ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 24
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 24 ਜੁਲਾਈ 2027
ਸ਼ਨੀਵਾਰ · ਆਮ ਸਮੇਂ ਦਾ 16ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 16ਵੇਂ ਹਫ਼ਤੇ ਦਾ ਸ਼ਨੀਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸੰਤ ਸ਼ਰਬੇਲ ਮਖ਼ਲੂਫ਼, ਇਕਾਂਤਵਾਸੀ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
3ਸੋ ਮੂਸਾ ਆਇਆ ਅਤੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਅਤੇ ਸਾਰੇ ਨਿਆਂ ਲੋਕਾਂ ਨੂੰ ਦੱਸੇ ਤਾਂ ਸਾਰੇ ਲੋਕਾਂ ਨੇ ਇੱਕ ਅਵਾਜ਼ ਨਾਲ ਬੋਲ ਕੇ ਉੱਤਰ ਦਿੱਤਾ, ਸਾਰੀਆਂ ਗੱਲਾਂ ਜਿਹੜੀਆਂ ਯਹੋਵਾਹ ਬੋਲਿਆ ਹੈ ਅਸੀਂ ਕਰਾਂਗੇ। 4ਤਾਂ ਮੂਸਾ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਲਿਖੀਆਂ ਅਤੇ ਸਵੇਰ ਨੂੰ ਉੱਠ ਕੇ ਪਰਬਤ ਹੇਠ ਇੱਕ ਜਗਵੇਦੀ ਅਤੇ ਬਾਰਾਂ ਥੰਮ੍ਹ ਇਸਰਾਏਲ ਦੇ ਬਾਰਾਂ ਗੋਤਾਂ ਅਨੁਸਾਰ ਬਣਾਏ। 5ਉਸ ਨੇ ਇਸਰਾਏਲ ਦੇ ਗੱਭਰੂਆਂ ਨੂੰ ਭੇਜਿਆ ਅਤੇ ਉਨ੍ਹਾਂ ਨੇ ਯਹੋਵਾਹ ਲਈ ਹੋਮ ਦੀਆਂ ਬਲੀਆਂ ਅਤੇ ਸੁੱਖ-ਸਾਂਦ ਦੀਆਂ ਬਲੀਆਂ ਬਲ਼ਦਾਂ ਤੋਂ ਚੜ੍ਹਾਈਆਂ। 6ਫਿਰ ਮੂਸਾ ਨੇ ਅੱਧਾ ਲਹੂ ਲੈ ਕੇ ਭਾਂਡਿਆਂ ਵਿੱਚ ਰੱਖਿਆ ਅਤੇ ਬਾਕੀ ਦਾ ਅੱਧਾ ਲਹੂ ਜਗਵੇਦੀ ਦੇ ਉੱਤੇ ਛਿੜਕਿਆ 7ਅਤੇ ਉਸ ਨੇ ਨੇਮ ਦੀ ਪੋਥੀ ਲੈ ਕੇ ਲੋਕਾਂ ਦੇ ਕੰਨਾਂ ਵਿੱਚ ਪੜ੍ਹ ਕੇ ਸੁਣਾਈ ਅਤੇ ਉਨ੍ਹਾਂ ਨੇ ਆਖਿਆ, ਅਸੀਂ ਸਭ ਕੁਝ ਜੋ ਯਹੋਵਾਹ ਬੋਲਿਆ ਹੈ ਕਰਾਂਗੇ ਅਤੇ ਮੰਨਾਂਗੇ। 8ਉਪਰੰਤ ਮੂਸਾ ਨੇ ਲਹੂ ਲੈ ਕੇ ਲੋਕਾਂ ਉੱਤੇ ਛਿੜਕਿਆ ਅਤੇ ਆਖਿਆ, ਵੇਖੋ ਇਹ ਨੇਮ ਦਾ ਲਹੂ ਹੈ ਜੋ ਯਹੋਵਾਹ ਦੇ ਨੇਮ ਨੂੰ ਤਕੜਾ ਕਰਦਾ ਹੈ।
ਜਵਾਬੀ ਭਜਨ
1ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਭਜਨ। ਸ਼ਕਤੀਮਾਨ ਪਰਮੇਸ਼ੁਰ ਯਹੋਵਾਹ ਬੋਲਿਆ ਹੈ, ਅਤੇ ਉਸ ਨੇ ਸੂਰਜ ਦੇ ਚੜਦੇ ਤੋਂ ਉਹ ਦੇ ਲਹਿੰਦੇ ਤੱਕ ਧਰਤੀ ਨੂੰ ਸੱਦਿਆ ਹੈ। 2ਸੀਯੋਨ ਵਿੱਚ ਜਿਹੜਾ ਸੁਹੱਪਣ ਦਾ ਪੂਰਾ ਹੈ, ਪਰਮੇਸ਼ੁਰ ਚਮਕਿਆ। 5ਮੇਰੇ ਸੰਤਾਂ ਨੂੰ ਮੇਰੇ ਕੋਲ ਇਕੱਠਿਆਂ ਕਰੋ, ਜਿਨ੍ਹਾਂ ਮੇਰੇ ਨਾਲ ਬਲੀਦਾਨ ਦੇ ਰਾਹੀਂ ਨੇਮ ਬੰਨ੍ਹਿਆ ਹੈ। 6ਸਵਰਗ ਉਹ ਦੇ ਧਰਮ ਦਾ ਪਰਚਾਰ ਕਰਦੇ ਹਨ, ਕਿਉਂ ਜੋ ਪਰਮੇਸ਼ੁਰ ਆਪ ਹੀ ਨਿਆਈਂ ਹੈ। ਸਲਹ। 14ਪਰਮੇਸ਼ੁਰ ਨੂੰ ਧੰਨਵਾਦ ਹੀ ਦਾ ਬਲੀਦਾਨ ਚੜ੍ਹਾ, ਅਤੇ ਅੱਤ ਮਹਾਨ ਦੇ ਅੱਗੇ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰ, 15ਤਾਂ ਦੁੱਖਾਂ ਦੇ ਦਿਨ ਮੈਨੂੰ ਪੁਕਾਰ, ਮੈਂ ਤੈਨੂੰ ਛੁਡਾਵਾਂਗਾ ਅਤੇ ਤੂੰ ਮੇਰੀ ਵਡਿਆਈ ਕਰੇਂਗਾ।
ਇੰਜੀਲ
24ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ਸਵਰਗ ਰਾਜ ਇੱਕ ਮਨੁੱਖ ਵਰਗਾ ਹੈ ਜਿਸ ਨੇ ਆਪਣੇ ਖੇਤ ਵਿੱਚ ਚੰਗਾ ਬੀਜ ਬੀਜਿਆ। 25ਪਰ ਜਦੋਂ ਲੋਕ ਸੌਂ ਰਹੇ ਸਨ ਤਦ ਵੈਰੀ ਆਇਆ ਅਤੇ ਉਹ ਦੀ ਕਣਕ ਵਿੱਚ ਜੰਗਲੀ ਬੂਟੀ ਬੀਜ ਗਿਆ। 26ਅਤੇ ਜਦੋਂ ਬੂਰ ਪਿਆ ਅਤੇ ਸਿੱਟੇ ਲੱਗੇ ਤਦ ਜੰਗਲੀ ਬੂਟੀ ਵੀ ਦਿੱਖ ਪਈ। 27ਤਾਂ ਨੌਕਰਾਂ ਨੇ ਆ ਕੇ ਮਾਲਕ ਨੂੰ ਆਖਿਆ, ਭਲਾ, ਸੁਆਮੀ ਜੀ, ਤੁਸੀਂ ਆਪਣੇ ਖੇਤ ਵਿੱਚ ਚੰਗਾ ਬੀਜ ਨਹੀਂ ਸੀ ਬੀਜਿਆ? ਫੇਰ ਜੰਗਲੀ ਬੂਟੀ ਕਿੱਥੋਂ ਆਈ? 28ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਕਿਸੇ ਵੈਰੀ ਦਾ ਕੰਮ ਹੈ। ਤਾਂ ਨੌਕਰਾਂ ਨੇ ਉਹ ਨੂੰ ਆਖਿਆ, ਜੇ ਤੁਹਾਡੀ ਮਰਜ਼ੀ ਹੋਵੇ ਤਾਂ ਅਸੀਂ ਜਾ ਕੇ ਉਸ ਨੂੰ ਪੁੱਟ ਦੇਈਏ? 29ਪਰ ਉਹ ਨੇ ਕਿਹਾ, ਨਾ, ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਤੁਸੀਂ ਜੰਗਲੀ ਬੂਟੀ ਨੂੰ ਪੁੱਟ ਦਿਆਂ ਕਣਕ ਨੂੰ ਵੀ ਨਾਲ ਹੀ ਪੁੱਟ ਲਓ। 30ਵਾਢੀ ਤੱਕ ਦੋਹਾਂ ਨੂੰ ਇਕੱਠੇ ਵਧਣ ਦਿਓ ਅਤੇ ਮੈਂ ਵਾਢੀ ਦੇ ਵੇਲੇ ਵੱਢਣ ਵਾਲਿਆਂ ਨੂੰ ਆਖਾਂਗਾ ਕਿ ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਫੂਕਣ ਲਈ ਉਹ ਦੀਆਂ ਪੂਲੀਆਂ ਬੰਨ ਲਵੋ, ਪਰ ਕਣਕ ਨੂੰ ਮੇਰੇ ਗੋਦਾਮ ਵਿੱਚ ਜਮਾਂ ਕਰੋ।
ਅੱਜ ਦੇ ਸੰਤ
- ਸੰਤ ਸ਼ਰਬੇਲ ਮਖ਼ਲੂਫ਼, ਇਕਾਂਤਵਾਸੀ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ