾ ਭਰਾ, ਮੇਰੀ ਭੈਣ ਅਤੇ ਮਾਤਾ ਹੈ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ