Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 26

ਆਰਥੋਡਾਕਸ ਕੈਲੰਡਰ · 13 ਜੁਲਾਈ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 26 ਜੁਲਾਈ 2027

ਸੋਮਵਾਰ · ਪੰਤੇਕੁਸਤ ਤੋਂ ਬਾਅਦ ਛੇਵਾਂ ਹਫ਼ਤਾ · ਸੁਰ 4

ਤਿਉਹਾਰ ਅਤੇ ਸੰਤ

Synaxis of the Archangel Gabriel

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਰੋਮ 16:17–24

17ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਉਹਨਾਂ ਦੀ ਤਾੜ ਰੱਖੋ ਜਿਹੜੇ ਉਸ ਸਿੱਖਿਆ ਦੇ ਵਿਰੁੱਧ ਜੋ ਤੁਹਾਨੂੰ ਮਿਲੀ ਹੈ ਫੁੱਟ ਪਾਉਂਦੇ ਅਤੇ ਠੋਕਰ ਖੁਆਉਂਦੇ ਹਨ ਅਤੇ ਉਹਨਾਂ ਤੋਂ ਦੂਰ ਰਹੋ। 18ਕਿਉਂ ਜੋ ਇਸ ਤਰ੍ਹਾਂ ਦੇ ਲੋਕ ਸਾਡੇ ਪ੍ਰਭੂ ਮਸੀਹ ਦੀ ਨਹੀਂ ਸਗੋਂ ਆਪਣੇ ਹੀ ਢਿੱਡ ਦੀ ਸੇਵਾ ਕਰਦੇ ਹਨ ਅਤੇ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਭੋਲਿਆਂ ਦੇ ਦਿਲਾਂ ਨੂੰ ਠੱਗਦੇ ਹਨ। 19ਤੁਹਾਡੀ ਆਗਿਆਕਾਰੀ ਦੀ ਚਰਚਾ ਤਾਂ ਸਭ ਤੱਕ ਪਹੁੰਚ ਗਈ ਹੈ, ਇਸ ਕਰਕੇ ਮੈਂ ਤੁਹਾਡੇ ਉੱਤੇ ਪਰਸੰਨ ਹਾਂ ਪਰ ਇਹ ਚਾਹੁੰਦਾ ਹਾਂ ਜੋ ਤੁਸੀਂ ਨੇਕੀ ਵਿੱਚ ਸਿਆਣੇ ਅਤੇ ਬਦੀ ਵਿੱਚ ਨਿਆਣੇ ਬਣੇ ਰਹੋ। 20ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਸ਼ੈਤਾਨ ਨੂੰ ਛੇਤੀ ਹੀ ਤੁਹਾਡੇ ਪੈਰਾਂ ਦੇ ਹੇਠ ਮਿੱਧੇਗਾ। ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਨਾਲ ਹੋਵੇ। 21ਤਿਮੋਥਿਉਸ ਜੋ ਮੇਰਾ ਸਹਿਕਰਮੀ ਹੈ ਅਤੇ ਲੂਕਿਯੁਸ ਅਤੇ ਯਸੋਨ ਅਤੇ ਸੋਸੀਪਤਰੁਸ ਜੋ ਮੇਰੇ ਰਿਸ਼ਤੇਦਾਰ ਹਨ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ। 22ਮੈਂ ਤਰਤਿਯੁਸ ਜਿਹੜਾ ਇਸ ਪੱਤਰੀ ਦਾ ਲਿਖਣ ਵਾਲਾ ਹਾਂ ਤੁਹਾਨੂੰ ਪ੍ਰਭੂ ਵਿੱਚ ਸੁੱਖ-ਸਾਂਦ ਆਖਦਾ ਹਾਂ। 23ਗਾਯੁਸ ਜੋ ਮੇਰਾ ਅਤੇ ਸਾਰੀ ਕਲੀਸਿਯਾ ਦੀ ਪਰਾਹੁਣਚਾਰੀ ਕਰਨ ਵਾਲਾ ਹੈ ਤੁਹਾਡੀ ਸੁੱਖ-ਸਾਂਦ ਪੁੱਛਦਾ ਹੈ। ਇਰਸਤੁਸ ਜਿਹੜਾ ਸ਼ਹਿਰ ਦਾ ਖਜ਼ਾਨਚੀ ਹੈ ਅਤੇ ਭਾਈ ਕੁਆਰਤੁਸ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ। 24ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਸਭ ਦੇ ਉੱਤੇ ਹੋਵੇ। ਆਮੀਨ।

ਇੰਜੀਲ

ਮੱਤੀ 13:10–23

10ਚੇਲਿਆਂ ਨੇ ਕੋਲ ਆ ਕੇ ਉਸ ਨੂੰ ਕਿਹਾ, ਤੂੰ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਕਿਉਂ ਗੱਲਾਂ ਕਰਦਾ ਹੈਂ? 11ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿ ਸਵਰਗ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ। 12ਕਿਉਂਕਿ ਜਿਸ ਦੇ ਕੋਲ ਹੈ, ਉਹ ਨੂੰ ਦਿੱਤਾ ਜਾਵੇਗਾ ਅਤੇ ਉਹ ਦਾ ਵਾਧਾ ਹੋਵੇਗਾ; ਪਰ ਜਿਸ ਦੇ ਕੋਲ ਨਹੀਂ ਹੈ, ਉਸ ਤੋਂ ਜੋ ਕੁਝ ਉਸ ਦੇ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ। 13ਇਸ ਲਈ ਮੈਂ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਗੱਲਾਂ ਕਰਦਾ ਹਾਂ, ਕਿਉਂਕਿ ਉਹ ਵੇਖਦੇ ਹੋਏ ਵੀ ਨਹੀਂ ਵੇਖਦੇ ਅਤੇ ਸੁਣਦੇ ਹੋਏ ਵੀ ਨਹੀਂ ਸੁਣਦੇ, ਅਤੇ ਨਾ ਸਮਝਦੇ ਹਨ। 14ਉਨ੍ਹਾਂ ਉੱਤੇ ਯਸਾਯਾਹ ਦਾ ਇਹ ਅਗੰਮ ਵਾਕ ਪੂਰਾ ਹੋਇਆ ਕਿ, ਤੁਸੀਂ ਸੁਣੋਗੇ ਪਰ ਸਮਝੋਗੇ ਨਹੀਂ, ਅਤੇ ਤੁਸੀਂ ਵੇਖੋਗੇ ਪਰ ਬੁਝੋਗੇ ਨਹੀਂ, 15ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਉਹ ਕੰਨਾਂ ਨਾਲ ਉੱਚਾ ਸੁਣਦੇ ਹਨ, ਇਹਨਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ, ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ। 16ਪਰ ਧੰਨ ਹਨ ਤੁਹਾਡੀਆਂ ਅੱਖਾਂ ਜੋ ਉਹ ਵੇਖਦੀਆਂ ਹਨ ਅਤੇ ਤੁਹਾਡੇ ਕੰਨ ਜੋ ਉਹ ਸੁਣਦੇ ਹਨ। 17ਕਿਉਂਕਿ ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਬਹੁਤ ਸਾਰੇ ਨਬੀ ਅਤੇ ਧਰਮੀ ਚਾਹੁੰਦੇ ਸਨ ਕਿ ਜੋ ਕੁਝ ਤੁਸੀਂ ਵੇਖਦੇ ਹੋ ਉਹ ਵੀ ਵੇਖਣ ਪਰ ਨਾ ਵੇਖ ਸਕੇ ਅਤੇ ਜੋ ਕੁਝ ਤੁਸੀਂ ਸੁਣਦੇ ਹੋ ਉਹਨਾਂ ਨੇ ਨਾ ਸੁਣਿਆ। 18ਹੁਣ ਤੁਸੀਂ ਬੀਜਣ ਵਾਲੇ ਦਾ ਦ੍ਰਿਸ਼ਟਾਂਤ ਸੁਣੋ। 19ਹਰ ਕੋਈ ਜਿਹੜਾ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ, ਦੁਸ਼ਟ ਆ ਕੇ ਜੋ ਕੁਝ ਉਸ ਦੇ ਮਨ ਵਿੱਚ ਬੀਜਿਆ ਹੈ ਉਸ ਨੂੰ ਖੋਹ ਲੈਂਦਾ ਹੈ। ਇਹ ਉਹ ਹੈ ਜਿਹੜਾ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਸੀ। 20ਅਤੇ ਜਿਹੜਾ ਪਥਰੀਲੀ ਜ਼ਮੀਨ ਵਿੱਚ ਡਿੱਗਿਆ, ਸੋ ਉਹ ਹੈ ਜੋ ਬਚਨ ਸੁਣ ਕੇ ਝੱਟ ਖੁਸ਼ੀ ਨਾਲ ਉਹ ਨੂੰ ਮੰਨ ਲੈਂਦਾ ਹੈ। 21ਪਰ ਆਪਣੇ ਵਿੱਚ ਡੂੰਘੀ ਜੜ੍ਹ ਨਹੀਂ ਰੱਖਦਾ, ਪਰ ਥੋੜ੍ਹਾ ਸਮਾਂ ਰਹਿੰਦਾ ਹੈ ਪਰ ਜਦੋਂ ਬਚਨ ਦੇ ਕਾਰਨ ਦੁੱਖ ਜਾਂ ਜ਼ੁਲਮ ਹੁੰਦਾ ਹੈ, ਤਾਂ ਉਹ ਝੱਟ ਠੋਕਰ ਖਾਂਦਾ ਹੈ। 22ਅਤੇ ਜਿਹੜਾ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਹੈ ਪਰ ਇਸ ਸੰਸਾਰ ਦੀ ਚਿੰਤਾ ਅਤੇ ਧਨ ਦਾ ਧੋਖਾ, ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਕੁਝ ਵੀ ਫਲ ਨਹੀਂ ਦਿੰਦਾ। 23ਪਰ ਜਿਹੜਾ ਚੰਗੀ ਜ਼ਮੀਨ ਵਿੱਚ ਬੀਜਿਆ ਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜ਼ਰੂਰ ਫਲ ਦਿੰਦਾ ਹੈ ਅਤੇ ਕੋਈ ਸੌ ਗੁਣਾ ਕੋਈ ਸੱਠ ਗੁਣਾ ਕੋਈ ਤੀਹ ਗੁਣਾ ਫਲ ਦਿੰਦਾ ਹੈ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੁਲਾਈ 13 ਸਿਵਲ ਕੈਲੰਡਰ ਦਾ ਜੁਲਾਈ 26 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ