Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 31

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 31 ਜੁਲਾਈ 2027

ਸ਼ਨੀਵਾਰ · ਆਮ ਸਮੇਂ ਦਾ 17ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 17ਵੇਂ ਹਫ਼ਤੇ ਦਾ ਸ਼ਨੀਵਾਰ

ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ

ਲੋਯੋਲਾ ਦੇ ਸੰਤ ਇਗਨੇਸ਼ੀਅਸ, ਪਾਦਰੀ · ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਲੇਵੀ 25:1, 8–17

1ਫੇਰ ਯਹੋਵਾਹ ਸੀਨਈ ਦੇ ਪਰਬਤ ਵਿੱਚ ਮੂਸਾ ਨੂੰ ਆਖਿਆ, 8ਤੂੰ ਸਾਲ ਦੇ ਸੱਤ ਸਬਤ ਗਿਣ ਲਵੀਂ ਅਰਥਾਤ ਸੱਤ ਗੁਣਾ ਸੱਤ ਸਾਲ ਅਤੇ ਇਨ੍ਹਾਂ ਸੱਤਾਂ ਸਬਤਾਂ ਦੇ ਸਾਲਾਂ ਦਾ ਸਮਾਂ ਉਣੰਜਾ ਸਾਲ ਹੋਵੇਗਾ। 9ਤਦ ਤੂੰ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਨੂੰ ਅਰਥਾਤ ਪ੍ਰਾਸਚਿਤ ਦੇ ਦਿਨ ਅਨੰਦ ਦੀ ਤੁਰ੍ਹੀ ਆਪਣੇ ਸਾਰੇ ਦੇਸ ਵਿੱਚ ਉੱਚੀ ਅਵਾਜ਼ ਵਿੱਚ ਵਜਾਵੀਂ। 10ਫੇਰ ਤੁਸੀਂ ਉਸ ਪੰਜਾਹਵੇਂ ਸਾਲ ਨੂੰ ਪਵਿੱਤਰ ਰੱਖਣਾ ਅਤੇ ਦੇਸ ਦੇ ਸਾਰੇ ਵਾਸੀਆਂ ਦੇ ਲਈ ਛੁਟਕਾਰੇ ਦੀ ਘੋਸ਼ਣਾ ਕਰਨਾ, ਇਹ ਤੁਹਾਡੇ ਲਈ ਅਨੰਦ ਦਾ ਸਾਲ ਹੋਵੇਗਾ, ਅਤੇ ਤੁਸੀਂ ਆਪਣੀ-ਆਪਣੀ ਨਿੱਜ-ਭੂਮੀ ਅਤੇ ਆਪਣੇ-ਆਪਣੇ ਘਰਾਣਿਆਂ ਵਿੱਚ ਮੁੜ ਜਾਣਾ। 11ਉਹ ਪੰਜਾਹਵਾਂ ਸਾਲ ਤੁਹਾਡੇ ਲਈ ਅਨੰਦ ਦਾ ਸਾਲ ਹੋਵੇਗਾ, ਉਸ ਵਿੱਚ ਤੁਸੀਂ ਨਾ ਬੀਜਣਾ ਅਤੇ ਨਾ ਉਸ ਨੂੰ ਵੱਢਣਾ ਜਿਹੜਾ ਆਪਣੇ ਆਪ ਉੱਗ ਪਵੇ, ਅਤੇ ਨਾ ਹੀ ਤੁਸੀਂ ਆਪਣੇ ਖਾਲੀ ਛੱਡੇ ਹੋਏ ਬਾਗ਼ਾਂ ਦੀਆਂ ਦਾਖਾਂ ਤੋੜਨਾ। 12ਕਿਉਂ ਜੋ ਉਹ ਅਨੰਦ ਦਾ ਸਾਲ ਹੈ, ਉਹ ਤੁਹਾਡੇ ਲਈ ਪਵਿੱਤਰ ਹੋਵੇ। ਜੋ ਕੁਝ ਖੇਤ ਵਿੱਚ ਆਪਣੇ ਆਪ ਉੱਗੇ ਤੁਸੀਂ ਉਸ ਵਿੱਚੋਂ ਹੀ ਖਾਣਾ। 13ਇਸ ਅਨੰਦ ਦੇ ਸਾਲ ਵਿੱਚ ਤੁਸੀਂ ਸਾਰੇ ਆਪੋ-ਆਪਣੀ ਨਿੱਜ ਭੂਮੀ ਵਿੱਚ ਮੁੜ ਜਾਣਾ। 14ਜੇਕਰ ਤੂੰ ਆਪਣੇ ਗੁਆਂਢੀ ਨੂੰ ਕੁਝ ਵੇਚੇ ਜਾਂ ਆਪਣੇ ਗੁਆਂਢੀ ਦੇ ਹੱਥੋਂ ਕੁਝ ਮੁੱਲ ਲਵੇ ਤਾਂ ਤੁਸੀਂ ਇੱਕ ਦੂਜੇ ਨਾਲ ਅਣਉਚਿਤ ਵਿਵਹਾਰ ਨਾ ਕਰਨਾ। 15ਅਨੰਦ ਦੇ ਸਾਲ ਤੋਂ ਬਾਅਦ ਜਿੰਨ੍ਹੇ ਸਾਲ ਹੋਣ ਉਨ੍ਹਾਂ ਦੀ ਗਿਣਤੀ ਦੇ ਅਨੁਸਾਰ ਮੁੱਲ ਠਹਿਰਾ ਕੇ ਤੁਸੀਂ ਆਪਣੇ ਗੁਆਂਢੀ ਤੋਂ ਮੁੱਲ ਲੈਣਾ ਅਤੇ ਖਰੀਦਣ ਦੇ ਸਾਲਾਂ ਦੇ ਲੇਖੇ ਅਨੁਸਾਰ ਉਹ ਤੇਰੇ ਹੱਥ ਵੇਚੇ। 16ਸਾਲਾਂ ਦੇ ਵਧਣ ਅਨੁਸਾਰ, ਤੂੰ ਉਸ ਦਾ ਮੁੱਲ ਵਧਾਵੀਂ ਅਤੇ ਸਾਲਾਂ ਦੇ ਘਟਣ ਦੇ ਅਨੁਸਾਰ, ਤੂੰ ਉਸ ਦਾ ਮੁੱਲ ਘਟਾਵੀਂ ਕਿਉਂ ਜੋ ਸਾਲ ਦੀ ਉਪਜ ਦੇ ਲੇਖੇ ਅਨੁਸਾਰ ਹੀ ਉਹ ਤੇਰੇ ਕੋਲ ਵੇਚੇਗਾ। 17ਤੁਸੀਂ ਇੱਕ ਦੂਜੇ ਉੱਤੇ ਹਨੇਰ ਨਾ ਕਰਨਾ, ਪਰ ਤੂੰ ਆਪਣੇ ਪਰਮੇਸ਼ੁਰ ਤੋਂ ਡਰੀਂ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

ਜਵਾਬੀ ਭਜਨ

ਜ਼ਬੂ 67:1–2, 4, 6–7

1ਪ੍ਰਧਾਨ ਵਜਾਉਣ ਵਾਲੇ ਦੇ ਲਈ ਤਾਰ ਵਾਲੇ ਵਾਜਿਆਂ ਨਾਲ ਭਜਨ, ਗੀਤ। ਪਰਮੇਸ਼ੁਰ ਸਾਡੇ ਉੱਤੇ ਦਯਾ ਕਰੇ ਅਤੇ ਸਾਨੂੰ ਬਰਕਤ ਦੇਵੇ, ਅਤੇ ਆਪਣਾ ਮੁਖੜਾ ਸਾਡੇ ਉੱਤੇ ਚਮਕਾਵੇ। ਸਲਹ। 2ਤਾਂ ਜੋ ਤੇਰਾ ਰਾਹ ਧਰਤੀ ਉੱਤੇ, ਤੇਰੀ ਮੁਕਤੀ ਸਾਰੀਆਂ ਕੌਮਾਂ ਵਿੱਚ ਜਾਣੀ ਜਾਵੇ। 4ਉੱਮਤਾਂ ਅਨੰਦ ਹੋਣ ਅਤੇ ਲਲਕਾਰਨ, ਕਿਉਂ ਜੋ ਤੂੰ ਲੋਕਾਂ ਦਾ ਧਰਮ ਨਾਲ ਨਿਆਂ ਕਰੇਂਗਾ, ਅਤੇ ਧਰਤੀ ਉੱਤੇ ਉੱਮਤਾਂ ਦੀ ਅਗਵਾਈ ਕਰੇਂਗਾ। ਸਲਹ। 6ਭੋਂ ਨੇ ਆਪਣਾ ਹਾਸਿਲ ਦਿੱਤਾ ਹੈ, ਪਰਮੇਸ਼ੁਰ, ਹਾਂ, ਸਾਡਾ ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ। 7ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ, ਅਤੇ ਧਰਤੀ ਦੀਆਂ ਚਾਰੇ ਕੂੰਟਾਂ ਉਸ ਦਾ ਭੈਅ ਮੰਨਣਗੀਆਂ!।

ਇੰਜੀਲ

ਮੱਤੀ 14:1–12

1ਉਸ ਸਮੇਂ ਰਾਜਾ ਹੇਰੋਦੇਸ ਨੇ ਯਿਸੂ ਦੀ ਖ਼ਬਰ ਸੁਣੀ। 2ਅਤੇ ਆਪਣੇ ਨੌਕਰਾਂ ਨੂੰ ਆਖਿਆ, ਇਹ ਯੂਹੰਨਾ ਬਪਤਿਸਮਾ ਦੇਣ ਵਾਲਾ ਹੈ। ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਉਹ ਦੇ ਵਿੱਚ ਇਹ ਸ਼ਕਤੀਆਂ ਕੰਮ ਕਰਦੀਆਂ ਹਨ! 3ਹੇਰੋਦੇਸ ਨੇ ਆਪਣੇ ਭਰਾ ਫ਼ਿਲਿਪੁੱਸ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਯੂਹੰਨਾ ਨੂੰ ਫੜਿਆ ਅਤੇ ਕੈਦ ਵਿੱਚ ਪਾ ਦਿੱਤਾ ਸੀ। 4ਇਸ ਲਈ ਜੋ ਯੂਹੰਨਾ ਨੇ ਉਸ ਨੂੰ ਆਖਿਆ ਸੀ ਕਿ ਉਹ ਦਾ ਰੱਖਣਾ ਤੁਹਾਨੂੰ ਯੋਗ ਨਹੀਂ। 5ਉਹ ਉਸ ਨੂੰ ਮਾਰ ਸੁੱਟਣਾ ਚਾਹੁੰਦਾ ਸੀ ਪਰ ਲੋਕਾਂ ਤੋਂ ਡਰਿਆ ਕਿਉਂ ਜੋ ਉਹ ਉਸ ਨੂੰ ਨਬੀ ਮੰਨਦੇ ਸਨ। 6ਪਰ ਜਦੋਂ ਹੇਰੋਦੇਸ ਦਾ ਜਨਮ ਦਿਨ ਆਇਆ ਤਦ ਹੇਰੋਦਿਯਾਸ ਦੀ ਧੀ ਨੇ ਨੱਚ ਕੇ ਹੇਰੋਦੇਸ ਨੂੰ ਖੁਸ਼ ਕੀਤਾ। 7ਤਾਂ ਹੇਰੋਦੇਸ ਨੇ ਸਹੁੰ ਖਾਧੀ ਕਿ ਜੋ ਕੁਝ ਉਹ ਮੰਗੇ, ਮੈਂ ਉਸ ਨੂੰ ਦੇਵਾਂਗਾ। 8ਤਾਂ ਉਸ ਨੇ ਆਪਣੀ ਮਾਂ ਦੁਆਰਾ ਉਕਸਾਏ ਜਾਣ ਕਰਕੇ ਕਿਹਾ ਕਿ, “ਹੁਣੇ ਇੱਥੇ, ਮੈਨੂੰ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਥਾਲ ਵਿੱਚ ਰੱਖ ਕੇ ਦਿਓ”। 9ਤਦ ਰਾਜਾ ਬਹੁਤ ਉਦਾਸ ਹੋਇਆ, ਪਰ ਆਪਣੀ ਸਹੁੰ ਅਤੇ ਉਨ੍ਹਾਂ ਲੋਕਾਂ ਦੇ ਕਾਰਨ ਜਿਹੜੇ ਉਹ ਦੇ ਨਾਲ ਬੈਠੇ ਸਨ, ਉਸ ਨੇ ਇਸ ਦਾ ਹੁਕਮ ਕਰ ਦਿੱਤਾ। 10ਅਤੇ ਮਨੁੱਖ ਭੇਜ ਕੇ ਕੈਦਖ਼ਾਨੇ ਵਿੱਚ ਯੂਹੰਨਾ ਦਾ ਸਿਰ ਵਢਵਾ ਸੁੱਟਿਆ। 11ਅਤੇ ਉਹ ਦਾ ਸਿਰ ਥਾਲ ਵਿੱਚ ਲਿਆਂਦਾ ਅਤੇ ਕੁੜੀ ਨੂੰ ਦਿੱਤਾ ਗਿਆ ਅਤੇ ਉਹ ਆਪਣੀ ਮਾਂ ਦੇ ਕੋਲ ਲੈ ਗਈ। 12ਅਤੇ ਉਹ ਦੇ ਚੇਲਿਆਂ ਨੇ ਉੱਥੇ ਜਾ ਕੇ ਲਾਸ਼ ਚੁੱਕੀ, ਉਸ ਨੂੰ ਦਫ਼ਨਾਇਆ ਅਤੇ ਆਣ ਕੇ ਯਿਸੂ ਨੂੰ ਖ਼ਬਰ ਦਿੱਤੀ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ