ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 2
ਆਰਥੋਡਾਕਸ ਕੈਲੰਡਰ · 20 ਜੁਲਾਈ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 2 ਅਗਸਤ 2027
ਸੋਮਵਾਰ · ਪੰਤੇਕੁਸਤ ਤੋਂ ਬਾਅਦ ਸੱਤਵਾਂ ਹਫ਼ਤਾ · ਸੁਰ 5
ਤਿਉਹਾਰ ਅਤੇ ਸੰਤ
Holy Glorious Prophet Elijah (9th C BC)
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸ਼ਾਮ ਦੀ ਪ੍ਰਾਰਥਨਾ: ਪਾਠ
1ਏਲੀਯਾਹ ਤਿਸ਼ਬੀ ਨੇ ਜੋ ਗਿਲਆਦ ਦੇ ਵਾਸੀਆਂ ਵਿੱਚੋਂ ਸੀ ਅਹਾਬ ਨੂੰ ਆਖਿਆ ਕਿ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ ਜਿਹ ਦੇ ਅੱਗੇ ਮੈਂ ਖੜਾ ਹਾਂ ਇਨ੍ਹਾਂ ਸਾਲਾਂ ਵਿੱਚ ਮੇਰੇ ਬਚਨ ਤੋਂ ਬਿਨਾਂ ਨਾ ਤ੍ਰੇਲ ਪਵੇਗੀ ਨਾ ਮੀਂਹ। 2ਇਸ ਤਰ੍ਹਾਂ ਯਹੋਵਾਹ ਦਾ ਬਚਨ ਉਹ ਨੂੰ ਆਇਆ ਕਿ 3ਐਥੋਂ ਚੱਲ ਦੇ ਅਤੇ ਆਪਣਾ ਮੁਹਾਣਾ ਪੂਰਬ ਵੱਲ ਫੇਰ ਅਤੇ ਆਪ ਨੂੰ ਕਰੀਥ ਦੇ ਨਾਲੇ ਕੋਲ ਜਿਹੜਾ ਯਰਦਨ ਦੇ ਸਾਹਮਣੇ ਹੈ ਲੁਕਾ ਲੈ। 4ਤਾਂ ਇਸ ਤਰ੍ਹਾਂ ਹੋਵੇਗਾ ਕਿ ਤੂੰ ਉਸ ਨਾਲੇ ਵਿੱਚੋਂ ਪੀਵੇਂਗਾ ਅਤੇ ਮੈਂ ਪਹਾੜੀ ਕਾਂਵਾਂ ਨੂੰ ਹੁਕਮ ਦਿੱਤਾ ਹੈ ਕਿ ਉਹ ਤੈਨੂੰ ਉੱਥੇ ਹੀ ਪਾਲਣ। 5ਤਾਂ ਉਹ ਚੱਲ ਪਿਆ ਅਤੇ ਯਹੋਵਾਹ ਦੇ ਬਚਨ ਅਨੁਸਾਰ ਕੀਤਾ। ਉਹ ਚੱਲ ਕੇ ਕਰੀਥ ਦੇ ਨਾਲੇ ਕੋਲ ਜਾ ਟਿਕਿਆ ਜਿਹੜਾ ਯਰਦਨ ਦੇ ਸਾਹਮਣੇ ਹੈ। 6ਤਾਂ ਪਹਾੜੀ ਕਾਂ ਉਹ ਦੇ ਲਈ ਰੋਟੀ ਤੇ ਮਾਸ ਸਵੇਰ ਨੂੰ ਅਤੇ ਰੋਟੀ ਤੇ ਮਾਸ ਸ਼ਾਮ ਨੂੰ ਲਿਆਉਂਦੇ ਰਹੇ ਅਤੇ ਉਹ ਉਸ ਨਾਲੇ ਤੋਂ ਪਾਣੀ ਪੀ ਲੈਂਦਾ ਸੀ। 7ਤਾਂ ਇਸ ਤਰ੍ਹਾਂ ਹੋਇਆ ਕਿ ਥੋੜੇ ਦਿਨਾਂ ਦੇ ਪਿੱਛੋਂ ਨਾਲਾ ਸੁੱਕ ਗਿਆ ਕਿਉਂ ਜੋ ਦੇਸ ਵਿੱਚ ਮੀਂਹ ਨਾ ਪਿਆ। 8ਤਾਂ ਯਹੋਵਾਹ ਦਾ ਇਹ ਬਚਨ ਉਹ ਨੂੰ ਆਇਆ। 9ਕਿ ਉੱਠ ਅਤੇ ਸੀਦੋਨ ਦੇ ਸਾਰਫਥ ਨੂੰ ਚਲਾ ਜਾ ਅਤੇ ਉੱਥੇ ਜਾ ਟਿੱਕ। ਵੇਖ ਮੈਂ ਇੱਕ ਵਿਧਵਾ ਔਰਤ ਨੂੰ ਹੁਕਮ ਦਿੱਤਾ ਹੈ ਕਿ ਉਹ ਤੇਰੀ ਪਾਲਣਾ ਕਰੇ। 10ਸੋ ਉਹ ਉੱਠਿਆ ਅਤੇ ਸਾਰਫਥ ਨੂੰ ਚੱਲਿਆ ਗਿਆ ਅਤੇ ਜਾਂ ਸ਼ਹਿਰ ਦੇ ਦਰਵਾਜ਼ੇ ਕੋਲ ਆਇਆ ਤਾਂ ਵੇਖੋ ਉੱਥੇ ਇੱਕ ਵਿਧਵਾ ਲੱਕੜੀਆਂ ਚੁੱਗਦੀ ਸੀ ਤਾਂ ਉਸ ਉਹ ਨੂੰ ਉੱਚੀ ਦਿੱਤੀ ਆਖਿਆ, ਜ਼ਰਾ ਮੈਨੂੰ ਆਪਣੇ ਭਾਂਡੇ ਵਿੱਚ ਥੋੜਾ ਜਿਹਾ ਪਾਣੀ ਲਿਆ ਦੇ ਕਿ ਮੈਂ ਪੀ ਲਵਾਂ। 11ਜਦ ਉਹ ਲਿਆਉਣ ਲਈ ਚੱਲੀ ਤਾਂ ਉਸ ਨੇ ਉਹ ਉੱਚੀ ਦਿੱਤੀ ਆਖਿਆ, ਜ਼ਰਾ ਇੱਕ ਚੱਪਾ ਟੁੱਕੜਾ ਵੀ ਆਪਣੇ ਹੱਥ ਵਿੱਚ ਲੈਂਦੀ ਆਵੀਂ। 12ਅੱਗੋਂ ਉਸ ਆਖਿਆ, ਜਿਉਂਦੇ ਯਹੋਵਾਹ ਤੇਰੇ ਪਰਮੇਸ਼ੁਰ ਦੀ ਸਹੁੰ ਮੇਰੇ ਕੋਲ ਕੁਝ ਵੀ ਰਿੱਧਾ ਪੱਕਾ ਨਹੀਂ ਪਰ ਇੱਕ ਤੌਲੇ ਵਿੱਚ ਇੱਕ ਮੁੱਠ ਆਟੇ ਦੀ ਅਤੇ ਥੋੜਾ ਜਿਹਾ ਤੇਲ ਇੱਕ ਕੁੱਜੀ ਵਿੱਚ ਹੈ ਅਤੇ ਵੇਖ ਮੈਂ ਇਹ ਦੋ ਕੁ ਲੱਕੜੀਆਂ ਚੁੱਗ ਰਹੀ ਹਾਂ ਕਿ ਮੈਂ ਘਰ ਜਾ ਕੇ ਆਪਣੇ ਲਈ ਅਤੇ ਆਪਣੇ ਪੁੱਤਰ ਲਈ ਪਕਾਵਾਂ ਤਾਂ ਜੋ ਅਸੀਂ ਉਹ ਨੂੰ ਖਾਈਏ ਅਤੇ ਮਰੀਏ। 13ਤਾਂ ਏਲੀਯਾਹ ਨੇ ਉਸ ਨੂੰ ਆਖਿਆ ਨਾ ਡਰ। ਜਾ ਅਤੇ ਆਪਣੀ ਗੱਲ ਦੇ ਅਨੁਸਾਰ ਕਰ ਪਰ ਪਹਿਲਾਂ ਉਸ ਵਿੱਚੋਂ ਮੇਰੇ ਲਈ ਇੱਕ ਮੱਨੀ ਪਕਾ ਕੇ ਮੇਰੇ ਕੋਲ ਲੈ ਆ ਅਤੇ ਪਿੱਛੋਂ ਆਪਣੇ ਅਤੇ ਆਪਣੇ ਪੁੱਤਰ ਲਈ ਪਕਾਈਂ। 14ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਨਾ ਤੌਲੇ ਦਾ ਆਟਾ ਮੁੱਕੇਗਾ ਨਾ ਕੁੱਜੀ ਦਾ ਤੇਲ ਘਟੇਗਾ ਜਿੰਨਾਂ ਚਿਰ ਯਹੋਵਾਹ ਜ਼ਮੀਨ ਉੱਤੇ ਮੀਂਹ ਨਾ ਪਾਵੇ। 15ਤਾਂ ਉਹ ਗਈ ਅਤੇ ਏਲੀਯਾਹ ਦੇ ਆਖਣ ਅਨੁਸਾਰ ਕੀਤਾ। ਫੇਰ ਇਹ ਅਤੇ ਉਹ ਅਤੇ ਉਹ ਦਾ ਘਰਾਣਾ ਕਈ ਦਿਨਾਂ ਤੱਕ ਖਾਂਦੇ ਰਹੇ। 16ਅਤੇ ਨਾ ਤੌਲੇ ਵਿੱਚੋਂ ਆਟਾ ਮੁੱਕਿਆ ਨਾ ਕੁੱਜੀ ਦਾ ਤੇਲ ਘਟਿਆ। ਇਹ ਯਹੋਵਾਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਸ ਨੇ ਏਲੀਯਾਹ ਦੇ ਰਾਹੀਂ ਬੋਲਿਆ ਸੀ। 17ਤਾਂ ਇਸ ਤਰ੍ਹਾਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਉਸ ਘਰ ਵਾਲੀ ਔਰਤ ਦਾ ਪੁੱਤਰ ਬਿਮਾਰ ਪੈ ਗਿਆ ਅਤੇ ਉਹ ਦੀ ਬਿਮਾਰੀ ਬਹੁਤ ਸਖ਼ਤ ਸੀ ਐਥੋਂ ਤੋੜੀ ਜੋ ਉਹ ਦੇ ਵਿੱਚ ਪ੍ਰਾਣ ਨਾ ਰਹੇ। 18ਤਾਂ ਉਸ ਏਲੀਯਾਹ ਨੂੰ ਆਖਿਆ, ਮੇਰਾ ਤੇਰੇ ਨਾਲ ਕੀ ਕੰਮ ਹੈ ਹੇ ਪਰਮੇਸ਼ੁਰ ਦੇ ਬੰਦੇ? ਕੀ ਤੂੰ ਇਸ ਲਈ ਮੇਰੇ ਕੋਲ ਆਇਆ ਕਿ ਮੇਰੇ ਪਾਪ ਮੈਨੂੰ ਚੇਤੇ ਕਰਾਵੇਂ ਅਤੇ ਮੇਰੇ ਪੁੱਤਰ ਨੂੰ ਮਾਰ ਸੁੱਟੇਂ? 19ਤਾਂ ਉਸ ਨੇ ਉਹ ਨੂੰ ਆਖਿਆ, ਆਪਣਾ ਪੁੱਤਰ ਮੈਨੂੰ ਦੇ। ਉਹ ਉਸ ਦੀ ਹਿੱਕ ਨਾਲੋਂ ਲੈ ਕੇ ਉੱਪਰ ਚੁਬਾਰੇ ਵਿੱਚ ਜਿੱਥੇ ਉਹ ਰਹਿੰਦਾ ਸੀ ਚੜ੍ਹ ਗਿਆ ਅਤੇ ਉਹ ਨੂੰ ਆਪਣੇ ਮੰਜੇ ਉੱਤੇ ਲਿਟਾ ਲਿਆ। 20ਤਾਂ ਉਸ ਨੇ ਯਹੋਵਾਹ ਨੂੰ ਉੱਚੀ ਦਿੱਤੀ ਆਖਿਆ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਤੂੰ ਇਸ ਵਿਧਵਾ ਉੱਤੇ ਵੀ ਬੁਰਿਆਈ ਲਿਆਇਆ ਜਿਹ ਦੇ ਘਰ ਮੈਂ ਟਿਕਿਆ ਹਾਂ ਕਿ ਤੂੰ ਇਸ ਦੇ ਪੁੱਤਰ ਨੂੰ ਮਾਰ ਦਿੱਤਾ। 21ਤਾਂ ਉਸ ਨੇ ਤਿੰਨ ਵਾਰ ਆਪ ਨੂੰ ਮੁੰਡੇ ਉੱਤੇ ਪਸਾਰਿਆ ਅਤੇ ਯਹੋਵਾਹ ਨੂੰ ਉੱਚੀ ਦਿੱਤੀ ਆਖਿਆ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੇਰੀ ਮਿੰਨਤ ਹੈ ਕਿ ਇਸ ਮੁੰਡੇ ਦੇ ਪ੍ਰਾਣ ਫੇਰ ਉਹ ਦੇ ਵਿੱਚ ਆ ਜਾਣ। 22ਤਾਂ ਯਹੋਵਾਹ ਨੇ ਏਲੀਯਾਹ ਦੀ ਆਵਾਜ਼ ਸੁਣੀ ਅਤੇ ਮੁੰਡੇ ਦੇ ਪ੍ਰਾਣ ਉਹ ਦੇ ਵਿੱਚ ਫੇਰ ਆ ਗਏ ਅਤੇ ਉਹ ਜੀ ਉੱਠਿਆ। 23ਤਾਂ ਏਲੀਯਾਹ ਮੁੰਡੇ ਨੂੰ ਚੁੱਕ ਕੇ ਚੁਬਾਰੇ ਵਿੱਚੋਂ ਘਰ ਦੇ ਅੰਦਰ ਲੈ ਗਿਆ ਉਹ ਦੀ ਮਾਂ ਨੂੰ ਜਾ ਦਿੱਤਾ ਅਤੇ ਏਲੀਯਾਹ ਨੇ ਆਖਿਆ, ਵੇਖ ਤੇਰਾ ਪੁੱਤਰ ਜਿਉਂਦਾ ਹੈ!
ਸ਼ਾਮ ਦੀ ਪ੍ਰਾਰਥਨਾ: ਪਾਠ
1 ਰਾਜਾ 19:19–21 · 2 ਰਾਜਾ 2:1, 6–14
19ਉਹ ਓਥੋਂ ਚੱਲ ਪਿਆ ਅਤੇ ਸ਼ਾਫਾਟ ਦੇ ਪੁੱਤਰ ਅਲੀਸ਼ਾ ਨੂੰ ਹਲ ਵਾਹੁੰਦਿਆਂ ਜਾ ਲੱਭਾ, ਉਹ ਦੀ ਬਾਰਾਂ ਹਲ਼ਾਂ ਦੀ ਵਾਹੀ ਸੀ ਅਤੇ ਬਾਰਵੀਂ ਜੋਗ ਦੇ ਮਗਰ ਉਹ ਆਪ ਸੀ। ਏਲੀਯਾਹ ਨੇ ਉਹ ਦੇ ਕੋਲ ਦੀ ਲੰਘ ਕੇ ਆਪਣੀ ਗੋਦੜੀ ਉਹ ਦੇ ਉੱਤੇ ਪਾ ਦਿੱਤੀ। 20ਤਾਂ ਉਹ ਬਲ਼ਦਾਂ ਨੂੰ ਛੱਡ ਕੇ ਏਲੀਯਾਹ ਦੇ ਮਗਰ ਦੌੜ ਗਿਆ ਅਤੇ ਉਸ ਨੂੰ ਆਖਿਆ, ਮੈਨੂੰ ਪਰਵਾਨਗੀ ਦੇਹ ਜੋ ਮੈਂ ਆਪਣੇ ਮਾਪਿਆਂ ਨੂੰ ਚੁੰਮ ਆਵਾਂ ਤਾਂ ਮੈਂ ਤੇਰੇ ਪਿੱਛੇ ਲੱਗ ਜਾਂਵਾਂਗਾ। ਉਸ ਨੇ ਉਹ ਨੂੰ ਆਖਿਆ, ਮੁੜ ਜਾ। ਮੈਂ ਤੈਨੂੰ ਕੀ ਕੀਤਾ? 21ਤਾਂ ਉਹ ਉਸ ਦੇ ਕੋਲੋਂ ਮੁੜ ਗਿਆ। ਉਸ ਇੱਕ ਜੋਗ ਬਲ਼ਦਾਂ ਦੀ ਲੈ ਕੇ ਉਨ੍ਹਾਂ ਨੂੰ ਵੱਢ ਸੁੱਟਿਆ ਅਤੇ ਹਲ ਪੰਜਾਲੀ ਦੀਆਂ ਲੱਕੜੀਆਂ ਨਾਲ ਉਨ੍ਹਾਂ ਦਾ ਮਾਸ ਰਿੰਨ੍ਹ ਕੇ ਲੋਕਾਂ ਨੂੰ ਦਿੱਤਾ ਤਾਂ ਉਹਨਾਂ ਨੇ ਖਾਧਾ। ਫੇਰ ਉਹ ਉੱਠਿਆ ਅਤੇ ਏਲੀਯਾਹ ਦੇ ਪਿੱਛੇ ਜਾ ਲੱਗਾ ਅਤੇ ਉਸ ਦੀ ਸੇਵਾ ਕਰਦਾ ਰਿਹਾ। 2:1ਜਦੋਂ ਯਹੋਵਾਹ ਏਲੀਯਾਹ ਨੂੰ ਇੱਕ ਵਾਵਰੋਲੇ ਵਿੱਚ ਅਕਾਸ਼ ਨੂੰ ਚੁੱਕਣ ਵਾਲਾ ਸੀ, ਤਾਂ ਏਲੀਯਾਹ ਅਲੀਸ਼ਾ ਨਾਲ ਗਿਲਗਾਲ ਤੋਂ ਚੱਲਿਆ। 6ਤਾਂ ਏਲੀਯਾਹ ਨੇ ਉਸ ਨੂੰ ਆਖਿਆ ਕਿ ਤੂੰ ਇੱਥੇ ਠਹਿਰ ਜਾਈਂ, ਕਿਉਂ ਜੋ ਯਹੋਵਾਹ ਨੇ ਮੈਨੂੰ ਯਰਦਨ ਨੂੰ ਭੇਜਿਆ ਹੈ। ਪਰ ਉਹ ਬੋਲਿਆ, “ਜੀਉਂਦੇ ਯਹੋਵਾਹ ਦੀ ਅਤੇ ਤੇਰੀ ਜਾਨ ਦੀ ਸਹੁੰ ਮੈਂ ਤੈਨੂੰ ਨਹੀਂ ਛੱਡਾਂਗਾ।” ਸੋ ਓਹ ਦੋਵੇਂ ਤੁਰ ਪਏ। 7ਨਬੀਆਂ ਦੇ ਪੁੱਤਰਾਂ ਵਿੱਚੋਂ ਪੰਜਾਹ ਜਣੇ ਆਏ, ਉਨ੍ਹਾਂ ਦੇ ਆਹਮੋ-ਸਾਹਮਣੇ ਦੂਰ ਜਾ ਖੜ੍ਹੇ ਹੋਏ ਅਤੇ ਉਹ ਦੋਵੇਂ ਯਰਦਨ ਦੇ ਕੰਢੇ ਉੱਤੇ ਖੜ੍ਹੇ ਰਹੇ। 8ਤਦ ਏਲੀਯਾਹ ਨੇ ਆਪਣੀ ਚਾਦਰ ਲਈ, ਉਹ ਨੂੰ ਵਲ੍ਹੇਟ ਕੇ ਪਾਣੀ ਉੱਤੇ ਮਾਰਿਆ ਅਤੇ ਉਹ ਪਾਟ ਕੇ ਇੱਧਰ-ਉੱਧਰ ਹੋ ਗਿਆ, ਤਦ ਉਹ ਦੋਵੇਂ ਸੁੱਕੀ ਧਰਤੀ ਦੇ ਉੱਤੋਂ ਦੀ ਪਾਰ ਲੰਘ ਗਏ। 9ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਉਹ ਪਾਰ ਲੰਘ ਰਹੇ ਸਨ, ਤਾਂ ਏਲੀਯਾਹ ਨੇ ਅਲੀਸ਼ਾ ਨੂੰ ਆਖਿਆ, “ਇਸ ਤੋਂ ਪਹਿਲਾ ਕਿ ਮੈਂ ਤੇਰੇ ਕੋਲੋਂ ਲੈ ਲਿਆ ਜਾਂਵਾਂ ਦੱਸ ਮੈਂ ਤੇਰੇ ਲਈ ਕੀ ਕਰਾਂ?” ਅਲੀਸ਼ਾ ਬੋਲਿਆ, “ਤੇਰੇ ਆਤਮਾ ਦਾ ਦੁੱਗਣਾ ਹਿੱਸਾ ਮੇਰੇ ਉੱਤੇ ਹੋਵੇ!” 10ਉਹ ਨੇ ਆਖਿਆ, ਤੂੰ ਔਖੀ ਗੱਲ ਮੰਗੀ ਹੈ। ਜੇ ਤੂੰ ਮੈਨੂੰ ਉਸ ਸਮੇਂ ਵੇਖੇਂ ਜਦ ਮੈਂ ਤੇਰੇ ਕੋਲੋਂ ਲੈ ਲਿਆ ਜਾਂਵਾਂ, ਤਾਂ ਤੇਰੇ ਲਈ ਉਵੇਂ ਹੀ ਹੋਵੇਗਾ, ਪਰ ਜੇ ਨਾ ਵੇਖਿਆ ਤਾਂ ਐਉਂ ਨਹੀਂ ਹੋਵੇਗਾ। 11ਤਾਂ ਜਦੋਂ ਉਹ ਗੱਲਾਂ ਕਰਦੇ-ਕਰਦੇ ਤੁਰੇ ਜਾਂਦੇ ਸਨ ਤਾਂ ਵੇਖੋ, ਉੱਥੇ ਇੱਕ ਅਗਨ ਰੱਥ ਤੇ ਅਗਨ ਘੋੜੇ ਦਿੱਸੇ, ਜਿਨ੍ਹਾਂ ਨੇ ਉਨ੍ਹਾਂ ਨੂੰ ਦੋਹਾਂ ਵੱਖੋ-ਵੱਖ ਕਰ ਦਿੱਤਾ ਅਤੇ ਏਲੀਯਾਹ ਵਾਵਰੋਲੇ ਵਿੱਚ ਅਕਾਸ਼ ਨੂੰ ਚੜ੍ਹ ਗਿਆ। 12ਅਤੇ ਇਹ ਵੇਖਦਿਆਂ ਹੀ ਅਲੀਸ਼ਾ ਉੱਚੀ ਦਿੱਤੀ ਬੋਲਿਆ, “ਹੇ ਮੇਰੇ ਪਿਤਾ, ਹੇ ਮੇਰੇ ਪਿਤਾ! ਇਸਰਾਏਲ ਦੇ ਰੱਥ ਤੇ ਉਹ ਦੇ ਸਾਰਥੀ!” ਪਰ ਜਦ ਉਹ ਉਸ ਨੂੰ ਫੇਰ ਨਾ ਵੇਖ ਸਕਿਆ ਤਾਂ ਉਸ ਨੇ ਆਪਣੇ ਕੱਪੜੇ ਪਾੜ ਕੇ ਦੋ ਹਿੱਸੇ ਕੀਤੇ। 13ਉਸ ਨੇ ਏਲੀਯਾਹ ਦੀ ਗੋਦੜੀ ਵੀ ਜਿਹੜੀ ਉਹ ਦੇ ਉੱਤੋਂ ਡਿੱਗੀ ਸੀ, ਚੁੱਕ ਲਈ ਅਤੇ ਮੁੜ ਕੇ ਯਰਦਨ ਦੇ ਕੰਢੇ ਉੱਤੇ ਖੜ੍ਹਾ ਹੋ ਗਿਆ। 14ਅਤੇ ਉਹ ਗੋਦੜੀ ਜਿਹੜੀ ਏਲੀਯਾਹ ਉੱਤੋਂ ਡਿੱਗੀ ਸੀ, ਉਸ ਨੂੰ ਲੈ ਕੇ ਪਾਣੀ ਉੱਤੇ ਮਾਰਿਆ ਅਤੇ ਆਖਿਆ, “ਯਹੋਵਾਹ ਏਲੀਯਾਹ ਦਾ ਪਰਮੇਸ਼ੁਰ ਕਿੱਥੇ ਹੈ?” ਜਦੋਂ ਉਸ ਨੇ ਵੀ ਪਾਣੀ ਨੂੰ ਮਾਰਿਆ ਤਾਂ ਉਹ ਪਾਟ ਕੇ ਇੱਧਰ-ਉੱਧਰ ਹੋ ਗਿਆ ਅਤੇ ਅਲੀਸ਼ਾ ਪਾਰ ਲੰਘ ਗਿਆ।
ਸਵੇਰ ਦੀ ਪ੍ਰਾਰਥਨਾ: ਇੰਜੀਲ
22ਅਤੇ ਸਭ ਲੋਕਾਂ ਨੇ ਉਸ ਬਾਰੇ ਗਵਾਹੀ ਦਿੱਤੀ ਅਤੇ ਕਿਰਪਾ ਦੀਆਂ ਉਹਨਾਂ ਗੱਲਾਂ ਤੋਂ ਜੋ ਉਸ ਦੇ ਮੂੰਹੋਂ ਨਿੱਕਲਦੀਆਂ ਸਨ ਹੈਰਾਨ ਹੋ ਕੇ ਆਖਿਆ, ਕੀ ਇਹ ਯੂਸੁਫ਼ ਦਾ ਪੁੱਤਰ ਨਹੀਂ? 23ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਜ਼ਰੂਰ ਇਹ ਕਹਾਉਤ ਮੈਨੂੰ ਕਹੋਗੇ ਕਿ ਹੇ ਵੈਦ, ਆਪਣੇ ਆਪ ਨੂੰ ਚੰਗਾ ਕਰ। ਜੋ ਕੁਝ ਅਸੀਂ ਕਫ਼ਰਨਾਹੂਮ ਵਿੱਚ ਹੁੰਦਾ ਸੁਣਿਆ ਹੈ ਐਥੇ ਆਪਣੇ ਦੇਸ ਵਿੱਚ ਵੀ ਕਰ। 24ਉਸ ਨੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਕੋਈ ਨਬੀ ਆਪਣੇ ਦੇਸ ਵਿੱਚ ਆਦਰ ਨਹੀਂ ਪਾਉਂਦਾ। 25ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਏਲੀਯਾਹ ਦੇ ਦਿਨਾਂ ਵਿੱਚ ਜਦੋਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ ਅਤੇ ਸਾਰੇ ਦੇਸ ਵਿੱਚ ਵੱਡਾ ਅਕਾਲ ਪਿਆ, ਇਸਰਾਏਲ ਵਿੱਚ ਬਹੁਤ ਸਾਰੀਆਂ ਵਿਧਵਾਵਾਂ ਸਨ। 26ਪਰ ਏਲੀਯਾਹ ਸੈਦਾ ਦੇਸ ਦੇ ਸਾਰਪਥ ਦੀ ਇੱਕ ਵਿਧਵਾ ਤੋਂ ਬਿਨ੍ਹਾਂ ਕਿਸੇ ਹੋਰ ਕੋਲ ਨਹੀਂ ਭੇਜਿਆ ਗਿਆ। 27ਅਤੇ ਅਲੀਸ਼ਾ ਨਬੀ ਦੇ ਸਮੇਂ ਇਸਰਾਏਲ ਵਿੱਚ ਬਹੁਤ ਸਾਰੇ ਕੋੜ੍ਹੀ ਸਨ ਪਰ ਉਨ੍ਹਾਂ ਵਿੱਚੋਂ ਸੀਰੀਯਾ ਦਾ, ਸਿਰਫ਼ ਨਾਮਾਨ ਹੀ ਸ਼ੁੱਧ ਕੀਤਾ ਗਿਆ। 28ਸੋ ਜਿਹੜੇ ਪ੍ਰਾਰਥਨਾ ਘਰ ਵਿੱਚ ਸਨ, ਇਹ ਗੱਲਾਂ ਸੁਣਦੇ ਹੀ ਕ੍ਰੋਧ ਨਾਲ ਭਰ ਗਏ। 29ਅਤੇ ਉਹਨਾਂ ਨੇ ਉੱਠ ਕੇ ਉਸ ਨੂੰ ਸ਼ਹਿਰੋਂ ਬਾਹਰ ਕੱਢਿਆ ਅਤੇ ਉਸ ਪਹਾੜ ਦੀ ਚੋਟੀ, ਜਿਸ ਉੱਤੇ ਉਨ੍ਹਾਂ ਦਾ ਸ਼ਹਿਰ ਬਣਿਆ ਹੋਇਆ ਸੀ ਲੈ ਗਏ ਤਾਂ ਜੋ ਉਸ ਨੂੰ ਸਿਰ ਪਰਨੇ ਸੁੱਟ ਦੇਣ। 30ਪਰ ਉਹ ਉਨ੍ਹਾਂ ਦੇ ਵਿੱਚੋਂ ਦੀ ਲੰਘ ਕੇ ਆਪਣੇ ਰਸਤੇ ਚੱਲਿਆ ਗਿਆ।
ਪੱਤ੍ਰੀ
9ਮੈਂ ਆਪਣੀ ਪੱਤ੍ਰੀ ਵਿੱਚ ਤੁਹਾਨੂੰ ਇਹ ਲਿਖਿਆ ਜੋ ਹਰਾਮਕਾਰਾਂ ਦੀ ਸੰਗਤ ਨਾ ਕਰੋ। 10ਇਹ ਨਹੀਂ ਜੋ ਮੂਲੋਂ ਸੰਸਾਰ ਦੇ ਹਰਾਮਕਾਰਾਂ ਅਥਵਾ ਲੋਭੀਆਂ ਅਤੇ ਲੁਟੇਰਿਆਂ ਅਥਵਾ ਮੂਰਤੀ ਪੂਜਕਾਂ ਦੀ ਸੰਗਤ ਨਾ ਕਰਨੀ, ਨਹੀਂ ਤਾਂ ਫੇਰ ਤੁਹਾਨੂੰ ਸੰਸਾਰ ਵਿੱਚੋਂ ਨਿੱਕਲਣਾ ਹੀ ਪੈਂਦਾ। 11ਪਰ ਹੁਣ ਤਾਂ ਤੁਹਾਨੂੰ ਇਹ ਲਿਖਿਆ ਕਿ ਜੇ ਕੋਈ ਭਰਾ ਕਹਾ ਕੇ ਹਰਾਮਕਾਰ ਜਾਂ ਲੋਭੀ ਜਾਂ ਮੂਰਤੀ ਪੂਜਕ ਜਾਂ ਗੱਲਾਂ ਕੱਢਣ ਵਾਲਾ, ਸ਼ਰਾਬੀ ਅਥਵਾ ਲੁਟੇਰਾ ਹੋਵੇ ਤਾਂ ਉਹ ਦੀ ਸੰਗਤ ਨਾ ਕਰਨੀ, ਸਗੋਂ ਇਹੋ ਜਿਹੇ ਨਾਲ ਰੋਟੀ ਵੀ ਨਾ ਖਾਣੀ। 12ਕਿਉਂ ਜੋ ਮੈਨੂੰ ਕੀ ਲੋੜ ਹੈ ਜੋ ਬਾਹਰਲਿਆਂ ਦਾ ਨਿਆਂ ਕਰਾਂ? ਕੀ ਤੁਸੀਂ ਕਲੀਸਿਯਾ ਦੇ ਅੰਦਰਲਿਆਂ ਦਾ ਨਿਆਂ ਨਹੀਂ ਕਰਦੇ? 13ਪਰ ਬਾਹਰਲਿਆਂ ਦਾ ਪਰਮੇਸ਼ੁਰ ਨਿਆਂ ਕਰਦਾ ਹੈ। ਤੁਸੀਂ ਉਸ ਕੁਕਰਮੀ ਨੂੰ ਆਪਣੇ ਵਿੱਚੋਂ ਛੇਕ ਦਿਓ। 6:1ਜਦ ਤੁਹਾਡੇ ਵਿੱਚ ਝਗੜੇ ਹੁੰਦੇ ਹਨ, ਕੀ ਤੁਹਾਡੇ ਵਿੱਚੋਂ ਕੋਈ ਹੈ ਜੋ ਸੰਤਾਂ ਕੋਲ ਜਾਣ ਦੀ ਬਜਾਏ ਅਧਰਮੀਆਂ ਕੋਲ ਨਿਆਂ ਲਈ ਜਾਵੇ? 2ਕੀ ਤੁਸੀਂ ਨਹੀਂ ਜਾਣਦੇ ਭਈ ਸੰਤ ਸੰਸਾਰ ਦਾ ਨਿਆਂ ਕਰਨਗੇ? ਅਤੇ ਜੇ ਸੰਸਾਰ ਦਾ ਨਿਆਂ ਤੁਹਾਡੇ ਤੋਂ ਹੋਣਾ ਹੈ ਤਾਂ ਭਲਾ, ਤੁਸੀਂ ਛੋਟੀਆਂ ਤੋਂ ਛੋਟੀਆਂ ਗੱਲਾਂ ਦਾ ਨਬੇੜਾ ਕਰਨ ਦੇ ਯੋਗ ਨਹੀਂ ਹੋ? 3ਕੀ ਤੁਸੀਂ ਨਹੀਂ ਜਾਣਦੇ ਜੋ ਅਸੀਂ ਦੂਤਾਂ ਦਾ ਨਿਆਂ ਕਰਾਂਗੇ? ਫੇਰ ਕਿੰਨ੍ਹਾਂ ਵੱਧਕੇ ਸੰਸਾਰੀ ਗੱਲਾਂ ਦਾ? 4ਉਪਰੰਤ ਜੇ ਤੁਹਾਨੂੰ ਸੰਸਾਰੀ ਗੱਲਾਂ ਦਾ ਨਬੇੜਾ ਕਰਨਾ ਪੈਂਦਾ ਹੈ ਤਾਂ ਜਿਹੜੇ ਕਲੀਸਿਯਾ ਵਿੱਚ ਕੁਝ ਗਿਣੇ ਜਾਂਦੇ ਹਨ ਭਲਾ, ਤੁਸੀਂ ਉਹਨਾਂ ਨੂੰ ਠਹਿਰਾਉਂਦੇ ਹੋ? 5ਮੈਂ ਤੁਹਾਨੂੰ ਲੱਜਿਆਵਾਨ ਕਰਨ ਲਈ ਇਹ ਆਖਦਾ ਹਾਂ। ਕੀ ਤੁਹਾਡੇ ਵਿੱਚ ਇੱਕ ਵੀ ਐਨਾ ਬੁੱਧਵਾਨ ਨਹੀਂ ਜੋ ਆਪਣੇ ਭਰਾਵਾਂ ਦਾ ਮੁਕੱਦਮਾ ਨਬੇੜ ਸਕੇ? 6ਸਗੋਂ ਭਰਾ ਭਰਾ ਉੱਤੇ ਮੁਕੱਦਮਾ ਕਰਦਾ ਹੈ ਉਹ ਵੀ ਅਵਿਸ਼ਵਾਸੀਆਂ ਦੇ ਅੱਗੇ। 7ਹੁਣ ਤਾਂ ਤੁਹਾਡੇ ਵਿੱਚ ਇੱਕ ਵੱਡਾ ਘਾਟਾ ਹੈ ਕਿ ਤੁਸੀਂ ਇੱਕ ਦੂਏ ਉੱਤੇ ਮੁਕੱਦਮਾ ਬਣਾਉਂਦੇ ਹੋ। ਤੁਸੀਂ ਸਗੋਂ ਬੇਇਨਸਾਫੀ ਕਿਉਂ ਨਹੀਂ ਸਹਾਰ ਲੈਂਦੇ? ਤੁਸੀਂ ਸਗੋਂ ਠੱਗੀ ਕਿਉਂ ਨਹੀਂ ਸਹਾਰਦੇ? 8ਪਰ ਤੁਸੀਂ ਆਪੇ ਬੇਇਨਸਾਫੀ ਅਤੇ ਠੱਗੀ ਕਰਦੇ ਹੋ ਉਹ ਵੀ ਆਪਣੇ ਭਰਾਵਾਂ ਨਾਲ! 9ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼। 10ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਹੋਣਗੇ। 11ਅਤੇ ਤੁਹਾਡੇ ਵਿੱਚੋਂ ਕਈ ਅਜਿਹੇ ਸਨ ਪਰ ਪ੍ਰਭੂ ਯਿਸੂ ਮਸੀਹ ਦੇ ਨਾਮ ਤੋਂ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਤੋਂ ਤੁਸੀਂ ਧੋਤੇ ਗਏ ਅਤੇ ਤੁਸੀਂ ਪਵਿੱਤਰ ਕੀਤੇ ਗਏ ਅਤੇ ਤੁਸੀਂ ਧਰਮੀ ਠਹਿਰਾਏ ਗਏ।
ਪੱਤ੍ਰੀ (ਨਬੀ ਏਲੀਯਾਹ ਲਈ)
10ਹੇ ਮੇਰੇ ਭਰਾਵੋ, ਜਿਹੜੇ ਨਬੀ ਪ੍ਰਭੂ ਦਾ ਨਾਮ ਲੈ ਕੇ ਬੋਲਦੇ ਹਨ ਉਨ੍ਹਾਂ ਨੂੰ ਦੁੱਖ ਝੱਲਣ ਦਾ ਅਤੇ ਧੀਰਜ ਕਰਨ ਦਾ ਨਮੂਨਾ ਸਮਝ ਲਵੋ। 11ਅਸੀਂ ਉਨ੍ਹਾਂ ਨੂੰ ਧੰਨ ਆਖਦੇ ਹਾਂ ਜਿਨ੍ਹਾਂ ਨੇ ਸਬਰ ਕੀਤਾ। ਤੁਸੀਂ ਅਯੂਬ ਦਾ ਸਬਰ ਤਾਂ ਸੁਣਿਆ ਹੀ ਹੈ ਅਤੇ ਪ੍ਰਭੂ ਦੇ ਵਲੋਂ ਉਸਦਾ ਫਲ ਵੀ ਜਾਣਦੇ ਹੋ ਕਿ ਪ੍ਰਭੂ ਵੱਡਾ ਦਰਦੀ ਅਤੇ ਦਿਆਲੂ ਹੈ। 12ਹੇ ਮੇਰੇ ਭਰਾਵੋ, ਸਭ ਤੋਂ ਪਹਿਲਾਂ ਇਹ ਹੈ ਕਿ ਤੁਸੀਂ ਸਹੁੰ ਨਾ ਖਾਣੀ, ਨਾ ਸਵਰਗ ਦੀ, ਨਾ ਧਰਤੀ ਦੀ, ਨਾ ਕਿਸੇ ਹੋਰ ਦੀ ਪਰ ਤੁਹਾਡੀ ਹਾਂ ਦੀ ਹਾਂ ਅਤੇ ਨਾਂਹ ਦੀ ਨਾਂਹ ਹੋਵੇ ਤਾਂ ਕਿ ਤੁਸੀਂ ਸਜ਼ਾ ਹੇਠਾਂ ਨਾ ਆ ਜਾਓ। 13ਜੇ ਤੁਹਾਡੇ ਵਿੱਚ ਕੋਈ ਦੁੱਖੀ ਹੈ? ਤਾਂ ਉਹ ਪ੍ਰਾਰਥਨਾ ਕਰੇ। ਜੇ ਕੋਈ ਅਨੰਦ ਹੈ? ਤਾਂ ਉਹ ਭਜ਼ਨ ਗਾਵੇ। 14ਜੇਕਰ ਤੁਹਾਡੇ ਵਿੱਚ ਕੋਈ ਰੋਗੀ ਹੈ? ਤਾਂ ਕਲੀਸਿਯਾ ਦੇ ਬਜ਼ੁਰਗਾਂ ਨੂੰ ਬੁਲਾਵੇ ਅਤੇ ਉਹ ਪ੍ਰਭੂ ਦਾ ਨਾਮ ਲੈ ਕੇ ਉਸ ਉੱਤੇ ਤੇਲ ਮਲਣ ਅਤੇ ਉਹ ਦੇ ਲਈ ਪ੍ਰਾਰਥਨਾ ਕਰਨ 15ਅਤੇ ਵਿਸ਼ਵਾਸ ਦੀ ਪ੍ਰਾਰਥਨਾ ਦੇ ਦੁਆਰਾ ਰੋਗੀ ਬਚ ਜਾਵੇਗਾ ਅਤੇ ਪ੍ਰਭੂ ਉਸ ਨੂੰ ਉੱਠਾ ਕੇ ਖੜ੍ਹਾ ਕਰੇਗਾ, ਅਤੇ ਜੇ ਉਹ ਨੇ ਪਾਪ ਵੀ ਕੀਤੇ ਹੋਣ ਤਾਂ ਉਸ ਨੂੰ ਮਾਫ਼ ਕੀਤੇ ਜਾਣਗੇ। 16ਇਸ ਲਈ ਤੁਸੀਂ ਆਪਸ ਵਿੱਚ ਇੱਕ ਦੂਜੇ ਦੇ ਸਾਹਮਣੇ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਓ। ਧਰਮੀ ਮਨੁੱਖ ਦੀ ਪ੍ਰਾਰਥਨਾ ਤੋਂ ਬਹੁਤ ਅਸਰ ਹੁੰਦਾ ਹੈ। 17ਏਲੀਯਾਹ ਵੀ ਸਾਡੇ ਵਰਗਾ ਦੁੱਖ-ਸੁੱਖ ਭੋਗਣ ਵਾਲਾ ਮਨੁੱਖ ਸੀ ਅਤੇ ਉਸ ਨੇ ਤਨੋਂ ਮਨੋਂ ਪ੍ਰਾਰਥਨਾ ਕੀਤੀ ਜੋ ਮੀਂਹ ਨਾ ਪਵੇ ਤਾਂ ਸਾਢੇ ਤਿੰਨਾਂ ਸਾਲਾਂ ਤੱਕ ਉਸ ਧਰਤੀ ਉੱਤੇ ਮੀਂਹ ਨਾ ਪਿਆ। 18ਅਤੇ ਉਸ ਨੇ ਫੇਰ ਪ੍ਰਾਰਥਨਾ ਕੀਤੀ ਅਤੇ ਅਕਾਸ਼ ਨੇ ਮੀਂਹ ਬਰਸਾਇਆ ਅਤੇ ਧਰਤੀ ਨੇ ਆਪਣੇ ਫਲ ਉਗਾਏ। 19ਹੇ ਮੇਰੇ ਭਰਾਵੋ, ਜੇ ਕੋਈ ਤੁਹਾਡੇ ਵਿੱਚੋਂ ਸਚਿਆਈ ਦੇ ਰਾਹ ਤੋਂ ਭਟਕ ਜਾਵੇ ਅਤੇ ਕੋਈ ਉਸ ਨੂੰ ਮੋੜ ਲਿਆਵੇ। 20ਤਾਂ ਉਹ ਜਾਣ ਲਵੇ ਕਿ ਇੱਕ ਪਾਪੀ ਨੂੰ ਉਹ ਦੇ ਬੁਰੇ ਰਾਹ ਤੋਂ ਮੋੜ ਲਿਆਵੇ ਉਹ ਇੱਕ ਜਾਨ ਨੂੰ ਮੌਤ ਤੋਂ ਬਚਾਵੇਗਾ ਅਤੇ ਬਹੁਤਿਆਂ ਪਾਪਾਂ ਨੂੰ ਢੱਕ ਦੇਵੇਗਾ।
ਇੰਜੀਲ
54ਅਤੇ ਆਪਣੇ ਦੇਸ ਵਿੱਚ ਆ ਕੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਉਨ੍ਹਾਂ ਨੂੰ ਅਜਿਹਾ ਉਪਦੇਸ਼ ਦਿੰਦਾ ਸੀ ਕਿ ਉਹ ਹੈਰਾਨ ਹੋ ਕੇ ਕਹਿਣ ਲੱਗੇ, ਕਿ ਇਸ ਮਨੁੱਖ ਨੂੰ ਇਹ ਗਿਆਨ ਅਤੇ ਇਹ ਅਚਰਜ਼ ਸ਼ਕਤੀ ਕਿੱਥੋਂ ਪ੍ਰਾਪਤ ਹੋਈ? 55ਕੀ, ਇਹ ਤਰਖਾਣ ਦਾ ਪੁੱਤਰ ਨਹੀਂ ਅਤੇ ਇਹ ਦੀ ਮਾਂ ਮਰਿਯਮ ਨਹੀਂ ਕਹਾਉਂਦੀ ਅਤੇ ਇਹ ਦੇ ਭਰਾ ਯਾਕੂਬ, ਯੂਸੁਫ਼, ਸ਼ਮਊਨ ਅਤੇ ਯਹੂਦਾ ਨਹੀਂ ਹਨ? 56ਅਤੇ ਉਹ ਦੀਆਂ ਸਾਰੀਆਂ ਭੈਣਾਂ ਸਾਡੇ ਕੋਲ ਨਹੀਂ ਹਨ? ਫੇਰ ਉਹ ਨੂੰ ਇਹ ਸਭ ਕੁਝ ਕਿੱਥੋਂ ਮਿਲਿਆ? 57ਇਸ ਤਰ੍ਹਾਂ ਉਨ੍ਹਾਂ ਉਸ ਤੋਂ ਠੋਕਰ ਖਾਧੀ। ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਪਰਿਵਾਰ ਤੋਂ ਇਲਾਵਾ ਹਰੇਕ ਜਗ੍ਹਾ ਆਦਰ ਹੁੰਦਾ ਹੈ। 58ਅਤੇ ਉਸ ਨੇ ਉਨ੍ਹਾਂ ਦੇ ਅਵਿਸ਼ਵਾਸ ਦੇ ਕਾਰਨ ਉੱਥੇ ਬਹੁਤ ਅਚਰਜ਼ ਕੰਮ ਨਹੀਂ ਕੀਤੇ।
ਇੰਜੀਲ (ਨਬੀ ਏਲੀਯਾਹ ਲਈ)
22ਅਤੇ ਸਭ ਲੋਕਾਂ ਨੇ ਉਸ ਬਾਰੇ ਗਵਾਹੀ ਦਿੱਤੀ ਅਤੇ ਕਿਰਪਾ ਦੀਆਂ ਉਹਨਾਂ ਗੱਲਾਂ ਤੋਂ ਜੋ ਉਸ ਦੇ ਮੂੰਹੋਂ ਨਿੱਕਲਦੀਆਂ ਸਨ ਹੈਰਾਨ ਹੋ ਕੇ ਆਖਿਆ, ਕੀ ਇਹ ਯੂਸੁਫ਼ ਦਾ ਪੁੱਤਰ ਨਹੀਂ? 23ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਜ਼ਰੂਰ ਇਹ ਕਹਾਉਤ ਮੈਨੂੰ ਕਹੋਗੇ ਕਿ ਹੇ ਵੈਦ, ਆਪਣੇ ਆਪ ਨੂੰ ਚੰਗਾ ਕਰ। ਜੋ ਕੁਝ ਅਸੀਂ ਕਫ਼ਰਨਾਹੂਮ ਵਿੱਚ ਹੁੰਦਾ ਸੁਣਿਆ ਹੈ ਐਥੇ ਆਪਣੇ ਦੇਸ ਵਿੱਚ ਵੀ ਕਰ। 24ਉਸ ਨੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਕੋਈ ਨਬੀ ਆਪਣੇ ਦੇਸ ਵਿੱਚ ਆਦਰ ਨਹੀਂ ਪਾਉਂਦਾ। 25ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਏਲੀਯਾਹ ਦੇ ਦਿਨਾਂ ਵਿੱਚ ਜਦੋਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ ਅਤੇ ਸਾਰੇ ਦੇਸ ਵਿੱਚ ਵੱਡਾ ਅਕਾਲ ਪਿਆ, ਇਸਰਾਏਲ ਵਿੱਚ ਬਹੁਤ ਸਾਰੀਆਂ ਵਿਧਵਾਵਾਂ ਸਨ। 26ਪਰ ਏਲੀਯਾਹ ਸੈਦਾ ਦੇਸ ਦੇ ਸਾਰਪਥ ਦੀ ਇੱਕ ਵਿਧਵਾ ਤੋਂ ਬਿਨ੍ਹਾਂ ਕਿਸੇ ਹੋਰ ਕੋਲ ਨਹੀਂ ਭੇਜਿਆ ਗਿਆ। 27ਅਤੇ ਅਲੀਸ਼ਾ ਨਬੀ ਦੇ ਸਮੇਂ ਇਸਰਾਏਲ ਵਿੱਚ ਬਹੁਤ ਸਾਰੇ ਕੋੜ੍ਹੀ ਸਨ ਪਰ ਉਨ੍ਹਾਂ ਵਿੱਚੋਂ ਸੀਰੀਯਾ ਦਾ, ਸਿਰਫ਼ ਨਾਮਾਨ ਹੀ ਸ਼ੁੱਧ ਕੀਤਾ ਗਿਆ। 28ਸੋ ਜਿਹੜੇ ਪ੍ਰਾਰਥਨਾ ਘਰ ਵਿੱਚ ਸਨ, ਇਹ ਗੱਲਾਂ ਸੁਣਦੇ ਹੀ ਕ੍ਰੋਧ ਨਾਲ ਭਰ ਗਏ। 29ਅਤੇ ਉਹਨਾਂ ਨੇ ਉੱਠ ਕੇ ਉਸ ਨੂੰ ਸ਼ਹਿਰੋਂ ਬਾਹਰ ਕੱਢਿਆ ਅਤੇ ਉਸ ਪਹਾੜ ਦੀ ਚੋਟੀ, ਜਿਸ ਉੱਤੇ ਉਨ੍ਹਾਂ ਦਾ ਸ਼ਹਿਰ ਬਣਿਆ ਹੋਇਆ ਸੀ ਲੈ ਗਏ ਤਾਂ ਜੋ ਉਸ ਨੂੰ ਸਿਰ ਪਰਨੇ ਸੁੱਟ ਦੇਣ। 30ਪਰ ਉਹ ਉਨ੍ਹਾਂ ਦੇ ਵਿੱਚੋਂ ਦੀ ਲੰਘ ਕੇ ਆਪਣੇ ਰਸਤੇ ਚੱਲਿਆ ਗਿਆ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੁਲਾਈ 20 ਸਿਵਲ ਕੈਲੰਡਰ ਦਾ ਅਗਸਤ 2 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ