Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 23

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 23 ਜੁਲਾਈ 2027

ਸ਼ੁੱਕਰਵਾਰ · ਆਮ ਸਮੇਂ ਦਾ 16ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 16ਵੇਂ ਹਫ਼ਤੇ ਦਾ ਸ਼ੁੱਕਰਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਸੰਤ ਬ੍ਰਿਜੇਟ, ਧਰਮਸੰਘੀ · ਇੱਛਿਕ ਯਾਦਗਾਰੀ ਦਿਨ

ਵਰਤ ਅਤੇ ਤੋਬਾ

ਤੋਬਾ ਦਾ ਦਿਨ

ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।

ਦਿਨ ਦੇ ਪਾਠ

ਪਹਿਲਾ ਪਾਠ

ਕੂਚ 20:1–17

1ਫਿਰ ਪਰਮੇਸ਼ੁਰ ਇਹ ਸਾਰੀਆਂ ਗੱਲਾਂ ਬੋਲਿਆ ਕਿ 2ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ ਜਿਹੜਾ ਤੈਨੂੰ ਮਿਸਰ ਦੇਸ਼ ਤੋਂ ਅਰਥਾਤ ਗ਼ੁਲਾਮੀ ਦੇ ਘਰ ਤੋਂ ਕੱਢ ਲਿਆਇਆ ਹਾਂ। 3ਮੇਰੇ ਸਨਮੁਖ ਤੇਰੇ ਲਈ ਦੂਜੇ ਦੇਵਤੇ ਨਾ ਹੋਣ। 4ਤੂੰ ਆਪਣੇ ਲਈ ਘੜ੍ਹੀ ਹੋਈ ਮੂਰਤ ਨਾ ਬਣਾਈਂ, ਨਾ ਕਿਸੇ ਚੀਜ਼ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ ਅਤੇ ਜਿਹੜੀ ਹੇਠਾਂ ਧਰਤੀ ਉੱਤੇ ਅਤੇ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ। 5ਨਾ ਤੂੰ ਉਹਨਾਂ ਦੇ ਅੱਗੇ ਮੱਥਾ ਟੇਕ, ਨਾ ਉਹਨਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪੁਰਖਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ। 6ਪਰ ਹਜ਼ਾਰਾਂ ਉੱਤੇ ਜਿਹੜੇ ਮੇਰੇ ਨਾਲ ਪ੍ਰੇਮ ਰੱਖਦੇ ਅਤੇ ਮੇਰੇ ਹੁਕਮਾਂ ਨੂੰ ਮੰਨਦੇ ਹਨ ਦਯਾ ਕਰਦਾ ਹਾਂ। 7ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਵਿਅਰਥ ਨਾ ਲੈ ਕਿਉਂਕਿ ਜੋ ਕੋਈ ਉਹ ਦਾ ਨਾਮ ਵਿਅਰਥ ਲੈਂਦਾ ਹੈ ਯਹੋਵਾਹ ਉਸ ਨੂੰ ਨਿਰਦੋਸ਼ ਨਾ ਠਹਿਰਾਵੇਗਾ। 8ਤੂੰ ਸਬਤ ਦੇ ਦਿਨ ਨੂੰ ਪਵਿੱਤਰ ਜਾਣ ਕੇ ਯਾਦ ਰੱਖ। 9ਛੇ ਦਿਨ ਤੂੰ ਮਿਹਨਤ ਕਰ ਅਤੇ ਆਪਣਾ ਸਾਰਾ ਕੰਮ-ਧੰਦਾ ਕਰ 10ਪਰ ਸੱਤਵਾਂ ਦਿਨ ਯਹੋਵਾਹ ਤੇਰੇ ਪਰਮੇਸ਼ੁਰ ਲਈ ਸਬਤ ਹੈ। ਉਸ ਦਿਨ ਵਿੱਚ ਤੂੰ ਕੋਈ ਕੰਮ-ਧੰਦਾ ਨਾ ਕਰ, ਨਾ ਤੂੰ ਨਾ ਤੇਰਾ ਪੁੱਤਰ, ਨਾ ਤੇਰੀ ਧੀ, ਨਾ ਤੇਰਾ ਦਾਸ, ਨਾ ਤੇਰੀ ਦਾਸੀ, ਨਾ ਤੇਰਾ ਪਸ਼ੂ ਅਤੇ ਨਾ ਤੇਰਾ ਪਰਦੇਸੀ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਹੈ। 11ਕਿਉਂ ਜੋ ਛੇਆਂ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ, ਸਮੁੰਦਰ ਨੂੰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ ਪਰ ਸੱਤਵੇਂ ਦਿਨ ਵਿਸ਼ਰਾਮ ਕੀਤਾ। ਇਸ ਲਈ ਯਹੋਵਾਹ ਨੇ ਸਬਤ ਦੇ ਦਿਨ ਨੂੰ ਬਰਕਤ ਦਿੱਤੀ ਅਤੇ ਉਸ ਨੂੰ ਪਵਿੱਤਰ ਠਹਿਰਾਇਆ। 12ਤੂੰ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰੀ ਉਮਰ ਲੰਮੀ ਹੋਵੇ। 13ਤੂੰ ਖ਼ੂਨ ਨਾ ਕਰ। 14ਤੂੰ ਵਿਭਚਾਰ ਨਾ ਕਰ। 15ਤੂੰ ਚੋਰੀ ਨਾ ਕਰ। 16ਤੂੰ ਆਪਣੇ ਗੁਆਂਢੀ ਦੇ ਵਿਰੁੱਧ ਝੂਠੀ ਗਵਾਹੀ ਨਾ ਦੇ। 17ਤੂੰ ਆਪਣੇ ਗੁਆਂਢੀ ਦੇ ਘਰ ਦਾ ਲਾਲਚ ਨਾ ਕਰ। ਤੂੰ ਆਪਣੇ ਗੁਆਂਢੀ ਦੀ ਪਤਨੀ ਦੀ ਲਾਲਸਾ ਨਾ ਕਰ, ਨਾ ਉਹ ਦੇ ਦਾਸ ਦੀ, ਨਾ ਉਹ ਦੀ ਦਾਸੀ ਦੀ, ਨਾ ਉਹ ਦੇ ਬਲ਼ਦ ਦੀ, ਨਾ ਉਹ ਦੇ ਗਧੇ ਦੀ, ਨਾ ਕਿਸੇ ਚੀਜ਼ ਦੀ ਜਿਹੜੀ ਤੇਰੇ ਗੁਆਂਢੀ ਦੀ ਹੈ।

ਜਵਾਬੀ ਭਜਨ

ਜ਼ਬੂ 19:8–11

8ਯਹੋਵਾਹ ਦੇ ਫ਼ਰਮਾਨ ਸਿੱਧੇ ਹਨ, ਓਹ ਦਿਲ ਨੂੰ ਅਨੰਦ ਕਰਦੇ ਹਨ, ਯਹੋਵਾਹ ਦਾ ਹੁਕਮ ਨਿਰਮਲ ਹੈ, ਉਹ ਅੱਖੀਆਂ ਨੂੰ ਚਾਨਣ ਦਿੰਦਾ ਹੈ। 9ਯਹੋਵਾਹ ਦਾ ਭੈਅ ਸ਼ੁੱਧ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ, ਯਹੋਵਾਹ ਦੇ ਨਿਆਂ ਸੱਚੇ ਹਨ, ਓਹ ਨਿਰੇ ਪੁਰੇ ਧਰਮ ਹਨ। 10ਉਹ ਸੋਨੇ ਨਾਲੋਂ ਸਗੋਂ ਬਹੁਤ ਕੁੰਦਨ ਸੋਨੇ ਨਾਲੋਂ ਮਨਭਾਉਂਦੇ ਹਨ, ਸ਼ਹਿਦ ਅਤੇ ਮਖੀਲ ਦਿਆਂ ਚੋਇਆਂ ਨਾਲੋਂ ਵੀ ਮਿੱਠੇ ਹਨ। 11ਅਤੇ ਉਨ੍ਹਾਂ ਤੋਂ ਤੇਰਾ ਦਾਸ ਚਿਤਾਇਆ ਜਾਂਦਾ ਹੈ, ਉਨ੍ਹਾਂ ਦੇ ਮੰਨਣ ਵਿੱਚ ਵੱਡਾ ਲਾਭ ਹੈ।

ਇੰਜੀਲ

ਮੱਤੀ 13:18–23

18ਹੁਣ ਤੁਸੀਂ ਬੀਜਣ ਵਾਲੇ ਦਾ ਦ੍ਰਿਸ਼ਟਾਂਤ ਸੁਣੋ। 19ਹਰ ਕੋਈ ਜਿਹੜਾ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ, ਦੁਸ਼ਟ ਆ ਕੇ ਜੋ ਕੁਝ ਉਸ ਦੇ ਮਨ ਵਿੱਚ ਬੀਜਿਆ ਹੈ ਉਸ ਨੂੰ ਖੋਹ ਲੈਂਦਾ ਹੈ। ਇਹ ਉਹ ਹੈ ਜਿਹੜਾ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਸੀ। 20ਅਤੇ ਜਿਹੜਾ ਪਥਰੀਲੀ ਜ਼ਮੀਨ ਵਿੱਚ ਡਿੱਗਿਆ, ਸੋ ਉਹ ਹੈ ਜੋ ਬਚਨ ਸੁਣ ਕੇ ਝੱਟ ਖੁਸ਼ੀ ਨਾਲ ਉਹ ਨੂੰ ਮੰਨ ਲੈਂਦਾ ਹੈ। 21ਪਰ ਆਪਣੇ ਵਿੱਚ ਡੂੰਘੀ ਜੜ੍ਹ ਨਹੀਂ ਰੱਖਦਾ, ਪਰ ਥੋੜ੍ਹਾ ਸਮਾਂ ਰਹਿੰਦਾ ਹੈ ਪਰ ਜਦੋਂ ਬਚਨ ਦੇ ਕਾਰਨ ਦੁੱਖ ਜਾਂ ਜ਼ੁਲਮ ਹੁੰਦਾ ਹੈ, ਤਾਂ ਉਹ ਝੱਟ ਠੋਕਰ ਖਾਂਦਾ ਹੈ। 22ਅਤੇ ਜਿਹੜਾ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਹੈ ਪਰ ਇਸ ਸੰਸਾਰ ਦੀ ਚਿੰਤਾ ਅਤੇ ਧਨ ਦਾ ਧੋਖਾ, ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਕੁਝ ਵੀ ਫਲ ਨਹੀਂ ਦਿੰਦਾ। 23ਪਰ ਜਿਹੜਾ ਚੰਗੀ ਜ਼ਮੀਨ ਵਿੱਚ ਬੀਜਿਆ ਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜ਼ਰੂਰ ਫਲ ਦਿੰਦਾ ਹੈ ਅਤੇ ਕੋਈ ਸੌ ਗੁਣਾ ਕੋਈ ਸੱਠ ਗੁਣਾ ਕੋਈ ਤੀਹ ਗੁਣਾ ਫਲ ਦਿੰਦਾ ਹੈ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ