Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 21

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 21 ਜੁਲਾਈ 2027

ਬੁੱਧਵਾਰ · ਆਮ ਸਮੇਂ ਦਾ 16ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 16ਵੇਂ ਹਫ਼ਤੇ ਦਾ ਬੁੱਧਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਬ੍ਰਿੰਡੀਸੀ ਦੇ ਸੰਤ ਲਾਰੈਂਸ, ਪਾਦਰੀ ਅਤੇ ਕਲੀਸਿਯਾ ਦੇ ਆਚਾਰੀਆ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਕੂਚ 16:1–5, 9–15

1ਫੇਰ ਉਨ੍ਹਾਂ ਨੇ ਏਲਿਮ ਤੋਂ ਕੂਚ ਕੀਤਾ ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਸੀਨ ਦੀ ਉਜਾੜ ਵਿੱਚ ਜਿਹੜੀ ਏਲਿਮ ਅਤੇ ਸੀਨਈ ਦੇ ਵਿਚਕਾਰ ਹੈ ਦੂਜੇ ਮਹੀਨੇ ਦੇ ਪੰਦਰਵੇਂ ਦਿਨ ਉਨ੍ਹਾਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਮਗਰੋਂ ਆਈ 2ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਮੂਸਾ ਅਤੇ ਹਾਰੂਨ ਨਾਲ ਉਜਾੜ ਵਿੱਚ ਕੁੜ੍ਹਨ ਲੱਗੀ। 3ਅਤੇ ਇਸਰਾਏਲੀਆਂ ਨੇ ਉਨ੍ਹਾਂ ਨੂੰ ਆਖਿਆ, ਸਾਨੂੰ ਮਿਸਰ ਦੇਸ ਵਿੱਚ ਯਹੋਵਾਹ ਦੇ ਹੱਥੋਂ ਕਿਉਂ ਨਾ ਮਰ ਜਾਣ ਦਿੱਤਾ ਜਦ ਅਸੀਂ ਮਾਸ ਦੀਆਂ ਤੌੜੀਆਂ ਕੋਲ ਬੈਠਦੇ ਅਤੇ ਰੱਜ ਕੇ ਰੋਟੀ ਖਾਂਦੇ ਸੀ? ਪਰ ਤੁਸੀਂ ਸਾਨੂੰ ਇਸ ਉਜਾੜ ਵਿੱਚ ਕੱਢ ਲਿਆਏ ਹੋ ਤਾਂ ਜੋ ਤੁਸੀਂ ਇਸ ਸਾਰੀ ਸਭਾ ਨੂੰ ਭੁੱਖ ਨਾਲ ਮਾਰ ਸੁੱਟੋ। 4ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖੋ ਮੈਂ ਤੁਹਾਡੇ ਲਈ ਅਕਾਸ਼ ਤੋਂ ਰੋਟੀ ਵਰ੍ਹਾਵਾਂਗਾ ਅਤੇ ਪਰਜਾ ਬਾਹਰ ਜਾ ਕੇ ਇੱਕ ਦਿਨ ਦਾ ਭੋਜਨ ਉਸੇ ਦਿਨ ਇਕੱਠਾ ਕਰੇ ਤਾਂ ਜੋ ਮੈਂ ਉਹ ਨੂੰ ਪਰਖਾਂ ਕਿ ਉਹ ਮੇਰੀ ਬਿਵਸਥਾ ਉੱਤੇ ਚੱਲਦੀ ਹੈ ਕਿ ਨਹੀਂ। 5ਅਤੇ ਇਸ ਤਰ੍ਹਾਂ ਹੋਵੇਗਾ ਕਿ ਛੇਵੇਂ ਦਿਨ ਜੋ ਉਹ ਲਿਆਉਣਗੇ ਉਹ ਉਸ ਨੂੰ ਤਿਆਰ ਕਰਨ ਅਤੇ ਉਹ ਉਸ ਤੋਂ ਦੁੱਗਣਾ ਹੋਵੇਗਾ ਜਿਹੜਾ ਉਹ ਨਿੱਤ ਇਕੱਠਾ ਕਰਨਗੇ। 9ਤਾਂ ਮੂਸਾ ਨੇ ਹਾਰੂਨ ਨੂੰ ਆਖਿਆ, ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖ ਕਿ ਯਹੋਵਾਹ ਦੇ ਨੇੜੇ ਆਓ ਕਿਉਂ ਜੋ ਉਸ ਨੇ ਤੁਹਾਡਾ ਕੁੜ੍ਹਨਾ ਸੁਣਿਆ। 10ਤਾਂ ਇਸ ਤਰ੍ਹਾਂ ਹੋਇਆ ਕਿ ਜਦ ਹਾਰੂਨ ਇਸਰਾਏਲ ਦੀ ਸਾਰੀ ਮੰਡਲੀ ਨਾਲ ਬੋਲਦਾ ਸੀ ਤਾਂ ਉਨ੍ਹਾਂ ਉਜਾੜ ਵੱਲ ਮੁਹਾਣਾ ਮੋੜਿਆ ਅਤੇ ਵੇਖੋ ਯਹੋਵਾਹ ਦਾ ਪਰਤਾਪ ਬੱਦਲ ਵਿੱਚ ਦਿਖਾਈ ਦਿੱਤਾ। 11ਯਹੋਵਾਹ ਮੂਸਾ ਨੂੰ ਇਹ ਬੋਲਿਆ, 12ਮੈਂ ਇਸਰਾਏਲੀਆਂ ਦਾ ਕੁੜ੍ਹਨਾ ਸੁਣਿਆ। ਇਨ੍ਹਾਂ ਨੂੰ ਆਖ ਕਿ ਸ਼ਾਮਾਂ ਨੂੰ ਤੁਸੀਂ ਮਾਸ ਖਾਓਗੇ ਅਤੇ ਸਵੇਰ ਨੂੰ ਤੁਸੀਂ ਰੋਟੀ ਨਾਲ ਰੱਜ ਜਾਓਗੇ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। 13ਸ਼ਾਮਾਂ ਨੂੰ ਇਸ ਤਰ੍ਹਾਂ ਹੋਇਆ ਕਿ ਬਟੇਰੇ ਚੜ੍ਹ ਆਏ ਅਤੇ ਡੇਰੇ ਨੂੰ ਢੱਕ ਲਿਆ ਅਤੇ ਸਵੇਰ ਨੂੰ ਡੇਰੇ ਦੇ ਆਲੇ-ਦੁਆਲੇ ਤ੍ਰੇਲ ਪਈ। 14ਜਦ ਤ੍ਰੇਲ ਉੱਡ ਗਈ ਤਾਂ ਵੇਖੋ ਉਜਾੜ ਦੀ ਪਰਤ ਉੱਤੇ ਨਿੱਕਾ-ਨਿੱਕਾ ਕੱਕਰ ਕੋਰੇ ਵਰਗਾ ਮਹੀਨ ਧਰਤੀ ਉੱਤੇ ਪਿਆ ਹੋਇਆ ਸੀ। 15ਜਾਂ ਇਸਰਾਏਲੀਆਂ ਨੇ ਵੇਖਿਆ ਤਾਂ ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ, ਇਹ ਕੀ ਹੈ? ਕਿਉਂ ਜੋ ਉਹ ਨਹੀਂ ਜਾਣਦੇ ਸਨ ਕਿ ਉਹ ਕੀ ਸੀ। ਉਪਰੰਤ ਮੂਸਾ ਨੇ ਉਨ੍ਹਾਂ ਨੂੰ ਆਖਿਆ, ਇਹ ਉਹ ਰੋਟੀ ਹੈ ਜਿਹੜੀ ਯਹੋਵਾਹ ਤੁਹਾਨੂੰ ਖਾਣ ਲਈ ਦਿੱਤੀ ਹੈ।

ਜਵਾਬੀ ਭਜਨ

ਜ਼ਬੂ 78:18–19, 23–28

18ਉਨ੍ਹਾਂ ਨੇ ਆਪਣੇ ਖੁੱਦਿਆ ਲਈ ਭੋਜਨ ਮੰਗ ਕੇ ਆਪਣੇ ਮਨ ਵਿੱਚ ਪਰਮੇਸ਼ੁਰ ਦਾ ਪਰਤਾਵਾ ਕੀਤਾ। 19ਓਹ ਪਰਮੇਸ਼ੁਰ ਦੇ ਵਿਰੁੱਧ ਬੋਲੇ, ਉਨ੍ਹਾਂ ਨੇ ਆਖਿਆ, ਕੀ ਪਰਮੇਸ਼ੁਰ ਉਜਾੜ ਵਿੱਚ ਵੀ ਲੰਗਰ ਦਾ ਅਡੰਬਰ ਰਚ ਸਕੇਗਾ? 23ਤਾਂ ਵੀ ਉਸ ਨੇ ਉੱਪਰ ਗਗਣ ਨੂੰ ਹੁਕਮ ਦਿੱਤਾ, ਅਤੇ ਅਕਾਸ਼ ਦੇ ਦਰਵਾਜ਼ੇ ਖੋਲ੍ਹ ਦਿੱਤੇ, 24ਅਤੇ ਉਨ੍ਹਾਂ ਦੇ ਖਾਣ ਲਈ ਮੰਨ ਵਰ੍ਹਾਇਆ, ਅਤੇ ਉਨ੍ਹਾਂ ਨੂੰ ਸਵਰਗੀ ਅੰਨ ਦਿੱਤਾ। 25ਬਲਵੰਤਾਂ ਦੀ ਰੋਟੀ ਇਨਸਾਨ ਨੇ ਖਾਧੀ, ਉਸ ਨੇ ਰੱਜਵੀਂ ਰੋਟੀ ਭੇਜੀ। 26ਉਸ ਨੇ ਅਕਾਸ਼ ਵਿੱਚ ਪੁਰੇ ਦੀ ਹਵਾ ਵਗਾਈ, ਅਤੇ ਆਪਣੀ ਸਮਰੱਥਾ ਨਾਲ ਦੱਖਣੀ ਹਵਾ ਚਲਾਈ, 27ਅਤੇ ਉਨ੍ਹਾਂ ਉੱਤੇ ਧੂੜ ਵਾਂਗੂੰ ਮਹਾਂ ਪਰਸ਼ਾਦ, ਅਤੇ ਸਮੁੰਦਰ ਦੀ ਰੇਤ ਵਾਂਗੂੰ ਪੰਖੇਰੂ ਵਰ੍ਹਾਏ, 28ਅਤੇ ਉਨ੍ਹਾਂ ਦੇ ਡੇਰੇ ਵਿੱਚ ਅਤੇ ਉਨ੍ਹਾਂ ਦੇ ਵਸੇਬਿਆਂ ਦੇ ਆਲੇ-ਦੁਆਲੇ ਗਿਰਾਏ।

ਇੰਜੀਲ

ਮੱਤੀ 13:1–9

1ਉਸੇ ਦਿਨ ਯਿਸੂ ਘਰੋਂ ਨਿੱਕਲ ਕੇ ਝੀਲ ਦੇ ਨੇੜੇ ਜਾ ਬੈਠਾ। 2ਅਤੇ ਬਹੁਤ ਵੱਡੀ ਭੀੜ ਉਹ ਦੇ ਕੋਲ ਇਕੱਠੀ ਹੋ ਗਈ, ਸੋ ਉਹ ਬੇੜੀ ਤੇ ਚੜ੍ਹ ਕੇ ਬੈਠ ਗਿਆ ਅਤੇ ਸਾਰੀ ਭੀੜ ਕੰਢੇ ਉੱਤੇ ਖੜੀ ਰਹੀ। 3ਉਸ ਨੇ ਉਨ੍ਹਾਂ ਨੂੰ ਬਹੁਤ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਆਖੀਆਂ ਕਿ ਵੇਖੋ ਇੱਕ ਬੀਜ ਬੀਜਣ ਵਾਲਾ, ਬੀਜਣ ਨੂੰ ਨਿੱਕਲਿਆ। 4ਅਤੇ ਬੀਜਦੇ ਸਮੇਂ ਕੁਝ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਅਤੇ ਪੰਛੀ ਆ ਕੇ ਉਸ ਨੂੰ ਚੁਗ ਲੈ ਗਏ 5ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ ਜਿੱਥੇ ਉਹ ਨੂੰ ਬਹੁਤੀ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਣ ਦੇ ਕਾਰਨ ਉਹ ਛੇਤੀ ਉੱਗ ਪਿਆ। 6ਪਰ ਜਦੋਂ ਸੂਰਜ ਚੜ੍ਹਿਆ ਤਾਂ ਕੁਮਲਾ ਗਿਆ ਅਤੇ ਜੜ੍ਹ ਨਾ ਫੜਨ ਦੇ ਕਾਰਨ ਸੁੱਕ ਗਿਆ। 7ਅਤੇ ਕੁਝ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ ਅਤੇ ਝਾੜੀਆਂ ਨੇ ਵਧ ਕੇ ਉਹ ਨੂੰ ਦਬਾ ਲਿਆ। 8ਅਤੇ ਕੁਝ ਬੀਜ ਚੰਗੀ ਜ਼ਮੀਨ ਵਿੱਚ ਡਿੱਗਿਆ ਅਤੇ ਫਲ ਲਿਆਇਆ, ਕੁਝ ਸੌ ਗੁਣਾ ਕੁਝ ਸੱਠ ਗੁਣਾ ਕੁਝ ਤੀਹ ਗੁਣਾ। 9ਜਿਸ ਦੇ ਕੰਨ ਹੋਣ ਉਹ ਸੁਣੇ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ