Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 26

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 26 ਜੁਲਾਈ 2027

ਸੋਮਵਾਰ · ਆਮ ਸਮੇਂ ਦਾ 17ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 17ਵੇਂ ਹਫ਼ਤੇ ਦਾ ਸੋਮਵਾਰ

ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ

ਸੰਤ ਯੋਆਕੀਮ ਅਤੇ ਅੰਨਾ · ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਕੂਚ 32:15–24, 30–34

15ਤਾਂ ਮੂਸਾ ਮੁੜ ਕੇ ਪਰਬਤ ਤੋਂ ਹੇਠਾਂ ਨੂੰ ਆਇਆ ਅਤੇ ਨੇਮ ਦੀਆਂ ਦੋ ਫੱਟੀਆਂ ਉਸ ਦੇ ਹੱਥ ਵਿੱਚ ਸਨ। ਉਹ ਫੱਟੀਆਂ ਦੋਹਾਂ ਪਾਸਿਆਂ ਤੋਂ ਲਿਖੀਆਂ ਹੋਈਆਂ ਸਨ ਇੱਕ ਪਾਸਿਓਂ ਅਤੇ ਦੂਜੇ ਪਾਸਿਓਂ ਵੀ ਲਿਖੀਆਂ ਹੋਈਆਂ ਸਨ 16ਅਤੇ ਫੱਟੀਆਂ ਪਰਮੇਸ਼ੁਰ ਦਾ ਕੰਮ ਸੀ ਅਤੇ ਉਨ੍ਹਾਂ ਦੀ ਲਿਖਤ ਪਰਮੇਸ਼ੁਰ ਦੀ ਲਿਖਤ ਸੀ ਜਿਹੜੀ ਫੱਟੀਆਂ ਉੱਤੇ ਉੱਕਰੀ ਹੋਈ ਸੀ। 17ਤਾਂ ਯਹੋਸ਼ੁਆ ਨੇ ਲੋਕਾਂ ਦੀ ਅਵਾਜ਼ ਸੁਣੀ ਜਿਹੜੇ ਡੰਡ ਪਾਉਂਦੇ ਸਨ ਤਾਂ ਉਸ ਨੇ ਮੂਸਾ ਨੂੰ ਆਖਿਆ, ਡੇਰੇ ਵਿੱਚ ਲੜਾਈ ਦੀ ਅਵਾਜ਼ ਹੈ। 18ਤਾਂ ਉਸ ਆਖਿਆ, ਇਹ ਰੌਲ਼ਾ ਨਾ ਤਾਂ ਫਤਹ ਪਾਉਣ ਵਾਲਿਆਂ ਦਾ ਹੈ ਅਤੇ ਨਾ ਇਹ ਰੌਲ਼ਾ ਹਾਰਨ ਵਾਲਿਆਂ ਦਾ ਹੈ ਪਰ ਮੈਂ ਗਾਉਣ ਵਾਲਿਆਂ ਦੀ ਅਵਾਜ਼ ਸੁਣਦਾ ਹਾਂ। 19ਤਾਂ ਇਸ ਤਰ੍ਹਾਂ ਹੋਇਆ ਜਦੋਂ ਉਹ ਡੇਰੇ ਦੇ ਨੇੜੇ ਆਇਆ ਤਾਂ ਉਸ ਨੇ ਵੱਛੇ ਅਤੇ ਨੱਚਣ ਨੂੰ ਵੇਖਿਆ ਤਾਂ ਮੂਸਾ ਦਾ ਕ੍ਰੋਧ ਬਹੁਤ ਭੜਕ ਉੱਠਿਆ ਅਤੇ ਉਸ ਨੇ ਫੱਟੀਆਂ ਆਪਣੇ ਹੱਥਾਂ ਤੋਂ ਸੁੱਟ ਦਿੱਤੀਆਂ ਪਰਬਤ ਦੇ ਹੇਠ ਉਹਨਾਂ ਨੂੰ ਭੰਨ ਸੁੱਟਿਆ 20ਅਤੇ ਉਸ ਵੱਛੇ ਨੂੰ ਜਿਹੜਾ ਉਨ੍ਹਾਂ ਨੇ ਬਣਾਇਆ ਸੀ ਲੈ ਕੇ ਅੱਗ ਵਿੱਚ ਸਾੜ ਸੁੱਟਿਆ ਅਤੇ ਪੀਹ ਕੇ ਧੂੜ ਜਿਹਾ ਮਹੀਨ ਕਰ ਦਿੱਤਾ ਅਤੇ ਪਾਣੀ ਉੱਤੇ ਖਿਲਾਰ ਦਿੱਤਾ ਅਤੇ ਇਸਰਾਏਲੀਆਂ ਨੂੰ ਪਿਲਾ ਛੱਡਿਆ। 21ਤਾਂ ਮੂਸਾ ਨੇ ਹਾਰੂਨ ਨੂੰ ਆਖਿਆ, ਤੈਨੂੰ ਇਨ੍ਹਾਂ ਲੋਕਾਂ ਨੇ ਕੀ ਕਰ ਦਿੱਤਾ ਜੋ ਤੂੰ ਉਨ੍ਹਾਂ ਉੱਤੇ ਵੱਡਾ ਪਾਪ ਲਿਆਇਆ? 22ਅੱਗੋਂ ਹਾਰੂਨ ਨੇ ਆਖਿਆ, ਮੇਰੇ ਸੁਆਮੀ ਦਾ ਕ੍ਰੋਧ ਨਾ ਭੜਕੇ। ਤੂੰ ਲੋਕਾਂ ਨੂੰ ਜਾਣਦਾ ਹੈਂ ਕਿ ਉਹ ਬੁਰਿਆਈ ਉੱਤੇ ਤਿਆਰ ਹਨ 23ਕਿਉਂ ਜੋ ਉਨ੍ਹਾਂ ਨੇ ਮੈਨੂੰ ਆਖਿਆ, ਸਾਡੇ ਲਈ ਦੇਵਤੇ ਬਣਾ ਜਿਹੜੇ ਸਾਡੇ ਅੱਗੇ ਚੱਲਣ ਕਿਉਂ ਜੋ ਇਹ ਮਰਦ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ ਅਸੀਂ ਨਹੀਂ ਜਾਣਦੇ ਕਿ ਉਹ ਨੂੰ ਕੀ ਹੋਇਆ। 24ਤਾਂ ਮੈਂ ਉਨ੍ਹਾਂ ਨੂੰ ਆਖਿਆ, ਜਿਨ੍ਹਾਂ ਕੋਲ ਸੋਨਾ ਹੈ ਉਹ ਭੰਨਣ ਤੋੜਨ ਤਾਂ ਉਨ੍ਹਾਂ ਨੇ ਮੈਨੂੰ ਦਿੱਤਾ ਅਤੇ ਮੈਂ ਉਸ ਨੂੰ ਅੱਗ ਵਿੱਚ ਸੁੱਟ ਦਿੱਤਾ ਅਤੇ ਇਹ ਵੱਛਾ ਨਿੱਕਲ ਆਇਆ। 30ਅਗਲੇ ਦਿਨ ਇਸ ਤਰ੍ਹਾਂ ਹੋਇਆ ਕਿ ਮੂਸਾ ਨੇ ਲੋਕਾਂ ਨੂੰ ਆਖਿਆ, ਤੁਸੀਂ ਵੱਡਾ ਪਾਪ ਕੀਤਾ ਅਤੇ ਮੈਂ ਹੁਣ ਯਹੋਵਾਹ ਦੇ ਕੋਲ ਉਤਾਹਾਂ ਜਾਂਦਾ ਹਾਂ। ਸ਼ਾਇਦ ਮੈਂ ਤੁਹਾਡੇ ਪਾਪ ਦਾ ਪ੍ਰਾਸਚਿਤ ਕਰਾਂ। 31ਸੋ ਮੂਸਾ ਯਹੋਵਾਹ ਦੇ ਕੋਲ ਮੁੜ ਗਿਆ ਅਤੇ ਆਖਿਆ, ਹਾਏ ਇਨ੍ਹਾਂ ਲੋਕਾਂ ਨੇ ਵੱਡਾ ਪਾਪ ਕੀਤਾ ਜੋ ਆਪਣੇ ਲਈ ਸੋਨੇ ਦੇ ਦੇਵਤੇ ਬਣਾਏ 32ਹੁਣ ਤੂੰ ਉਨ੍ਹਾਂ ਦਾ ਪਾਪ ਮਾਫ਼ ਕਰੀਂ ਅਤੇ ਜੇ ਨਹੀਂ ਤਾਂ ਆਪਣੀ ਪੋਥੀ ਵਿੱਚੋਂ ਜਿਹੜੀ ਤੂੰ ਲਿਖੀ ਹੈ ਮੈਨੂੰ ਮਿਟਾ ਸੁੱਟੀਂ। 33ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਜਿਸ ਮੇਰਾ ਪਾਪ ਕੀਤਾ ਮੈਂ ਉਸ ਨੂੰ ਆਪਣੀ ਪੋਥੀ ਵਿੱਚੋਂ ਮਿਟਾ ਸੁੱਟਾਂਗਾ। 34ਹੁਣ ਜਾ ਲੋਕਾਂ ਨੂੰ ਉੱਥੇ ਲੈ ਜਾ ਜਿਹ ਦੇ ਲਈ ਮੈਂ ਤੈਨੂੰ ਬੋਲਿਆ ਸੀ ਅਤੇ ਵੇਖ ਮੇਰਾ ਦੂਤ ਤੇਰੇ ਅੱਗੇ ਤੁਰੇਗਾ ਪਰ ਮੈਂ ਆਪਣੇ ਬਦਲੇ ਦੇ ਦਿਨ ਉਨ੍ਹਾਂ ਦੇ ਪਾਪ ਦਾ ਬਦਲਾ ਉਨ੍ਹਾਂ ਤੋਂ ਲਵਾਂਗਾ।

ਜਵਾਬੀ ਭਜਨ

ਜ਼ਬੂ 106:19–23

19ਹੋਰੇਬ ਵਿੱਚ ਉਨ੍ਹਾਂ ਨੇ ਇੱਕ ਵੱਛਾ ਬਣਾਇਆ, ਅਤੇ ਢਾਲ਼ੇ ਹੋਏ ਬੁੱਤ ਅੱਗੇ ਮੱਥਾ ਟੇਕਿਆ, 20ਇਉਂ ਉਨ੍ਹਾਂ ਨੇ ਆਪਣੇ ਪਰਤਾਪ ਨੂੰ, ਘਾਹ ਖਾਣ ਵਾਲੇ ਬਲ਼ਦ ਦੇ ਰੂਪ ਨਾਲ ਬਦਲ ਲਿਆ! 21ਓਹ ਆਪਣੇ ਬਚਾਉਣ ਵਾਲੇ ਪਰਮੇਸ਼ੁਰ ਨੂੰ ਭੁੱਲ ਗਏ, ਜਿਸ ਨੇ ਮਿਸਰ ਵਿੱਚ ਵੱਡੇ-ਵੱਡੇ ਕੰਮ ਕੀਤੇ, 22ਹਾਮ ਦੇ ਦੇਸ ਵਿੱਚ ਅਚਰਜ਼, ਅਤੇ ਲਾਲ ਸਮੁੰਦਰ ਉੱਤੇ ਭਿਆਨਕ ਕੰਮ! 23ਤਾਂ ਓਸ ਆਖਿਆ ਕਿ ਮੈਂ ਉਨ੍ਹਾਂ ਦਾ ਨਾਸ ਕਰ ਸੁੱਟਦਾ, ਜੇ ਮੂਸਾ ਮੇਰਾ ਚੁਣਿਆ ਹੋਇਆ ਤੇੜ ਵਿੱਚ ਮੇਰੇ ਅੱਗੇ ਖੜ੍ਹਾ ਨਾ ਹੁੰਦਾ, ਕਿ ਮੇਰੇ ਕ੍ਰੋਧ ਨੂੰ ਨਾਸ ਕਰਨ ਤੋਂ ਮੋੜੇ।

ਇੰਜੀਲ

ਮੱਤੀ 13:31–35

31ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ਸਵਰਗ ਰਾਜ ਰਾਈ ਦੇ ਇੱਕ ਬੀਜ ਵਰਗਾ ਹੈ ਜਿਸ ਨੂੰ ਕਿਸੇ ਮਨੁੱਖ ਨੇ ਆਪਣੇ ਖੇਤ ਵਿੱਚ ਬੀਜਿਆ। 32ਉਹ ਤਾਂ ਸਭ ਬੀਜਾਂ ਨਾਲੋਂ ਛੋਟਾ ਹੈ ਪਰ ਜਦੋਂ ਉੱਗਦਾ ਹੈ ਤਾਂ ਪੋਦਿਆਂ ਨਾਲੋਂ ਵੱਡਾ ਹੁੰਦਾ ਹੈ ਅਤੇ ਰੁੱਖ ਵਰਗਾ ਹੋ ਜਾਂਦਾ ਹੈ, ਕਿ ਅਕਾਸ਼ ਦੇ ਪੰਛੀ ਆ ਕੇ ਉਹ ਦੀਆਂ ਟਹਿਣੀਆਂ ਉੱਤੇ ਵਸੇਰਾ ਕਰਦੇ ਹਨ। 33ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ਸਵਰਗ ਰਾਜ ਖ਼ਮੀਰ ਵਰਗਾ ਹੈ, ਜਿਸ ਨੂੰ ਇੱਕ ਔਰਤ ਨੇ ਤਿੰਨ ਕਿੱਲੋ ਆਟੇ ਵਿੱਚ ਮਿਲਾਇਆ ਅਤੇ ਸਾਰਾ ਆਟਾ ਖ਼ਮੀਰਾ ਹੋ ਗਿਆ। 34ਇਹ ਸਾਰੀਆਂ ਗੱਲਾਂ ਯਿਸੂ ਨੇ ਲੋਕਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਸੁਣਾਈਆਂ, ਅਤੇ ਬਿਨ੍ਹਾਂ ਦ੍ਰਿਸ਼ਟਾਂਤ ਉਹ ਉਨ੍ਹਾਂ ਨਾਲ ਕੁਝ ਵੀ ਨਹੀਂ ਬੋਲਦਾ ਸੀ। 35ਤਾਂ ਜਿਹੜਾ ਬਚਨ ਨਬੀ ਨੇ ਆਖਿਆ ਸੀ ਉਹ ਪੂਰਾ ਹੋਵੇ ਕਿ ਮੈਂ ਦ੍ਰਿਸ਼ਟਾਂਤਾਂ ਵਿੱਚ ਆਪਣਾ ਮੂੰਹ ਖੋਲ੍ਹਾਂਗਾ, ਮੈਂ ਉਨ੍ਹਾਂ ਗੱਲਾਂ ਨੂੰ ਬੋਲਾਂਗਾ ਜਿਹੜੀਆਂ ਜਗਤ ਦੇ ਮੁੱਢੋਂ ਗੁਪਤ ਰਹੀਆਂ ਹਨ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ