Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 23

ਆਰਥੋਡਾਕਸ ਕੈਲੰਡਰ · 10 ਜੁਲਾਈ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 23 ਜੁਲਾਈ 2027

ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ ਪੰਜਵਾਂ ਹਫ਼ਤਾ · ਸੁਰ 3

ਤਿਉਹਾਰ ਅਤੇ ਸੰਤ

Holy 45 Martyrs at Nicopolis in Armenia († c. a 319): Leontius, Mauricius, Daniel, Anthony, Alexander, Meneus, Janicita, Sisinius, Biriladus, and others

ਵਰਤ ਦਾ ਦਿਨ

ਵਰਤ: ਤੇਲ ਨਾਲ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਸ਼ਾਮ ਦੀ ਪ੍ਰਾਰਥਨਾ: ਪਾਠ

ਇਸ ਅਨੁਵਾਦ ਵਿੱਚ ਨਹੀਂ

ਸ਼ਾਮ ਦੀ ਪ੍ਰਾਰਥਨਾ: ਪਾਠ

ਇਸ ਅਨੁਵਾਦ ਵਿੱਚ ਨਹੀਂ

ਸ਼ਾਮ ਦੀ ਪ੍ਰਾਰਥਨਾ: ਪਾਠ

ਇਸ ਅਨੁਵਾਦ ਵਿੱਚ ਨਹੀਂ

ਸਵੇਰ ਦੀ ਪ੍ਰਾਰਥਨਾ: ਇੰਜੀਲ

ਮੱਤੀ 11:27–30

27ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ! ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਕੋਈ ਪੁੱਤਰ ਤੋਂ ਇਲਾਵਾ ਪਿਤਾ ਨੂੰ ਜਾਣਦਾ ਹੈ ਅਤੇ ਹੁਣ ਪੁੱਤਰ ਹੀ ਹੈ, ਜਿਸ ਉੱਤੇ ਉਹ ਨੂੰ ਪਰਗਟ ਕਰਨਾ ਚਾਹੇ। 28ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ। 29ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ। 30ਕਿਉਂਕਿ ਮੇਰਾ ਜੂਲਾ ਸੁਖਾਲਾ ਅਤੇ ਮੇਰਾ ਭਾਰ ਹਲਕਾ ਹੈ।

ਪੱਤ੍ਰੀ

ਰੋਮ 16:1–16

1ਮੈਂ ਤੁਹਾਨੂੰ ਸਾਡੀ ਭੈਣ ਫ਼ੀਬੀ ਦੇ ਲਈ ਬੇਨਤੀ ਕਰਦਾ ਹਾਂ ਜਿਹੜੀ ਉਸ ਕਲੀਸਿਯਾ ਦੀ ਸੇਵਿਕਾ ਹੈ ਜੋ ਕੰਖਰਿਯਾ ਵਿੱਚ ਹੈ। 2ਤੁਸੀਂ ਉਹ ਦਾ ਆਦਰ ਕਰਕੇ ਪ੍ਰਭੂ ਵਿੱਚ ਉਸ ਨੂੰ ਕਬੂਲ ਕਰੋ, ਜਿਸ ਤਰ੍ਹਾਂ ਸੰਤਾਂ ਨੂੰ ਚਾਹੀਦਾ ਹੈ ਅਤੇ ਜਿਸ ਕੰਮ ਵਿੱਚ ਉਹ ਨੂੰ ਤੁਹਾਡੀ ਲੋੜ ਪਵੇ ਤੁਸੀਂ ਉਹ ਦੀ ਸਹਾਇਤਾ, ਕਰੋ ਕਿਉਂ ਜੋ ਉਹ ਆਪ ਵੀ ਬਹੁਤਿਆਂ ਦੀ ਸਗੋਂ ਮੇਰੀ ਵੀ ਮਦਦਗਾਰ ਹੈ। 3ਪਰਿਸਕਾ ਅਤੇ ਅਕੂਲਾ ਨੂੰ ਸੁੱਖ-ਸਾਂਦ ਆਖਣਾ ਜਿਹੜੇ ਮਸੀਹ ਯਿਸੂ ਵਿੱਚ ਮੇਰੇ ਸਹਿਕਰਮੀ ਹਨ। 4ਜਿਨ੍ਹਾਂ ਨੇ ਮੇਰੀ ਜਾਨ ਦੇ ਬਦਲੇ ਆਪਣਾ ਹੀ ਸਿਰ ਦਿੱਤਾ ਹੋਇਆ ਸੀ ਅਤੇ ਕੇਵਲ ਮੈਂ ਹੀ ਨਹੀਂ ਸਗੋਂ ਪਰਾਈਆਂ ਕੌਮਾਂ ਦੀਆਂ ਸਾਰੀਆਂ ਕਲੀਸਿਯਾਂਵਾਂ ਉਹਨਾਂ ਦਾ ਧੰਨਵਾਦ ਕਰਦੀਆਂ ਹਨ। 5ਅਤੇ ਉਸ ਕਲੀਸਿਯਾ ਨੂੰ ਜਿਹੜੀ ਉਹਨਾਂ ਦੇ ਘਰ ਵਿੱਚ ਹੈ ਸੁੱਖ-ਸਾਂਦ ਆਖਣਾ। ਮੇਰੇ ਪਿਆਰੇ ਇਪੈਨੇਤੁਸ ਨੂੰ ਜਿਹੜਾ ਮਸੀਹ ਦੇ ਲਈ ਅਸਿਯਾ ਦਾ ਪਹਿਲਾ ਫਲ ਹੈ ਸੁੱਖ-ਸਾਂਦ ਆਖੋ। 6ਮਰਿਯਮ ਨੂੰ ਜਿਸ ਨੇ ਤੁਹਾਡੇ ਲਈ ਬਹੁਤ ਮਿਹਨਤ ਕੀਤੀ ਸੁੱਖ-ਸਾਂਦ ਆਖੋ। 7ਅੰਦਰੁਨਿਕੁਸ ਅਤੇ ਯੂਨਿਆਸ ਮੇਰੇ ਰਿਸ਼ਤੇਦਾਰਾਂ ਨੂੰ ਸੁੱਖ-ਸਾਂਦ ਆਖੋ, ਜਿਹੜੇ ਕੈਦ ਵਿੱਚ ਮੇਰੇ ਸਾਥੀ ਸਨ ਅਤੇ ਰਸੂਲਾਂ ਵਿੱਚ ਪ੍ਰਸਿੱਧ ਹਨ ਅਤੇ ਮੇਰੇ ਤੋਂ ਪਹਿਲਾਂ ਮਸੀਹ ਵਿੱਚ ਹੋਏ। 8ਅੰਪਲਿਯਾਤੁਸ ਨੂੰ ਜਿਹੜਾ ਪ੍ਰਭੂ ਵਿੱਚ ਮੇਰਾ ਪਿਆਰਾ ਹੈ ਸੁੱਖ-ਸਾਂਦ ਆਖੋ। 9ਉਰਬਾਨੁਸ ਨੂੰ ਜਿਹੜਾ ਮਸੀਹ ਵਿੱਚ ਸਾਡਾ ਸਹਿਕਰਮੀ ਹੈ ਅਤੇ ਮੇਰੇ ਪਿਆਰੇ ਸਤਾਖੁਸ ਨੂੰ ਸੁੱਖ-ਸਾਂਦ ਆਖੋ। 10ਅਪਿੱਲੇਸ ਨੂੰ ਜਿਹੜਾ ਮਸੀਹ ਵਿੱਚ ਹੋ ਕੇ ਪਰਵਾਨ ਹੈ ਸੁੱਖ-ਸਾਂਦ ਆਖੋ। ਅਰਿਸਤੁਬੂਲੁਸ ਦੇ ਘਰ ਦਿਆਂ ਨੂੰ ਸੁੱਖ-ਸਾਂਦ ਆਖੋ। 11ਹੇਰੋਦਿਯੋਨ ਮੇਰੇ ਰਿਸ਼ਤੇਦਾਰ ਨੂੰ ਸੁੱਖ-ਸਾਂਦ ਆਖੋ। ਨਰਕਿੱਸੁਸ ਦੇ ਘਰ ਦਿਆਂ ਨੂੰ ਜਿਹੜੇ ਪ੍ਰਭੂ ਵਿੱਚ ਹਨ ਸੁੱਖ-ਸਾਂਦ ਆਖੋ। 12ਤਰੁਫੈਨਾ ਅਤੇ ਤਰੁਫੋਸਾ ਨੂੰ ਜੋ ਪ੍ਰਭੂ ਵਿੱਚ ਮਿਹਨਤ ਕਰਦੀਆਂ ਹਨ ਸੁੱਖ-ਸਾਂਦ ਆਖੋ। ਪਿਆਰੀ ਪਰਸਿਸ ਨੂੰ ਜਿਸ ਨੇ ਪ੍ਰਭੂ ਵਿੱਚ ਬਹੁਤ ਮਿਹਨਤ ਕੀਤੀ, ਸੁੱਖ-ਸਾਂਦ ਆਖੋ। 13ਰੂਫੁਸ ਨੂੰ ਜਿਹੜਾ ਪ੍ਰਭੂ ਵਿੱਚ ਚੁਣਿਆ ਹੋਇਆ ਹੈ ਅਤੇ ਉਹ ਦੀ ਮਾਂ ਨੂੰ ਜੋ ਮੇਰੀ ਵੀ ਮਾਂ ਹੈ ਸੁੱਖ-ਸਾਂਦ ਆਖੋ। 14ਅੰਸੁਕਰਿਤੁਸ, ਫਲੇਗੋਨ, ਹਰਮੇਸ, ਪਤੁਰਬਾਸ, ਅਤੇ ਹਿਰਮਾਸ ਨੂੰ, ਨਾਲੇ ਉਨ੍ਹਾਂ ਭਰਾਵਾਂ ਨੂੰ ਜਿਹੜੇ ਉਹਨਾਂ ਦੇ ਨਾਲ ਹਨ ਸੁੱਖ-ਸਾਂਦ ਆਖੋ। 15ਫਿਲੁਲੁਗੁਸ ਅਤੇ ਯੂਲੀਆ ਅਤੇ ਨੇਰਿਯੁਸ ਅਤੇ ਉਹ ਦੀ ਭੈਣ ਅਤੇ ਉਲੁੰਪਾਸ ਨੂੰ ਅਤੇ ਸਭਨਾਂ ਸੰਤਾਂ ਨੂੰ ਜਿਹੜੇ ਉਹਨਾਂ ਦੇ ਨਾਲ ਹਨ ਸੁੱਖ-ਸਾਂਦ ਆਖੋ। 16ਤੁਸੀਂ ਪਵਿੱਤਰ ਚੁੰਮੇ ਨਾਲ ਇੱਕ ਦੂਏ ਦੀ ਸੁੱਖ-ਸਾਂਦ ਪੁੱਛੋ। ਮਸੀਹ ਦੀਆਂ ਸਾਰੀਆਂ ਕਲੀਸਿਯਾਵਾਂ ਤੁਹਾਡੀ ਸੁੱਖ-ਸਾਂਦ ਪੁੱਛਦੀਆਂ ਹਨ।

ਪੱਤ੍ਰੀ (ਸੰਤ ਅੰਤੋਨੀ ਲਈ)

ਗਲਾ 5:22–6:2

22ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ, 23ਨਰਮਾਈ, ਸੰਜਮ। ਇਹੋ ਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ। 24ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ। 25ਜੇ ਅਸੀਂ ਆਤਮਾ ਦੁਆਰਾ ਜਿਉਂਦੇ ਹਾਂ ਤਾਂ ਆਤਮਾ ਦੁਆਰਾ ਚੱਲੀਏ ਵੀ। 26ਅਸੀਂ ਘਮੰਡੀ ਹੋ ਕੇ ਨਾ ਇੱਕ ਦੂਜੇ ਨੂੰ ਖਿਝਾਈਏ ਅਤੇ ਨਾ ਇੱਕ ਦੂਜੇ ਨਾਲ ਖਾਰ ਰੱਖੀਏ। 6:1ਹੇ ਭਰਾਵੋ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਸੁਧਾਰੋ ਅਤੇ ਤੁਸੀਂ ਆਪਣੀ ਵੀ ਚੌਕਸੀ ਰੱਖੋ ਕਿਤੇ ਤੁਸੀਂ ਵੀ ਪਰਤਾਵੇ ਵਿੱਚ ਨਾ ਪੈ ਜਾਵੋ। 2ਤੁਸੀਂ ਇੱਕ ਦੂਜੇ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋ।

ਇੰਜੀਲ

ਮੱਤੀ 13:3–9

3ਉਸ ਨੇ ਉਨ੍ਹਾਂ ਨੂੰ ਬਹੁਤ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਆਖੀਆਂ ਕਿ ਵੇਖੋ ਇੱਕ ਬੀਜ ਬੀਜਣ ਵਾਲਾ, ਬੀਜਣ ਨੂੰ ਨਿੱਕਲਿਆ। 4ਅਤੇ ਬੀਜਦੇ ਸਮੇਂ ਕੁਝ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਅਤੇ ਪੰਛੀ ਆ ਕੇ ਉਸ ਨੂੰ ਚੁਗ ਲੈ ਗਏ 5ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ ਜਿੱਥੇ ਉਹ ਨੂੰ ਬਹੁਤੀ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਣ ਦੇ ਕਾਰਨ ਉਹ ਛੇਤੀ ਉੱਗ ਪਿਆ। 6ਪਰ ਜਦੋਂ ਸੂਰਜ ਚੜ੍ਹਿਆ ਤਾਂ ਕੁਮਲਾ ਗਿਆ ਅਤੇ ਜੜ੍ਹ ਨਾ ਫੜਨ ਦੇ ਕਾਰਨ ਸੁੱਕ ਗਿਆ। 7ਅਤੇ ਕੁਝ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ ਅਤੇ ਝਾੜੀਆਂ ਨੇ ਵਧ ਕੇ ਉਹ ਨੂੰ ਦਬਾ ਲਿਆ। 8ਅਤੇ ਕੁਝ ਬੀਜ ਚੰਗੀ ਜ਼ਮੀਨ ਵਿੱਚ ਡਿੱਗਿਆ ਅਤੇ ਫਲ ਲਿਆਇਆ, ਕੁਝ ਸੌ ਗੁਣਾ ਕੁਝ ਸੱਠ ਗੁਣਾ ਕੁਝ ਤੀਹ ਗੁਣਾ। 9ਜਿਸ ਦੇ ਕੰਨ ਹੋਣ ਉਹ ਸੁਣੇ।

ਇੰਜੀਲ (ਸੰਤ ਅੰਤੋਨੀ ਲਈ)

ਮੱਤੀ 4:25–5:12

25ਅਤੇ ਵੱਡੀਆਂ ਭੀੜਾਂ ਗਲੀਲ, ਦਿਕਾਪੁਲਿਸ, ਯਰੂਸ਼ਲਮ, ਯਹੂਦਿਯਾ ਅਤੇ ਯਰਦਨ ਦੇ ਪਾਰੋਂ ਉਹ ਦੇ ਮਗਰ ਹੋ ਤੁਰੀਆਂ। 5:1ਭੀੜ ਨੂੰ ਵੇਖ ਕੇ ਯਿਸੂ ਪਹਾੜ ਉੱਤੇ ਚੜ੍ਹ ਗਿਆ ਅਤੇ ਜਦ ਬੈਠ ਗਿਆ ਤਦ ਚੇਲੇ ਉਸ ਦੇ ਕੋਲ ਆਏ। 2ਉਹ ਚੇਲਿਆਂ ਨੂੰ ਇਹ ਉਪਦੇਸ਼ ਦੇਣ ਲੱਗਾ: 3ਉਹ ਧੰਨ ਹਨ ਜਿਹੜੇ ਦਿਲ ਦੇ ਗ਼ਰੀਬ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ। 4ਉਹ ਧੰਨ ਹਨ ਜਿਹੜੇ ਸੋਗ ਕਰਦੇ ਹਨ, ਕਿਉਂ ਜੋ ਉਹ ਸ਼ਾਂਤ ਕੀਤੇ ਜਾਣਗੇ। 5ਉਹ ਧੰਨ ਹਨ ਜਿਹੜੇ ਹਲੀਮ ਹਨ, ਕਿਉਂ ਜੋ ਉਹ ਧਰਤੀ ਦੇ ਵਾਰਿਸ ਹੋਣਗੇ। 6ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਭੁੱਖੇ ਤੇ ਪਿਆਸੇ ਹਨ, ਕਿਉਂ ਜੋ ਉਹ ਰਜਾਏ ਜਾਣਗੇ। 7ਉਹ ਧੰਨ ਹਨ ਜਿਹੜੇ ਦਿਆਲੂ ਹਨ, ਕਿਉਂ ਜੋ ਉਨ੍ਹਾਂ ਉੱਤੇ ਦਯਾ ਕੀਤੀ ਜਾਵੇਗੀ। 8ਉਹ ਧੰਨ ਹਨ ਜਿਹਨਾਂ ਦੇ ਮਨ ਸ਼ੁੱਧ ਹਨ, ਕਿਉਂ ਜੋ ਉਹ ਪਰਮੇਸ਼ੁਰ ਨੂੰ ਵੇਖਣਗੇ। 9ਉਹ ਧੰਨ ਹਨ ਜਿਹੜੇ ਮੇਲ-ਮਿਲਾਪ ਕਰਾਉਂਦੇ ਹਨ, ਕਿਉਂ ਜੋ ਉਹ ਪਰਮੇਸ਼ੁਰ ਦੇ ਪੁੱਤਰ ਅਖਵਾਉਣਗੇ। 10ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਕਾਰਨ ਸਤਾਏ ਜਾਂਦੇ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ। 11ਧੰਨ ਹੋ ਤੁਸੀਂ, ਜਦੋਂ ਲੋਕ ਮੇਰੇ ਕਾਰਨ ਤੁਹਾਨੂੰ ਬੇਇੱਜ਼ਤ ਕਰਨ, ਸਤਾਉਣ ਅਤੇ ਤੁਹਾਡੇ ਵਿਰੁੱਧ ਬੁਰੀਆਂ ਗੱਲਾਂ ਬੋਲਣ ਅਤੇ ਝੂਠੇ ਦੋਸ਼ ਲਾਉਣ। 12ਖੁਸ਼ ਹੋਵੋ ਅਤੇ ਅਨੰਦ ਮਨਾਓ, ਕਿਉਂ ਜੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੁਲਾਈ 10 ਸਿਵਲ ਕੈਲੰਡਰ ਦਾ ਜੁਲਾਈ 23 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ