Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 22

ਆਰਥੋਡਾਕਸ ਕੈਲੰਡਰ · 9 ਜੁਲਾਈ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 22 ਜੁਲਾਈ 2027

ਵੀਰਵਾਰ · ਪੰਤੇਕੁਸਤ ਤੋਂ ਬਾਅਦ ਪੰਜਵਾਂ ਹਫ਼ਤਾ · ਸੁਰ 3

ਤਿਉਹਾਰ ਅਤੇ ਸੰਤ

Hieromartyr Pancratios, Bishop of Taoromina in Sicily (1st C)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਰੋਮ 15:17–29

17ਸੋ ਪਰਮੇਸ਼ੁਰ ਦੀਆਂ ਗੱਲਾਂ ਦੇ ਬਾਰੇ ਮੈਨੂੰ ਮਸੀਹ ਯਿਸੂ ਵਿੱਚ ਅਭਮਾਨ ਕਰਨ ਦਾ ਸਮਾਂ ਹੈ। 18ਕਿਉਂ ਜੋ ਮੇਰਾ ਹੌਂਸਲਾ ਨਹੀਂ ਪੈਂਦਾ ਜੋ ਮੈਂ ਹੋਰ ਕੰਮਾਂ ਦੀ ਗੱਲ ਕਰਾਂ ਬਿਨ੍ਹਾਂ ਉਨ੍ਹਾਂ ਦੇ ਜਿਹੜੇ ਮਸੀਹ ਨੇ ਪਰਾਈਆਂ ਕੌਮਾਂ ਨੂੰ ਆਗਿਆਕਾਰੀ ਕਰਨ ਲਈ ਬਚਨ ਅਤੇ ਕੰਮਾਂ ਤੋਂ, 19ਨਿਸ਼ਾਨੀਆਂ ਅਤੇ ਕਰਾਮਾਤਾਂ ਦੀ ਸ਼ਕਤੀ ਨਾਲ ਅਤੇ ਪਵਿੱਤਰ ਆਤਮਾ ਦੀ ਸਮਰੱਥ ਨਾਲ ਮੇਰੇ ਹੱਥੀਂ ਕੀਤੇ ਹਨ, ਇੱਥੋਂ ਤੱਕ ਜੋ ਮੈਂ ਯਰੂਸ਼ਲਮ ਤੋਂ ਲੈ ਕੇ ਚਾਰ ਚੁਫ਼ੇਰੇ ਇੱਲੁਰਿਕੁਨ ਤੱਕ ਮਸੀਹ ਦੀ ਖੁਸ਼ਖਬਰੀ ਦਾ ਪੂਰਾ ਪਰਚਾਰ ਕੀਤਾ। 20ਹਾਂ, ਮੈਂ ਇਹ ਤਮੰਨਾ ਕੀਤੀ ਕਿ ਜਿੱਥੇ ਮਸੀਹ ਦਾ ਨਾਮ ਨਹੀਂ ਲਿਆ ਗਿਆ, ਉੱਥੇ ਖੁਸ਼ਖਬਰੀ ਸੁਣਾਵਾਂ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਮੈਂ ਕਿਸੇ ਹੋਰ ਦੀ ਨੀਂਹ ਉੱਤੇ ਉਸਾਰੀ ਕਰਾਂ। 21ਸਗੋਂ ਜਿਵੇਂ ਲਿਖਿਆ ਹੋਇਆ ਹੈ, ਜਿਨ੍ਹਾਂ ਨੂੰ ਉਹ ਦੀ ਖ਼ਬਰ ਨਹੀਂ ਮਿਲੀ, ਉਹ ਵੇਖਣਗੇ, ਅਤੇ ਜਿਨ੍ਹਾਂ ਨਹੀਂ ਸੁਣਿਆ, ਉਹ ਸਮਝਣਗੇ। 22ਇਸੇ ਕਰਕੇ ਮੈਂ ਤੁਹਾਡੇ ਕੋਲ ਆਉਣ ਤੋਂ ਕਈ ਵਾਰ ਰੁਕ ਗਿਆ। 23ਪਰ ਹੁਣ ਜਦੋਂ ਇੰਨ੍ਹਾਂ ਦੇਸਾਂ ਵਿੱਚ ਮੇਰੇ ਲਈ ਹੋਰ ਥਾਂ ਨਾ ਰਿਹਾ, ਅਤੇ ਬਹੁਤ ਸਾਲਾਂ ਤੋਂ ਤੁਹਾਡੇ ਕੋਲ ਆਉਣ ਦੀ ਇੱਛਾ ਰੱਖਦਾ ਹਾਂ। 24ਜਾਂ ਮੈਂ ਕਦੇ ਹਿਸਪਾਨਿਯਾ ਨੂੰ ਜਾਂਵਾਂ ਮੈਂ ਆਸ ਰੱਖਦਾ ਹਾਂ ਕਿ ਉੱਧਰ ਨੂੰ ਜਾਂਦਿਆਂ ਹੋਇਆਂ ਤੁਹਾਡੇ ਦਰਸ਼ਣ ਕਰਾਂ, ਤਾਂ ਜੋ ਪਹਿਲਾਂ ਮੇਰਾ ਜੀ ਤੁਹਾਡੀ ਸੰਗਤ ਨਾਲ ਕੁਝ ਅਨੰਦ ਹੋਵੇ ਤਾਂ ਤੁਸੀਂ ਮੈਨੂੰ ਉੱਧਰ ਨੂੰ ਰਵਾਨਾ ਕਰ ਦੇਣਾ। 25ਪਰ ਹੁਣ ਮੈਂ ਸੰਤਾਂ ਦੀ ਸੇਵਾ ਕਰਨ ਲਈ ਯਰੂਸ਼ਲਮ ਨੂੰ ਜਾਂਦਾ ਹਾਂ। 26ਕਿਉਂ ਜੋ ਮਕਦੂਨਿਯਾ ਅਤੇ ਅਖਾਯਾ ਦੇ ਲੋਕਾਂ ਦੀ ਇੱਛਾ ਹੋਈ ਕਿ ਯਰੂਸ਼ਲਮ ਦੇ ਸੰਤਾਂ ਵਿੱਚੋਂ ਉਹਨਾਂ ਲਈ ਜਿਹੜੇ ਗ਼ਰੀਬ ਹਨ ਚੰਦਾ ਉਗਰਾਹੀ ਕਰਨ। 27ਹਾਂ, ਇਹ ਉਹਨਾਂ ਦੀ ਮਰਜ਼ੀ ਹੋਈ ਅਤੇ ਇਹ ਉਹਨਾਂ ਦੇ ਕਰਜ਼ਦਾਰ ਵੀ ਹਨ ਕਿਉਂਕਿ ਜਦੋਂ ਪਰਾਈਆਂ ਕੌਮਾਂ ਇਹਨਾਂ ਦੀਆਂ ਆਤਮਿਕ ਗੱਲਾਂ ਵਿੱਚ ਸਾਂਝੀ ਹੋਈਆਂ ਤਾਂ ਉਹਨਾਂ ਨੂੰ ਵੀ ਚਾਹੀਦਾ ਹੈ ਕਿ ਸਰੀਰਕ ਚੀਜ਼ਾਂ ਨਾਲ ਇਹਨਾਂ ਦੀ ਸੇਵਾ ਕਰਨ। 28ਸੋ ਜਦ ਇਸ ਕੰਮ ਨੂੰ ਮੈਂ ਪੂਰਾ ਕਰ ਲਵਾਂ ਅਤੇ ਉਹ ਫਲ ਜੋ ਮੈਨੂੰ ਪ੍ਰਾਪਤ ਹੋਇਆਂ ਉਹਨਾਂ ਨੂੰ ਸੌਂਪ ਕੇ ਮੈਂ ਤੁਹਾਡੇ ਕੋਲੋਂ ਹੋ ਕੇ, ਹਿਸਪਾਨਿਯਾ ਨੂੰ ਜਾਂਵਾਂਗਾ। 29ਮੈਂ ਜਾਣਦਾ ਹਾਂ, ਕਿ ਜਦੋਂ ਮੈਂ ਤੁਹਾਡੇ ਕੋਲ ਆਵਾਂਗਾ ਤਦ ਮਸੀਹ ਦੀ ਬਰਕਤ ਦੀ ਭਰਪੂਰੀ ਲੈ ਕੇ ਆਵਾਂਗਾ।

ਇੰਜੀਲ

ਮੱਤੀ 12:46–13:3

46ਜਦੋਂ ਉਹ ਲੋਕਾਂ ਨਾਲ ਗੱਲਾਂ ਕਰ ਰਿਹਾ ਸੀ, ਉਸ ਸਮੇਂ ਉਸ ਦੀ ਮਾਤਾ ਅਤੇ ਭਰਾ ਬਾਹਰ ਖੜ੍ਹੇ ਸਨ ਅਤੇ ਉਸ ਨਾਲ ਗੱਲ ਕਰਨੀ ਚਾਹੁੰਦੇ ਸਨ। 47ਤਦ ਕਿਸੇ ਨੇ ਉਸ ਨੂੰ ਆਖਿਆ, ਵੇਖ ਤੇਰੀ ਮਾਤਾ ਅਤੇ ਤੇਰੇ ਭਰਾ ਬਾਹਰ ਖੜ੍ਹੇ ਹਨ ਅਤੇ ਤੇਰੇ ਨਾਲ ਗੱਲ ਕਰਨੀ ਚਾਹੁੰਦੇ ਹਨ। 48ਪਰ ਉਸ ਨੇ ਆਖਣ ਵਾਲੇ ਨੂੰ ਉੱਤਰ ਦਿੱਤਾ, ਕੌਣ ਹੈ ਮੇਰੀ ਮਾਤਾ ਅਤੇ ਕੌਣ ਹਨ ਮੇਰੇ ਭਰਾ? 49ਅਤੇ ਆਪਣੇ ਚੇਲਿਆਂ ਵੱਲ ਹੱਥ ਪਸਾਰ ਕੇ ਕਿਹਾ, ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ ਇਹ ਹਨ। 50ਕਿਉਂਕਿ ਜੋ ਕੋਈ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ, ਉਹੀ ਮੇਰਾ ਭਰਾ, ਮੇਰੀ ਭੈਣ ਅਤੇ ਮਾਤਾ ਹੈ। 13:1ਉਸੇ ਦਿਨ ਯਿਸੂ ਘਰੋਂ ਨਿੱਕਲ ਕੇ ਝੀਲ ਦੇ ਨੇੜੇ ਜਾ ਬੈਠਾ। 2ਅਤੇ ਬਹੁਤ ਵੱਡੀ ਭੀੜ ਉਹ ਦੇ ਕੋਲ ਇਕੱਠੀ ਹੋ ਗਈ, ਸੋ ਉਹ ਬੇੜੀ ਤੇ ਚੜ੍ਹ ਕੇ ਬੈਠ ਗਿਆ ਅਤੇ ਸਾਰੀ ਭੀੜ ਕੰਢੇ ਉੱਤੇ ਖੜੀ ਰਹੀ। 3ਉਸ ਨੇ ਉਨ੍ਹਾਂ ਨੂੰ ਬਹੁਤ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਆਖੀਆਂ ਕਿ ਵੇਖੋ ਇੱਕ ਬੀਜ ਬੀਜਣ ਵਾਲਾ, ਬੀਜਣ ਨੂੰ ਨਿੱਕਲਿਆ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੁਲਾਈ 9 ਸਿਵਲ ਕੈਲੰਡਰ ਦਾ ਜੁਲਾਈ 22 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ