Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 30

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 30 ਜੁਲਾਈ 2027

ਸ਼ੁੱਕਰਵਾਰ · ਆਮ ਸਮੇਂ ਦਾ 17ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 17ਵੇਂ ਹਫ਼ਤੇ ਦਾ ਸ਼ੁੱਕਰਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਸੰਤ ਪੀਟਰ ਕ੍ਰਿਸੋਲੋਗਸ, ਬਿਸ਼ਪ ਅਤੇ ਕਲੀਸਿਯਾ ਦੇ ਆਚਾਰੀਆ · ਇੱਛਿਕ ਯਾਦਗਾਰੀ ਦਿਨ

ਵਰਤ ਅਤੇ ਤੋਬਾ

ਤੋਬਾ ਦਾ ਦਿਨ

ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।

ਦਿਨ ਦੇ ਪਾਠ

ਪਹਿਲਾ ਪਾਠ

ਲੇਵੀ 23:1, 4–11, 15–16, 27, 34–38

1ਯਹੋਵਾਹ ਨੇ ਮੂਸਾ ਨੂੰ ਆਖਿਆ, 4“ਯਹੋਵਾਹ ਦੇ ਪਰਬ ਜਿਨ੍ਹਾਂ ਦੇ ਨਿਯੁਕਤ ਕੀਤੇ ਹੋਏ ਸਮੇਂ ਤੇ ਤੁਸੀਂ ਪਵਿੱਤਰ ਸਭਾ ਕਰਨ ਲਈ ਘੋਸ਼ਣਾ ਕਰਨੀ ਹੈ, ਉਹ ਇਹ ਹਨ, 5ਪਹਿਲੇ ਮਹੀਨੇ ਦੇ ਚੌਧਵੇਂ ਦਿਨ ਨੂੰ ਸ਼ਾਮ ਦੇ ਵੇਲੇ ਯਹੋਵਾਹ ਦੇ ਪਸਾਹ ਦਾ ਪਰਬ ਹੈ। 6ਅਤੇ ਉਸੇ ਮਹੀਨੇ ਦੇ ਪੰਦਰਵੇਂ ਦਿਨ ਨੂੰ ਯਹੋਵਾਹ ਦੀ ਪਤੀਰੀ ਰੋਟੀ ਦਾ ਪਰਬ ਹੈ, ਉਸ ਵਿੱਚ ਸੱਤ ਦਿਨ ਤੱਕ ਤੁਸੀਂ ਪਤੀਰੀ ਰੋਟੀ ਖਾਣਾ। 7ਪਹਿਲੇ ਦਿਨ ਤੁਸੀਂ ਪਵਿੱਤਰ ਸਭਾ ਕਰਨਾ, ਉਸ ਦੇ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ। 8ਸੱਤ ਦਿਨ ਤੱਕ ਤੁਸੀਂ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਚੜ੍ਹਾਉਣਾ ਅਤੇ ਸੱਤਵੇਂ ਦਿਨ ਪਵਿੱਤਰ ਸਭਾ ਹੋਵੇ, ਉਸ ਦੇ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।” 9ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, 10“ਇਸਰਾਏਲੀਆਂ ਨਾਲ ਗੱਲ ਕਰ ਅਤੇ ਆਖ ਜਿਸ ਵੇਲੇ ਤੁਸੀਂ ਉਸ ਦੇਸ ਵਿੱਚ ਪਹੁੰਚ ਜਾਓ ਜਿਹੜਾ ਮੈਂ ਤੁਹਾਨੂੰ ਦਿੰਦਾ ਹਾਂ, ਅਤੇ ਉਸ ਦੀ ਫ਼ਸਲ ਵੱਢੋ ਤਾਂ ਤੁਸੀਂ ਆਪਣੀ ਉਪਜ ਦੇ ਪਹਿਲੇ ਫਲ ਵਿੱਚੋਂ ਇੱਕ ਪੂਲਾ ਜਾਜਕ ਦੇ ਸਾਹਮਣੇ ਲਿਆਉਣਾ। 11ਅਤੇ ਉਹ ਉਸ ਪੂਲੇ ਨੂੰ ਯਹੋਵਾਹ ਦੇ ਅੱਗੇ ਹਿਲਾਵੇ ਤਾਂ ਜੋ ਉਹ ਤੁਹਾਡੇ ਵੱਲੋਂ ਸਵੀਕਾਰ ਕੀਤਾ ਜਾਵੇ, ਜਾਜਕ ਉਸ ਨੂੰ ਸਬਤ ਦੇ ਅਗਲੇ ਦਿਨ ਹਿਲਾਵੇ। 15“ਫੇਰ ਉਸ ਸਬਤ ਦੇ ਅਗਲੇ ਦਿਨ ਤੋਂ ਜਦ ਤੁਸੀਂ ਹਿਲਾਉਣ ਦੀ ਭੇਟ ਦਾ ਪੂਲਾ ਲਿਆਏ, ਤੁਸੀਂ ਅਗਲੇ ਸੱਤ ਸਬਤ ਗਿਣ ਲੈਣਾ। 16ਅਤੇ ਸੱਤਵੇਂ ਸਬਤ ਦੇ ਅਗਲੇ ਦਿਨ ਤੱਕ ਤੁਸੀਂ ਪੰਜਾਹ ਦਿਨ ਗਿਣ ਲੈਣਾ ਅਤੇ ਫੇਰ ਯਹੋਵਾਹ ਦੇ ਅੱਗੇ ਇੱਕ ਨਵੀਂ ਮੈਦੇ ਦੀ ਭੇਟ ਚੜ੍ਹਾਉਣਾ। 27“ਇਸੇ ਸੱਤਵੇਂ ਮਹੀਨੇ ਦਾ ਦਸਵਾਂ ਦਿਨ ਇੱਕ ਪ੍ਰਾਸਚਿਤ ਦਾ ਦਿਨ ਹੋਵੇ। ਉਹ ਤੁਹਾਡੇ ਲਈ ਪਵਿੱਤਰ ਸਭਾ ਦਾ ਦਿਨ ਹੋਵੇ, ਉਸ ਦਿਨ ਤੁਸੀਂ ਆਪਣੀਆਂ ਜਾਨਾਂ ਨੂੰ ਦੁੱਖ ਦੇਣਾ ਅਤੇ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣਾ। 34“ਇਸਰਾਏਲੀਆਂ ਨੂੰ ਆਖ ਕਿ ਇਸੇ ਸੱਤਵੇਂ ਮਹੀਨੇ ਦੇ ਪੰਦਰਵੇਂ ਦਿਨ ਨੂੰ ਯਹੋਵਾਹ ਦੇ ਅੱਗੇ ਸੱਤ ਦਿਨ ਤੱਕ ਡੇਰਿਆਂ ਦਾ ਪਰਬ ਹੋਵੇ। 35ਪਹਿਲੇ ਦਿਨ ਪਵਿੱਤਰ ਸਭਾ ਹੋਵੇ, ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ। 36ਸੱਤ ਦਿਨ ਤੱਕ ਤੁਸੀਂ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣਾ, ਅੱਠਵੇਂ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ, ਅਤੇ ਤੁਸੀਂ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣਾ। ਇਹ ਇੱਕ ਖ਼ਾਸ ਸਭਾ ਦਾ ਦਿਨ ਹੈ, ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।” 37“ਯਹੋਵਾਹ ਦੇ ਠਹਿਰਾਏ ਹੋਏ ਪਰਬ ਇਹ ਹੀ ਹਨ, ਜਿਨ੍ਹਾਂ ਵਿੱਚ ਤੁਸੀਂ ਯਹੋਵਾਹ ਦੇ ਅੱਗੇ ਅੱਗ ਦੀਆਂ ਭੇਟਾਂ ਚੜ੍ਹਾਉਣਾ ਅਰਥਾਤ ਹੋਮ ਬਲੀ ਦੀ ਭੇਟ, ਮੈਦੇ ਦੀ ਭੇਟ, ਸੁੱਖ-ਸਾਂਦ ਦੀ ਬਲੀ ਦੀ ਭੇਟ ਅਤੇ ਪੀਣ ਦੀਆਂ ਭੇਟਾਂ ਆਪਣੇ ਨਿਯੁਕਤ ਸਮੇਂ ਤੇ ਚੜ੍ਹਾਈਆਂ ਜਾਣ ਅਤੇ ਪਵਿੱਤਰ ਸਭਾ ਦੀ ਘੋਸ਼ਣਾ ਕੀਤੀ ਜਾਵੇ। 38ਆਪਣੀਆਂ ਭੇਟਾਂ, ਸਾਰੀਆਂ ਸੁੱਖਣਾਂ ਅਤੇ ਆਪਣੀਆਂ ਖੁਸ਼ੀ ਦੀਆਂ ਭੇਟਾਂ ਜੋ ਤੁਸੀਂ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹੋ, ਉਨ੍ਹਾਂ ਤੋਂ ਵੱਧ ਤੁਸੀਂ ਯਹੋਵਾਹ ਦੇ ਸਬਤ ਨੂੰ ਮੰਨਣਾ।

ਜਵਾਬੀ ਭਜਨ

ਜ਼ਬੂ 81:2–5, 9–10

2ਕੋਈ ਭਜਨ ਛੇੜੋ, ਅਤੇ ਡੱਫ਼, ਮਿੱਠੀ ਅਵਾਜ਼ ਦੀ ਬਰਬਤ ਅਤੇ ਸਿਤਾਰ ਨਾਲ ਵਜਾਓ। 3ਅਮੱਸਿਆ ਉੱਤੇ ਤੁਰ੍ਹੀ ਵਜਾਓ, ਨਾਲੇ ਪੂਰਨਮਾਸੀ ਉੱਤੇ ਵੀ ਜੋ ਸਾਡੇ ਪਰਬ ਦਾ ਦਿਨ ਹੈ। 4ਉਹ ਤਾਂ ਇਸਰਾਏਲ ਲਈ ਇੱਕ ਬਿਧੀ ਹੈ, ਅਤੇ ਯਾਕੂਬ ਦੇ ਪਰਮੇਸ਼ੁਰ ਦਾ ਹੁਕਮਨਾਮਾ ਹੈ। 5ਉਸ ਨੇ ਉਹ ਨੂੰ ਯੂਸੁਫ਼ ਲਈ ਸਾਖੀ ਠਹਿਰਾਇਆ, ਜਦ ਉਹ ਮਿਸਰ ਦੇਸ ਦੇ ਵਿਰੁੱਧ ਨਿੱਕਲਿਆ। ਮੈਂ ਇੱਕ ਹੀ ਬੋਲੀ ਸੁਣਨ ਲੱਗਾ ਜੋ ਮੈਂ ਨਹੀਂ ਜਾਣਦਾ, 9ਤੇਰੇ ਵਿੱਚ ਕੋਈ ਓਪਰਾ ਦੇਵਤਾ ਨਾ ਹੋਵੇ, ਅਤੇ ਨਾ ਤੂੰ ਕਿਸੇ ਪਰਾਏ ਦੇਵਤੇ ਅੱਗੇ ਮੱਥਾ ਟੇਕੀਂ! 10ਯਹੋਵਾਹ ਤੇਰਾ ਪਰਮੇਸ਼ੁਰ ਮੈਂ ਹੀ ਹਾਂ, ਜੋ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਇਆ, ਆਪਣਾ ਮੂੰਹ ਟੱਡ ਤਾਂ ਮੈਂ ਉਹ ਨੂੰ ਭਰ ਦਿਆਂਗਾ।

ਇੰਜੀਲ

ਮੱਤੀ 13:54–58

54ਅਤੇ ਆਪਣੇ ਦੇਸ ਵਿੱਚ ਆ ਕੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਉਨ੍ਹਾਂ ਨੂੰ ਅਜਿਹਾ ਉਪਦੇਸ਼ ਦਿੰਦਾ ਸੀ ਕਿ ਉਹ ਹੈਰਾਨ ਹੋ ਕੇ ਕਹਿਣ ਲੱਗੇ, ਕਿ ਇਸ ਮਨੁੱਖ ਨੂੰ ਇਹ ਗਿਆਨ ਅਤੇ ਇਹ ਅਚਰਜ਼ ਸ਼ਕਤੀ ਕਿੱਥੋਂ ਪ੍ਰਾਪਤ ਹੋਈ? 55ਕੀ, ਇਹ ਤਰਖਾਣ ਦਾ ਪੁੱਤਰ ਨਹੀਂ ਅਤੇ ਇਹ ਦੀ ਮਾਂ ਮਰਿਯਮ ਨਹੀਂ ਕਹਾਉਂਦੀ ਅਤੇ ਇਹ ਦੇ ਭਰਾ ਯਾਕੂਬ, ਯੂਸੁਫ਼, ਸ਼ਮਊਨ ਅਤੇ ਯਹੂਦਾ ਨਹੀਂ ਹਨ? 56ਅਤੇ ਉਹ ਦੀਆਂ ਸਾਰੀਆਂ ਭੈਣਾਂ ਸਾਡੇ ਕੋਲ ਨਹੀਂ ਹਨ? ਫੇਰ ਉਹ ਨੂੰ ਇਹ ਸਭ ਕੁਝ ਕਿੱਥੋਂ ਮਿਲਿਆ? 57ਇਸ ਤਰ੍ਹਾਂ ਉਨ੍ਹਾਂ ਉਸ ਤੋਂ ਠੋਕਰ ਖਾਧੀ। ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਪਰਿਵਾਰ ਤੋਂ ਇਲਾਵਾ ਹਰੇਕ ਜਗ੍ਹਾ ਆਦਰ ਹੁੰਦਾ ਹੈ। 58ਅਤੇ ਉਸ ਨੇ ਉਨ੍ਹਾਂ ਦੇ ਅਵਿਸ਼ਵਾਸ ਦੇ ਕਾਰਨ ਉੱਥੇ ਬਹੁਤ ਅਚਰਜ਼ ਕੰਮ ਨਹੀਂ ਕੀਤੇ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ