ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 2
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 2 ਅਗਸਤ 2027
ਸੋਮਵਾਰ · ਆਮ ਸਮੇਂ ਦਾ 18ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 18ਵੇਂ ਹਫ਼ਤੇ ਦਾ ਸੋਮਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਵੇਰਚੇਲੀ ਦੇ ਸੰਤ ਯੂਸੇਬੀਅਸ, ਬਿਸ਼ਪ · ਇੱਛਿਕ ਯਾਦਗਾਰੀ ਦਿਨ
ਸੰਤ ਪੀਟਰ ਜੂਲੀਅਨ ਏਮਾਰ, ਪਾਦਰੀ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
4ਫੇਰ ਰਲੀ ਮਿਲੀ ਭੀੜ ਜਿਹੜੀ ਉਨ੍ਹਾਂ ਨਾਲ ਸੀ ਬਹੁਤ ਹਾਬੜ ਗਈ ਅਤੇ ਇਸਰਾਏਲੀ ਰੋਏ ਅਤੇ ਆਖਣ ਲੱਗੇ, ਕੌਣ ਸਾਨੂੰ ਮਾਸ ਕੌਣ ਖਾਣ ਲਈ ਦੇਵੇਗਾ? 5ਅਸੀਂ ਉਨ੍ਹਾਂ ਮੱਛੀਆਂ ਨੂੰ ਚੇਤੇ ਕਰਦੇ ਹਾਂ ਜਿਹੜੀਆਂ ਅਸੀਂ ਮਿਸਰ ਵਿੱਚ ਮੁਫ਼ਤ ਖਾਂਦੇ ਸੀ ਅਤੇ ਖੀਰੇ, ਖ਼ਰਬੂਜੇ, ਹਰਾ ਪਿਆਜ਼, ਪਿਆਜ਼ ਅਤੇ ਲੱਸਣ। 6ਪਰ ਹੁਣ ਸਾਡੀ ਭੁੱਖ ਮਰ ਗਈ ਹੈ। ਹੁਣ ਤਾਂ ਸਾਨੂੰ ਮੰਨੇ ਤੋਂ ਇਲਾਵਾ ਕੁਝ ਵੀ ਨਹੀਂ ਦਿਸਦਾ! 7ਉਹ ਮੰਨਾ ਤਾਂ ਧਨੀਏ ਵਰਗਾ ਸੀ ਅਤੇ ਦੇਖਣ ਵਿੱਚ ਮੋਤੀ ਦੀ ਤਰ੍ਹਾਂ ਦਿਸਦਾ ਸੀ। 8ਲੋਕ ਇੱਧਰ-ਉੱਧਰ ਜਾ ਕੇ ਉਸ ਨੂੰ ਇਕੱਠਾ ਕਰਕੇ ਉਸ ਨੂੰ ਚੱਕੀ ਵਿੱਚ ਪੀਂਹਦੇ, ਓਖਲੀ ਵਿੱਚ ਕੁੱਟਦੇ ਸਨ, ਫੇਰ ਉਸ ਨੂੰ ਤਵੀਆਂ ਉੱਤੇ ਤਲ ਕੇ ਉਸ ਦੇ ਫੁਲਕੇ ਬਣਾ ਲੈਂਦੇ ਸਨ ਅਤੇ ਉਹ ਦਾ ਸੁਆਦ ਤੇਲ ਵਿੱਚ ਤਲੀਆਂ ਹੋਈਆਂ ਪੂੜੀਆਂ ਵਰਗਾ ਸੀ। 9ਜਦ ਰਾਤ ਨੂੰ ਡੇਰੇ ਉੱਤੇ ਤ੍ਰੇਲ ਪੈਂਦੀ ਸੀ ਤਦ ਮੰਨਾ ਵੀ ਉਸ ਨਾਲ ਉਤਰਦਾ ਸੀ। 10ਮੂਸਾ ਨੇ ਪਰਜਾ ਵਿੱਚੋਂ ਹਰ ਮਨੁੱਖ ਨੂੰ ਆਪਣੇ ਪਰਿਵਾਰ ਨਾਲ ਆਪੋ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਰੋਂਦੇ ਸੁਣਿਆ ਤਾਂ ਯਹੋਵਾਹ ਦਾ ਕ੍ਰੋਧ ਬਹੁਤ ਭੜਕਿਆ ਅਤੇ ਮੂਸਾ ਇਸ ਗੱਲ ਤੋਂ ਪਰੇਸ਼ਾਨ ਹੋਇਆ। 11ਤਦ ਮੂਸਾ ਨੇ ਯਹੋਵਾਹ ਨੂੰ ਪੁੱਛਿਆ, ਤੂੰ ਆਪਣੇ ਦਾਸ ਉੱਤੇ ਇਹ ਬਿਪਤਾ ਕਿਉਂ ਲਿਆਂਦੀ ਹੈ? ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਕਿਉਂ ਨਹੀਂ ਰਹੀ? ਜੋ ਤੂੰ ਇਸ ਸਾਰੀ ਪਰਜਾ ਦਾ ਭਾਰ ਮੇਰੇ ਉੱਤੇ ਪਾਉਂਦਾ ਹੈ? 12ਕੀ ਮੈਂ ਹੀ ਇਸ ਪਰਜਾ ਨੂੰ ਗਰਭ ਵਿੱਚ ਲਿਆ? ਕੀ ਮੈਂ ਹੀ ਉਨ੍ਹਾਂ ਨੂੰ ਜੰਮਿਆ ਜੋ ਤੂੰ ਮੈਨੂੰ ਆਖਦਾ ਹੈ ਕਿ ਉਨ੍ਹਾਂ ਨੂੰ ਆਪਣੀ ਛਾਤੀ ਉੱਤੇ ਚੁੱਕ ਕੇ ਲਈ ਫਿਰ, ਜਿਵੇਂ ਪਿਤਾ ਦੁੱਧ ਪੀਂਦੇ ਬੱਚੇ ਨੂੰ ਚੁੱਕੀ ਫਿਰਦਾ ਹੈ ਤੇ ਇਨ੍ਹਾਂ ਨੂੰ ਉਸ ਦੇਸ ਨੂੰ ਲੈ ਜਾਂਵਾਂ, ਜਿਸ ਦੇ ਦੇਣ ਦੀ ਸਹੁੰ ਤੂੰ ਉਨ੍ਹਾਂ ਦੇ ਪੁਰਖਿਆਂ ਨਾਲ ਖਾਧੀ ਹੈ? 13ਮੈਂ ਐਨਾ ਮਾਸ ਕਿੱਥੋਂ ਲਿਆਵਾਂ ਕਿ ਮੈਂ ਇਸ ਸਾਰੀ ਪਰਜਾ ਨੂੰ ਖਾਣ ਲਈ ਦੇਵਾਂ? ਕਿਉਂ ਜੋ ਉਹ ਇਹ ਆਖ ਕੇ ਮੇਰੇ ਅੱਗੇ ਰੋਂਦੇ ਹਨ ਕਿ ਸਾਨੂੰ ਮਾਸ ਦੇ, ਤਾਂ ਜੋ ਅਸੀਂ ਖਾਈਏ। 14ਮੈਂ ਇਕੱਲਾ ਇਸ ਸਾਰੀ ਪਰਜਾ ਨੂੰ ਨਹੀਂ ਸੰਭਾਲ ਸਕਦਾ, ਕਿਉਂ ਜੋ ਇਹ ਮੇਰੇ ਸਹਿਣ ਤੋਂ ਬਾਹਰ ਹੈ। 15ਜੇਕਰ ਤੂੰ ਮੇਰੇ ਨਾਲ ਅਜਿਹਾ ਹੀ ਕਰਨਾ ਹੈ, ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ, ਤਾਂ ਮੈਨੂੰ ਮਾਰ ਸੁੱਟ ਕਿ ਮੈਂ ਆਪਣੀ ਦੁਰਦਸ਼ਾ ਨਾ ਵੇਖਾਂ!
ਜਵਾਬੀ ਭਜਨ
11ਪਰ ਮੇਰੀ ਪਰਜਾ ਨੇ ਮੇਰੀ ਅਵਾਜ਼ ਨਾ ਸੁਣੀ, ਅਤੇ ਇਸਰਾਏਲ ਨੇ ਮੈਨੂੰ ਨਾ ਚਾਹਿਆ, 12ਤਾਂ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮਨ ਦੇ ਖੱਚਰਪੁਣੇ ਉੱਤੇ ਜਾਣ ਦਿੱਤਾ, ਕਿ ਓਹ ਆਪਣੇ ਹੀ ਮਤਿਆਂ ਦੇ ਅਨੁਸਾਰ ਚੱਲਣ। 13ਕਾਸ਼ ਕੇ ਮੇਰੀ ਪਰਜਾ ਮੇਰੀ ਸੁਣਦੀ, ਅਤੇ ਇਸਰਾਏਲ ਮੇਰੇ ਮਾਰਗਾਂ ਉੱਤੇ ਚੱਲਦਾ! 14ਤਾਂ ਮੈਂ ਛੇਤੀ ਉਨ੍ਹਾਂ ਦੇ ਵੈਰੀਆਂ ਨੂੰ ਹੇਠਾਂ ਦੱਬ ਦਿੰਦਾ, ਅਤੇ ਉਨ੍ਹਾਂ ਦੇ ਵਿਰੋਧੀਆਂ ਉੱਤੇ ਆਪਣਾ ਹੱਥ ਚੁੱਕਦਾ! 15ਯਹੋਵਾਹ ਦੇ ਵੈਰੀ ਅਧੀਨ ਬਣ ਬਹਿੰਦੇ, ਪਰ ਉਨ੍ਹਾਂ ਦਾ ਸਮਾਂ ਸਦਾ ਰਹਿੰਦਾ, 16ਅਤੇ ਉਹ ਉਨ੍ਹਾਂ ਨੂੰ ਚੰਗੀ ਤੋਂ ਚੰਗੀ ਕਣਕ ਖੁਆਲਦਾ, ਅਤੇ ਪਹਾੜੀ ਸ਼ਹਿਦ ਨਾਲ ਮੈਂ ਤੈਨੂੰ ਤ੍ਰਿਪਤ ਕਰਦਾ!।
ਇੰਜੀਲ
13ਜਦੋਂ ਯਿਸੂ ਨੇ ਇਹ ਸੁਣਿਆ, ਉਹ ਉੱਥੋਂ ਬੇੜੀ ਉੱਤੇ ਚੜ੍ਹ ਕੇ ਇੱਕ ਉਜਾੜ ਥਾਂ ਵਿੱਚ ਅਲੱਗ ਚੱਲਿਆ ਗਿਆ ਅਤੇ ਲੋਕ ਇਹ ਸੁਣ ਕੇ ਨਗਰਾਂ ਤੋਂ ਉਸ ਦੇ ਪਿੱਛੇ ਪੈਦਲ ਤੁਰ ਪਏ। 14ਜਦੋਂ ਉਹ ਬੇੜੀ ਵਿੱਚੋਂ ਉਤਰਿਆ ਤਾਂ ਉਸ ਨੇ ਵੱਡੀ ਭੀੜ ਵੇਖੀ ਅਤੇ ਉਨ੍ਹਾਂ ਉੱਤੇ ਤਰਸ ਖਾ ਕੇ ਉਨ੍ਹਾਂ ਦੇ ਰੋਗੀਆਂ ਨੂੰ ਚੰਗਾ ਕੀਤਾ। 15ਅਤੇ ਜਦ ਸ਼ਾਮ ਹੋਈ ਤਾਂ ਚੇਲਿਆਂ ਨੇ ਉਸ ਦੇ ਕੋਲ ਆ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਹੁਣ ਦਿਨ ਬਹੁਤ ਢਲ ਗਿਆ ਹੈ। ਲੋਕਾਂ ਨੂੰ ਵਿਦਾ ਕਰ ਤਾਂ ਜੋ ਪਿੰਡਾਂ ਵਿੱਚ ਜਾ ਕੇ ਆਪਣੇ ਲਈ ਖਾਣਾ ਮੁੱਲ ਲੈਣ। 16ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਨ੍ਹਾਂ ਨੂੰ ਜਾਣ ਦੀ ਜ਼ਰੂਰਤ ਨਹੀਂ। ਤੁਸੀਂ ਉਨ੍ਹਾਂ ਦੇ ਲਈ ਭੋਜਨ ਦਾ ਪ੍ਰਬੰਧ ਕਰੋ। 17ਪਰ ਉਨ੍ਹਾਂ ਉਸ ਨੂੰ ਕਿਹਾ, ਇੱਥੇ ਸਾਡੇ ਕੋਲ ਸਿਰਫ਼ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ। 18ਤਾਂ ਉਹ ਬੋਲਿਆ, ਉਨ੍ਹਾਂ ਨੂੰ ਇੱਥੇ ਮੇਰੇ ਕੋਲ ਲਿਆਓ। 19ਅਤੇ ਯਿਸੂ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਤਦ ਉਸ ਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲੈ ਕੇ, ਅਕਾਸ਼ ਵੱਲ ਵੇਖ ਕੇ ਬਰਕਤ ਦਿੱਤੀ ਅਤੇ ਰੋਟੀਆਂ ਤੋੜ ਕੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ। 20ਅਤੇ ਸਭ ਲੋਕਾਂ ਦੇ ਰੱਜ ਕੇ ਖਾਣ ਤੋਂ ਬਾਅਦ, ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਭਰੀਆਂ ਬਾਰਾਂ ਟੋਕਰੀਆਂ ਚੁੱਕੀਆਂ। 21ਅਤੇ ਖਾਣ ਵਾਲੇ ਔਰਤਾਂ ਅਤੇ ਬੱਚਿਆਂ ਤੋਂ ਬਿਨ੍ਹਾਂ ਪੰਜ ਹਜ਼ਾਰ ਮਰਦ ਸਨ।
ਅੱਜ ਦੇ ਸੰਤ
- ਵੇਰਚੇਲੀ ਦੇ ਸੰਤ ਯੂਸੇਬੀਅਸ, ਬਿਸ਼ਪ
- ਸੰਤ ਪੀਟਰ ਜੂਲੀਅਨ ਏਮਾਰ, ਪਾਦਰੀ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ