ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 20
ਆਰਥੋਡਾਕਸ ਕੈਲੰਡਰ · 7 ਜੁਲਾਈ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 20 ਜੁਲਾਈ 2027
ਮੰਗਲਵਾਰ · ਪੰਤੇਕੁਸਤ ਤੋਂ ਬਾਅਦ ਪੰਜਵਾਂ ਹਫ਼ਤਾ · ਸੁਰ 3
ਤਿਉਹਾਰ ਅਤੇ ਸੰਤ
Venerable Thomas of Mt Maleon (10th C)
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
9ਕਿਉਂ ਜੋ ਇਸੇ ਕਾਰਨ ਮਸੀਹ ਮਰਿਆ ਅਤੇ ਫੇਰ ਜੀ ਉੱਠਿਆ ਤਾਂ ਜੋ ਮੁਰਦਿਆਂ, ਨਾਲੇ ਜਿਉਂਦਿਆਂ ਦਾ ਪ੍ਰਭੂ ਹੋਵੇ। 10ਪਰ ਤੂੰ ਆਪਣੇ ਭਰਾ ਉੱਤੇ ਕਿਉਂ ਦੋਸ਼ ਲਾਉਂਦਾ ਹੈਂ, ਜਾਂ ਫੇਰ ਤੂੰ ਆਪਣੇ ਭਰਾ ਨੂੰ ਕਿਉਂ ਤੁੱਛ ਜਾਣਦਾ ਹੈਂ? ਕਿਉਂ ਜੋ ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਸਿੰਘਾਸਣ ਦੇ ਸਾਹਮਣੇ ਖੜ੍ਹੇ ਹੋਵਾਂਗੇ। 11ਕਿਉਂ ਜੋ ਇਹ ਲਿਖਿਆ ਹੋਇਆ ਹੈ, ਪ੍ਰਭੂ ਕਹਿੰਦਾ ਹੈ, ਮੈਨੂੰ ਆਪਣੀ ਜੀਵਨ ਦੀ ਸਹੁੰ, ਕਿ ਹਰ ਇੱਕ ਗੋਡਾ ਮੇਰੇ ਅੱਗੇ ਝੁਕੇਗਾ, ਅਤੇ ਹਰ ਇੱਕ ਜ਼ੁਬਾਨ ਪਰਮੇਸ਼ੁਰ ਦੇ ਅੱਗੇ ਇਕਰਾਰ ਕਰੇਗੀ। 12ਸੋ ਸਾਡੇ ਵਿੱਚੋਂ ਹਰੇਕ ਨੇ ਪਰਮੇਸ਼ੁਰ ਨੂੰ ਆਪੋ ਆਪਣਾ ਲੇਖਾ ਦੇਣਾ ਹੈ। 13ਇਸ ਲਈ ਅਸੀਂ ਇੱਕ ਦੂਜੇ ਉੱਤੇ ਅੱਗੇ ਤੋਂ ਕਦੇ ਦੋਸ਼ ਨਾ ਲਾਈਏ ਸਗੋਂ ਤੁਸੀਂ ਇਹ ਵਿਚਾਰੋ, ਕਿ ਠੇਡੇ ਜਾਂ ਠੋਕਰ ਵਾਲੀ ਚੀਜ਼ ਤੁਸੀਂ ਆਪਣੇ ਭਰਾ ਦੇ ਰਾਹ ਵਿੱਚ ਨਾ ਰੱਖੋ। 14ਮੈਂ ਜਾਣਦਾ ਹਾਂ ਅਤੇ ਪ੍ਰਭੂ ਯਿਸੂ ਤੋਂ ਮੈਨੂੰ ਵਿਸ਼ਵਾਸ ਹੋਈ ਹੈ, ਕਿ ਕੋਈ ਚੀਜ਼ ਆਪਣੇ ਆਪ ਤੋਂ ਅਸ਼ੁੱਧ ਨਹੀਂ ਪਰ ਜਿਹੜਾ ਕਿਸੇ ਚੀਜ਼ ਨੂੰ ਅਸ਼ੁੱਧ ਮੰਨਦਾ ਹੈ, ਉਹ ਉਸ ਦੇ ਲਈ ਅਸ਼ੁੱਧ ਹੈ। 15ਜੇਕਰ ਤੇਰੇ ਭੋਜਨ ਦੇ ਕਾਰਨ ਤੇਰਾ ਭਰਾ ਦੁੱਖੀ ਹੁੰਦਾ ਹੈ, ਤਾਂ ਤੂੰ ਹਾਲੇ ਤੱਕ ਪਿਆਰ ਨਾਲ ਨਹੀਂ ਚੱਲਦਾ ਹੈਂ। ਜਿਹ ਦੇ ਲਈ ਮਸੀਹ ਮਰਿਆ ਤੂੰ ਭੋਜਨ ਦੇ ਲਈ ਉਹ ਦਾ ਨਾਸ ਨਾ ਕਰ। 16ਸੋ ਹੁਣ ਤੁਹਾਡੀ ਭਲਿਆਈ ਦੀ ਬਦਨਾਮੀ ਨਾ ਕੀਤੀ ਜਾਵੇ। 17ਕਿਉਂ ਜੋ ਪਰਮੇਸ਼ੁਰ ਦਾ ਰਾਜ ਖਾਣਾ ਪੀਣਾ ਨਹੀਂ ਸਗੋਂ ਪਵਿੱਤਰ ਆਤਮਾ ਵਿੱਚ ਸ਼ਾਂਤੀ ਅਤੇ ਅਨੰਦ ਹੈ। 18ਅਤੇ ਜਿਹੜਾ ਇਸ ਤਰ੍ਹਾਂ ਨਾਲ ਮਸੀਹ ਦੀ ਸੇਵਾ ਕਰਦਾ ਹੈ, ਉਹ ਤਾਂ ਪਰਮੇਸ਼ੁਰ ਨੂੰ ਭਾਉਂਦਾ ਅਤੇ ਮਨੁੱਖਾਂ ਨੂੰ ਕਬੂਲ ਹੁੰਦਾ ਹੈ।
ਪੱਤ੍ਰੀ (ਬੁੱਧਵਾਰ ਲਈ)
7ਇਸੇ ਕਾਰਨ ਤੁਸੀਂ ਇੱਕ ਦੂਏ ਨੂੰ ਕਬੂਲ ਕਰੋ ਜਿਵੇਂ ਮਸੀਹ ਨੇ ਵੀ ਤੁਹਾਨੂੰ ਕਬੂਲ ਕੀਤਾ ਤਾਂ ਜੋ ਪਰਮੇਸ਼ੁਰ ਦੀ ਵਡਿਆਈ ਹੋਵੇ। 8ਮੈਂ ਆਖਦਾ ਹਾਂ ਕਿ ਮਸੀਹ ਪਰਮੇਸ਼ੁਰ ਦੀ ਸਚਿਆਈ ਦੇ ਅਨੁਸਾਰ ਸੁੰਨਤੀਆਂ ਦਾ ਸੇਵਕ ਬਣਿਆ ਤਾਂ ਜੋ ਉਹ ਉਨ੍ਹਾਂ ਵਾਇਦਿਆਂ ਨੂੰ ਜਿਹੜੇ ਸਾਡੇ ਪਿਉ-ਦਾਦਿਆਂ ਨੂੰ ਦਿੱਤੇ ਹੋਏ ਸਨ ਪੂਰਾ ਕਰੇ। 9ਅਤੇ ਪਰਾਈਆਂ ਕੌਮਾਂ ਇਸ ਦਯਾ ਦੇ ਲਈ ਪਰਮੇਸ਼ੁਰ ਦੀ ਵਡਿਆਈ ਕਰਨ ਜਿਵੇਂ ਲਿਖਿਆ ਹੋਇਆ ਹੈ, ਇਸ ਕਾਰਨ ਮੈਂ ਪਰਾਈਆਂ ਕੌਮਾਂ ਵਿੱਚ ਤੇਰੀ ਵਡਿਆਈ ਕਰਾਂਗਾ, ਅਤੇ ਤੇਰੇ ਨਾਮ ਦਾ ਭਜਨ ਗਾਵਾਂਗਾ। 10ਫੇਰ ਕਹਿੰਦਾ ਹੈ, ਹੇ ਪਰਾਈ ਕੌਮੋ, ਉਹ ਦੀ ਪਰਜਾ ਦੇ ਨਾਲ ਖੁਸ਼ੀ ਮਨਾਓ। 11ਅਤੇ ਫੇਰ, ਹੇ ਸਾਰੀਓ ਕੌਮੋ, ਪ੍ਰਭੂ ਦੀ ਉਸਤਤ ਕਰੋ, ਅਤੇ ਸਾਰੇ ਲੋਕ ਉਹ ਦੇ ਗੁਣ ਗਾਉਣ। 12ਫੇਰ ਯਸਾਯਾਹ ਕਹਿੰਦਾ ਹੈ, ਯੱਸੀ ਦੀ ਜੜ੍ਹ ਪਰਗਟ ਹੋਵੇਗੀ, ਅਤੇ ਜਿਹੜਾ ਕੌਮਾਂ ਉੱਤੇ ਹਕੂਮਤ ਕਰਨ ਲਈ ਉੱਠਣ ਵਾਲਾ ਹੈ, ਉਹ ਦੇ ਉੱਤੇ ਕੌਮਾਂ ਆਸ ਰੱਖਣਗੀਆਂ। 13ਹੁਣ ਆਸ ਦਾ ਪਰਮੇਸ਼ੁਰ ਤੁਹਾਨੂੰ ਵਿਸ਼ਵਾਸ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਕਿ ਤੁਸੀਂ ਪਵਿੱਤਰ ਆਤਮਾ ਦੀ ਸਮਰੱਥ ਨਾਲ ਆਸ ਵਿੱਚ ਵਧਦੇ ਜਾਵੋ। 14ਹੇ ਮੇਰੇ ਭਰਾਵੋ, ਮੈਂ ਆਪ ਵੀ ਤੁਹਾਡੇ ਵਲੋਂ ਯਕੀਨ ਰੱਖਦਾ ਹਾਂ ਕਿ ਤੁਸੀਂ ਆਪ ਭਲਿਆਈ ਨਾਲ ਭਰਪੂਰ ਹੋ ਅਤੇ ਸਾਰੇ ਗਿਆਨ ਨਾਲ ਭਰੇ ਹੋਏ ਹੋ ਅਤੇ ਇੱਕ ਦੂਜੇ ਨੂੰ ਸਿਖਾ ਸਕਦੇ ਹੋ। 15ਪਰ ਮੈਂ ਤੁਹਾਨੂੰ ਫੇਰ ਯਾਦ ਕਰਾਉਣ ਲਈ ਕਿਤੇ-ਕਿਤੇ ਹੋਰ ਵੀ ਦਲੇਰੀ ਨਾਲ ਤੁਹਾਨੂੰ ਉਸ ਕਿਰਪਾ ਦੇ ਕਾਰਨ ਲਿਖਦਾ ਹਾਂ ਜਿਹੜੀ ਮੈਨੂੰ ਪਰਮੇਸ਼ੁਰ ਦੀ ਵੱਲੋਂ ਬਖ਼ਸ਼ੀ ਗਈ। 16ਤਾਂ ਜੋ ਮੈਂ ਪਰਮੇਸ਼ੁਰ ਦੀ ਖੁਸ਼ਖਬਰੀ ਵਿੱਚ ਜਾਜਕ ਦਾ ਕੰਮ ਕਰਦਿਆਂ ਪਰਾਈਆਂ ਕੌਮਾਂ ਦੇ ਲਈ ਮਸੀਹ ਦਾ ਸੇਵਕ ਹੋਵਾਂ ਤਾਂ ਜੋ ਪਰਾਈਆਂ ਕੌਮਾਂ ਦਾ ਚੜ੍ਹਾਇਆ ਜਾਣਾ ਪਵਿੱਤਰ ਆਤਮਾ ਦੇ ਵਸੀਲੇ ਨਾਲ ਪਵਿੱਤਰ ਬਣ ਕੇ ਕਬੂਲ ਹੋਵੇ।
ਇੰਜੀਲ
14ਤਦ ਫ਼ਰੀਸੀਆਂ ਨੇ ਬਾਹਰ ਜਾ ਕੇ ਉਹ ਦੇ ਵਿਰੁੱਧ ਯੋਜਨਾ ਬਣਾਈ ਕਿ ਕਿਵੇਂ ਉਹ ਦਾ ਨਾਸ ਕਰੀਏ। 15ਪਰ ਯਿਸੂ ਇਹ ਜਾਣ ਕੇ ਉੱਥੋਂ ਤੁਰ ਪਿਆ ਅਤੇ ਬਹੁਤ ਸਾਰੇ ਲੋਕ ਉਹ ਦੇ ਮਗਰ ਤੁਰ ਪਏ ਅਤੇ ਉਸ ਨੇ ਉਨ੍ਹਾਂ ਸਭਨਾਂ ਨੂੰ ਚੰਗਾ ਕੀਤਾ। 16ਅਤੇ ਉਨ੍ਹਾਂ ਨੂੰ ਚਿਤਾਵਨੀ ਦਿੱਤੀ ਕਿ ਮੈਨੂੰ ਉਜਾਗਰ ਨਾ ਕਰਨਾ। 22ਤਦ ਲੋਕ ਇੱਕ ਅੰਨ੍ਹੇ ਅਤੇ ਗੂੰਗੇ ਮਨੁੱਖ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ, ਉਹ ਦੇ ਕੋਲ ਲਿਆਏ ਅਤੇ ਉਸ ਨੇ ਉਹ ਨੂੰ ਅਜਿਹਾ ਚੰਗਾ ਕੀਤਾ ਕਿ ਉਹ ਬੋਲਣ ਤੇ ਵੇਖਣ ਲੱਗਾ। 23ਅਤੇ ਸਾਰੇ ਲੋਕ ਹੈਰਾਨ ਹੋ ਕੇ ਬੋਲੇ, ਕੀ, ਇਹ ਦਾਊਦ ਦਾ ਪੁੱਤਰ ਨਹੀਂ ਹੈ? 24ਪਰ ਫ਼ਰੀਸੀਆਂ ਨੇ ਇਹ ਸੁਣ ਕੇ ਕਿਹਾ, ਕਿ ਇਹ ਭੂਤਾਂ ਦੇ ਸਰਦਾਰ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ। 25ਪਰ ਉਸ ਨੇ ਉਨ੍ਹਾਂ ਦੀ ਸੋਚ ਵਿਚਾਰ ਜਾਣ ਕੇ, ਉਨ੍ਹਾਂ ਨੂੰ ਆਖਿਆ ਕਿ ਜਿਸ ਕਿਸੇ ਰਾਜ ਵਿੱਚ ਫੁੱਟ ਪੈਂਦੀ ਹੈ, ਉਹ ਵਿਰਾਨ ਹੋ ਜਾਂਦਾ ਹੈ ਅਤੇ ਜਿਸ ਕਿਸੇ ਨਗਰ ਜਾਂ ਘਰ ਵਿੱਚ ਫੁੱਟ ਪੈਂਦੀ ਹੈ ਉਹ ਬਣਿਆ ਨਾ ਰਹੇਗਾ। 26ਅਤੇ ਜੇ ਸ਼ੈਤਾਨ ਹੀ ਸ਼ੈਤਾਨ ਨੂੰ ਕੱਢਦਾ ਹੈ ਤਾਂ ਉਹ ਦੇ ਆਪਣੇ ਆਪ ਵਿੱਚ ਹੀ ਫੁੱਟ ਪੈ ਗਈ ਹੈ। ਫੇਰ ਉਹ ਦਾ ਰਾਜ ਕਿਵੇਂ ਬਣਿਆ ਰਹਿ ਸਕਦਾ ਹੈ? 27ਅਤੇ ਜੇ ਮੈਂ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ, ਤਾਂ ਤੁਹਾਡੇ ਪੁੱਤਰ ਕਿਸ ਦੀ ਸਹਾਇਤਾ ਨਾਲ ਕੱਢਦੇ ਹਨ? ਇਸ ਲਈ ਤੁਹਾਡਾ ਨਿਆਂ ਕਰਨ ਵਾਲੇ ਉਹ ਹੀ ਹੋਣਗੇ। 28ਪਰ ਜੇ ਮੈਂ ਪਰਮੇਸ਼ੁਰ ਦੇ ਆਤਮਾ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ, ਤਾਂ ਪਰਮੇਸ਼ੁਰ ਦਾ ਰਾਜ ਤੁਹਾਡੇ ਉੱਤੇ ਆ ਚੁੱਕਿਆ ਹੈ। 29ਅਥਵਾ ਕੋਈ ਕਿਸੇ ਜ਼ੋਰਾਵਰ ਦੇ ਘਰ ਵਿੱਚ ਵੜ ਕੇ, ਜੇ ਪਹਿਲਾਂ ਉਸ ਜੋਰਾਵਰ ਨੂੰ ਬੰਨ੍ਹ ਨਾ ਲਵੇ ਤਾਂ ਉਸ ਦਾ ਮਾਲ ਕਿਵੇਂ ਲੁੱਟ ਸਕਦਾ ਹੈ? ਪਹਿਲਾਂ ਉਸ ਨੂੰ ਬੰਨ ਕੇ ਫਿਰ ਉਸ ਦਾ ਘਰ ਲੁੱਟੇਗਾ। 30ਜਿਹੜਾ ਮੇਰੇ ਨਾਲ ਨਹੀਂ ਉਹ ਮੇਰੇ ਵਿਰੁੱਧ ਹੈ, ਅਤੇ ਜਿਹੜਾ ਮੇਰੇ ਨਾਲ ਇਕੱਠਾ ਨਹੀਂ ਕਰਦਾ ਉਹ ਖਿਲਾਰਦਾ ਹੈ।
ਇੰਜੀਲ (ਬੁੱਧਵਾਰ ਲਈ)
38ਫਿਰ ਕੁਝ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਆਖਿਆ, ਗੁਰੂ ਜੀ ਅਸੀਂ ਕੋਈ ਨਿਸ਼ਾਨ ਵੇਖਣਾ ਚਾਹੁੰਦੇ ਹਾਂ। 39ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿ ਬੁਰੀ ਅਤੇ ਹਰਾਮਕਾਰ ਪੀੜ੍ਹੀ ਨਿਸ਼ਾਨ ਚਾਹੁੰਦੀ ਹੈ ਪਰ ਯੂਨਾਹ ਨਬੀ ਦੇ ਨਿਸ਼ਾਨ ਤੋਂ ਇਲਾਵਾ, ਉਨ੍ਹਾਂ ਨੂੰ ਕੋਈ ਹੋਰ ਨਿਸ਼ਾਨ ਨਹੀਂ ਦਿੱਤਾ ਜਾਵੇਗਾ। 40ਕਿਉਂਕਿ ਜਿਸ ਤਰ੍ਹਾਂ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਮੱਛੀ ਦੇ ਢਿੱਡ ਵਿੱਚ ਰਿਹਾ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਤਿੰਨ ਦਿਨ ਅਤੇ ਤਿੰਨ ਰਾਤਾਂ ਧਰਤੀ ਦੇ ਅੰਦਰ ਰਹੇਗਾ। 41ਨੀਨਵਾਹ ਦੇ ਲੋਕ ਨਿਆਂ ਦੇ ਦਿਨ, ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ, ਇੱਥੇ ਉਹ ਹੈ ਜੋ ਯੂਨਾਹ ਨਾਲੋਂ ਵੀ ਵੱਡਾ ਹੈ। 42ਦੱਖਣ ਦੀ ਰਾਣੀ ਨਿਆਂ ਵਾਲੇ ਦਿਨ, ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂਕਿ ਉਹ ਧਰਤੀ ਦੀ ਹੱਦ ਤੋਂ ਸੁਲੇਮਾਨ ਦਾ ਗਿਆਨ ਸੁਣਨ ਆਈ ਅਤੇ ਵੇਖੋ, ਇੱਥੇ ਉਹ ਹੈ ਜੋ ਸੁਲੇਮਾਨ ਨਾਲੋਂ ਵੀ ਵੱਡਾ ਹੈ। 43ਪਰ ਜਦੋਂ ਅਸ਼ੁੱਧ ਆਤਮਾ ਮਨੁੱਖ ਵਿੱਚੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਲੱਭਦਾ ਫ਼ਿਰਦਾ ਹੈ, ਪਰ ਉਸ ਨੂੰ ਲੱਭਦਾ ਨਹੀਂ। 44ਫਿਰ ਉਹ ਆਖਦਾ ਹੈ ਕਿ ਮੈਂ ਆਪਣੇ ਘਰ ਜਿੱਥੋਂ ਮੈਂ ਨਿੱਕਲਿਆ ਸੀ, ਵਾਪਸ ਜਾਂਵਾਂਗਾ ਅਤੇ ਆ ਕੇ ਉਹ ਨੂੰ ਵਿਹਲਾ ਅਤੇ ਝਾੜਿਆ ਸੁਆਰਿਆ ਹੋਇਆ ਵੇਖਦਾ ਹੈ। 45ਤਦ ਉਹ ਜਾ ਕੇ ਆਪਣੇ ਨਾਲੋਂ ਸੱਤ ਹੋਰ ਬੁਰੇ ਆਤਮੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਆਦਮੀ ਵਿੱਚ ਰਹਿਣ ਲੱਗ ਪੈਂਦੇ ਹਨ ਅਤੇ ਉਸ ਆਦਮੀ ਦਾ ਬਾਅਦ ਵਾਲਾ ਹਾਲ ਪਹਿਲੇ ਨਾਲੋਂ ਬੁਰਾ ਹੋ ਜਾਂਦਾ ਹੈ। ਇਸ ਬੁਰੀ ਪੀੜ੍ਹੀ ਦੇ ਲੋਕਾਂ ਦਾ ਹਾਲ ਵੀ ਇਹੋ ਜਿਹਾ ਹੀ ਹੋਵੇਗਾ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੁਲਾਈ 7 ਸਿਵਲ ਕੈਲੰਡਰ ਦਾ ਜੁਲਾਈ 20 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ