ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 27
ਆਰਥੋਡਾਕਸ ਕੈਲੰਡਰ · 14 ਜੁਲਾਈ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 27 ਜੁਲਾਈ 2027
ਮੰਗਲਵਾਰ · ਪੰਤੇਕੁਸਤ ਤੋਂ ਬਾਅਦ ਛੇਵਾਂ ਹਫ਼ਤਾ · ਸੁਰ 4
ਤਿਉਹਾਰ ਅਤੇ ਸੰਤ
Apostle of the 70: Aquila (1st C)
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
1ਪੌਲੁਸ, ਜਿਹੜਾ ਪਰਮੇਸ਼ੁਰ ਦੀ ਇੱਛਾ ਤੋਂ ਯਿਸੂ ਮਸੀਹ ਦਾ ਰਸੂਲ ਹੋਣ ਲਈ ਸੱਦਿਆ ਗਿਆ, ਅਤੇ ਸਾਡੇ ਭਰਾ ਸੋਸਥਨੇਸ ਵੱਲੋਂ, 2ਅੱਗੇ ਯੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ, ਅਰਥਾਤ ਉਹਨਾਂ ਨੂੰ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਕੀਤੇ ਹੋਏ ਅਤੇ ਸੰਤ ਹੋਣ ਲਈ ਸੱਦੇ ਹੋਏ ਹਨ, ਜੋ ਉਨ੍ਹਾਂ ਸਭਨਾਂ ਨਾਲ ਜਿਹੜੇ ਹਰੇਕ ਥਾਂ ਸਾਡੇ ਪ੍ਰਭੂ ਯਿਸੂ ਮਸੀਹ ਦਾ ਨਾਮ ਲੈਂਦੇ ਹਨ, ਉਹ ਉਨ੍ਹਾਂ ਦਾ ਅਤੇ ਸਾਡਾ ਵੀ ਪ੍ਰਭੂ ਹੈ। 3ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ। 4ਮੈਂ ਪਰਮੇਸ਼ੁਰ ਦੀ ਕਿਰਪਾ ਦੇ ਲਈ ਜਿਹੜੀ ਯਿਸੂ ਮਸੀਹ ਵਿੱਚ ਤੁਹਾਨੂੰ ਦਿੱਤੀ ਗਈ ਹੈ, ਤੁਹਾਡੇ ਲਈ ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ। 5ਜੋ ਤੁਸੀਂ ਉਸ ਵਿੱਚ ਹਰੇਕ ਗੱਲ ਅਤੇ ਸਰਬ ਗਿਆਨ ਵਿੱਚ ਧਨੀ ਕੀਤੇ ਹੋਏ ਹੋ। 6ਜਿਵੇਂ ਮਸੀਹ ਦੀ ਗਵਾਹੀ ਤੁਹਾਡੇ ਵਿੱਚ ਪੂਰੀ ਹੋਈ। 7ਇੱਥੋਂ ਤੱਕ ਜੋ ਤੁਹਾਨੂੰ ਕਿਸੇ ਆਤਮਿਕ ਦਾਤ ਦੀ ਕਮੀ ਨਹੀਂ ਹੈ ਜਦ ਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਪ੍ਰਗਟ ਹੋਣ ਦੀ ਉਡੀਕ ਕਰਦੇ ਹੋ। 8ਉਹ ਤੁਹਾਨੂੰ ਅੰਤ ਤੱਕ ਕਾਇਮ ਵੀ ਰੱਖੇਗਾ ਜੋ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਦਿਨ ਨਿਰਦੋਸ਼ ਹੋਵੋ। 9ਪਰਮੇਸ਼ੁਰ ਵਫ਼ਾਦਾਰ ਹੈ, ਜਿਸ ਦੇ ਰਾਹੀਂ ਤੁਸੀਂ ਉਹ ਦੇ ਪੁੱਤਰ ਯਿਸੂ ਮਸੀਹ ਸਾਡੇ ਪ੍ਰਭੂ ਦੀ ਸੰਗਤ ਲਈ ਸੱਦੇ ਗਏ ਹੋ।
ਪੱਤ੍ਰੀ (ਬੁੱਧਵਾਰ ਲਈ)
9ਪਰੰਤੂ ਜਿਵੇਂ ਲਿਖਿਆ ਹੋਇਆ ਹੈ, ਉਹੀ ਵਸਤਾਂ ਨਾ ਅੱਖੀਂ ਵੇਖੀਆਂ, ਨਾ ਕੰਨੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪਿਆਰ ਕਰਨ ਵਾਲਿਆਂ ਲਈ ਤਿਆਰ ਕੀਤੀਆਂ ਹਨ। 10ਉਹਨਾਂ ਨੂੰ ਪਰਮੇਸ਼ੁਰ ਨੇ ਆਤਮਾ ਦੇ ਦੁਆਰਾ ਸਾਡੇ ਉੱਤੇ ਪ੍ਰਗਟ ਕੀਤਾ ਕਿਉਂ ਜੋ ਆਤਮਾ ਸਾਰੀਆਂ ਵਸਤਾਂ ਦੀ ਸਗੋਂ ਪਰਮੇਸ਼ੁਰ ਦੀਆਂ ਡੂੰਘੀਆਂ ਵਸਤਾਂ ਦੀ ਜਾਂਚ ਕਰ ਲੈਂਦਾ ਹੈ। 11ਮਨੁੱਖ ਦੇ ਆਤਮਾ ਤੋਂ ਬਿਨ੍ਹਾਂ ਜੋ ਉਹ ਦੇ ਅੰਦਰ ਹੈ, ਮਨੁੱਖਾਂ ਵਿੱਚੋਂ ਮਨੁੱਖ ਦੀਆਂ ਗੱਲਾਂ ਕੌਣ ਜਾਣਦਾ ਹੈ? ਇਸੇ ਪ੍ਰਕਾਰ ਪਰਮੇਸ਼ੁਰ ਦੇ ਆਤਮਾ ਤੋਂ ਬਿਨ੍ਹਾਂ ਪਰਮੇਸ਼ੁਰ ਦੀਆਂ ਗੱਲਾਂ ਕੋਈ ਨਹੀਂ ਜਾਣਦਾ ਹੈ। 12ਪਰ ਸਾਨੂੰ ਸੰਸਾਰ ਦਾ ਆਤਮਾ ਨਹੀਂ ਸਗੋਂ ਉਹ ਆਤਮਾ ਮਿਲਿਆ ਜਿਹੜਾ ਪਰਮੇਸ਼ੁਰ ਤੋਂ ਹੈ ਤਾਂ ਜੋ ਅਸੀਂ ਉਨ੍ਹਾਂ ਗੱਲਾਂ ਨੂੰ ਜਾਣੀਏ ਜਿਹੜੇ ਪਰਮੇਸ਼ੁਰ ਨੇ ਸਾਨੂੰ ਬਖ਼ਸ਼ੀਆਂ ਹਨ। 13ਅਸੀਂ ਇਨ੍ਹਾਂ ਗੱਲਾਂ ਨੂੰ ਮਨੁੱਖੀ ਗਿਆਨ ਦੇ ਸ਼ਬਦਾਂ ਨਾਲ ਨਹੀਂ ਸਗੋਂ ਆਤਮਾ ਦੇ ਦੱਸੇ ਹੋਏ ਸ਼ਬਦਾਂ ਨਾਲ ਅਰਥਾਤ ਆਤਮਿਕ ਗੱਲਾਂ ਆਤਮਿਕ ਮਨੁੱਖਾਂ ਨੂੰ ਦੱਸਦੇ ਹਾਂ। 14ਪਰ ਸਰੀਰਕ ਮਨੁੱਖ ਪਰਮੇਸ਼ੁਰ ਦੇ ਆਤਮਾ ਦੀਆਂ ਗੱਲਾਂ ਨੂੰ ਕਬੂਲ ਨਹੀਂ ਕਰਦਾ, ਕਿਉਂ ਜੋ ਉਹ ਉਸ ਦੇ ਲਈ ਮੂਰਖਤਾਈ ਹਨ ਅਤੇ ਉਹ ਉਨ੍ਹਾਂ ਨੂੰ ਨਹੀਂ ਸਮਝ ਸਕਦਾ ਇਸ ਲਈ ਜੋ ਆਤਮਿਕ ਰੀਤ ਨਾਲ ਉਨ੍ਹਾਂ ਦੀ ਪਰਖ਼ ਕੀਤੀ ਜਾਂਦੀ ਹੈ। 15ਪਰ ਜਿਹੜਾ ਆਤਮਿਕ ਹੈ ਉਹ ਤਾਂ ਸਭਨਾਂ ਗੱਲਾਂ ਦੀ ਜਾਂਚ ਕਰਦਾ ਹੈ ਪਰ ਆਪ ਕਿਸੇ ਤੋਂ ਜਾਂਚਿਆ ਨਹੀਂ ਜਾਂਦਾ। 16ਕਿਉਂ ਜੋ ਪ੍ਰਭੂ ਦੀ ਬੁੱਧੀ ਨੂੰ ਕਿਸ ਨੇ ਜਾਣਿਆ ਹੈ ਕਿ ਉਹ ਨੂੰ ਸਮਝਾਵੇ? ਪਰ ਮਸੀਹ ਦੀ ਬੁੱਧੀ ਸਾਡੇ ਵਿੱਚ ਹੈ। 3:1ਹੇ ਭਰਾਵੋ, ਮੈਂ ਤੁਹਾਡੇ ਨਾਲ ਇਸ ਤਰ੍ਹਾਂ ਗੱਲ ਨਾ ਕਰ ਸਕਿਆ ਜਿਵੇਂ ਆਤਮਿਕ ਲੋਕਾਂ ਨਾਲ ਸਗੋਂ ਜਿਵੇਂ ਸੰਸਾਰੀ ਲੋਕਾਂ ਨਾਲ ਗੱਲ ਕਰੀਦੀ ਹੈ। ਹਾਂ, ਜਿਵੇਂ ਉਹਨਾਂ ਨਾਲ ਜਿਹੜੇ ਮਸੀਹ ਵਿੱਚ ਨਿਆਣੇ ਹਨ। 2ਮੈਂ ਤੁਹਾਨੂੰ ਦੁੱਧ ਪਿਆਇਆ, ਅੰਨ ਨਹੀਂ ਖੁਵਾਇਆ ਕਿਉਂ ਜੋ ਅਜੇ ਤੁਸੀਂ ਉਹ ਦੇ ਲਾਇਕ ਨਹੀਂ ਹੋਏ ਸਗੋਂ ਹੁਣ ਵੀ ਉਹ ਦੇ ਲਾਇਕ ਨਹੀਂ ਹੋ। 3ਤੁਸੀਂ ਹੁਣ ਤੱਕ ਸਰੀਰਕ ਹੋ ਕਿਉਂਕਿ ਜਦੋਂ ਜਲਣ ਅਤੇ ਝਗੜੇ ਤੁਹਾਡੇ ਵਿੱਚ ਹਨ ਤਾਂ ਕੀ ਤੁਸੀਂ ਸਰੀਰਕ ਨਹੀਂ ਅਤੇ ਇਨਸਾਨੀ ਚਾਲ ਨਹੀਂ ਚੱਲਦੇ ਹੋ? 4ਜਦੋਂ ਇੱਕ ਕਹਿੰਦਾ ਹੈ ਕਿ ਮੈਂ ਪੌਲੁਸ ਦਾ ਹਾਂ ਅਤੇ ਦੂਜਾ, ਮੈਂ ਅੱਪੁਲੋਸ ਦਾ ਹਾਂ ਤਾਂ ਕੀ ਤੁਸੀਂ ਇਨਸਾਨ ਹੀ ਨਹੀਂ? 5ਫੇਰ ਅੱਪੁਲੋਸ ਕੀ ਹੈ ਅਤੇ ਪੌਲੁਸ ਕੀ ਹੈ? ਸਿਰਫ਼ ਸੇਵਕ ਜਿਨ੍ਹਾਂ ਦੇ ਵਸੀਲੇ ਨਾਲ ਤੁਸੀਂ ਵਿਸ਼ਵਾਸ ਕੀਤੀ ਜਿਵੇਂ ਪ੍ਰਭੂ ਨੇ ਹਰੇਕ ਨੂੰ ਦਾਨ ਦਿੱਤਾ। 6ਮੈਂ ਤਾਂ ਬੂਟਾ ਲਾਇਆ ਅਤੇ ਅੱਪੁਲੋਸ ਨੇ ਸਿੰਜਿਆ ਪਰ ਪਰਮੇਸ਼ੁਰ ਨੇ ਵਧਾਇਆ। 7ਸੋ ਨਾ ਤਾਂ ਲਾਉਣ ਵਾਲਾ ਕੁਝ ਹੈ, ਨਾ ਸਿੰਜਣ ਵਾਲਾ ਪਰੰਤੂ ਪਰਮੇਸ਼ੁਰ ਜੋ ਵਧਾਉਣ ਵਾਲਾ ਹੈ। 8ਲਾਉਣ ਵਾਲਾ ਅਤੇ ਸਿੰਜਣ ਵਾਲਾ ਦੋਵੇਂ ਇੱਕ ਹਨ ਪਰ ਹਰੇਕ ਆਪੋ-ਆਪਣੀ ਮਿਹਨਤ ਦੇ ਅਨੁਸਾਰ ਆਪੋ ਆਪਣਾ ਫਲ ਪਾਵੇਗਾ।
ਇੰਜੀਲ
24ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ਸਵਰਗ ਰਾਜ ਇੱਕ ਮਨੁੱਖ ਵਰਗਾ ਹੈ ਜਿਸ ਨੇ ਆਪਣੇ ਖੇਤ ਵਿੱਚ ਚੰਗਾ ਬੀਜ ਬੀਜਿਆ। 25ਪਰ ਜਦੋਂ ਲੋਕ ਸੌਂ ਰਹੇ ਸਨ ਤਦ ਵੈਰੀ ਆਇਆ ਅਤੇ ਉਹ ਦੀ ਕਣਕ ਵਿੱਚ ਜੰਗਲੀ ਬੂਟੀ ਬੀਜ ਗਿਆ। 26ਅਤੇ ਜਦੋਂ ਬੂਰ ਪਿਆ ਅਤੇ ਸਿੱਟੇ ਲੱਗੇ ਤਦ ਜੰਗਲੀ ਬੂਟੀ ਵੀ ਦਿੱਖ ਪਈ। 27ਤਾਂ ਨੌਕਰਾਂ ਨੇ ਆ ਕੇ ਮਾਲਕ ਨੂੰ ਆਖਿਆ, ਭਲਾ, ਸੁਆਮੀ ਜੀ, ਤੁਸੀਂ ਆਪਣੇ ਖੇਤ ਵਿੱਚ ਚੰਗਾ ਬੀਜ ਨਹੀਂ ਸੀ ਬੀਜਿਆ? ਫੇਰ ਜੰਗਲੀ ਬੂਟੀ ਕਿੱਥੋਂ ਆਈ? 28ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਕਿਸੇ ਵੈਰੀ ਦਾ ਕੰਮ ਹੈ। ਤਾਂ ਨੌਕਰਾਂ ਨੇ ਉਹ ਨੂੰ ਆਖਿਆ, ਜੇ ਤੁਹਾਡੀ ਮਰਜ਼ੀ ਹੋਵੇ ਤਾਂ ਅਸੀਂ ਜਾ ਕੇ ਉਸ ਨੂੰ ਪੁੱਟ ਦੇਈਏ? 29ਪਰ ਉਹ ਨੇ ਕਿਹਾ, ਨਾ, ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਤੁਸੀਂ ਜੰਗਲੀ ਬੂਟੀ ਨੂੰ ਪੁੱਟ ਦਿਆਂ ਕਣਕ ਨੂੰ ਵੀ ਨਾਲ ਹੀ ਪੁੱਟ ਲਓ। 30ਵਾਢੀ ਤੱਕ ਦੋਹਾਂ ਨੂੰ ਇਕੱਠੇ ਵਧਣ ਦਿਓ ਅਤੇ ਮੈਂ ਵਾਢੀ ਦੇ ਵੇਲੇ ਵੱਢਣ ਵਾਲਿਆਂ ਨੂੰ ਆਖਾਂਗਾ ਕਿ ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਫੂਕਣ ਲਈ ਉਹ ਦੀਆਂ ਪੂਲੀਆਂ ਬੰਨ ਲਵੋ, ਪਰ ਕਣਕ ਨੂੰ ਮੇਰੇ ਗੋਦਾਮ ਵਿੱਚ ਜਮਾਂ ਕਰੋ।
ਇੰਜੀਲ (ਬੁੱਧਵਾਰ ਲਈ)
31ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ਸਵਰਗ ਰਾਜ ਰਾਈ ਦੇ ਇੱਕ ਬੀਜ ਵਰਗਾ ਹੈ ਜਿਸ ਨੂੰ ਕਿਸੇ ਮਨੁੱਖ ਨੇ ਆਪਣੇ ਖੇਤ ਵਿੱਚ ਬੀਜਿਆ। 32ਉਹ ਤਾਂ ਸਭ ਬੀਜਾਂ ਨਾਲੋਂ ਛੋਟਾ ਹੈ ਪਰ ਜਦੋਂ ਉੱਗਦਾ ਹੈ ਤਾਂ ਪੋਦਿਆਂ ਨਾਲੋਂ ਵੱਡਾ ਹੁੰਦਾ ਹੈ ਅਤੇ ਰੁੱਖ ਵਰਗਾ ਹੋ ਜਾਂਦਾ ਹੈ, ਕਿ ਅਕਾਸ਼ ਦੇ ਪੰਛੀ ਆ ਕੇ ਉਹ ਦੀਆਂ ਟਹਿਣੀਆਂ ਉੱਤੇ ਵਸੇਰਾ ਕਰਦੇ ਹਨ। 33ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ਸਵਰਗ ਰਾਜ ਖ਼ਮੀਰ ਵਰਗਾ ਹੈ, ਜਿਸ ਨੂੰ ਇੱਕ ਔਰਤ ਨੇ ਤਿੰਨ ਕਿੱਲੋ ਆਟੇ ਵਿੱਚ ਮਿਲਾਇਆ ਅਤੇ ਸਾਰਾ ਆਟਾ ਖ਼ਮੀਰਾ ਹੋ ਗਿਆ। 34ਇਹ ਸਾਰੀਆਂ ਗੱਲਾਂ ਯਿਸੂ ਨੇ ਲੋਕਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਸੁਣਾਈਆਂ, ਅਤੇ ਬਿਨ੍ਹਾਂ ਦ੍ਰਿਸ਼ਟਾਂਤ ਉਹ ਉਨ੍ਹਾਂ ਨਾਲ ਕੁਝ ਵੀ ਨਹੀਂ ਬੋਲਦਾ ਸੀ। 35ਤਾਂ ਜਿਹੜਾ ਬਚਨ ਨਬੀ ਨੇ ਆਖਿਆ ਸੀ ਉਹ ਪੂਰਾ ਹੋਵੇ ਕਿ ਮੈਂ ਦ੍ਰਿਸ਼ਟਾਂਤਾਂ ਵਿੱਚ ਆਪਣਾ ਮੂੰਹ ਖੋਲ੍ਹਾਂਗਾ, ਮੈਂ ਉਨ੍ਹਾਂ ਗੱਲਾਂ ਨੂੰ ਬੋਲਾਂਗਾ ਜਿਹੜੀਆਂ ਜਗਤ ਦੇ ਮੁੱਢੋਂ ਗੁਪਤ ਰਹੀਆਂ ਹਨ। 36ਫਿਰ ਉਹ ਭੀੜ ਨੂੰ ਭੇਜ ਕੇ, ਘਰ ਵਿੱਚ ਆਇਆ ਅਤੇ ਉਹ ਦੇ ਚੇਲਿਆਂ ਨੇ ਉਸ ਕੋਲ ਆ ਕੇ ਕਿਹਾ ਕਿ ਖੇਤ ਦੀ ਜੰਗਲੀ ਬੂਟੀ ਦਾ ਦ੍ਰਿਸ਼ਟਾਂਤ ਸਾਨੂੰ ਸਮਝਾ ਦਿਓ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੁਲਾਈ 14 ਸਿਵਲ ਕੈਲੰਡਰ ਦਾ ਜੁਲਾਈ 27 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ