Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 31

ਆਰਥੋਡਾਕਸ ਕੈਲੰਡਰ · 18 ਜੁਲਾਈ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 31 ਜੁਲਾਈ 2027

ਸ਼ਨੀਵਾਰ · ਪੰਤੇਕੁਸਤ ਤੋਂ ਬਾਅਦ ਛੇਵਾਂ ਹਫ਼ਤਾ · ਸੁਰ 4

ਤਿਉਹਾਰ ਅਤੇ ਸੰਤ

Martyr Hyacinth of Amastris (4th c.)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਰੋਮ 9:1–5

1ਮੈਂ ਮਸੀਹ ਵਿੱਚ ਸੱਚ ਕਹਿੰਦਾ ਹਾਂ, ਝੂਠ ਨਹੀਂ ਬੋਲਦਾ ਅਤੇ ਮੇਰਾ ਵਿਵੇਕ ਪਵਿੱਤਰ ਆਤਮਾ ਵਿੱਚ ਮੇਰਾ ਗਵਾਹ ਹੈ। 2ਕਿ ਮੈਨੂੰ ਵੱਡਾ ਸੋਗ ਹੈ ਅਤੇ ਮੇਰਾ ਮਨ ਸਦਾ ਦੁੱਖੀ ਰਹਿੰਦਾ ਹੈ। 3ਮੈਂ ਚਾਹੁੰਦਾ ਸੀ ਕਿ ਆਪਣੇ ਭੈਣ ਭਰਾਵਾਂ ਦੇ ਲਈ ਜਿਹੜੇ ਸਰੀਰ ਦੇ ਅਨੁਸਾਰ ਮੇਰੇ ਸਕੇ-ਸਬੰਧੀ ਹਨ, ਮੈਂ ਆਪ ਮਸੀਹ ਵੱਲੋਂ ਸਰਾਪੀ ਹੁੰਦਾ। 4ਉਹ ਇਸਰਾਏਲੀ ਹਨ ਅਤੇ ਲੇਪਾਲਕਪਨ ਦਾ ਹੱਕ, ਮਹਿਮਾ, ਨੇਮ, ਬਿਵਸਥਾ ਦਾ ਦਾਨ, ਪਰਮੇਸ਼ੁਰ ਦੀ ਬੰਦਗੀ ਅਤੇ ਵਾਇਦੇ ਉਹਨਾਂ ਦੇ ਹਨ। 5ਨਾਲੇ ਵੱਡੇ ਬਜ਼ੁਰਗ ਵੀ ਉਹਨਾਂ ਦੇ ਹਨ; ਅਤੇ ਮਸੀਹ ਵੀ ਸਰੀਰ ਦੇ ਅਨੁਸਾਰ ਉਹਨਾਂ ਵਿੱਚੋਂ ਹੀ ਹੋਇਆ ਜੋ ਸਭਨਾਂ ਉੱਤੇ ਪਰਮੇਸ਼ੁਰ ਅਤੇ ਜੁੱਗੋ-ਜੁੱਗ ਧੰਨ ਹੈ, ਆਮੀਨ!

ਇੰਜੀਲ

ਮੱਤੀ 9:18–26

18ਜਦੋਂ ਉਹ ਉਨ੍ਹਾਂ ਨੂੰ ਇਹ ਗੱਲਾਂ ਕਹਿ ਰਿਹਾ ਸੀ ਵੇਖੋ ਇੱਕ ਹਾਕਮ ਨੇ ਆ ਕੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਆਖਿਆ, ਮੇਰੀ ਬੇਟੀ ਹੁਣੇ ਮਰੀ ਹੈ, ਪਰ ਤੂੰ ਆ ਕੇ ਆਪਣਾ ਹੱਥ ਉਸ ਉੱਤੇ ਰੱਖ ਤਾਂ ਉਹ ਜਿਉਂਦੀ ਹੋ ਜਾਵੇਗੀ। 19ਫਿਰ ਯਿਸੂ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ, ਅਤੇ ਉਸ ਦੇ ਚੇਲੇ ਵੀ ਉਸ ਦੇ ਨਾਲ ਤੁਰ ਪਏ। 20ਅਤੇ ਵੇਖੋ, ਇੱਕ ਔਰਤ ਨੇ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦੀ ਬਿਮਾਰੀ ਸੀ, ਪਿੱਛੋਂ ਆ ਕੇ ਉਹ ਦੇ ਕੱਪੜੇ ਦਾ ਪੱਲਾ ਛੂਹਿਆ। 21ਕਿਉਂ ਜੋ ਉਹ ਆਪਣੇ ਮਨ ਵਿੱਚ ਆਖਦੀ ਸੀ, ਜੇ ਮੈਂ ਕੇਵਲ ਉਹ ਦੇ ਕੱਪੜੇ ਨੂੰ ਛੂਹ ਲਵਾਂ ਤਾਂ ਚੰਗੀ ਹੋ ਜਾਂਵਾਂਗੀ। 22ਤਦ ਯਿਸੂ ਨੇ ਪਿੱਛੇ ਮੁੜ ਕੇ ਉਹ ਨੂੰ ਵੇਖਿਆ ਅਤੇ ਆਖਿਆ, ਬੇਟੀ ਹੌਂਸਲਾ ਰੱਖ! ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ। ਉਹ ਔਰਤ ਉਸੇ ਵੇਲੇ ਚੰਗੀ ਹੋ ਗਈ। 23ਫਿਰ ਯਿਸੂ ਹਾਕਮ ਦੇ ਘਰ ਵਿੱਚ ਗਿਆ ਅਤੇ ਬੰਸਰੀ ਵਜਾਉਣ ਵਾਲਿਆਂ ਨੂੰ ਅਤੇ ਭੀੜ ਨੂੰ ਰੌਲ਼ਾ ਪਾਉਂਦਿਆਂ ਵੇਖ ਕੇ ਆਖਿਆ, 24ਪਰੇ ਹੋ ਜਾਵੋ ਕਿਉਂ ਜੋ ਕੁੜੀ ਮਰੀ ਨਹੀਂ ਪਰ ਸੁੱਤੀ ਪਈ ਹੈ, ਪਰ ਉਹ ਉਸ ਉੱਤੇ ਹੱਸੇ। 25ਜਦੋਂ ਭੀੜ ਬਾਹਰ ਕੱਢੀ ਗਈ, ਤਾਂ ਉਸ ਨੇ ਅੰਦਰ ਜਾ ਕੇ ਉਹ ਦਾ ਹੱਥ ਫੜਿਆ ਅਤੇ ਕੁੜੀ ਉੱਠ ਖੜੀ ਹੋਈ। 26ਅਤੇ ਇਹ ਖ਼ਬਰ ਉਸ ਸਾਰੇ ਦੇਸ ਵਿੱਚ ਫੈਲ ਗਈ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੁਲਾਈ 18 ਸਿਵਲ ਕੈਲੰਡਰ ਦਾ ਜੁਲਾਈ 31 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ