ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 24
ਆਰਥੋਡਾਕਸ ਕੈਲੰਡਰ · 11 ਜੁਲਾਈ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 24 ਜੁਲਾਈ 2027
ਸ਼ਨੀਵਾਰ · ਪੰਤੇਕੁਸਤ ਤੋਂ ਬਾਅਦ ਪੰਜਵਾਂ ਹਫ਼ਤਾ · ਸੁਰ 3
ਤਿਉਹਾਰ ਅਤੇ ਸੰਤ
Remembrance of the Miracle of Saint Euphemia the All-Praiseworthy
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
14ਜਿੰਨੇ ਪਰਮੇਸ਼ੁਰ ਦੇ ਆਤਮਾ ਦੀ ਅਗਵਾਈ ਨਾਲ ਚੱਲਦੇ ਹਨ, ਉਹੀ ਪਰਮੇਸ਼ੁਰ ਦੇ ਪੁੱਤਰ ਹਨ। 15ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੋ ਸਗੋਂ ਲੇਪਾਲਕ ਪੁੱਤਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ ਅੱਬਾ, ਹੇ ਪਿਤਾ, ਕਹਿ ਕੇ ਪੁਕਾਰਦੇ ਹਾਂ। 16ਉਹ ਆਤਮਾ ਆਪ ਸਾਡੇ ਆਤਮਾ ਦੇ ਨਾਲ ਗਵਾਹੀ ਦਿੰਦਾ ਹੈ, ਕਿ ਅਸੀਂ ਪਰਮੇਸ਼ੁਰ ਦੀ ਸੰਤਾਨ ਹਾਂ। 17ਅਤੇ ਜੇ ਸੰਤਾਨ ਹਾਂ ਤਾਂ ਵਾਰਿਸ ਵੀ ਹਾਂ, ਪਰਮੇਸ਼ੁਰ ਦੇ ਵਾਰਿਸ ਅਤੇ ਮਸੀਹ ਦੇ ਨਾਲ ਸਾਂਝੇ ਵਾਰਿਸ ਪਰ ਤਾਂ ਜੇ ਅਸੀਂ ਉਹ ਦੇ ਨਾਲ ਦੁੱਖ ਝੱਲੀਏ, ਕਿ ਅਸੀਂ ਉਹ ਦੇ ਨਾਲ ਵਡਿਆਏ ਜਾਈਏ। 18ਮੇਰੀ ਸਮਝ ਵਿੱਚ ਇਸ ਵਰਤਮਾਨ ਸਮੇਂ ਦੇ ਦੁੱਖ ਉਸ ਮਹਿਮਾ ਦੇ ਸਾਹਮਣੇ ਜੋ ਸਾਡੇ ਵੱਲ ਪਰਕਾਸ਼ ਹੋਣ ਵਾਲੀ ਹੈ, ਕੁਝ ਵੀ ਨਹੀਂ। 19ਸ੍ਰਿਸ਼ਟੀ ਵੀ ਵੱਡੀ ਆਸ ਨਾਲ ਪਰਮੇਸ਼ੁਰ ਦੇ ਪੁੱਤਰਾਂ ਦੇ ਪ੍ਰਗਟ ਹੋਣ ਨੂੰ ਉਡੀਕਦੀ ਹੈ। 20ਕਿਉਂ ਜੋ ਸ੍ਰਿਸ਼ਟੀ ਆਪਣੀ ਇੱਛਾ ਨਾਲ ਨਹੀਂ, ਸਗੋਂ ਅਧੀਨ ਕਰਨ ਵਾਲੇ ਦੇ ਕਾਰਨ ਵਿਅਰਥ ਦੇ ਅਧੀਨ ਹੋਈ, ਪਰ ਆਸ ਨਾਲ। 21ਇਸ ਲਈ ਜੋ ਸ੍ਰਿਸ਼ਟੀ ਆਪ ਵੀ ਵਿਨਾਸ਼ ਦੀ ਗੁਲਾਮੀ ਤੋਂ ਛੁੱਟ ਕੇ ਪਰਮੇਸ਼ੁਰ ਦੀ ਸੰਤਾਨ ਦੀ ਵਡਿਆਈ ਦੀ ਅਜ਼ਾਦੀ ਨੂੰ ਪ੍ਰਾਪਤ ਕਰੇ।
ਇੰਜੀਲ
9ਯਿਸੂ ਨੇ ਉੱਥੋਂ ਅੱਗੇ ਜਾ ਕੇ, ਮੱਤੀ ਨਾਮ ਦੇ ਇੱਕ ਮਨੁੱਖ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ, ਅਤੇ ਉਹ ਨੂੰ ਕਿਹਾ, “ਮੇਰੇ ਪਿੱਛੇ ਹੋ ਤੁਰ”, ਅਤੇ ਉਹ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ। 10ਫਿਰ ਇਸ ਤਰ੍ਹਾਂ ਹੋਇਆ ਜਦੋਂ ਉਹ ਘਰ ਵਿੱਚ ਰੋਟੀ ਖਾਣ ਬੈਠਾ ਸੀ, ਤਾਂ ਵੇਖੋ ਬਹੁਤ ਸਾਰੇ ਚੂੰਗੀ ਲੈਣ ਵਾਲੇ ਅਤੇ ਪਾਪੀ ਆ ਕੇ ਯਿਸੂ ਅਤੇ ਉਹ ਦੇ ਚੇਲਿਆਂ ਨਾਲ ਬੈਠ ਗਏ। 11ਅਤੇ ਫ਼ਰੀਸੀਆਂ ਨੇ ਇਹ ਵੇਖ ਕੇ ਉਹ ਦੇ ਚੇਲਿਆਂ ਨੂੰ ਆਖਿਆ, ਤੁਹਾਡਾ ਗੁਰੂ ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ? 12ਪਰ ਯਿਸੂ ਨੇ ਇਹ ਸੁਣ ਕੇ ਕਿਹਾ, ਨਵੇਂ ਨਰੋਇਆਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੈ। 13ਪਰ ਤੁਸੀਂ ਜਾ ਕੇ ਇਹ ਦਾ ਅਰਥ ਸਿੱਖੋ ਕਿ ਮੈਂ ਬਲੀਦਾਨ ਨੂੰ ਨਹੀਂ ਸਗੋਂ ਦਯਾ ਨੂੰ ਚਾਹੁੰਦਾ ਹਾਂ, ਕਿਉਂ ਜੋ ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਬੁਲਾਉਣ ਆਇਆ ਹਾਂ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੁਲਾਈ 11 ਸਿਵਲ ਕੈਲੰਡਰ ਦਾ ਜੁਲਾਈ 24 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ