ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 1
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 1 ਅਗਸਤ 2027
ਐਤਵਾਰ · ਆਮ ਸਮੇਂ ਦਾ 18ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦਾ 18ਵਾਂ ਐਤਵਾਰ
ਐਤਵਾਰ · ਉਪਾਸਨਾ ਦਾ ਰੰਗ: ਹਰਾ
ਦਿਨ ਦੇ ਪਾਠ
ਪਹਿਲਾ ਪਾਠ
2ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਮੂਸਾ ਅਤੇ ਹਾਰੂਨ ਨਾਲ ਉਜਾੜ ਵਿੱਚ ਕੁੜ੍ਹਨ ਲੱਗੀ। 3ਅਤੇ ਇਸਰਾਏਲੀਆਂ ਨੇ ਉਨ੍ਹਾਂ ਨੂੰ ਆਖਿਆ, ਸਾਨੂੰ ਮਿਸਰ ਦੇਸ ਵਿੱਚ ਯਹੋਵਾਹ ਦੇ ਹੱਥੋਂ ਕਿਉਂ ਨਾ ਮਰ ਜਾਣ ਦਿੱਤਾ ਜਦ ਅਸੀਂ ਮਾਸ ਦੀਆਂ ਤੌੜੀਆਂ ਕੋਲ ਬੈਠਦੇ ਅਤੇ ਰੱਜ ਕੇ ਰੋਟੀ ਖਾਂਦੇ ਸੀ? ਪਰ ਤੁਸੀਂ ਸਾਨੂੰ ਇਸ ਉਜਾੜ ਵਿੱਚ ਕੱਢ ਲਿਆਏ ਹੋ ਤਾਂ ਜੋ ਤੁਸੀਂ ਇਸ ਸਾਰੀ ਸਭਾ ਨੂੰ ਭੁੱਖ ਨਾਲ ਮਾਰ ਸੁੱਟੋ। 4ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖੋ ਮੈਂ ਤੁਹਾਡੇ ਲਈ ਅਕਾਸ਼ ਤੋਂ ਰੋਟੀ ਵਰ੍ਹਾਵਾਂਗਾ ਅਤੇ ਪਰਜਾ ਬਾਹਰ ਜਾ ਕੇ ਇੱਕ ਦਿਨ ਦਾ ਭੋਜਨ ਉਸੇ ਦਿਨ ਇਕੱਠਾ ਕਰੇ ਤਾਂ ਜੋ ਮੈਂ ਉਹ ਨੂੰ ਪਰਖਾਂ ਕਿ ਉਹ ਮੇਰੀ ਬਿਵਸਥਾ ਉੱਤੇ ਚੱਲਦੀ ਹੈ ਕਿ ਨਹੀਂ। 12ਮੈਂ ਇਸਰਾਏਲੀਆਂ ਦਾ ਕੁੜ੍ਹਨਾ ਸੁਣਿਆ। ਇਨ੍ਹਾਂ ਨੂੰ ਆਖ ਕਿ ਸ਼ਾਮਾਂ ਨੂੰ ਤੁਸੀਂ ਮਾਸ ਖਾਓਗੇ ਅਤੇ ਸਵੇਰ ਨੂੰ ਤੁਸੀਂ ਰੋਟੀ ਨਾਲ ਰੱਜ ਜਾਓਗੇ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। 13ਸ਼ਾਮਾਂ ਨੂੰ ਇਸ ਤਰ੍ਹਾਂ ਹੋਇਆ ਕਿ ਬਟੇਰੇ ਚੜ੍ਹ ਆਏ ਅਤੇ ਡੇਰੇ ਨੂੰ ਢੱਕ ਲਿਆ ਅਤੇ ਸਵੇਰ ਨੂੰ ਡੇਰੇ ਦੇ ਆਲੇ-ਦੁਆਲੇ ਤ੍ਰੇਲ ਪਈ। 14ਜਦ ਤ੍ਰੇਲ ਉੱਡ ਗਈ ਤਾਂ ਵੇਖੋ ਉਜਾੜ ਦੀ ਪਰਤ ਉੱਤੇ ਨਿੱਕਾ-ਨਿੱਕਾ ਕੱਕਰ ਕੋਰੇ ਵਰਗਾ ਮਹੀਨ ਧਰਤੀ ਉੱਤੇ ਪਿਆ ਹੋਇਆ ਸੀ। 15ਜਾਂ ਇਸਰਾਏਲੀਆਂ ਨੇ ਵੇਖਿਆ ਤਾਂ ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ, ਇਹ ਕੀ ਹੈ? ਕਿਉਂ ਜੋ ਉਹ ਨਹੀਂ ਜਾਣਦੇ ਸਨ ਕਿ ਉਹ ਕੀ ਸੀ। ਉਪਰੰਤ ਮੂਸਾ ਨੇ ਉਨ੍ਹਾਂ ਨੂੰ ਆਖਿਆ, ਇਹ ਉਹ ਰੋਟੀ ਹੈ ਜਿਹੜੀ ਯਹੋਵਾਹ ਤੁਹਾਨੂੰ ਖਾਣ ਲਈ ਦਿੱਤੀ ਹੈ।
ਜਵਾਬੀ ਭਜਨ
3ਜਿਹੜੀਆਂ ਅਸੀਂ ਸੁਣੀਆਂ ਤੇ ਜਾਤੀਆਂ, ਅਤੇ ਸਾਡੇ ਪੁਰਖਿਆਂ ਨੇ ਸਾਨੂੰ ਦੱਸੀਆਂ। 4ਅਸੀਂ ਉਹਨਾਂ ਨੂੰ ਉਨ੍ਹਾਂ ਦੀ ਅੰਸ ਤੋਂ ਲੁਕਾਵਾਂਗੇ, ਸਗੋਂ ਆਉਣ ਵਾਲੀ ਪੀੜ੍ਹੀ ਨੂੰ ਯਹੋਵਾਹ ਦੀ ਉਸਤਤ, ਉਸ ਦੀ ਸ਼ਕਤੀ ਅਤੇ ਅਚਰਜ਼ ਕੰਮ ਜੋ ਉਸ ਨੇ ਕੀਤੇ ਦੱਸਾਂਗੇ। 23ਤਾਂ ਵੀ ਉਸ ਨੇ ਉੱਪਰ ਗਗਣ ਨੂੰ ਹੁਕਮ ਦਿੱਤਾ, ਅਤੇ ਅਕਾਸ਼ ਦੇ ਦਰਵਾਜ਼ੇ ਖੋਲ੍ਹ ਦਿੱਤੇ, 24ਅਤੇ ਉਨ੍ਹਾਂ ਦੇ ਖਾਣ ਲਈ ਮੰਨ ਵਰ੍ਹਾਇਆ, ਅਤੇ ਉਨ੍ਹਾਂ ਨੂੰ ਸਵਰਗੀ ਅੰਨ ਦਿੱਤਾ। 25ਬਲਵੰਤਾਂ ਦੀ ਰੋਟੀ ਇਨਸਾਨ ਨੇ ਖਾਧੀ, ਉਸ ਨੇ ਰੱਜਵੀਂ ਰੋਟੀ ਭੇਜੀ। 54ਤਾਂ ਉਸ ਨੇ ਉਨ੍ਹਾਂ ਨੂੰ ਆਪਣੇ ਪਵਿੱਤਰ ਥਾਂ ਦੇ ਬੰਨੇ ਤੱਕ ਪਹੁੰਚਾਇਆ, ਇਸ ਪਰਬਤ ਤੱਕ ਜਿਹ ਨੂੰ ਉਸ ਦੇ ਸੱਜੇ ਹੱਥ ਨੇ ਲਿਆ ਸੀ।
ਦੂਜਾ ਪਾਠ
17ਉਪਰੰਤ ਮੈਂ ਇਹ ਆਖਦਾ ਹਾਂ ਅਤੇ ਪ੍ਰਭੂ ਵਿੱਚ ਗਵਾਹ ਹੋ ਕੇ ਚਿਤਾਵਨੀ ਦਿੰਦਾ ਹਾਂ ਜੋ ਤੁਸੀਂ ਅੱਗੇ ਤੋਂ ਅਜਿਹੀ ਚਾਲ ਨਾ ਚੱਲੋ ਜਿਵੇਂ ਪਰਾਈਆਂ ਕੌਮਾਂ ਵੀ ਆਪਣੀ ਬੁੱਧ ਦੀ ਵਿਅਰਥ ਸੋਚ ਨਾਲ ਚੱਲਦੀਆਂ ਹਨ! 20ਪਰ ਤੁਸੀਂ ਮਸੀਹ ਦੀ ਅਜਿਹੀ ਸਿੱਖਿਆ ਨਹੀਂ ਪਾਈ! 21ਜੇ ਤੁਸੀਂ ਕਦੇ ਉਸ ਦੀ ਸੁਣੀ ਅਤੇ ਜਿਵੇਂ ਸਚਿਆਈ ਯਿਸੂ ਵਿੱਚ ਹੈ ਉਸੇ ਤਰ੍ਹਾਂ ਉਸ ਵਿੱਚ ਤੁਸੀਂ ਸਿਖਾਏ ਗਏ ਹੋ! 22ਕਿ ਤੁਸੀਂ ਪਹਿਲੇ ਚਾਲ-ਚੱਲਣ ਦੀ ਉਸ ਪੁਰਾਣੀ ਇਨਸਾਨੀਅਤ ਨੂੰ ਲਾਹ ਸੁੱਟੋ ਜੋ ਧੋਖਾ ਦੇਣ ਵਾਲੀਆਂ ਕਾਮਨਾਂ ਦੇ ਅਨੁਸਾਰ ਵਿਗੜਦੀ ਜਾਂਦੀ ਹੈ! 23ਅਤੇ ਆਪਣੇ ਮਨ ਦੇ ਸੁਭਾਓ ਵਿੱਚ ਨਵੇਂ ਬਣੋ! 24ਅਤੇ ਨਵੀਂ ਇਨਸਾਨੀਅਤ ਨੂੰ ਪਹਿਨ ਲਓ, ਜਿਹੜੀ ਪਰਮੇਸ਼ੁਰ ਦੇ ਅਨੁਸਾਰ ਸਚਿਆਈ ਦੇ ਧਰਮ ਅਤੇ ਪਵਿੱਤਰਤਾਈ ਵਿੱਚ ਸਿਰਜੀ ਗਈ।
ਇੰਜੀਲ
24ਫਿਰ ਭੀੜ ਨੇ ਉੱਥੇ ਨਾ ਤਾਂ ਯਿਸੂ ਨੂੰ ਵੇਖਿਆ ਅਤੇ ਨਾ ਹੀ ਉਸ ਦੇ ਚੇਲਿਆਂ ਨੂੰ। ਇਸ ਲਈ ਉਹ ਉਨ੍ਹਾਂ ਕਿਸ਼ਤੀਆਂ ਵਿੱਚ ਚੜ੍ਹੇ ਅਤੇ ਯਿਸੂ ਨੂੰ ਲੱਭਣ ਲਈ ਕਫ਼ਰਨਾਹੂਮ ਨੂੰ ਆ ਗਏ। 25ਜਦੋਂ ਲੋਕਾਂ ਨੇ ਯਿਸੂ ਨੂੰ ਝੀਲ ਦੇ ਪਾਰ ਲੱਭਿਆ, ਉਨ੍ਹਾਂ ਨੇ ਉਸ ਨੂੰ ਪੁੱਛਿਆ, ਗੁਰੂ ਜੀ, “ਤੁਸੀਂ ਇੱਥੇ ਕਦੋਂ ਆਏ?” 26ਯਿਸੂ ਨੇ ਆਖਿਆ, “ਤੁਸੀਂ ਮੇਰੀ ਭਾਲ ਕਿਉਂ ਕਰ ਰਹੇ ਹੋ? ਕੀ ਇਸ ਲਈ ਕਿ ਤੁਸੀਂ ਮੈਨੂੰ ਚਮਤਕਾਰ ਕਰਦਿਆਂ ਵੇਖਿਆ ਹੈ ਜਿਹੜੇ ਕਿ ਮੇਰੀ ਸ਼ਕਤੀ ਨੂੰ ਸਾਬਤ ਕਰਦੇ ਹਨ? ਨਹੀਂ! ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਤੁਸੀਂ ਮੇਰੀ ਭਾਲ ਇਸ ਲਈ ਕਰ ਰਹੇ ਸੀ, ਕਿਉਂਕਿ ਤੁਸੀਂ ਰੋਟੀ ਖਾਧੀ ਤੇ ਤੁਸੀਂ ਸੰਤੁਸ਼ਟ ਹੋ ਗਏ ਸੀ। 27ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।” 28ਭੀੜ ਨੇ ਪੁੱਛਿਆ, “ਉਹ ਕਿਹੜੇ ਕੰਮ ਹਨ, ਜਿਹੜੇ ਪਰਮੇਸ਼ੁਰ ਸਾਡੇ ਕੋਲੋਂ ਕਰਨ ਦੀ ਆਸ ਰੱਖਦਾ ਹੈ?” 29ਯਿਸੂ ਨੇ ਉੱਤਰ ਦਿੱਤਾ, “ਪਰਮੇਸ਼ੁਰ ਤੁਹਾਡੇ ਤੋਂ ਇਸ ਗੱਲ ਦੀ ਆਸ ਰੱਖਦਾ ਹੈ ਕਿ, ਜਿਸ ਨੂੰ ਉਸ ਨੇ ਭੇਜਿਆ ਤੁਸੀਂ ਉਸ ਤੇ ਵਿਸ਼ਵਾਸ ਕਰੋ।” 30ਭੀੜ ਨੇ ਪੁੱਛਿਆ, “ਤੂੰ ਕਿਹੜਾ ਚਮਤਕਾਰ ਕਰੇਂਗਾ ਕਿ ਅਸੀਂ ਵੇਖ ਸਕੀਏ ਅਤੇ ਵਿਸ਼ਵਾਸ ਕਰ ਸਕੀਏ? ਤੂੰ ਕੀ ਕਰਨ ਵਾਲਾ ਹੈ? 31ਸਾਡੇ ਪਿਉ-ਦਾਦਿਆਂ ਨੇ ਜੰਗਲ ਵਿੱਚ ਮੰਨਾ ਖਾਧਾ ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੈ, ਉਸ ਨੇ ਸਵਰਗ ਤੋਂ ਉਨ੍ਹਾਂ ਨੂੰ ਰੋਟੀ ਖਾਣ ਨੂੰ ਦਿੱਤੀ।” 32ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ। ਇਹ ਮੂਸਾ ਨਹੀਂ ਸੀ ਜਿਸ ਨੇ ਤੁਹਾਨੂੰ ਸਵਰਗ, ਤੋਂ ਰੋਟੀ ਖਾਣ ਨੂੰ ਦਿੱਤੀ। ਇਹ ਮੇਰਾ ਪਿਤਾ ਹੈ ਜੋ ਤੁਹਾਨੂੰ ਸਵਰਗੋਂ ਸੱਚੀ ਰੋਟੀ ਦਿੰਦਾ ਹੈ। 33ਪਰਮੇਸ਼ੁਰ ਦੀ ਰੋਟੀ ਉਹ ਹੈ ਜੋ ਸਵਰਗ ਤੋਂ ਆਉਂਦੀ ਹੈ ਅਤੇ ਸੰਸਾਰ ਨੂੰ ਜੀਵਨ ਦਿੰਦੀ ਹੈ।” 34ਲੋਕਾਂ ਨੇ ਆਖਿਆ, “ਪ੍ਰਭੂ, ਉਹ ਰੋਟੀ ਸਾਨੂੰ ਹਮੇਸ਼ਾਂ ਦੇਣਾ।” 35ਯਿਸੂ ਨੇ ਉਨ੍ਹਾਂ ਨੂੰ ਕਿਹਾ “ਮੈਂ ਹੀ ਜੀਵਨ ਦੀ ਰੋਟੀ ਹਾਂ। ਜਿਹੜਾ ਕੋਈ ਮੇਰੇ ਕੋਲ ਆਉਂਦਾ ਹੈ ਕਦੇ ਭੁੱਖਾ ਨਹੀਂ ਰਹੇਗਾ ਅਤੇ ਜਿਹੜਾ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੇ ਪਿਆਸਾ ਨਹੀਂ ਰਹੇਗਾ।
ਅੱਜ ਦੇ ਸੰਤ
- ਸੰਤ ਅਲਫ਼ੋਂਸਸ ਮਾਰੀਆ ਡੀ ਲਿਗੂਓਰੀ, ਬਿਸ਼ਪ ਅਤੇ ਕਲੀਸਿਯਾ ਦੇ ਆਚਾਰੀਆ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ