ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 29
ਆਰਥੋਡਾਕਸ ਕੈਲੰਡਰ · 16 ਜੁਲਾਈ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 29 ਜੁਲਾਈ 2027
ਵੀਰਵਾਰ · ਪੰਤੇਕੁਸਤ ਤੋਂ ਬਾਅਦ ਛੇਵਾਂ ਹਫ਼ਤਾ · ਸੁਰ 4
ਤਿਉਹਾਰ ਅਤੇ ਸੰਤ
Hieromartyr Athenogoras, Bishop of Heracleopolis, and his 10 Disciples († c. 311)
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
18ਕੋਈ ਆਪਣੇ ਆਪ ਨੂੰ ਧੋਖਾ ਨਾ ਦੇਵੇ। ਜੇ ਕੋਈ ਤੁਹਾਡੇ ਵਿੱਚ ਆਪਣੇ ਆਪ ਨੂੰ ਇਸ ਜੁੱਗ ਵਿੱਚ ਗਿਆਨੀ ਸਮਝਦਾ ਹੈ ਤਾਂ ਉਹ ਮੂਰਖ ਬਣੇ ਕਿ ਗਿਆਨੀ ਹੋ ਜਾਵੇ। 19ਇਸ ਸੰਸਾਰ ਦਾ ਗਿਆਨ ਪਰਮੇਸ਼ੁਰ ਦੇ ਭਾਣੇ ਮੂਰਖਤਾ ਹੈ ਕਿਉਂ ਜੋ ਲਿਖਿਆ ਹੋਇਆ ਹੈ, ਉਹ ਗਿਆਨੀਆਂ ਨੂੰ ਉਹਨਾਂ ਦੀ ਹੀ ਚਤਰਾਈ ਵਿੱਚ ਫਸਾ ਦਿੰਦਾ ਹੈ। 20ਫੇਰ ਇਹ ਕਿ ਪ੍ਰਭੂ ਗਿਆਨੀਆਂ ਦੀਆਂ ਸੋਚਾਂ ਨੂੰ ਜਾਣਦਾ ਹੈ ਕਿ ਉਹ ਵਿਅਰਥ ਹਨ। 21ਇਸ ਲਈ ਕੋਈ ਵੀ ਮਨੁੱਖਾਂ ਉੱਤੇ ਘਮੰਡ ਨਾ ਕਰੇ ਕਿਉਂ ਜੋ ਸਾਰੀਆਂ ਵਸਤਾਂ ਤੁਹਾਡੀਆਂ ਹਨ। 22ਕੀ ਪੌਲੁਸ, ਕੀ ਅੱਪੁਲੋਸ, ਕੀ ਕੇਫ਼ਾਸ, ਕੀ ਦੁਨੀਆਂ, ਕੀ ਜੀਵਨ, ਕੀ ਮੌਤ, ਕੀ ਵਰਤਮਾਨ, ਕੀ ਹੋਣ ਵਾਲੀਆਂ ਵਸਤਾਂ, ਸੱਭੇ ਤੁਹਾਡੀਆਂ ਹਨ! 23ਅਤੇ ਤੁਸੀਂ ਮਸੀਹ ਦੇ ਹੋ ਅਤੇ ਮਸੀਹ ਪਰਮੇਸ਼ੁਰ ਦਾ ਹੈ।
ਇੰਜੀਲ
36ਫਿਰ ਉਹ ਭੀੜ ਨੂੰ ਭੇਜ ਕੇ, ਘਰ ਵਿੱਚ ਆਇਆ ਅਤੇ ਉਹ ਦੇ ਚੇਲਿਆਂ ਨੇ ਉਸ ਕੋਲ ਆ ਕੇ ਕਿਹਾ ਕਿ ਖੇਤ ਦੀ ਜੰਗਲੀ ਬੂਟੀ ਦਾ ਦ੍ਰਿਸ਼ਟਾਂਤ ਸਾਨੂੰ ਸਮਝਾ ਦਿਓ। 37ਉਸ ਨੇ ਉੱਤਰ ਦਿੱਤਾ, ਜਿਹੜਾ ਚੰਗਾ ਬੀਜ ਬੀਜਦਾ ਹੈ ਉਹ ਮਨੁੱਖ ਦਾ ਪੁੱਤਰ ਹੈ। 38ਖੇਤ ਸੰਸਾਰ ਹੈ, ਚੰਗਾ ਬੀਜ ਰਾਜ ਦੇ ਪੁੱਤਰ ਅਤੇ ਜੰਗਲੀ ਬੂਟੀ ਦੁਸ਼ਟ ਦੇ ਪੁੱਤਰ ਹਨ। 39ਅਤੇ ਉਹ ਜਿਸ ਵੈਰੀ ਨੇ ਉਸ ਨੂੰ ਬੀਜਿਆ, ਉਹ ਸ਼ੈਤਾਨ ਹੈ। ਵਾਢੀ ਦਾ ਵੇਲਾ ਸੰਸਾਰ ਦਾ ਅੰਤ ਹੈ ਅਤੇ ਵੱਢਣ ਵਾਲੇ ਸਵਰਗ ਦੂਤ ਹਨ। 40ਇਸ ਲਈ ਜਿਵੇਂ ਜੰਗਲੀ ਬੂਟੀ ਇਕੱਠੀ ਕੀਤੀ ਅਤੇ ਅੱਗ ਵਿੱਚ ਫ਼ੂਕੀ ਜਾਂਦੀ ਹੈ ਉਸੇ ਤਰ੍ਹਾਂ ਇਹ ਸੰਸਾਰ ਦੇ ਅੰਤ ਦੇ ਸਮੇਂ ਹੋਵੇਗਾ। 41ਮਨੁੱਖ ਦਾ ਪੁੱਤਰ ਆਪਣੇ ਸਵਰਗ ਦੂਤਾਂ ਨੂੰ ਭੇਜੇਗਾ ਅਤੇ ਉਹ ਉਸ ਦੇ ਰਾਜ ਵਿੱਚੋਂ ਸਾਰੀਆਂ ਠੋਕਰ ਖੁਆਉਣ ਵਾਲੀਆਂ ਚੀਜ਼ਾਂ ਅਤੇ ਕੁਧਰਮੀਆਂ ਨੂੰ ਇਕੱਠਿਆਂ ਕਰਨਗੇ। 42ਅਤੇ ਉਨ੍ਹਾਂ ਨੂੰ ਅੱਗ ਦੇ ਭੱਠੇ ਵਿੱਚ ਸੁੱਟ ਦੇਣਗੇ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ। 43ਤਦ ਧਰਮੀ ਆਪਣੇ ਪਿਤਾ ਦੇ ਰਾਜ ਵਿੱਚ ਸੂਰਜ ਵਾਂਗੂੰ ਚਮਕਣਗੇ। ਜਿਹ ਦੇ ਕੰਨ ਹੋਣ ਸੋ ਸੁਣੇ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੁਲਾਈ 16 ਸਿਵਲ ਕੈਲੰਡਰ ਦਾ ਜੁਲਾਈ 29 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ