ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 29
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 29 ਜੁਲਾਈ 2027
ਵੀਰਵਾਰ · ਆਮ ਸਮੇਂ ਦਾ 17ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 17ਵੇਂ ਹਫ਼ਤੇ ਦਾ ਵੀਰਵਾਰ
ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ
ਸੰਤ ਮਾਰਥਾ, ਮਰਿਯਮ ਅਤੇ ਲਾਜ਼ਰ · ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
16ਮੂਸਾ ਨੇ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਤਿਵੇਂ ਹੀ ਸਭ ਕੁਝ ਕੀਤਾ। 17ਉਪਰੰਤ ਇਸ ਤਰ੍ਹਾਂ ਹੋਇਆ ਕਿ ਦੂਜੇ ਸਾਲ ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ ਉਹ ਡੇਰਾ ਖੜਾ ਕੀਤਾ ਗਿਆ। 18ਅਤੇ ਮੂਸਾ ਨੇ ਡੇਰੇ ਨੂੰ ਖੜਾ ਕੀਤਾ ਅਤੇ ਉਸ ਨੇ ਉਹ ਦੀਆਂ ਚੀਥੀਆਂ ਅਤੇ ਉਸ ਦੇ ਫੱਟੇ ਲਾਏ ਅਤੇ ਉਸ ਦੇ ਹੋੜੇ ਰੱਖੇ ਅਤੇ ਉਸ ਦੀਆਂ ਥੰਮ੍ਹੀਆਂ ਖੜੀਆਂ ਕੀਤੀਆਂ। 19ਫੇਰ ਡੇਰੇ ਉੱਤੇ ਉਸ ਨੇ ਤੰਬੂ ਤਾਣਿਆ ਅਤੇ ਤੰਬੂ ਉੱਤੇ ਉਤਾਹਾਂ ਢੱਕਣਾ ਲਾਇਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। 20ਫੇਰ ਉਸ ਸਾਖੀ ਨੂੰ ਲੈ ਕੇ ਸੰਦੂਕ ਵਿੱਚ ਪਾਇਆ ਅਤੇ ਚੋਬਾਂ ਸੰਦੂਕ ਉੱਤੇ ਰੱਖੀਆਂ ਅਤੇ ਪ੍ਰਾਸਚਿਤ ਦਾ ਸਰਪੋਸ਼ ਉਤਾਹਾਂ ਸੰਦੂਕ ਦੇ ਉੱਤੇ ਰੱਖਿਆ। 21ਉਹ ਸੰਦੂਕ ਨੂੰ ਡੇਰੇ ਦੇ ਅੰਦਰ ਲਿਆਇਆ ਅਤੇ ਓਟ ਦਾ ਪੜਦਾ ਲਮਕਾਇਆ ਅਤੇ ਸਾਖੀ ਦੇ ਸੰਦੂਕ ਨੂੰ ਓਟ ਵਿੱਚ ਰੱਖਿਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। 34ਤਦ ਬੱਦਲ ਮੰਡਲੀ ਦੇ ਤੰਬੂ ਉੱਤੇ ਛਾ ਗਿਆ ਅਤੇ ਯਹੋਵਾਹ ਦੇ ਪਰਤਾਪ ਨੇ ਡੇਰੇ ਨੂੰ ਭਰ ਦਿੱਤਾ। 35ਫਿਰ ਮੂਸਾ ਮੰਡਲੀ ਦੇ ਤੰਬੂ ਵਿੱਚ ਵੜ ਨਾ ਸਕਿਆ ਕਿਉਂ ਜੋ ਬੱਦਲ ਉਸ ਉੱਤੇ ਛਾਇਆ ਹੋਇਆ ਸੀ ਅਤੇ ਯਹੋਵਾਹ ਦੇ ਪਰਤਾਪ ਨੇ ਡੇਰੇ ਨੂੰ ਭਰ ਦਿੱਤਾ। 36ਜਦੋਂ ਵੀ ਬੱਦਲ ਡੇਰੇ ਦੇ ਉੱਤੋਂ ਚੁੱਕਿਆ ਜਾਂਦਾ ਸੀ ਤਦ ਇਸਰਾਏਲੀ ਆਪਣੇ ਸਾਰੇ ਸਫ਼ਰ ਵਿੱਚ ਅੱਗੇ ਕੂਚ ਕਰਦੇ ਸਨ 37ਪਰ ਜਦ ਬੱਦਲ ਚੁੱਕਿਆ ਨਹੀਂ ਜਾਂਦਾ ਦਾ ਸੀ ਤਾਂ ਉਹ ਨਹੀਂ ਚੱਲਦੇ ਸਨ ਜਦ ਤੱਕ ਬੱਦਲ ਚੁੱਕਿਆ ਨਾ ਜਾਵੇ। 38ਕਿਉਂਕਿ ਦਿਨ ਨੂੰ ਯਹੋਵਾਹ ਦਾ ਬੱਦਲ ਡੇਰੇ ਉੱਤੇ ਹੁੰਦਾ ਸੀ ਅਤੇ ਰਾਤ ਨੂੰ ਉਸ ਵਿੱਚ ਅੱਗ ਹੁੰਦੀ ਸੀ। ਇਸਰਾਏਲ ਦੇ ਸਾਰੇ ਘਰਾਣੇ ਦੀ ਨਿਗਾਹ ਵਿੱਚ ਉਨ੍ਹਾਂ ਦੇ ਸਾਰੇ ਸਫ਼ਰ ਵਿੱਚ ਇਸ ਤਰ੍ਹਾਂ ਹੀ ਹੁੰਦਾ ਰਿਹਾ।
ਜਵਾਬੀ ਭਜਨ
2ਮੇਰਾ ਜੀਅ ਯਹੋਵਾਹ ਦੀਆਂ ਦਰਗਾਹਾਂ ਲਈ ਤਰਸਦਾ ਸਗੋਂ ਖੁੱਸਦਾ ਜਾਂਦਾ ਹੈ, ਮੇਰਾ ਤਨ-ਮਨ ਜਿਉਂਦੇ ਪਰਮੇਸ਼ੁਰ ਲਈ ਜੈਕਾਰਾ ਗਜਾਉਂਦਾ ਹੈ! 3ਹੇ ਸੈਨਾਂ ਦੇ ਯਹੋਵਾਹ, ਮੇਰੇ ਪਾਤਸ਼ਾਹ ਅਤੇ ਮੇਰੇ ਪਰਮੇਸ਼ੁਰ, ਤੇਰੀਆਂ ਜਗਵੇਦੀਆਂ ਵਿੱਚ ਚਿੜ੍ਹੀ ਨੇ ਆਪਣੇ ਲਈ ਘਰ ਅਤੇ ਬਾਲਕਟਾਰੇ ਨੇ ਆਪਣੇ ਬੋਟਾਂ ਨੂੰ ਰੱਖਣ ਲਈ ਆਲ੍ਹਣਾ ਪਾਇਆ ਹੈ। 4ਧੰਨ ਓਹ ਹਨ ਜਿਹੜੇ ਭਵਨ ਵਿੱਚ ਵੱਸਦੇ ਹਨ, ਓਹ ਨਿੱਤ ਤੇਰੀ ਉਸਤਤ ਕਰਨਗੇ! ਸਲਹ। 5ਧੰਨ ਓਹ ਆਦਮੀ ਹੈ ਜਿਹ ਦਾ ਬਲ ਤੇਰੀ ਵੱਲੋਂ ਹੈ, ਜਿਹ ਦੇ ਮਨ ਵਿੱਚ ਤੇਰੇ ਮਾਰਗ ਹਨ! 7ਓਹ ਬਲ ਤੇ ਬਲ ਪਾਉਂਦੇ ਚਲੇ ਜਾਂਦੇ ਹਨ, ਉਨ੍ਹਾਂ ਵਿੱਚੋਂ ਹਰੇਕ ਸੀਯੋਨ ਵਿੱਚ ਪਰਮੇਸ਼ੁਰ ਅੱਗੇ ਵਿਖਾਈ ਦਿੰਦਾ ਹੈ। 10ਤੇਰੀ ਦਰਗਾਹ ਵਿੱਚ ਤਾਂ ਇੱਕ ਦਿਨ ਹਜ਼ਾਰ ਦਿਨਾਂ ਨਾਲੋਂ ਚੰਗਾ ਹੈ, ਮੈਂ ਪਰਮੇਸ਼ੁਰ ਦੇ ਭਵਨ ਦਾ ਰਾਖ਼ਾ ਬਣਨਾ ਦੁਸ਼ਟਾਂ ਦੇ ਤੰਬੂ ਵਿੱਚ ਵੱਸਣ ਨਾਲੋਂ ਪਸੰਦ ਕਰਦਾ ਹਾਂ।
ਇੰਜੀਲ
ਜਾਂ: ਲੂਕਾ 10:38–42
19ਬਹੁਤ ਸਾਰੇ ਯਹੂਦੀ ਮਾਰਥਾ ਅਤੇ ਮਰਿਯਮ ਕੋਲ ਲਾਜ਼ਰ ਦੀ ਮੌਤ ਦਾ ਅਫ਼ਸੋਸ ਕਰਨ ਆਏ। 20ਜਦ ਮਾਰਥਾ ਨੇ ਸੁਣਿਆ ਕਿ ਯਿਸੂ ਆ ਰਿਹਾ ਹੈ, ਤਾਂ ਉਹ ਉਸ ਨੂੰ ਮਿਲਣ ਲਈ ਬਾਹਰ ਗਈ ਪਰ ਮਰਿਯਮ ਘਰ ਹੀ ਰਹੀ। 21ਮਾਰਥਾ ਨੇ ਯਿਸੂ ਨੂੰ ਕਿਹਾ, “ਹੇ ਪ੍ਰਭੂ, ਜੇਕਰ ਤੁਸੀਂ ਇੱਥੇ ਹੁੰਦੇ, ਤਾਂ ਮੇਰਾ ਭਰਾ ਨਾ ਮਰਦਾ। 22ਪਰ ਮੈਂ ਜਾਣਦੀ ਹਾਂ ਹੁਣ ਵੀ ਤੁਸੀਂ, ਜੋ ਵੀ ਪਰਮੇਸ਼ੁਰ ਕੋਲੋਂ ਮੰਗੋਂਗੇ, ਉਹ ਤੁਹਾਨੂੰ ਦੇਵੇਗਾ।” 23ਯਿਸੂ ਨੇ ਆਖਿਆ, “ਤੇਰਾ ਭਰਾ ਜੀ ਉੱਠੇਗਾ।” 24ਮਾਰਥਾ ਬੋਲੀ “ਮੈਂ ਜਾਣਦੀ ਹਾਂ ਕਿ ਉਹ ਨਿਆਂ ਵਾਲੇ ਦਿਨ ਦੇ ਸਮੇਂ ਅੰਤ ਦੇ ਦਿਨ ਜੀ ਉੱਠੇਗਾ।” 25ਯਿਸੂ ਨੇ ਉਸ ਨੂੰ ਆਖਿਆ, “ਮੁਰਦਿਆਂ ਦਾ ਜੀ ਉੱਠਣਾ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਤਾਂ ਵੀ ਉਹ ਜੀਵੇਗਾ। 26ਹਰ ਮਨੁੱਖ, ਜੋ ਜਿਉਂਦਾ ਹੈ ਅਤੇ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੀ ਨਹੀਂ ਮਰੇਗਾ। ਮਾਰਥਾ, ਕੀ ਤੂੰ ਇਸ ਦਾ ਵਿਸ਼ਵਾਸ ਕਰਦੀ ਹੈਂ?” 27ਮਾਰਥਾ ਨੇ ਕਿਹਾ, “ਹਾਂ ਪ੍ਰਭੂ, ਮੈਂ ਵਿਸ਼ਵਾਸ ਕਰਦੀ ਹਾਂ ਕਿ ਤੂੰ ਹੀ ਮਸੀਹ ਹੈਂ, ਪਰਮੇਸ਼ੁਰ ਦਾ ਪੁੱਤਰ, ਜੋ ਇਸ ਦੁਨੀਆਂ ਵਿੱਚ ਆਉਣ ਵਾਲਾ ਸੀ।”
ਅੱਜ ਦੇ ਸੰਤ
- ਸੰਤ ਮਾਰਥਾ, ਮਰਿਯਮ ਅਤੇ ਲਾਜ਼ਰ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ