Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 22

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 22 ਜੁਲਾਈ 2027

ਵੀਰਵਾਰ · ਆਮ ਸਮੇਂ ਦਾ 16ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਸੰਤ ਮਰਿਯਮ ਮਗਦਲੀਨੀ

ਤਿਉਹਾਰ · ਉਪਾਸਨਾ ਦਾ ਰੰਗ: ਚਿੱਟਾ

ਦਿਨ ਦੇ ਪਾਠ

ਪਹਿਲਾ ਪਾਠ

ਸਰੇਸ਼ਟ 3:1–4

ਜਾਂ: 2 ਕੁਰਿੰਥੀ 5:14–17

1ਰਾਤ ਨੂੰ ਮੈਂ ਆਪਣੇ ਪਲੰਗ ਉੱਤੇ, ਆਪਣੇ ਪ੍ਰਾਣ ਪਿਆਰੇ ਨੂੰ ਭਾਲਿਆ, ਮੈਂ ਉਹ ਨੂੰ ਭਾਲਿਆ ਪਰ ਉਹ ਮੈਨੂੰ ਨਹੀਂ ਮਿਲਿਆ। 2ਮੈਂ ਹੁਣ ਉੱਠਾਂਗੀ, ਮੈਂ ਸ਼ਹਿਰ ਵਿੱਚ ਐਧਰ ਉੱਧਰ ਫਿਰਾਂਗੀ, ਮੈਂ ਗਲੀਆਂ ਵਿੱਚ ਅਤੇ ਚੌਕਾਂ ਵਿੱਚ ਆਪਣੇ ਪ੍ਰਾਣ ਪਿਆਰੇ ਨੂੰ ਭਾਲਾਂਗੀ। ਮੈਂ ਉਹ ਨੂੰ ਭਾਲਿਆ ਪਰ ਉਹ ਮੈਨੂੰ ਨਹੀਂ ਮਿਲਿਆ। 3ਰਾਖੇ ਜਿਹੜੇ ਸ਼ਹਿਰ ਵਿੱਚ ਫਿਰਦੇ ਸਨ ਮੈਨੂੰ ਮਿਲੇ, “ਕੀ ਤੁਸੀਂ ਮੇਰੇ ਪ੍ਰਾਣ ਪਿਆਰੇ ਨੂੰ ਵੇਖਿਆ ਹੈ?” 4ਮੈਂ ਉਨ੍ਹਾਂ ਤੋਂ ਥੋੜ੍ਹਾ ਹੀ ਅੱਗੇ ਲੰਘੀ ਸੀ ਕਿ ਮੈਂ ਆਪਣੇ ਪ੍ਰਾਣ ਪਿਆਰੇ ਨੂੰ ਲੱਭ ਲਿਆ। ਮੈਂ ਉਹ ਨੂੰ ਫੜ੍ਹ ਲਿਆ ਅਤੇ ਛੱਡਿਆ ਨਾ, ਜਦ ਤੱਕ ਮੈਂ ਉਹ ਨੂੰ ਆਪਣੀ ਮਾਂ ਦੇ ਘਰ ਆਪਣੇ ਜਣਨੀ ਦੀ ਕੋਠਰੀ ਵਿੱਚ ਨਾ ਲੈ ਗਈ।

ਜਵਾਬੀ ਭਜਨ

ਜ਼ਬੂ 63:1–5, 7–8

1ਦਾਊਦ ਦਾ ਭਜਨ, ਜਦੋਂ ਉਹ ਯਹੂਦਾਹ ਦੇ ਜੰਗਲ ਵਿੱਚ ਸੀ। ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਦਿਲ ਤੋਂ ਤੈਨੂੰ ਭਾਲਦਾ ਹਾਂ, ਮੇਰੀ ਜਾਨ ਤੇਰੀ ਤਿਹਾਈ ਹੈ, ਮੇਰਾ ਸਰੀਰ ਤੇਰੇ ਲਈ ਤਰਸਦਾ ਹੈ, ਸੁੱਕੀ ਅਤੇ ਬੰਜਰ ਧਰਤੀ ਵਿੱਚ ਜਿੱਥੇ ਪਾਣੀ ਨਹੀਂ ਹੈ। 2ਤਾਂ ਮੈਂ ਪਵਿੱਤਰ ਸਥਾਨ ਵਿੱਚ ਤੇਰਾ ਦਰਸ਼ਣ ਪਾਇਆ, ਕਿ ਮੈਂ ਤੇਰਾ ਬਲ ਅਤੇ ਤੇਰੀ ਮਹਿਮਾ ਵੇਖਾਂ। 3ਇਸ ਲਈ ਕਿ ਤੇਰੀ ਦਯਾ ਜੀਵਨ ਨਾਲੋਂ ਵੀ ਚੰਗੀ ਹੈ, ਮੇਰੇ ਬੁੱਲ੍ਹ ਤੇਰੀ ਉਸਤਤ ਕਰਨਗੇ। 4ਸੋ ਮੈਂ ਆਪਣੇ ਜੀਵਨ ਵਿੱਚ ਤੈਨੂੰ ਮੁਬਾਰਕ ਆਖਾਂਗਾ, ਮੈਂ ਤੇਰਾ ਨਾਮ ਲੈ ਕੇ ਆਪਣੇ ਹੱਥ ਪਸਾਰਾਂਗਾ। 5ਜਿਵੇਂ ਚਰਬੀ ਤੇ ਥਿੰਧਿਆਈ ਨਾਲ ਮੇਰਾ ਜੀਅ ਤ੍ਰਿਪਤ ਹੋਵੇਗਾ, ਅਤੇ ਜੈਕਾਰਿਆਂ ਦੇ ਬੁੱਲ੍ਹਾਂ ਨਾਲ ਮੇਰਾ ਮੂੰਹ ਤੇਰੀ ਉਸਤਤ ਕਰੇਗਾ, 7ਤੂੰ ਮੇਰਾ ਸਹਾਇਕ ਹੋਇਆ ਹੈਂ, ਤੇਰੇ ਖੰਭਾਂ ਦੀ ਛਾਂ ਹੇਠ ਮੈਂ ਜੈਕਾਰੇ ਗਜਾਵਾਂਗਾ। 8ਮੇਰਾ ਜੀਅ ਤੇਰੇ ਪਿੱਛੇ-ਪਿੱਛੇ ਲੱਗਿਆ ਹੋਇਆ ਹੈ, ਤੇਰਾ ਸੱਜਾ ਹੱਥ ਮੈਨੂੰ ਸੰਭਾਲਦਾ ਹੈ।

ਇੰਜੀਲ

ਯੂਹ 20:1, 11–18

1ਹਫ਼ਤੇ ਦੇ ਪਹਿਲੇ ਦਿਨ, ਤੜਕੇ ਮਰਿਯਮ ਮਗਦਲੀਨੀ ਕਬਰ ਕੋਲ ਗਈ, ਜਿੱਥੇ ਯਿਸੂ ਦਾ ਸਰੀਰ ਪਿਆ ਹੋਇਆ ਸੀ। ਅਜੇ ਹਨ੍ਹੇਰਾ ਹੀ ਸੀ। ਉਸ ਨੇ ਵੇਖਿਆ ਜਿਸ ਪੱਥਰ ਨਾਲ ਕਬਰ ਬੰਦ ਸੀ ਉਹ ਪਰੇ ਕੀਤਾ ਹੋਇਆ ਸੀ। 11ਮਰਿਯਮ ਅਜੇ ਵੀ ਕਬਰ ਦੇ ਬਾਹਰ ਖੜੀ ਰੋ ਰਹੀ ਸੀ ਜਦੋਂ ਉਸ ਨੇ ਰੋਂਦੀ-ਰੋਂਦੀ ਨੇ ਝੁੱਕ ਕੇ ਕਬਰ ਅੰਦਰ ਵੇਖਿਆ। 12ਮਰਿਯਮ ਨੇ ਦੋ ਦੂਤਾਂ ਨੂੰ ਚਿੱਟੇ ਕੱਪੜੇ ਪਾਏ ਹੋਏ ਵੇਖਿਆ, ਉਹ ਉੱਥੇ ਬੈਠੇ ਹੋਏ ਸਨ ਜਿੱਥੇ ਯਿਸੂ ਦਾ ਸਰੀਰ ਰੱਖਿਆ ਹੋਇਆ ਸੀ। ਇੱਕ ਦੂਤ ਯਿਸੂ ਦੇ ਸਿਰ ਵਾਲੇ ਪਾਸੇ ਸੀ ਤੇ ਦੂਜਾ ਦੂਤ ਉਸ ਦੇ ਪੈਰਾਂ ਵਾਲੇ ਪਾਸੇ ਸੀ। 13ਦੂਤਾਂ ਨੇ ਮਰਿਯਮ ਨੂੰ ਪੁੱਛਿਆ, “ਹੇ ਔਰਤ, ਤੂੰ ਰੋ ਕਿਉਂ ਰਹੀ ਹੈਂ?” ਮਰਿਯਮ ਨੇ ਉੱਤਰ ਦਿੱਤਾ, “ਕੁਝ ਲੋਕ ਮੇਰੇ ਪ੍ਰਭੂ ਦਾ ਸਰੀਰ ਲੈ ਗਏ, ਤੇ ਮੈਂ ਨਹੀਂ ਜਾਣਦੀ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ।” 14ਇਹ ਆਖ ਕੇ ਓਹ ਵਾਪਿਸ ਮੁੜੀ, ਤਾਂ ਉੱਥੇ ਉਸ ਨੇ ਯਿਸੂ ਨੂੰ ਖੜਿਆਂ ਵੇਖਿਆ ਪਰ ਉਹ ਇਹ ਨਹੀਂ ਸੀ ਜਾਣਦੀ ਕਿ ਇਹ ਯਿਸੂ ਹੀ ਹੈ। 15ਯਿਸੂ ਨੇ ਉਸ ਨੂੰ ਕਿਹਾ, “ਹੇ ਔਰਤ, ਤੂੰ ਕਿਉਂ ਰੋਂਦੀ ਹੈ? ਅਤੇ ਤੂੰ ਕਿਸਨੂੰ ਭਾਲਦੀ ਹੈਂ?” ਮਰਿਯਮ ਨੇ ਸੋਚਿਆ ਕਿ ਸ਼ਾਇਦ ਇਹ ਆਦਮੀ ਇਸ ਬਾਗ਼ ਦਾ ਮਾਲੀ ਹੈ, ਅਤੇ ਉਸ ਨੂੰ ਆਖਿਆ, “ਭਈ, ਜੇ ਤੁਸੀਂ ਉਸ ਨੂੰ ਲੈ ਗਏ ਹੋ, ਤਾਂ ਮੈਨੂੰ ਦੱਸੋ ਕਿ ਤੁਸੀਂ ਉਸ ਨੂੰ ਕਿੱਥੇ ਰੱਖਿਆ ਹੈ। ਤਾਂ ਜੋ ਮੈਂ ਜਾ ਕੇ ਉਸ ਨੂੰ ਮਿਲਾ।” 16ਯਿਸੂ ਨੇ ਉਸ ਨੂੰ ਆਖਿਆ, “ਹੇ ਮਰਿਯਮ।” ਤਾਂ ਉਹ ਮੁੜੀ ਅਤੇ ਯਿਸੂ ਵੱਲ ਵੇਖਿਆ ਅਤੇ ਇਬਰਾਨੀ ਭਾਸ਼ਾ ਵਿੱਚ ਬੋਲੀ, “ਰੱਬੋਨੀ” ਭਾਵ “ਪ੍ਰਭੂ।” 17ਯਿਸੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਫ਼ੜ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ। ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਆਖ: ਮੈਂ ਵਾਪਸ ਆਪਣੇ ਅਤੇ ਤੇਰੇ ਪਿਤਾ ਕੋਲ ਜਾ ਰਿਹਾ ਹਾਂ। ਮੇਰੇ ਪਰਮੇਸ਼ੁਰ ਅਤੇ ਤੇਰੇ ਪਰਮੇਸ਼ੁਰ ਕੋਲ।” 18ਮਰਿਯਮ ਮਗਦਲੀਨੀ ਚੇਲਿਆਂ ਕੋਲ ਗਈ ਅਤੇ ਉਨ੍ਹਾਂ ਨੂੰ ਜਾ ਕੇ ਦੱਸਿਆ, “ਮੈਂ ਪ੍ਰਭੂ ਨੂੰ ਵੇਖਿਆ ਹੈ।” ਅਤੇ ਉਸ ਨੇ ਉਨ੍ਹਾਂ ਨੂੰ ਉਹ ਬਚਨ ਵੀ ਜੋ ਯਿਸੂ ਨੇ ਉਸ ਨੂੰ ਆਖੇ ਸਨ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ