Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 25

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 25 ਜੁਲਾਈ 2027

ਐਤਵਾਰ · ਆਮ ਸਮੇਂ ਦਾ 17ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦਾ 17ਵਾਂ ਐਤਵਾਰ

ਐਤਵਾਰ · ਉਪਾਸਨਾ ਦਾ ਰੰਗ: ਹਰਾ

ਦਿਨ ਦੇ ਪਾਠ

ਪਹਿਲਾ ਪਾਠ

2 ਰਾਜਾ 4:42–44

42ਬਆਲ-ਸ਼ਲੀਸ਼ਾਹ ਤੋਂ ਇੱਕ ਮਨੁੱਖ ਆਇਆ ਅਤੇ ਪਰਮੇਸ਼ੁਰ ਦੇ ਜਨ ਲਈ ਪਹਿਲੇ ਫਲਾਂ ਦੇ ਜੌਂਵਾਂ ਦੀਆਂ ਵੀਹ ਰੋਟੀਆਂ ਤੇ ਅਨਾਜ ਦੇ ਹਰੇ-ਹਰੇ ਸਿੱਟੇ ਆਪਣੀ ਝੋਲੀ ਵਿੱਚ ਲਿਆਇਆ। ਉਹ ਬੋਲਿਆ, “ਇਨ੍ਹਾਂ ਲੋਕਾਂ ਨੂੰ ਦੇ ਜੋ ਉਹ ਖਾਣ।” 43ਪਰ ਉਸ ਦੇ ਸੇਵਕ ਨੇ ਆਖਿਆ, “ਮੈਂ ਸੌ ਆਦਮੀਆਂ ਦੇ ਅੱਗੇ ਇਹ ਕਿਵੇਂ ਰੱਖ ਸਕਦਾ ਹਾਂ?” ਅੱਗੋਂ ਉਹ ਬੋਲਿਆ, “ਲੋਕਾਂ ਨੂੰ ਦੇ ਕਿ ਉਹ ਖਾਣ।” ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਉਹ ਖਾਣਗੇ ਤੇ ਬਾਕੀ ਛੱਡਣਗੇ। 44ਸੋ ਉਸ ਨੇ ਉਨ੍ਹਾਂ ਦੇ ਅੱਗੇ ਰੱਖਿਆ ਅਤੇ ਉਨ੍ਹਾਂ ਨੇ ਖਾਧਾ ਤੇ ਯਹੋਵਾਹ ਦੇ ਬਚਨ ਅਨੁਸਾਰ ਬਾਕੀ ਵੀ ਛੱਡ ਦਿੱਤਾ।

ਜਵਾਬੀ ਭਜਨ

ਜ਼ਬੂ 145:10–11, 15–18

10ਹੇ ਯਹੋਵਾਹ, ਤੇਰੇ ਸਾਰੇ ਕੰਮ ਤੇਰਾ ਧੰਨਵਾਦ ਕਰਨਗੇ, ਅਤੇ ਤੇਰੇ ਸੰਤ ਤੈਨੂੰ ਮੁਬਾਰਕ ਆਖਣਗੇ। 11ਓਹ ਤੇਰੀ ਪਾਤਸ਼ਾਹੀ ਦੇ ਪਰਤਾਪ ਦਾ ਚਰਚਾ ਕਰਨਗੇ, ਅਤੇ ਤੇਰੀ ਕੁਦਰਤ ਦੀਆਂ ਗੱਲਾਂ ਕਰਨਗੇ, 15ਸਾਰਿਆਂ ਦੀਆਂ ਅੱਖਾਂ ਤੇਰੀ ਵੱਲ ਲੱਗੀਆਂ ਹੋਈਆਂ ਹਨ, ਅਤੇ ਤੂੰ ਵੇਲੇ ਸਿਰ ਉਨ੍ਹਾਂ ਨੂੰ ਉਨ੍ਹਾਂ ਦਾ ਭੋਜਣ ਦਿੰਦਾ ਹੈਂ। 16ਤੂੰ ਆਪਣਾ ਹੱਥ ਖੋਲ੍ਹਦਾ ਹੈਂ, ਅਤੇ ਸਾਰੇ ਜੀਆਂ ਦੀ ਇੱਛਿਆ ਨੂੰ ਪੂਰੀ ਕਰਦਾ ਹੈਂ। 17ਯਹੋਵਾਹ ਆਪਣੇ ਸਾਰੇ ਰਾਹਾਂ ਵਿੱਚ ਧਰਮੀ ਹੈ, ਅਤੇ ਆਪਣੇ ਸਾਰੇ ਕੰਮਾਂ ਵਿੱਚ ਦਯਾਵਾਨ ਹੈ। 18ਯਹੋਵਾਹ ਉਨ੍ਹਾਂ ਸਭਨਾਂ ਦੇ ਨੇੜੇ ਹੈ ਜਿਹੜੇ ਉਹ ਨੂੰ ਪੁਕਾਰਦੇ ਹਨ, ਹਾਂ, ਉਨ੍ਹਾਂ ਸਭਨਾਂ ਦੇ ਜਿਹੜੇ ਸਚਿਆਈ ਨਾਲ ਪੁਕਾਰਦੇ ਹਨ।

ਦੂਜਾ ਪਾਠ

ਅਫ਼ 4:1–6

1ਉਪਰੰਤ ਮੈਂ ਜੋ ਪ੍ਰਭੂ ਦੇ ਨਮਿੱਤ ਕੈਦੀ ਹਾਂ ਤੁਹਾਡੇ ਅੱਗੇ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਜਿਸ ਬੁਲਾਹਟ ਨਾਲ ਸੱਦੇ ਹੋਏ ਹੋ ਉਹ ਦੇ ਯੋਗ ਚੱਲੋ! 2ਅਰਥਾਤ ਪੂਰਨ ਅਧੀਨਗੀ, ਨਰਮਾਈ, ਅਤੇ ਧੀਰਜ ਸਹਿਤ ਪਿਆਰ ਨਾਲ ਇੱਕ ਦੂਜੇ ਦੇ ਵਿਖੇ ਸਹਿਣਸ਼ੀਲਤਾ ਰੱਖੋ! 3ਅਤੇ ਮਿਲਾਪ ਦੇ ਬੰਧ ਵਿੱਚ ਆਤਮਾ ਦੀ ਏਕਤਾ ਦੀ ਪਾਲਨਾ ਕਰਨ ਦੀ ਕੋਸ਼ਿਸ਼ ਕਰੋ! 4ਇੱਕੋ ਦੇਹੀ ਅਤੇ ਇੱਕੋ ਆਤਮਾ ਹੈ ਜਿਵੇਂ ਤੁਸੀਂ ਵੀ ਆਪਣੀ ਬੁਲਾਹਟ ਦੀ ਇੱਕੋ ਆਸ ਵਿੱਚ ਸੱਦੇ ਗਏ! 5ਇੱਕੋ ਪ੍ਰਭੂ, ਇੱਕ ਵਿਸ਼ਵਾਸ, ਇੱਕੋ ਬਪਤਿਸਮਾ ਹੈ। 6ਸਭਨਾਂ ਦਾ ਇੱਕੋ ਪਰਮੇਸ਼ੁਰ ਅਤੇ ਪਿਤਾ ਹੈ ਜਿਹੜਾ ਸਭਨਾਂ ਦੇ ਉੱਤੇ, ਸਭਨਾਂ ਦੇ ਵਿੱਚ ਅਤੇ ਸਭਨਾਂ ਦੇ ਅੰਦਰ ਹੈ!

ਇੰਜੀਲ

ਯੂਹ 6:1–15

1ਇਸ ਤੋਂ ਬਾਅਦ ਯਿਸੂ ਗਲੀਲ ਦੀ ਝੀਲ ਅਰਥਾਤ ਤਿਬਿਰਿਯਾਸ ਦੀ ਝੀਲ ਦੇ ਪਾਰ ਚੱਲਿਆ ਗਿਆ। 2ਬਹੁਤ ਸਾਰੇ ਲੋਕ ਉਸ ਦੇ ਨਾਲ ਗਏ, ਕਿਉਂਕਿ ਉਨ੍ਹਾਂ ਨੇ ਯਿਸੂ ਦੇ ਚੰਗਾ ਕਰਨ ਦੇ ਚਮਤਕਾਰ ਵੇਖੇ ਸਨ। 3ਯਿਸੂ ਪਹਾੜ ਉੱਤੇ ਗਿਆ ਅਤੇ ਉੱਥੇ ਆਪਣੇ ਚੇਲਿਆਂ ਨਾਲ ਬੈਠ ਗਿਆ। 4ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸਮਾਂ ਨੇੜੇ ਸੀ। 5ਯਿਸੂ ਨੇ ਉੱਪਰ ਵੇਖਿਆ, ਅਤੇ ਬਹੁਤ ਸਾਰੇ ਲੋਕਾਂ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ। ਯਿਸੂ ਨੇ ਫ਼ਿਲਿਪੁੱਸ ਨੂੰ ਆਖਿਆ “ਅਸੀਂ ਕਿੱਥੋਂ ਭੋਜਨ ਖਰੀਦ ਸਕਦੇ ਹਾਂ ਤਾਂ ਜੋ ਉਹ ਸਾਰੇ ਖਾ ਸਕਣ।” 6ਯਿਸੂ ਨੇ ਇਹ ਫ਼ਿਲਿਪੁੱਸ ਨੂੰ ਪਰਖਣ ਦੇ ਲਈ ਹੀ ਪੁੱਛਿਆ ਸੀ। ਜੋ ਉਹ ਕਰਨ ਵਾਲਾ ਸੀ ਯਿਸੂ ਪਹਿਲਾਂ ਹੀ ਜਾਣਦਾ ਸੀ। 7ਫ਼ਿਲਿਪੁੱਸ ਨੇ ਉੱਤਰ ਦਿੱਤਾ, “ਭਾਵੇਂ ਅਸੀਂ ਦੋ ਸੋ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਵੀ ਲੈ ਆਈਏ ਤਾਂ ਵੀ ਅਸੀਂ ਇੰਨ੍ਹਾਂ ਸਾਰਿਆਂ ਨੂੰ ਰੋਟੀ ਦਾ ਇੱਕ ਛੋਟਾ ਜਿਹਾ ਟੁੱਕੜਾ ਹੀ ਦੇਣ ਯੋਗ ਹੋਵਾਂਗੇ।” 8ਉੱਥੇ ਇੱਕ ਹੋਰ ਚੇਲਾ ਸੀ ਅੰਦ੍ਰਿਯਾਸ, ਜੋ ਕਿ ਸ਼ਮਊਨ ਪਤਰਸ ਦਾ ਭਰਾ ਸੀ, ਉਸ ਨੇ ਕਿਹਾ, 9“ਇੱਥੇ ਇੱਕ ਬੱਚਾ ਹੈ, ਜਿਸ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ, ਪਰ ਇਹ ਇੰਨ੍ਹੇ ਸਾਰੇ ਲੋਕਾਂ ਲਈ ਕਿਵੇਂ ਪੂਰੀਆਂ ਹੋਣਗੀਆਂ?” 10ਯਿਸੂ ਨੇ ਆਖਿਆ, “ਲੋਕਾਂ ਨੂੰ ਕਹੋ ਕਿ ਉਹ ਬੈਠ ਜਾਣ।” ਉਸ ਥਾਂ ਤੇ ਬਹੁਤ ਸਾਰਾ ਘਾਹ ਸੀ, ਪੰਜ ਹਜ਼ਾਰ ਆਦਮੀ ਉੱਥੇ ਬੈਠ ਗਏ। 11ਤਦ ਯਿਸੂ ਨੇ ਰੋਟੀਆਂ ਆਪਣੇ ਹੱਥਾਂ ਵਿੱਚ ਲਈਆਂ ਅਤੇ ਉਨ੍ਹਾਂ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਬੈਠੇ ਹੋਏ ਲੋਕਾਂ ਨੂੰ ਦਿੱਤੀਆਂ। ਉਨ੍ਹਾਂ ਮੱਛੀਆਂ ਨਾਲ ਵੀ ਇਹੀ ਕੀਤਾ। ਯਿਸੂ ਨੇ ਲੋਕਾਂ ਨੂੰ ਓਨਾ ਦਿੱਤਾ ਜਿੰਨੇ ਦੀ ਉਨ੍ਹਾਂ ਨੂੰ ਜ਼ਰੂਰਤ ਸੀ। 12ਸਾਰੇ ਲੋਕਾਂ ਨੇ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ। ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਬਚੇ ਹੋਏ ਰੋਟੀ ਅਤੇ ਮੱਛੀਆਂ ਦੇ ਟੁੱਕੜੇ ਇਕੱਠੇ ਕਰ ਲਓ, ਕੁਝ ਵੀ ਖ਼ਰਾਬ ਨਾ ਕਰੋ।” 13ਤਾਂ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨੂੰ ਇਕੱਠਾ ਕੀਤਾ। ਚੇਲਿਆਂ ਨੇ ਲੋਕਾਂ ਦੁਆਰਾ ਬਚਿਆਂ ਹੋਈਆਂ ਪੰਜ ਜੌਂ ਦੀਆਂ ਰੋਟੀਆਂ ਦੇ ਟੁੱਕੜਿਆਂ ਨਾਲ ਬਾਰਾਂ ਟੋਕਰੀਆਂ ਭਰੀਆਂ। 14ਯਿਸੂ ਦੇ ਚਮਤਕਾਰ ਨੂੰ ਲੋਕਾਂ ਨੇ ਵੇਖਿਆ ਅਤੇ ਆਖਿਆ, “ਸੱਚ-ਮੁੱਚ ਇਹ ਓਹੀ ਨਬੀ ਹੈ, ਜਿਸ ਦਾ ਦੁਨੀਆਂ ਵਿੱਚ ਆਉਣ ਦਾ ਅਨੁਮਾਨ ਸੀ।” 15ਜਦੋਂ ਯਿਸੂ ਨੂੰ ਪਤਾ ਲੱਗਾ ਕਿ ਲੋਕ ਬਦੋ-ਬਦੀ ਉਸ ਨੂੰ ਆਪਣਾ ਰਾਜਾ ਬਣਾਉਣਾ ਚਾਹੁੰਦੇ ਹਨ। ਤਾਂ ਯਿਸੂ ਉੱਥੋਂ ਵਿਦਾ ਹੋ ਕੇ ਇਕੱਲਾ ਹੀ ਪਹਾੜ ਵੱਲ ਚਲਿਆ ਗਿਆ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ