ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 27
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 27 ਜੁਲਾਈ 2027
ਮੰਗਲਵਾਰ · ਆਮ ਸਮੇਂ ਦਾ 17ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 17ਵੇਂ ਹਫ਼ਤੇ ਦਾ ਮੰਗਲਵਾਰ
ਆਮ ਦਿਨ · ਉਪਾਸਨਾ ਦਾ ਰੰਗ: ਹਰਾ
ਦਿਨ ਦੇ ਪਾਠ
ਪਹਿਲਾ ਪਾਠ
7ਮੂਸਾ ਇੱਕ ਤੰਬੂ ਲੈ ਕੇ ਡੇਰੇ ਤੋਂ ਬਾਹਰ ਅਤੇ ਦੂਰ ਲਾ ਲੈਂਦਾ ਸੀ ਅਤੇ ਉਸ ਨੂੰ ਮੰਡਲੀ ਦਾ ਤੰਬੂ ਆਖਿਆ ਤਾਂ ਇਸ ਤਰ੍ਹਾਂ ਹੋਇਆ ਕਿ ਜੋ ਕੋਈ ਯਹੋਵਾਹ ਨੂੰ ਭਾਲਦਾ ਸੀ ਸੋ ਮੰਡਲੀ ਦੇ ਤੰਬੂ ਨੂੰ ਡੇਰੇ ਤੋਂ ਬਾਹਰ ਜਾਂਦਾ ਸੀ। 8ਅਤੇ ਇਸ ਤਰ੍ਹਾਂ ਸੀ ਕਿ ਜਦ ਮੂਸਾ ਉਸ ਤੰਬੂ ਵਿੱਚ ਜਾਂਦਾ ਸੀ ਤਾਂ ਸਾਰੇ ਲੋਕ ਉੱਠ ਕੇ ਆਪੋ ਆਪਣੇ ਤੰਬੂ ਦੇ ਦਰਵਾਜ਼ੇ ਕੋਲ ਖੜੇ ਹੋ ਜਾਂਦੇ ਸਨ ਅਤੇ ਮੂਸਾ ਨੂੰ ਵੇਖਦੇ ਰਹਿੰਦੇ ਸਨ ਜਿੰਨਾਂ ਚਿਰ ਉਹ ਤੰਬੂ ਦੇ ਵਿੱਚ ਅੰਦਰ ਨਾ ਵੜ ਜਾਂਦਾ। 9ਅਤੇ ਇਸ ਤਰ੍ਹਾਂ ਸੀ ਕਿ ਜਾਂ ਮੂਸਾ ਤੰਬੂ ਦੇ ਵਿੱਚ ਵੜ ਜਾਂਦਾ ਸੀ ਤਾਂ ਬੱਦਲ ਦਾ ਥੰਮ੍ਹ ਉੱਤਰਦਾ ਸੀ ਅਤੇ ਤੰਬੂ ਦੇ ਦਰਵਾਜ਼ੇ ਉੱਤੇ ਖੜਾ ਹੋ ਜਾਂਦਾ ਸੀ ਤਾਂ ਯਹੋਵਾਹ ਮੂਸਾ ਨਾਲ ਗੱਲ ਕਰਦਾ ਸੀ। 10ਜਦ ਸਾਰਿਆਂ ਲੋਕਾਂ ਨੇ ਬੱਦਲ ਦੇ ਥੰਮ੍ਹ ਨੂੰ ਤੰਬੂ ਦੇ ਦਰਵਾਜ਼ੇ ਉੱਤੇ ਖੜਾ ਵੇਖਿਆ ਤਾਂ ਸਾਰੇ ਲੋਕ ਉੱਠ ਖੜੇ ਹੋਏ ਅਤੇ ਆਪੋ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਮੱਥਾ ਟੇਕਿਆ। 11ਤਾਂ ਯਹੋਵਾਹ ਮੂਸਾ ਨਾਲ ਆਹਮੋ-ਸਾਹਮਣੇ ਗੱਲਾਂ ਕਰਦਾ ਸੀ ਜਿਵੇਂ ਕੋਈ ਮਨੁੱਖ ਆਪਣੇ ਸੱਜਣ ਨਾਲ ਬੋਲਦਾ ਹੈ ਅਤੇ ਉਹ ਫੇਰ ਡੇਰੇ ਨੂੰ ਮੁੜ ਜਾਂਦਾ ਸੀ ਪਰ ਉਸ ਦਾ ਇੱਕ ਗੱਭਰੂ ਸੇਵਾਦਾਰ ਨੂਨ ਦਾ ਪੁੱਤਰ ਯਹੋਸ਼ੁਆ ਤੰਬੂ ਦੇ ਵਿੱਚੋਂ ਨਾ ਹਿੱਲਦਾ ਸੀ। 34:5ਯਹੋਵਾਹ ਬੱਦਲ ਵਿੱਚ ਉੱਤਰਿਆ ਅਤੇ ਉੱਥੇ ਉਸ ਦੇ ਨਾਲ ਖੜੇ ਹੋ ਕੇ ਯਹੋਵਾਹ ਦੇ ਨਾਮ ਦਾ ਪਰਚਾਰ ਕੀਤਾ 6ਅਤੇ ਯਹੋਵਾਹ ਨੇ ਉਸ ਦੇ ਅੱਗੋਂ ਲੰਘ ਕੇ ਇਸ ਤਰ੍ਹਾਂ ਪਰਚਾਰ ਕੀਤਾ, ਯਹੋਵਾਹ, ਯਹੋਵਾਹ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਅਤੇ ਸਚਿਆਈ ਨਾਲ ਭਰਪੂਰ ਹੈ 7ਅਤੇ ਹਜ਼ਾਰਾਂ ਲਈ ਭਲਿਆਈ ਰੱਖਣ ਵਾਲਾ ਹੈ ਅਤੇ ਕੁਧਰਮ ਅਪਰਾਧ ਅਤੇ ਪਾਪ ਦਾ ਬਖ਼ਸ਼ਣਹਾਰ ਅਤੇ ਕੁਧਰਮੀ ਨੂੰ ਇਸੇ ਤਰ੍ਹਾਂ ਨਹੀਂ ਛੱਡਦਾ ਪਰ ਪਿਤਾਵਾਂ ਦਾ ਕੁਧਰਮ ਉਨ੍ਹਾਂ ਦੇ ਪੁੱਤਰਾਂ ਉੱਤੇ ਅਤੇ ਪੁੱਤਰਾਂ ਦੇ ਪੁੱਤਰਾਂ ਉੱਤੇ ਤੀਜੀ ਚੌਥੀ ਪੀੜ੍ਹੀ ਤੱਕ ਬਦਲਾ ਲੈਣ ਹਾਰ ਹੈ। 8ਤਾਂ ਮੂਸਾ ਨੇ ਛੇਤੀ ਕਰ ਕੇ ਆਪਣਾ ਸੀਸ ਧਰਤੀ ਉੱਤੇ ਨਿਵਾਇਆ ਅਤੇ ਮੱਥਾ ਟੇਕਿਆ 9ਅਤੇ ਉਸ ਆਖਿਆ, ਹੇ ਪ੍ਰਭੂ, ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ ਤਾਂ ਪ੍ਰਭੂ ਸਾਡੇ ਨਾਲ ਚੱਲੇ ਭਾਵੇਂ ਇਹ ਹਠੀਏ ਹੀ ਲੋਕ ਹਨ ਅਤੇ ਸਾਡਾ ਕੁਧਰਮ ਅਤੇ ਸਾਡਾ ਪਾਪ ਬਖ਼ਸ਼ੇ ਅਤੇ ਸਾਨੂੰ ਆਪਣਾ ਅਧਿਕਾਰੀ ਬਣਾਵੇ। 28ਉਹ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਯਹੋਵਾਹ ਨਾਲ ਉੱਥੇ ਹੀ ਰਿਹਾ। ਨਾ ਉਸ ਰੋਟੀ ਖਾਧੀ ਨਾ ਪਾਣੀ ਪੀਤਾ ਅਤੇ ਉਸ ਨੇ ਉਨ੍ਹਾਂ ਫੱਟੀਆਂ ਉੱਤੇ ਨੇਮ ਦੀਆਂ ਗੱਲਾਂ ਅਰਥਾਤ ਦਸ ਹੁਕਮ ਲਿਖੇ।
ਜਵਾਬੀ ਭਜਨ
6ਯਹੋਵਾਹ ਧਰਮ ਦੇ ਕੰਮ ਅਤੇ ਨਿਆਂ, ਸਭ ਦਬਾਏ ਹੋਇਆਂ ਦੇ ਲਈ ਕਰਦਾ ਹੈ। 7ਉਹ ਨੇ ਆਪਣੇ ਰਾਹ ਮੂਸਾ ਉੱਤੇ, ਅਤੇ ਆਪਣੇ ਕੰਮ ਇਸਰਾਏਲ ਉੱਤੇ ਪਰਗਟ ਕਿਤੇ। 8ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਨਾਲ ਭਰਪੂਰ। 9ਉਹ ਸਦਾ ਨਹੀਂ ਝਿੜਕੇਗਾ, ਨਾ ਸਦਾ ਲਈ ਆਪਣਾ ਕ੍ਰੋਧ ਰੱਖੇਗਾ। 10ਉਹ ਸਾਡੇ ਪਾਪਾਂ ਅਨੁਸਾਰ ਸਾਡੇ ਨਾਲ ਨਹੀਂ ਵਰਤਿਆ, ਨਾ ਸਾਡੀਆਂ ਬਦੀਆਂ ਅਨੁਸਾਰ ਸਾਨੂੰ ਬਦਲਾ ਦਿੱਤਾ। 11ਜਿੰਨਾਂ ਉੱਚਾ ਅਕਾਸ਼ ਧਰਤੀ ਉੱਤੋਂ ਹੈ, ਇੰਨ੍ਹੀ ਵੱਡੀ ਉਹ ਦੀ ਦਯਾ ਉਹ ਦੇ ਡਰਨ ਵਾਲਿਆਂ ਉੱਤੇ ਹੈ! 12ਜਿੰਨਾਂ ਪੂਰਬ ਪੱਛਮ ਤੋਂ ਦੂਰ ਹੈ, ਓਨ੍ਹੇ ਹੀ ਉਹ ਨੇ ਸਾਡੇ ਅਪਰਾਧ ਸਾਥੋਂ ਦੂਰ ਕੀਤੇ ਹਨ! 13ਜਿਵੇਂ ਪਿਤਾ ਆਪਣੇ ਬੱਚਿਆਂ ਦਾ ਤਰਸ ਖਾਂਦਾ ਹੈ, ਤਿਵੇਂ ਯਹੋਵਾਹ ਆਪਣੇ ਡਰਨ ਵਾਲਿਆਂ ਦਾ ਤਰਸ ਖਾਂਦਾ ਹੈ।
ਇੰਜੀਲ
36ਫਿਰ ਉਹ ਭੀੜ ਨੂੰ ਭੇਜ ਕੇ, ਘਰ ਵਿੱਚ ਆਇਆ ਅਤੇ ਉਹ ਦੇ ਚੇਲਿਆਂ ਨੇ ਉਸ ਕੋਲ ਆ ਕੇ ਕਿਹਾ ਕਿ ਖੇਤ ਦੀ ਜੰਗਲੀ ਬੂਟੀ ਦਾ ਦ੍ਰਿਸ਼ਟਾਂਤ ਸਾਨੂੰ ਸਮਝਾ ਦਿਓ। 37ਉਸ ਨੇ ਉੱਤਰ ਦਿੱਤਾ, ਜਿਹੜਾ ਚੰਗਾ ਬੀਜ ਬੀਜਦਾ ਹੈ ਉਹ ਮਨੁੱਖ ਦਾ ਪੁੱਤਰ ਹੈ। 38ਖੇਤ ਸੰਸਾਰ ਹੈ, ਚੰਗਾ ਬੀਜ ਰਾਜ ਦੇ ਪੁੱਤਰ ਅਤੇ ਜੰਗਲੀ ਬੂਟੀ ਦੁਸ਼ਟ ਦੇ ਪੁੱਤਰ ਹਨ। 39ਅਤੇ ਉਹ ਜਿਸ ਵੈਰੀ ਨੇ ਉਸ ਨੂੰ ਬੀਜਿਆ, ਉਹ ਸ਼ੈਤਾਨ ਹੈ। ਵਾਢੀ ਦਾ ਵੇਲਾ ਸੰਸਾਰ ਦਾ ਅੰਤ ਹੈ ਅਤੇ ਵੱਢਣ ਵਾਲੇ ਸਵਰਗ ਦੂਤ ਹਨ। 40ਇਸ ਲਈ ਜਿਵੇਂ ਜੰਗਲੀ ਬੂਟੀ ਇਕੱਠੀ ਕੀਤੀ ਅਤੇ ਅੱਗ ਵਿੱਚ ਫ਼ੂਕੀ ਜਾਂਦੀ ਹੈ ਉਸੇ ਤਰ੍ਹਾਂ ਇਹ ਸੰਸਾਰ ਦੇ ਅੰਤ ਦੇ ਸਮੇਂ ਹੋਵੇਗਾ। 41ਮਨੁੱਖ ਦਾ ਪੁੱਤਰ ਆਪਣੇ ਸਵਰਗ ਦੂਤਾਂ ਨੂੰ ਭੇਜੇਗਾ ਅਤੇ ਉਹ ਉਸ ਦੇ ਰਾਜ ਵਿੱਚੋਂ ਸਾਰੀਆਂ ਠੋਕਰ ਖੁਆਉਣ ਵਾਲੀਆਂ ਚੀਜ਼ਾਂ ਅਤੇ ਕੁਧਰਮੀਆਂ ਨੂੰ ਇਕੱਠਿਆਂ ਕਰਨਗੇ। 42ਅਤੇ ਉਨ੍ਹਾਂ ਨੂੰ ਅੱਗ ਦੇ ਭੱਠੇ ਵਿੱਚ ਸੁੱਟ ਦੇਣਗੇ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ। 43ਤਦ ਧਰਮੀ ਆਪਣੇ ਪਿਤਾ ਦੇ ਰਾਜ ਵਿੱਚ ਸੂਰਜ ਵਾਂਗੂੰ ਚਮਕਣਗੇ। ਜਿਹ ਦੇ ਕੰਨ ਹੋਣ ਸੋ ਸੁਣੇ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ