Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 1

ਆਰਥੋਡਾਕਸ ਕੈਲੰਡਰ · 19 ਜੁਲਾਈ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 1 ਅਗਸਤ 2027

ਐਤਵਾਰ · ਸੁਰ 5

ਤਿਉਹਾਰ ਅਤੇ ਸੰਤ

ਪੰਤੇਕੁਸਤ ਤੋਂ ਬਾਅਦ ਛੇਵਾਂ ਐਤਵਾਰ

ਪਹਿਲੀਆਂ ਛੇ ਵਿਸ਼ਵ-ਵਿਆਪੀ ਮਹਾਂਸਭਾਵਾਂ ਦੇ ਪਿਤਾ

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਸ਼ਾਮ ਦੀ ਪ੍ਰਾਰਥਨਾ: ਪਾਠ (ਪਿਤਾਵਾਂ ਲਈ)

ਉਤ 14:14–20

14ਜਦ ਅਬਰਾਮ ਨੇ ਸੁਣਿਆ ਕਿ ਉਹ ਦਾ ਭਤੀਜਾ ਬੰਦੀ ਬਣਾ ਲਿਆ ਗਿਆ ਹੈ, ਤਦ ਉਸ ਨੇ ਆਪਣੇ ਤਿੰਨ ਸੌ ਅਠਾਰਾਂ ਸਿਖਾਏ ਹੋਏ ਜੁਆਨਾਂ ਨੂੰ ਲਿਆ, ਜੋ ਉਸ ਦੇ ਘਰਾਣੇ ਵਿੱਚ ਜੰਮੇ ਸਨ ਅਤੇ ਦਾਨ ਤੱਕ ਉਨ੍ਹਾਂ ਦਾ ਪਿੱਛਾ ਕੀਤਾ। 15ਉਸ ਨੇ ਆਪਣੇ ਜੁਆਨਾਂ ਦੇ ਜੱਥੇ ਬਣਾਏ ਅਤੇ ਰਾਤ ਨੂੰ ਉਨ੍ਹਾਂ ਉੱਤੇ ਹਮਲਾ ਕਰਕੇ ਉਹਨਾਂ ਨੂੰ ਮਾਰਿਆ, ਅਤੇ ਹੋਬਾਹ ਤੱਕ ਜਿਹੜਾ ਦੰਮਿਸ਼ਕ ਦੇ ਉੱਤਰ ਵੱਲ ਹੈ, ਉਨ੍ਹਾਂ ਦਾ ਪਿੱਛਾ ਕੀਤਾ। 16ਉਹ ਸਾਰੇ ਮਾਲ ਧਨ ਨੂੰ, ਅਤੇ ਆਪਣੇ ਭਤੀਜੇ ਲੂਤ ਅਤੇ ਉਸ ਦੇ ਸਾਰੇ ਮਾਲ-ਧਨ ਨੂੰ ਅਤੇ ਇਸਤਰੀਆਂ ਅਤੇ ਸਾਰੇ ਬੰਦੀਆਂ ਨੂੰ ਵੀ ਮੋੜ ਲੈ ਆਇਆ। 17ਜਦ ਉਹ ਕਦਾਰਲਾਓਮਰ ਅਤੇ ਉਹਨਾਂ ਰਾਜਿਆਂ ਨੂੰ ਜਿਹੜੇ ਉਸ ਦੇ ਨਾਲ ਸਨ ਜਿੱਤ ਕੇ ਮੁੜਿਆ, ਤਦ ਸਦੂਮ ਦਾ ਰਾਜਾ ਸ਼ਾਵੇਹ ਦੀ ਘਾਟੀ ਵਿੱਚ ਜੋ ਬਾਦਸ਼ਾਹੀ ਘਾਟੀ ਵੀ ਅਖਵਾਉਂਦੀ ਹੈ, ਉਸ ਨੂੰ ਮਿਲਣ ਲਈ ਨਿੱਕਲ ਆਇਆ। 18ਤਦ ਸ਼ਾਲੇਮ ਦਾ ਰਾਜਾ ਮਲਕਿਸਿਦਕ ਰੋਟੀ ਅਤੇ ਮਧ ਲੈ ਆਇਆ, ਉਹ ਅੱਤ ਮਹਾਨ ਪਰਮੇਸ਼ੁਰ ਦਾ ਜਾਜਕ ਸੀ। 19ਉਸ ਨੇ ਇਹ ਆਖ ਕੇ ਅਬਰਾਮ ਨੂੰ ਅਸੀਸ ਦਿੱਤੀ, ਅੱਤ ਮਹਾਨ ਪਰਮੇਸ਼ੁਰ ਦੀ ਵੱਲੋਂ ਜੋ ਅਕਾਸ਼ ਅਤੇ ਧਰਤੀ ਦਾ ਮਾਲਕ ਹੈ, ਅਬਰਾਮ ਮੁਬਾਰਕ ਹੋਵੇ। 20ਅਤੇ ਮੁਬਾਰਕ ਹੈ ਅੱਤ ਮਹਾਨ ਪਰਮੇਸ਼ੁਰ, ਜਿਸ ਨੇ ਤੇਰੇ ਵੈਰੀਆਂ ਨੂੰ ਤੇਰੇ ਵੱਸ ਵਿੱਚ ਕਰ ਦਿੱਤਾ ਹੈ। ਤਦ ਅਬਰਾਮ ਨੇ ਉਸ ਨੂੰ ਸਾਰੀਆਂ ਵਸਤਾਂ ਦਾ ਦਸਵੰਧ ਦਿੱਤਾ।

ਸ਼ਾਮ ਦੀ ਪ੍ਰਾਰਥਨਾ: ਪਾਠ (ਪਿਤਾਵਾਂ ਲਈ)

ਬਿਵ 1:8–11, 15–17

8ਵੇਖੋ, ਮੈਂ ਇਸ ਦੇਸ਼ ਨੂੰ ਤੁਹਾਡੇ ਸਾਹਮਣੇ ਰੱਖ ਦਿੱਤਾ ਹੈ, ਜਿਸ ਦੇਸ਼ ਦੀ ਯਹੋਵਾਹ ਨੇ ਤੁਹਾਡੇ ਪੁਰਖਿਆਂ ਦੇ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਕਿ ਮੈਂ ਇਸ ਦੇਸ਼ ਨੂੰ ਤੁਹਾਨੂੰ ਅਤੇ ਤੁਹਾਡੇ ਬਾਅਦ ਤੁਹਾਡੇ ਵੰਸ਼ ਨੂੰ ਦਿਆਂਗਾ, ਇਸ ਲਈ ਜਾਓ ਅਤੇ ਇਸ ਦੇਸ਼ ਨੂੰ ਆਪਣੇ ਅਧੀਨ ਕਰ ਲਓ।” 9ਫਿਰ ਉਸੇ ਸਮੇਂ ਮੈਂ ਤੁਹਾਨੂੰ ਕਿਹਾ, “ਮੈਂ ਇਕੱਲਾ ਤੁਹਾਡਾ ਭਾਰ ਨਹੀਂ ਚੁੱਕ ਸਕਦਾ, 10ਕਿਉਂ ਜੋ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਇਸ ਹੱਦ ਤੱਕ ਵਧਾਇਆ ਹੈ ਕਿ ਵੇਖੋ, ਅੱਜ ਤੁਸੀਂ ਅਕਾਸ਼ ਦੇ ਤਾਰਿਆਂ ਵਾਂਗੂੰ ਹੋ ਗਏ ਹੋ। 11ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਤੁਹਾਨੂੰ ਹਜ਼ਾਰ ਗੁਣਾ ਵਧਾਵੇ ਅਤੇ ਤੁਹਾਨੂੰ ਬਰਕਤ ਦੇਵੇ, ਜਿਵੇਂ ਉਸ ਨੇ ਤੁਹਾਡੇ ਨਾਲ ਵਾਇਦਾ ਕੀਤਾ ਹੈ। 15ਇਸ ਲਈ ਮੈਂ ਤੁਹਾਡੇ ਗੋਤਾਂ ਦੇ ਪ੍ਰਧਾਨਾਂ ਨੂੰ ਲਿਆ ਜਿਹੜੇ ਬੁੱਧਵਾਨ ਅਤੇ ਗਿਆਨੀ ਮਨੁੱਖ ਸਨ ਅਤੇ ਤੁਹਾਡੇ ਉੱਤੇ ਪ੍ਰਧਾਨ ਠਹਿਰਾਇਆ ਅਰਥਾਤ ਹਜ਼ਾਰਾਂ ਦੇ ਪ੍ਰਧਾਨ, ਸੈਂਕੜਿਆਂ ਦੇ ਪ੍ਰਧਾਨ, ਪੰਜਾਹਾਂ ਦੇ ਪ੍ਰਧਾਨ ਅਤੇ ਦਸਾਂ ਦੇ ਪ੍ਰਧਾਨ, ਨਾਲ ਹੀ ਤੁਹਾਡੇ ਗੋਤਾਂ ਦੇ ਆਗੂਆਂ ਨੂੰ ਵੀ ਲਿਆ। 16ਉਸੇ ਵੇਲੇ ਮੈਂ ਤੁਹਾਡੇ ਨਿਆਂਈਆਂ ਨੂੰ ਹੁਕਮ ਦੇ ਕੇ ਆਖਿਆ, “ਆਪਣੇ ਭਰਾਵਾਂ ਦੇ ਵਿਚਕਾਰਲੇ ਝਗੜੇ ਸੁਣੋ ਅਤੇ ਮਨੁੱਖ ਅਤੇ ਉਸ ਦੇ ਭਰਾ ਦਾ ਅਤੇ ਉਸ ਪਰਦੇਸੀ ਦਾ ਜਿਹੜਾ ਤੁਹਾਡੇ ਵਿੱਚ ਰਹਿੰਦਾ ਹੈ, ਧਰਮ ਨਾਲ ਨਿਆਂ ਕਰੋ। 17ਨਿਆਂ ਕਰਨ ਦੇ ਵੇਲੇ ਕਿਸੇ ਦਾ ਪੱਖਪਾਤ ਨਾ ਕਰਿਓ। ਤੁਸੀਂ ਵੱਡੇ-ਛੋਟੇ ਦੀ ਗੱਲ ਨੂੰ ਇੱਕੋ ਜਿਹੀ ਸੁਣਿਓ ਅਤੇ ਤੁਸੀਂ ਮਨੁੱਖ ਦੇ ਮੂੰਹ ਨੂੰ ਵੇਖ ਕੇ ਨਾ ਡਰਿਓ, ਕਿਉਂ ਜੋ ਨਿਆਂ ਪਰਮੇਸ਼ੁਰ ਦਾ ਹੈ ਅਤੇ ਜਿਹੜੀ ਗੱਲ ਤੁਹਾਡੇ ਲਈ ਬਹੁਤ ਔਖੀ ਹੋਵੇ, ਉਹ ਤੁਸੀਂ ਮੇਰੇ ਕੋਲ ਲਿਆਓ ਅਤੇ ਮੈਂ ਉਸ ਨੂੰ ਸੁਣਾਂਗਾ।”

ਸ਼ਾਮ ਦੀ ਪ੍ਰਾਰਥਨਾ: ਪਾਠ (ਪਿਤਾਵਾਂ ਲਈ)

ਬਿਵ 10:14–21

14ਵੇਖੋ, ਅਕਾਸ਼ ਸਗੋਂ ਅਕਾਸ਼ਾਂ ਦਾ ਅਕਾਸ਼ ਅਤੇ ਧਰਤੀ ਅਤੇ ਜੋ ਕੁਝ ਉਸ ਵਿੱਚ ਹੈ, ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਹੈ। 15ਸਿਰਫ਼ ਤੁਹਾਡੇ ਪੁਰਖਿਆਂ ਨਾਲ ਪ੍ਰਸੰਨ ਹੋ ਕੇ ਯਹੋਵਾਹ ਉਨ੍ਹਾਂ ਨਾਲ ਪ੍ਰੇਮ ਕਰਦਾ ਸੀ ਅਤੇ ਉਨ੍ਹਾਂ ਦੇ ਬਾਅਦ ਉਨ੍ਹਾਂ ਦੇ ਵੰਸ਼ ਅਰਥਾਤ ਤੁਹਾਨੂੰ ਸਾਰੇ ਲੋਕਾਂ ਵਿੱਚੋਂ ਚੁਣ ਲਿਆ, ਜਿਵੇਂ ਅੱਜ ਦੇ ਦਿਨ ਹੈ। 16ਆਪਣੇ ਮਨਾਂ ਦੀ ਸੁੰਨਤ ਕਰਾਓ ਅਤੇ ਅੱਗੇ ਨੂੰ ਹਠੀਲੇ ਨਾ ਬਣੋ, 17ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਪਰਮੇਸ਼ੁਰਾਂ ਦਾ ਪਰਮੇਸ਼ੁਰ ਹੈ ਅਤੇ ਪ੍ਰਭੂਆਂ ਦਾ ਪ੍ਰਭੂ ਹੈ। ਉਹ ਮਹਾਨ, ਸ਼ਕਤੀਮਾਨ ਅਤੇ ਭੈਅ ਦਾਇਕ ਪਰਮੇਸ਼ੁਰ ਹੈ, ਜਿਹੜਾ ਕਿਸੇ ਦਾ ਪੱਖਪਾਤ ਨਹੀਂ ਕਰਦਾ ਅਤੇ ਨਾ ਕਿਸੇ ਤੋਂ ਰਿਸ਼ਵਤ ਲੈਂਦਾ ਹੈ। 18ਉਹ ਯਤੀਮ ਅਤੇ ਵਿਧਵਾ ਦਾ ਨਿਆਂ ਕਰਦਾ ਹੈ ਅਤੇ ਪਰਦੇਸੀ ਨਾਲ ਪ੍ਰੇਮ ਰੱਖਦਾ ਹੈ ਕਿ ਉਸ ਨੂੰ ਰੋਟੀ ਅਤੇ ਕੱਪੜਾ ਦੇਵੇ। 19ਤੁਸੀਂ ਵੀ ਪਰਦੇਸੀ ਨਾਲ ਪ੍ਰੇਮ ਰੱਖੋ ਕਿਉਂ ਜੋ ਤੁਸੀਂ ਵੀ ਮਿਸਰ ਦੇਸ਼ ਵਿੱਚ ਪਰਦੇਸੀ ਸੀ। 20ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈਅ ਮੰਨੋ, ਉਸੇ ਦੀ ਉਪਾਸਨਾ ਕਰੋ, ਉਸ ਦੇ ਨਾਲ ਲੱਗੇ ਰਹੋ ਅਤੇ ਉਸੇ ਦੇ ਨਾਮ ਉੱਤੇ ਸਹੁੰ ਖਾਓ। 21ਉਹ ਹੀ ਤੁਹਾਡੀ ਮਹਿਮਾ ਦੇ ਯੋਗ ਹੈ। ਉਹ ਤੁਹਾਡਾ ਪਰਮੇਸ਼ੁਰ ਹੈ, ਜਿਸ ਨੇ ਤੁਹਾਡੇ ਲਈ ਇਹ ਵੱਡੇ ਅਤੇ ਭਿਆਨਕ ਕੰਮ ਕੀਤੇ ਹਨ, ਜਿਹੜੇ ਤੁਸੀਂ ਆਪਣੀਆਂ ਅੱਖਾਂ ਨਾਲ ਵੇਖੇ ਹਨ।

ਸ਼ਾਮ ਦੀ ਪ੍ਰਾਰਥਨਾ: ਪਾਠ

ਇਸ ਅਨੁਵਾਦ ਵਿੱਚ ਨਹੀਂ

ਸ਼ਾਮ ਦੀ ਪ੍ਰਾਰਥਨਾ: ਪਾਠ

ਇਸ ਅਨੁਵਾਦ ਵਿੱਚ ਨਹੀਂ

ਸ਼ਾਮ ਦੀ ਪ੍ਰਾਰਥਨਾ: ਪਾਠ

ਇਸ ਅਨੁਵਾਦ ਵਿੱਚ ਨਹੀਂ

ਸਵੇਰ ਦੀ ਪ੍ਰਾਰਥਨਾ ਦੀ ਛੇਵੀਂ ਇੰਜੀਲ

ਲੂਕਾ 24:36–53

36ਉਹ ਇਹ ਗੱਲਾਂ ਕਰਦੇ ਹੀ ਸਨ ਕਿ ਯਿਸੂ ਆਪ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਉਨ੍ਹਾਂ ਨੂੰ ਆਖਿਆ, ਤੁਹਾਨੂੰ ਸ਼ਾਂਤੀ ਮਿਲੇ। 37ਪਰ ਉਹ ਸਹਿਮ ਕੇ ਡਰ ਗਏ ਅਤੇ ਇਹ ਸਮਝੇ ਜੋ ਅਸੀਂ ਭੂਤ ਨੂੰ ਵੇਖਦੇ ਹਾਂ। 38ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਘਬਰਾਉਂਦੇ ਹੋ ਅਤੇ ਤੁਹਾਡੇ ਮਨਾਂ ਵਿੱਚ ਸ਼ੱਕ ਕਿਉਂ ਆ ਰਿਹਾ ਹੈ? 39ਮੇਰੇ ਹੱਥ ਅਤੇ ਮੇਰੇ ਪੈਰ ਵੇਖੋ, ਕਿ ਇਹ ਮੈਂ ਹੀ ਹਾਂ। ਮੈਨੂੰ ਛੂਹੋ ਅਤੇ ਵੇਖੋ ਕਿਉਂਕਿ ਆਤਮਾ ਦੇ ਮਾਸ ਅਤੇ ਹੱਡੀਆਂ ਨਹੀਂ ਹੁੰਦੀਆਂ ਜਿਵੇਂ ਮੇਰੇ ਵਿੱਚ ਵੇਖਦੇ ਹੋ। 40ਅਤੇ ਉਸ ਨੇ ਇਹ ਕਹਿ ਕੇ ਉਨ੍ਹਾਂ ਨੂੰ ਆਪਣੇ ਹੱਥ-ਪੈਰ ਵਿਖਾਏ। 41ਤਦ ਉਹ ਖੁਸ਼ੀ ਦੇ ਮਾਰੇ ਅਜੇ ਵੀ ਵਿਸ਼ਵਾਸ ਨਹੀਂ ਕਰਦੇ ਸਨ ਅਤੇ ਹੈਰਾਨ ਹੋ ਰਹੇ ਸਨ, ਉਸ ਨੇ ਉਨ੍ਹਾਂ ਨੂੰ ਆਖਿਆ, ਕੀ ਤੁਹਾਡੇ ਕੋਲ ਕੁਝ ਭੋਜਨ ਹੈ? 42ਤਦ ਉਨ੍ਹਾਂ ਨੇ ਉਸ ਨੂੰ ਭੁੰਨੀ ਮੱਛੀ ਦਾ ਟੁੱਕੜਾ ਦਿੱਤਾ। 43ਅਤੇ ਉਸ ਨੇ ਲੈ ਕੇ ਉਨ੍ਹਾਂ ਦੇ ਸਾਹਮਣੇ ਖਾ ਲਿਆ। 44ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰੀਆਂ ਉਹੋ ਗੱਲਾਂ ਹਨ, ਜਿਹੜੀਆਂ ਮੈਂ ਤੁਹਾਡੇ ਨਾਲ ਰਹਿੰਦਿਆਂ ਹੋਇਆਂ ਤੁਹਾਨੂੰ ਆਖੀਆਂ ਕਿ ਉਨ੍ਹਾਂ ਸਭਨਾਂ ਗੱਲਾਂ ਦਾ ਪੂਰਾ ਹੋਣਾ ਜ਼ਰੂਰੀ ਹੈ, ਜੋ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੀਆਂ ਪੁਸਤਕਾਂ ਅਤੇ ਜ਼ਬੂਰਾਂ ਵਿੱਚ ਮੇਰੇ ਹੱਕ ਵਿੱਚ ਲਿਖੀਆਂ ਹੋਈਆਂ ਹਨ। 45ਤਦ ਉਸ ਨੇ ਉਨ੍ਹਾਂ ਦੀ ਸਮਝ ਖੋਲ੍ਹ ਦਿੱਤੀ ਜੋ ਪਵਿੱਤਰ ਗ੍ਰੰਥਾਂ ਨੂੰ ਸਮਝ ਲੈਣ। 46ਅਤੇ ਉਨ੍ਹਾਂ ਨੂੰ ਆਖਿਆ ਕਿ ਇਹ ਲਿਖਿਆ ਹੈ ਜੋ ਮਸੀਹ ਦੁੱਖ ਝੱਲੇਗਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਫਿਰ ਜੀ ਉੱਠੇਗਾ। 47ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ। 48ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਦੇ ਗਵਾਹ ਹੋ। 49ਅਤੇ ਵੇਖੋ, ਮੈਂ ਆਪਣੇ ਪਿਤਾ ਦਾ ਵਾਇਦਾ ਤੁਹਾਡੇ ਉੱਤੇ ਭੇਜਦਾ ਹਾਂ, ਪਰ ਜਦ ਤੱਕ ਤੁਸੀਂ ਸਵਰਗੀ ਸਮਰੱਥਾ ਨਾ ਪਾਓ ਯਰੁਸ਼ਲਮ ਸ਼ਹਿਰ ਵਿੱਚ ਠਹਿਰੇ ਰਹੋ। 50ਯਿਸੂ ਉਨ੍ਹਾਂ ਨੂੰ ਬਾਹਰ ਬੈਤਅਨੀਆ ਦੇ ਸਾਹਮਣੇ ਲੈ ਗਿਆ ਅਤੇ ਆਪਣੇ ਹੱਥ ਉੱਠਾ ਕੇ ਉਨ੍ਹਾਂ ਨੂੰ ਬਰਕਤ ਦਿੱਤੀ। 51ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਉਨ੍ਹਾਂ ਨੂੰ ਬਰਕਤ ਦੇ ਰਿਹਾ ਸੀ ਤਾਂ ਉਹ ਉਨ੍ਹਾਂ ਤੋਂ ਅਲੱਗ ਹੋਇਆ ਅਤੇ ਸਵਰਗ ਵਿੱਚ ਉੱਠਾਇਆ ਗਿਆ। 52ਅਤੇ ਉਹ ਉਸ ਨੂੰ ਸੀਸ ਨਿਵਾ ਕੇ ਵੱਡੀ ਖੁਸ਼ੀ ਨਾਲ ਯਰੂਸ਼ਲਮ ਨੂੰ ਵਾਪਸ ਮੁੜ ਆਏ। 53ਅਤੇ ਹੈਕਲ ਵਿੱਚ ਹਰ ਰੋਜ਼ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹੇ।

ਪੱਤ੍ਰੀ

ਰੋਮ 12:6–14

6ਸੋ ਸਾਨੂੰ ਉਸ ਕਿਰਪਾ ਦੇ ਅਨੁਸਾਰ ਜੋ ਸਾਨੂੰ ਦਾਨ ਹੋਈ ਵੱਖੋ-ਵੱਖ ਵਰਦਾਨ ਮਿਲੇ ਹਨ। ਫੇਰ ਜੇ ਕਿਸੇ ਨੂੰ ਭਵਿੱਖਬਾਣੀ ਦਾ ਵਰਦਾਨ ਮਿਲਿਆ ਹੋਵੇ ਤਾਂ ਉਹ ਆਪਣੇ ਵਿਸ਼ਵਾਸ ਦੇ ਅਨੁਸਾਰ ਭਵਿੱਖਬਾਣੀ ਕਰੇ। 7ਅਤੇ ਜੇ ਸੇਵਾ ਕਰਨ ਦਾ ਦਾਨ ਮਿਲਿਆ ਹੋਵੇ ਤਾਂ ਉਹ ਸੇਵਾ ਕਰਨ ਵਿੱਚ ਲੱਗਿਆ ਰਹੇ, ਜੇ ਸਿਖਾਉਣ ਵਾਲਾ ਹੋਵੇ ਤਾਂ ਸਿਖਾਉਣ ਦੇ ਕੰਮ ਵਿੱਚ ਲੱਗਿਆ ਰਹੇ। 8ਜੇ ਉਪਦੇਸ਼ਕ ਹੋਵੇ ਤਾਂ ਉਪਦੇਸ਼ ਕਰਨ ਵਿੱਚ ਲੱਗਿਆ ਰਹੇ, ਦਾਨ ਦੇਣ ਵਾਲਾ ਖੁੱਲ੍ਹੇ ਦਿਲ ਨਾਲ ਦੇਵੇ, ਅਗਵਾਈ ਕਰਨ ਵਾਲਾ ਉਤਸ਼ਾਹ ਨਾਲ ਅਗਵਾਈ ਕਰੇ, ਦਯਾ ਕਰਨ ਵਾਲਾ ਖੁਸ਼ੀ ਨਾਲ ਦਯਾ ਕਰੇ, 9ਪਿਆਰ ਨਿਸ਼ਕਪਟ ਹੋਵੇ, ਬੁਰਿਆਈ ਤੋਂ ਨਫ਼ਰਤ ਕਰੋ, ਭਲਿਆਈ ਕਰਨ ਵਿੱਚ ਲੱਗੇ ਰਹੋ। 10ਭਾਈਚਾਰੇ ਦੇ ਪਿਆਰ ਨਾਲ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਆਦਰ ਵਿੱਚ ਦੂਜੇ ਨੂੰ ਚੰਗਾ ਸਮਝੋ। 11ਮਿਹਨਤ ਕਰਨ ਵਿੱਚ ਢਿੱਲੇ ਨਾ ਹੋਵੋ, ਆਤਮਾ ਵਿੱਚ ਸਰਗਰਮ ਰਹੋ, ਪ੍ਰਭੂ ਦੀ ਸੇਵਾ ਕਰਿਆ ਕਰੋ। 12ਆਸ ਵਿੱਚ ਅਨੰਦ ਅਤੇ ਬਿਪਤਾ ਵਿੱਚ ਧੀਰਜ ਕਰੋ, ਪ੍ਰਾਰਥਨਾ ਲਗਾਤਾਰ ਕਰਦੇ ਰਹੋ। 13ਸੰਤਾਂ ਦੀਆਂ ਲੋੜਾਂ ਦੇ ਸਾਂਝੀ ਬਣੋ, ਪਰਾਹੁਣਚਾਰੀ ਕਰਨ ਵਿੱਚ ਲੱਗੇ ਰਹੋ। 14ਆਪਣੇ ਸਤਾਉਣ ਵਾਲਿਆ ਨੂੰ ਬਰਕਤ ਦਿਉ, ਅਸੀਸ ਦਿਉ, ਸਰਾਪ ਨਾ ਦਿਉ!

ਪੱਤ੍ਰੀ (ਪਿਤਾਵਾਂ ਲਈ)

ਇਬਰਾ 13:7–16

7ਤੁਸੀਂ ਆਪਣੇ ਆਗੂਆਂ ਨੂੰ ਚੇਤੇ ਰੱਖੋ ਜਿਨ੍ਹਾਂ ਤੁਹਾਨੂੰ ਪਰਮੇਸ਼ੁਰ ਦਾ ਬਚਨ ਸੁਣਾਇਆ। ਉਹਨਾਂ ਦੀ ਚਾਲ ਦੇ ਅੰਤ ਵੱਲ ਧਿਆਨ ਕਰ ਕੇ ਉਹਨਾਂ ਦੇ ਵਿਸ਼ਵਾਸ ਦੀ ਰੀਸ ਕਰੋ। 8ਯਿਸੂ ਮਸੀਹ ਕੱਲ, ਅੱਜ ਅਤੇ ਜੁੱਗੋ-ਜੁੱਗ ਇੱਕੋ ਜਿਹਾ ਹੈ। 9ਤੁਸੀਂ ਰੰਗ ਬਰੰਗੀਆਂ ਅਤੇ ਓਪਰੀਆਂ ਸਿੱਖਿਆਂਵਾਂ ਨਾਲ ਭਰਮਾਏ ਨਾ ਜਾਓ, ਕਿਉਂ ਜੋ ਚੰਗਾ ਇਹ ਹੈ ਕਿ ਮਨ ਕਿਰਪਾ ਨਾਲ ਤਕੜਾ ਕੀਤਾ ਜਾਵੇ, ਨਾ ਕਿ ਭੋਜਨਾਂ ਨਾਲ ਜਿਨ੍ਹਾਂ ਤੋਂ ਉਨ੍ਹਾਂ ਦੇ ਵਰਤਣ ਵਾਲਿਆਂ ਨੂੰ ਕੁਝ ਲਾਭ ਨਾ ਹੋਇਆ। 10ਸਾਡੀ ਤਾਂ ਇੱਕ ਜਗਵੇਦੀ ਹੈ ਜਿਸ ਉੱਤੋਂ ਡੇਰੇ ਦੇ ਸੇਵਕਾਂ ਨੂੰ ਖਾਣ ਦਾ ਹੱਕ ਨਹੀਂ। 11ਕਿਉਂਕਿ ਜਿਨ੍ਹਾਂ ਪਸ਼ੂਆਂ ਦਾ ਲਹੂ ਪ੍ਰਧਾਨ ਜਾਜਕ ਪਵਿੱਤਰ ਸਥਾਨ ਵਿੱਚ ਪਾਪ ਦੇ ਲਈ ਲੈ ਜਾਂਦਾ ਹੈ ਉਨ੍ਹਾਂ ਦੇ ਸਰੀਰ ਡੇਰਿਓਂ ਬਾਹਰ ਸਾੜੇ ਜਾਂਦੇ ਹਨ। 12ਇਸ ਲਈ ਯਿਸੂ ਨੇ ਵੀ ਫਾਟਕੋਂ ਬਾਹਰ ਦੁੱਖ ਝੱਲਿਆ ਕਿ ਲੋਕਾਂ ਨੂੰ ਆਪਣੇ ਲਹੂ ਨਾਲ ਪਵਿੱਤਰ ਕਰੇ। 13ਸੋ ਆਓ, ਅਸੀਂ ਉਹ ਦੇ ਨਮਿੱਤ ਨਿੰਦਿਆ ਸਹਿੰਦੇ ਹੋਏ ਤੰਬੂ ਤੋਂ ਬਾਹਰ ਉਹ ਦੇ ਕੋਲ ਚੱਲੀਏ। 14ਕਿਉਂ ਜੋ ਸਾਡਾ ਇੱਥੇ ਕੋਈ ਸਥਿਰ ਰਹਿਣ ਵਾਲਾ ਸ਼ਹਿਰ ਨਹੀਂ ਹੈ, ਸਗੋਂ ਅਸੀਂ ਆਉਣ ਵਾਲੇ ਸ਼ਹਿਰ ਨੂੰ ਭਾਲਦੇ ਹਾਂ। 15ਸੋ ਅਸੀਂ ਉਹ ਦੇ ਦੁਆਰਾ ਉਸਤਤ ਦਾ ਬਲੀਦਾਨ ਅਰਥਾਤ ਉਨ੍ਹਾਂ ਬੁਲ੍ਹਾਂ ਦਾ ਫਲ ਜਿਹੜੇ ਉਹ ਦੇ ਨਾਮ ਨੂੰ ਮੰਨ ਲੈਂਦੇ ਹਨ, ਪਰਮੇਸ਼ੁਰ ਦੇ ਅੱਗੇ ਸਦਾ ਚੜ੍ਹਾਇਆ ਕਰੀਏ। 16ਪਰ ਭਲਾ ਕਰਨਾ ਅਤੇ ਪਰਉਪਕਾਰ ਕਰਨਾ ਨਾ ਭੁੱਲਿਓ, ਕਿਉਂਕਿ ਅਜਿਹੇ ਬਲੀਦਾਨਾਂ ਤੋਂ ਪਰਮੇਸ਼ੁਰ ਖੁਸ਼ ਹੁੰਦਾ ਹੈ।

ਪੱਤ੍ਰੀ (ਸੰਤ ਸਰਾਫ਼ੀਮ ਲਈ)

ਗਲਾ 5:22–6:2

22ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ, 23ਨਰਮਾਈ, ਸੰਜਮ। ਇਹੋ ਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ। 24ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ। 25ਜੇ ਅਸੀਂ ਆਤਮਾ ਦੁਆਰਾ ਜਿਉਂਦੇ ਹਾਂ ਤਾਂ ਆਤਮਾ ਦੁਆਰਾ ਚੱਲੀਏ ਵੀ। 26ਅਸੀਂ ਘਮੰਡੀ ਹੋ ਕੇ ਨਾ ਇੱਕ ਦੂਜੇ ਨੂੰ ਖਿਝਾਈਏ ਅਤੇ ਨਾ ਇੱਕ ਦੂਜੇ ਨਾਲ ਖਾਰ ਰੱਖੀਏ। 6:1ਹੇ ਭਰਾਵੋ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਸੁਧਾਰੋ ਅਤੇ ਤੁਸੀਂ ਆਪਣੀ ਵੀ ਚੌਕਸੀ ਰੱਖੋ ਕਿਤੇ ਤੁਸੀਂ ਵੀ ਪਰਤਾਵੇ ਵਿੱਚ ਨਾ ਪੈ ਜਾਵੋ। 2ਤੁਸੀਂ ਇੱਕ ਦੂਜੇ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋ।

ਇੰਜੀਲ

ਮੱਤੀ 9:1–8

1ਉਹ ਬੇੜੀ ਉੱਤੇ ਚੜ੍ਹ ਕੇ ਪਾਰ ਲੰਘਿਆ ਅਤੇ ਆਪਣੇ ਨਗਰ ਵੱਲ ਆਇਆ। 2ਅਤੇ ਵੇਖੋ ਕੁਝ ਲੋਕ ਇੱਕ ਅਧਰੰਗੀ ਨੂੰ ਮੰਜੀ ਉੱਤੇ ਪਾ ਕੇ ਉਸ ਕੋਲ ਲਿਆਏ ਅਤੇ ਯਿਸੂ ਨੇ ਉਨ੍ਹਾਂ ਦੇ ਵਿਸ਼ਵਾਸ ਨੂੰ ਵੇਖ ਕੇ ਉਸ ਅਧਰੰਗੀ ਨੂੰ ਆਖਿਆ, ਹੇ ਪੁੱਤਰ ਹੌਂਸਲਾ ਰੱਖ! ਤੇਰੇ ਪਾਪ ਮਾਫ਼ ਹੋਏ। 3ਅਤੇ ਵੇਖੋ ਕਈ ਧਰਮ ਦੇ ਉਪਦੇਸ਼ਕਾਂ ਨੇ ਆਪਣੇ ਮਨ ਵਿੱਚ ਕਿਹਾ ਜੋ ਇਹ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ। 4ਤਾਂ ਯਿਸੂ ਨੇ ਉਨ੍ਹਾਂ ਦੇ ਮਨਾਂ ਦੇ ਵਿਚਾਰ ਜਾਣ ਕੇ ਆਖਿਆ, ਤੁਸੀਂ ਕਿਉਂ ਆਪਣੇ ਮਨਾਂ ਵਿੱਚ ਬੁਰੇ ਵਿਚਾਰ ਕਰਦੇ ਹੋ? 5ਭਲਾ, ਕਿਹੜੀ ਗੱਲ ਸੌਖੀ ਹੈ, ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਤੁਰ? 6ਪਰ ਇਸ ਲਈ ਜੋ ਤੁਸੀਂ ਜਾਣੋ ਜੋ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ, ਫਿਰ ਉਸ ਨੇ ਅਧਰੰਗੀ ਨੂੰ ਕਿਹਾ, ਉੱਠ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ। 7ਤਾਂ ਉਹ ਉੱਠ ਕੇ ਆਪਣੇ ਘਰ ਨੂੰ ਤੁਰ ਗਿਆ। 8ਭੀੜ ਇਹ ਵੇਖ ਕੇ ਡਰ ਗਈ ਅਤੇ ਪਰਮੇਸ਼ੁਰ ਦੀ ਵਡਿਆਈ ਕੀਤੀ ਜੋ ਉਹ ਨੇ ਮਨੁੱਖਾਂ ਨੂੰ ਅਜਿਹਾ ਅਧਿਕਾਰ ਦਿੱਤਾ।

ਇੰਜੀਲ (ਪਿਤਾਵਾਂ ਲਈ)

ਯੂਹ 17:1–13

1ਇਹ ਸਾਰੀਆਂ ਗੱਲਾਂ ਆਖ ਕੇ ਯਿਸੂ ਨੇ ਅਕਾਸ਼ ਵੱਲ ਵੇਖਿਆ ਅਤੇ ਕਿਹਾ, “ਹੇ ਪਿਤਾ, ਸਮਾਂ ਆ ਗਿਆ ਹੈ। ਆਪਣੇ ਪੁੱਤਰ ਨੂੰ ਵਡਿਆਈ ਦੇ ਤਾਂ ਜੋ ਪੁੱਤਰ ਤੈਨੂੰ ਵਡਿਆਈ ਦੇਵੇ। 2ਤੂੰ ਪੁੱਤਰ ਨੂੰ ਸਾਰੇ ਲੋਕਾਂ ਉੱਤੇ ਅਧਿਕਾਰ ਦਿੱਤਾ ਤਾਂ ਜੋ ਉਹ ਉਨ੍ਹਾਂ ਸਭ ਨੂੰ ਜੋ ਤੇਰੇ ਦੁਆਰਾ ਉਸ ਨੂੰ ਦਿੱਤੇ ਗਏ ਹਨ, ਸਦੀਪਕ ਜੀਵਨ ਦੇਵੇ। 3ਇਹ ਸਦੀਪਕ ਜੀਵਨ ਹੈ ਉਹ ਤੈਨੂੰ, ਸੱਚੇ ਪਰਮੇਸ਼ੁਰ ਨੂੰ ਜਾਣਨ ਅਤੇ ਯਿਸੂ ਮਸੀਹ ਜਿਸ ਨੂੰ ਤੂੰ ਭੇਜਿਆ ਹੈ। 4ਮੈਂ ਉਹ ਕੰਮ ਪੂਰਾ ਕਰ ਦਿੱਤਾ ਜੋ ਤੂੰ ਮੈਨੂੰ ਕਰਨ ਲਈ ਕਿਹਾ ਅਤੇ ਮੈਂ ਧਰਤੀ ਉੱਤੇ ਤੇਰੀ ਵਡਿਆਈ ਕੀਤੀ ਹੈ। 5ਹੇ ਪਿਤਾ, ਹੁਣ ਤੂੰ ਆਪਣੀ ਮਜੂਦਗੀ ਵਿੱਚ ਮੇਰੀ ਵਡਿਆਈ ਕਰ। ਉਸ ਵਡਿਆਈ ਨਾਲ ਜਿਹੜੀ ਇਸ ਸੰਸਾਰ ਦੇ ਸ਼ੁਰੂ ਤੋਂ ਪਹਿਲਾਂ ਮੇਰੇ ਨਾਲ ਸੀ।” 6ਤੂੰ ਮੈਨੂੰ ਸੰਸਾਰ ਵਿੱਚੋਂ ਮਨੁੱਖ ਦਿੱਤੇ ਤੇ ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਕਿ ਤੂੰ ਕੌਣ ਹੈਂ। ਉਹ ਤੇਰੇ ਨਾਲ ਹਨ ਪਰ ਤੂੰ ਉਨ੍ਹਾਂ ਨੂੰ ਮੈਨੂੰ ਦਿੱਤਾ ਅਤੇ ਉਨ੍ਹਾਂ ਤੇਰੇ ਬਚਨਾਂ ਦੀ ਪਾਲਣਾ ਕੀਤੀ। 7ਹੁਣ ਉਹ ਜਾਣਦੇ ਹਨ ਕਿ ਜੋ ਕੁਝ ਵੀ ਤੂੰ ਮੈਨੂੰ ਦਿੱਤਾ ਹੈ ਤੇਰੇ ਵਲੋਂ ਹੀ ਆਇਆ ਹੈ। 8ਮੈਂ ਉਨ੍ਹਾਂ ਨੂੰ ਉਹ ਬਚਨ ਦਿੱਤੇ ਜੋ ਤੂੰ ਮੈਨੂੰ ਦਿੱਤੇ ਹਨ। ਉਨ੍ਹਾਂ ਨੇ ਉਸ ਨੂੰ ਕਬੂਲ ਕੀਤਾ। ਉਨ੍ਹਾਂ ਨੇ ਸੱਚ-ਮੁੱਚ ਇਹ ਵਿਸ਼ਵਾਸ ਕਰ ਲਿਆ ਕਿ ਤੂੰ ਹੀ ਮੈਨੂੰ ਭੇਜਿਆ ਹੈ। 9ਮੈਂ ਸੰਸਾਰ ਦੇ ਲੋਕਾਂ ਲਈ ਬੇਨਤੀ ਨਹੀਂ ਕਰ ਰਿਹਾ ਸਗੋਂ ਉਨ੍ਹਾਂ ਲਈ ਬੇਨਤੀ ਕਰ ਰਿਹਾ ਹਾਂ ਜੋ ਤੂੰ ਮੈਨੂੰ ਦਿੱਤੇ ਹਨ, ਕਿਉਂਕਿ ਉਹ ਤੇਰੇ ਹੀ ਹਨ। 10ਜੋ ਕੁਝ ਵੀ ਮੇਰੇ ਕੋਲ ਹੈ ਸਭ ਤੇਰਾ ਹੈ, ਅਤੇ ਜੋ ਕੁਝ ਤੇਰਾ ਹੈ ਸੋ ਮੇਰਾ ਹੈ ਅਤੇ ਉਨ੍ਹਾਂ ਰਾਹੀਂ ਮੇਰੀ ਵਡਿਆਈ ਹੋਈ। 11ਹੁਣ ਮੈਂ ਤੇਰੇ ਕੋਲ ਆ ਰਿਹਾ ਹਾਂ, ਪਰ ਇਹ ਮਨੁੱਖ ਅਜੇ ਇੱਥੇ ਹੀ ਹਨ। ਪਵਿੱਤਰ ਪਿਤਾ! ਇਨ੍ਹਾਂ ਦੀ ਰੱਖਿਆ ਕਰੀਂ। ਆਪਣੇ ਨਾਮ ਦੀ ਸ਼ਕਤੀ ਨਾਲ ਉਨ੍ਹਾਂ ਦੀ ਰੱਖਿਆ ਕਰੀ, ਜੋ ਤੂੰ ਮੈਨੂੰ ਦਿੱਤਾ। ਤਾਂ ਜੋ ਉਹ ਇੱਕ ਹੋਣ ਜਿਵੇਂ ਕਿ ਤੂੰ ਤੇ ਮੈਂ ਹਾਂ। 12ਜਦੋਂ ਮੈਂ ਉਨ੍ਹਾਂ ਨਾਲ ਸੀ, ਮੈਂ ਉਨ੍ਹਾਂ ਦੀ ਸੁਰੱਖਿਆ ਕੀਤੀ, ਮੈਂ ਉਨ੍ਹਾਂ ਦੀ ਤੇਰੇ ਨਾਮ ਨਾਲ ਰੱਖਿਆ ਕੀਤੀ। ਉਨ੍ਹਾਂ ਵਿੱਚੋਂ ਕੋਈ ਵੀ ਨਾਸ ਨਹੀਂ ਹੋਇਆ ਸੀ। ਇੱਕ ਤੋਂ ਇਲਾਵਾ ਜਿਹੜਾ ਤਬਾਹੀ ਨੂੰ ਸੌਂਪਿਆ ਗਿਆ ਸੀ, ਉਹ ਨਾਸ ਹੋਇਆ, ਕਿਉਂਕਿ ਪਵਿੱਤਰ ਗ੍ਰੰਥ ਦੀ ਲਿਖਤ ਪੂਰੀ ਹੋਵੇ। 13ਹੁਣ ਮੈਂ ਤੇਰੇ ਕੋਲ ਆਉਂਦਾ ਹਾਂ, ਇਹ ਗੱਲਾਂ ਕਹਿੰਦਾ ਹਾਂ ਤਾਂ ਜੋ ਮੇਰੀ ਖੁਸ਼ੀ ਉਹਨਾਂ ਵਿੱਚ ਪੂਰੀ ਹੋਵੇ।

ਇੰਜੀਲ (ਸੰਤ ਸਰਾਫ਼ੀਮ ਲਈ)

ਲੂਕਾ 6:17–23

17ਅਤੇ ਉਹ ਉਨ੍ਹਾਂ ਨਾਲ ਉਤਰ ਕੇ ਪੱਧਰੇ ਥਾਂ ਖੜ੍ਹਾ ਹੋਇਆ, ਉਸ ਦੇ ਨਾਲ ਚੇਲਿਆਂ ਦੀ ਵੱਡੀ ਮੰਡਲੀ ਅਤੇ ਲੋਕਾਂ ਦੀ ਵੱਡੀ ਭੀੜ ਜਿਹੜੇ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਦੇ ਕੰਢਿਓਂ ਉਸ ਦੀ ਸੁਣਨ ਲਈ ਅਤੇ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ। 18ਅਤੇ ਜਿਹੜੇ ਅਸ਼ੁੱਧ ਆਤਮਾਵਾਂ ਤੋਂ ਦੁੱਖੀ ਸਨ ਉਹ ਚੰਗੇ ਕੀਤੇ ਗਏ। 19ਅਤੇ ਸਾਰੇ ਲੋਕ ਉਸ ਨੂੰ ਛੂਹਣਾ ਚਾਹੁੰਦੇ ਸਨ ਇਸ ਲਈ ਜੋ ਸਮਰੱਥਾ ਉਸ ਤੋਂ ਨਿੱਕਲ ਕੇ ਸਭਨਾਂ ਨੂੰ ਚੰਗਾ ਕਰਦੀ ਸੀ। 20ਤਦ ਉਸ ਨੇ ਆਪਣਿਆਂ ਚੇਲਿਆਂ ਉੱਤੇ ਨਿਗਾਹ ਕਰ ਕੇ ਆਖਿਆ, ਧੰਨ ਹੋ ਤੁਸੀਂ ਜਿਹੜੇ ਗਰੀਬ ਹੋ ਕਿਉਂ ਜੋ ਸਵਰਗ ਰਾਜ ਤੁਹਾਡਾ ਹੈ। 21ਧੰਨ ਹੋ ਤੁਸੀਂ ਜਿਹੜੇ ਹੁਣ ਭੁੱਖੇ ਹੋ ਕਿਉਂ ਜੋ ਤੁਸੀਂ ਰਜਾਏ ਜਾਓਗੇ। ਧੰਨ ਹੋ ਤੁਸੀਂ ਜਿਹੜੇ ਹੁਣ ਰੋਂਦੇ ਹੋ ਕਿਉਂ ਜੋ ਹੱਸੋਗੇ। 22ਧੰਨ ਹੋ ਤੁਸੀਂ ਜਦ ਮਨੁੱਖ ਦੇ ਪੁੱਤਰ ਦੇ ਕਾਰਨ ਮਨੁੱਖ ਤੁਹਾਡੇ ਨਾਲ ਵੈਰ ਰੱਖਣਗੇ ਅਤੇ ਤੁਹਾਨੂੰ ਛੱਡ ਦੇਣਗੇ, ਮੰਦਾ ਆਖਣਗੇ ਅਤੇ ਤੁਹਾਡਾ ਨਾਮ ਬੁਰਾ ਜਾਣ ਕੇ ਕੱਢ ਸੁੱਟਣਗੇ। 23ਉਸ ਦਿਨ ਅਨੰਦ ਮਨਾਉਣਾ ਤੇ ਖੁਸ਼ੀ ਨਾਲ ਉੱਛਲਣਾ ਕਿਉਂ ਜੋ ਵੇਖੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਦੇ ਪਿਉ-ਦਾਦਿਆਂ ਨੇ ਨਬੀਆਂ ਨਾਲ ਵੀ ਇਸੇ ਤਰ੍ਹਾਂ ਕੀਤਾ ਸੀ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੁਲਾਈ 19 ਸਿਵਲ ਕੈਲੰਡਰ ਦਾ ਅਗਸਤ 1 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ