Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 30

ਆਰਥੋਡਾਕਸ ਕੈਲੰਡਰ · 17 ਜੁਲਾਈ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 30 ਜੁਲਾਈ 2027

ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ ਛੇਵਾਂ ਹਫ਼ਤਾ · ਸੁਰ 4

ਤਿਉਹਾਰ ਅਤੇ ਸੰਤ

Great Martyr Marina (Margaret) of Antioch in Pisidia (4th C)

ਵਰਤ ਦਾ ਦਿਨ

ਵਰਤ: ਤੇਲ ਨਾਲ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

1 ਕੁਰਿੰਥੀ 4:5–8

5ਜਿੰਨਾਂ ਚਿਰ ਪ੍ਰਭੂ ਨਾ ਆਵੇ, ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਿਆਂ ਨਾ ਕਰਿਆ ਕਰੋ, ਉਹ ਆਪ ਹਨੇਰੇ ਦੀਆਂ ਛਿਪੀਆਂ ਗੱਲਾਂ ਤੇ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪ੍ਰਗਟ ਕਰੇਗਾ। ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ। 6ਹੇ ਭਰਾਵੋ, ਮੈਂ ਇਹ ਗੱਲਾਂ ਤੁਹਾਡੇ ਨਮਿੱਤ ਆਪਣੇ ਅਤੇ ਅਪੁੱਲੋਸ ਦੇ ਉੱਤੇ ਨਮੂਨੇ ਦੇ ਤੌਰ ਤੇ ਲਾਈਆਂ ਕਿ ਤੁਸੀਂ ਸਾਡੇ ਕੋਲੋਂ ਇਹ ਸਿੱਖੋ ਕਿ ਜਿਹੜੀਆਂ ਗੱਲਾਂ ਲਿਖੀਆਂ ਹੋਈਆਂ ਹਨ ਉਨ੍ਹਾਂ ਤੋਂ ਪਰੇ ਨਾ ਵਧੋ ਕਿਤੇ ਇਉਂ ਨਾ ਹੋਵੇ ਜੋ ਤੁਸੀਂ ਇੱਕ ਦਾ ਪੱਖ ਕਰ ਕੇ ਦੂਜੇ ਦੇ ਵਿਰੁੱਧ ਹੋ ਜਾਓ। 7ਕਿਉਂ ਜੋ ਤੈਨੂੰ ਦੂਜੇ ਤੋਂ ਉੱਤਮ ਜਾਣਦਾ ਹੈ? ਅਤੇ ਤੇਰੇ ਕੋਲ ਕੀ ਹੈ ਜੋ ਤੈਨੂੰ ਨਹੀਂ ਮਿਲਿਆ? ਪਰ ਜੇ ਤੈਨੂੰ ਮਿਲਿਆ ਵੀ ਤਾਂ ਘਮੰਡ ਕਿਉਂ ਕਰਦਾ ਹੈਂ ਕਿ ਮਿਲਿਆ ਹੀ ਨਹੀਂ? 8ਤੁਸੀਂ ਤਾਂ ਪਹਿਲਾਂ ਹੀ ਰੱਜੇ ਹੋਏ ਹੋ! ਤੁਸੀਂ ਤਾਂ ਪਹਿਲਾਂ ਹੀ ਧਨੀ ਹੋ ਗਏ! ਤੁਸੀਂ ਸਾਡੇ ਬਿਨ੍ਹਾਂ ਰਾਜ ਕਰਨ ਲੱਗ ਪਏ ਅਤੇ ਕਾਸ਼ ਕਿ ਤੁਸੀਂ ਸੱਚ-ਮੁੱਚ ਰਾਜ ਕਰਦੇ ਤਾਂ ਜੋ ਅਸੀਂ ਵੀ ਤੁਹਾਡੇ ਨਾਲ ਰਲ ਕੇ ਰਾਜ ਕਰਦੇ!

ਇੰਜੀਲ

ਮੱਤੀ 13:44–54

44ਸਵਰਗ ਰਾਜ ਖੇਤ ਵਿੱਚ ਲੁਕੇ ਹੋਏ ਧਨ ਵਰਗਾ ਹੈ, ਜਿਸ ਨੂੰ ਇੱਕ ਮਨੁੱਖ ਨੇ ਲੱਭ ਕੇ ਫਿਰ ਲੁਕਾ ਦਿੱਤਾ ਅਤੇ ਖੁਸ਼ੀ ਦੇ ਕਾਰਨ ਉਹ ਨੇ ਜਾ ਕੇ ਆਪਣਾ ਸਭ ਕੁਝ ਵੇਚ ਦਿੱਤਾ ਅਤੇ ਉਸ ਖੇਤ ਨੂੰ ਖ਼ਰੀਦ ਲਿਆ। 45ਫੇਰ ਸਵਰਗ ਰਾਜ ਇੱਕ ਚੰਗੇ ਮੋਤੀਆਂ ਨੂੰ ਲੱਭਣ ਵਾਲੇ ਵਪਾਰੀ ਵਰਗਾ ਹੈ। 46ਜਦੋਂ ਉਸ ਨੂੰ ਇੱਕ ਮੋਤੀ ਬਹੁਤ ਮਹਿੰਗੇ ਮੁੱਲ ਦਾ ਮਿਲਿਆ, ਤਾਂ ਉਸ ਨੇ ਆਪਣਾ ਸਭ ਕੁਝ ਵੇਚ ਕੇ ਉਸ ਨੂੰ ਖਰੀਦ ਲਿਆ। 47ਫੇਰ ਸਵਰਗ ਰਾਜ ਇੱਕ ਜਾਲ਼ ਵਰਗਾ ਵੀ ਹੈ ਜਿਹੜਾ ਝੀਲ ਵਿੱਚ ਸੁੱਟਿਆ ਗਿਆ ਅਤੇ ਹਰ ਪ੍ਰਕਾਰ ਦੀਆਂ ਮੱਛੀਆਂ ਇਕੱਠੀਆਂ ਕਰ ਲਿਆਇਆ। 48ਜਦੋਂ ਉਹ ਭਰ ਗਿਆ ਤਾਂ ਲੋਕ ਉਸ ਨੂੰ ਖਿੱਚ ਕੇ ਕੰਢੇ ਉੱਤੇ ਲੈ ਆਏ ਅਤੇ ਬੈਠ ਕੇ ਚੰਗੀਆਂ ਮੱਛੀਆਂ ਨੂੰ ਟੋਕਰੀਆਂ ਵਿੱਚ ਜਮਾਂ ਕੀਤਾ ਅਤੇ ਨਿਕੰਮੀਆਂ ਨੂੰ ਸੁੱਟ ਦਿੱਤਾ। 49ਸੋ ਸੰਸਾਰ ਦੇ ਅੰਤ ਸਮੇਂ ਅਜਿਹਾ ਹੀ ਹੋਵੇਗਾ। ਦੂਤ ਆ ਕੇ, ਧਰਮੀਆਂ ਵਿੱਚੋਂ ਦੁਸ਼ਟਾਂ ਨੂੰ ਅੱਡ ਕਰਨਗੇ। 50ਅਤੇ ਉਹਨਾਂ ਨੂੰ ਅੱਗ ਦੇ ਭੱਠੇ ਵਿੱਚ ਸੁੱਟ ਦੇਣਗੇ। ਉੱਥੇ ਰੋਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ। 51ਕੀ ਤੁਸੀਂ ਇਹ ਸਾਰੀਆਂ ਗੱਲਾਂ ਸਮਝ ਚੁੱਕੇ ਹੋ? ਉਨ੍ਹਾਂ ਉਸ ਨੂੰ ਆਖਿਆ, ਹਾਂ ਜੀ। 52ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਇਸ ਲਈ ਹਰੇਕ ਉਪਦੇਸ਼ਕ ਜੋ ਸਵਰਗ ਰਾਜ ਦਾ ਚੇਲਾ ਬਣ ਗਿਆ ਹੈ, ਉਸ ਘਰ ਦੇ ਮਾਲਕ ਵਰਗਾ ਹੈ ਜਿਹੜਾ ਆਪਣੇ ਖ਼ਜ਼ਾਨੇ ਵਿੱਚੋਂ ਨਵੀਆਂ ਅਤੇ ਪੁਰਾਣੀਆਂ ਚੀਜ਼ਾਂ ਬਾਹਰ ਕੱਢਦਾ ਹੈ। 53ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਯਿਸੂ ਨੇ ਇਹਨਾਂ ਦ੍ਰਿਸ਼ਟਾਂਤਾਂ ਨੂੰ ਪੂਰਾ ਕੀਤਾ, ਤਾਂ ਉੱਥੋਂ ਤੁਰ ਪਿਆ। 54ਅਤੇ ਆਪਣੇ ਦੇਸ ਵਿੱਚ ਆ ਕੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਉਨ੍ਹਾਂ ਨੂੰ ਅਜਿਹਾ ਉਪਦੇਸ਼ ਦਿੰਦਾ ਸੀ ਕਿ ਉਹ ਹੈਰਾਨ ਹੋ ਕੇ ਕਹਿਣ ਲੱਗੇ, ਕਿ ਇਸ ਮਨੁੱਖ ਨੂੰ ਇਹ ਗਿਆਨ ਅਤੇ ਇਹ ਅਚਰਜ਼ ਸ਼ਕਤੀ ਕਿੱਥੋਂ ਪ੍ਰਾਪਤ ਹੋਈ?

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੁਲਾਈ 17 ਸਿਵਲ ਕੈਲੰਡਰ ਦਾ ਜੁਲਾਈ 30 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ