ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 3
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 3 ਅਗਸਤ 2027
ਮੰਗਲਵਾਰ · ਆਮ ਸਮੇਂ ਦਾ 18ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 18ਵੇਂ ਹਫ਼ਤੇ ਦਾ ਮੰਗਲਵਾਰ
ਆਮ ਦਿਨ · ਉਪਾਸਨਾ ਦਾ ਰੰਗ: ਹਰਾ
ਦਿਨ ਦੇ ਪਾਠ
ਪਹਿਲਾ ਪਾਠ
1ਮੂਸਾ ਨੇ ਇੱਕ ਕੂਸ਼ੀ ਇਸਤਰੀ ਨਾਲ ਵਿਆਹ ਕਰ ਲਿਆ ਸੀ। ਇਸ ਲਈ ਮਿਰਯਮ ਅਤੇ ਹਾਰੂਨ, ਉਸ ਕੂਸ਼ੀ ਇਸਤਰੀ ਨਾਲ ਵਿਆਹ ਕਰਵਾਉਣ ਦੇ ਕਾਰਨ ਮੂਸਾ ਦੀ ਬੁਰਾਈ ਕਰਨ ਲੱਗੇ, 2ਉਨ੍ਹਾਂ ਨੇ ਆਖਿਆ ਕਿ ਭਲਾ, ਯਹੋਵਾਹ ਨੇ ਮੂਸਾ ਨਾਲ ਹੀ ਗੱਲਾਂ ਕੀਤੀਆਂ ਹਨ ਅਤੇ ਸਾਡੇ ਨਾਲ ਗੱਲਾਂ ਨਹੀਂ ਕੀਤੀਆਂ? ਯਹੋਵਾਹ ਨੇ ਉਹਨਾਂ ਦੀਆਂ ਇਹ ਗੱਲਾਂ ਨੂੰ ਸੁਣਿਆ, 3ਹੁਣ ਮੂਸਾ ਸਾਰਿਆਂ ਆਦਮੀਆਂ ਨਾਲੋਂ ਜਿਹੜੇ ਧਰਤੀ ਉੱਤੇ ਵੱਸਦੇ ਸਨ, ਬਹੁਤ ਹੀ ਹਲੀਮ ਸੁਭਾਅ ਦਾ ਸੀ। 4ਫੇਰ ਯਹੋਵਾਹ ਨੇ ਇਕਦਮ ਮੂਸਾ, ਹਾਰੂਨ ਅਤੇ ਮਿਰਯਮ ਨੂੰ ਆਖਿਆ, ਤੁਸੀਂ ਤਿੰਨੋਂ ਮੰਡਲੀ ਦੇ ਤੰਬੂ ਕੋਲ ਆ ਜਾਓ, ਤਦ ਉਹ ਤਿੰਨੇ ਬਾਹਰ ਗਏ। 5ਤਦ ਯਹੋਵਾਹ ਬੱਦਲ ਦੇ ਥੰਮ੍ਹ ਵਿੱਚ ਉਤਰਿਆ ਅਤੇ ਤੰਬੂ ਦੇ ਦਰਵਾਜ਼ੇ ਉੱਤੇ ਖੜ੍ਹਾ ਹੋ ਗਿਆ ਅਤੇ ਹਾਰੂਨ ਅਤੇ ਮਿਰਯਮ ਨੂੰ ਸੱਦਿਆ ਤਾਂ ਉਹ ਦੋਵੇਂ ਬਾਹਰ ਆਏ। 6ਉਸ ਨੇ ਆਖਿਆ, ਮੇਰੀਆਂ ਗੱਲਾਂ ਸੁਣੋ। ਜੇ ਤੁਹਾਡੇ ਵਿੱਚ ਕੋਈ ਨਬੀ ਹੋਵੇ ਤਾਂ ਮੈਂ ਯਹੋਵਾਹ ਆਪਣੇ ਆਪ ਨੂੰ ਦਰਸ਼ਣ ਵਿੱਚ ਉਸ ਉੱਤੇ ਪ੍ਰਗਟ ਕਰਾਂਗਾ ਜਾਂ ਸੁਫ਼ਨੇ ਵਿੱਚ ਮੈਂ ਉਸ ਨਾਲ ਬੋਲਾਂਗਾ। 7ਪਰ ਮੇਰਾ ਦਾਸ ਮੂਸਾ ਇਹੋ ਜਿਹਾ ਨਹੀਂ। ਉਹ ਮੇਰੇ ਸਾਰੇ ਘਰ ਵਿੱਚ ਵਿਸ਼ਵਾਸਯੋਗ ਹੈ। 8ਮੈਂ ਉਹ ਦੇ ਨਾਲ ਆਹਮੋ-ਸਾਹਮਣੇ ਖੁੱਲ੍ਹ ਕੇ ਗੱਲਾਂ ਕਰਾਂਗਾ, ਬੁਝਾਰਤਾਂ ਵਿੱਚ ਨਹੀਂ ਅਤੇ ਉਹ ਯਹੋਵਾਹ ਦਾ ਸਰੂਪ ਵੇਖੇਗਾ। ਫੇਰ ਤੁਸੀਂ ਮੇਰੇ ਦਾਸ ਮੂਸਾ ਦੇ ਵਿਰੁੱਧ ਬੋਲਣ ਤੋਂ ਕਿਉਂ ਨਾ ਡਰੇ? 9ਤਦ ਯਹੋਵਾਹ ਦਾ ਕ੍ਰੋਧ ਉਨ੍ਹਾਂ ਉੱਤੇ ਭੜਕਿਆ ਅਤੇ ਉਹ ਚੱਲਿਆ ਗਿਆ। 10ਜਦ ਬੱਦਲ ਤੰਬੂ ਦੇ ਉੱਤੋਂ ਉੱਠ ਗਿਆ ਤਾਂ ਵੇਖੋ ਮਿਰਯਮ ਕੋੜ੍ਹਨ ਅਤੇ ਬਰਫ਼ ਵਾਂਗੂੰ ਚਿੱਟੀ ਹੋ ਗਈ ਅਤੇ ਹਾਰੂਨ ਨੇ ਮਿਰਯਮ ਨੂੰ ਦੇਖਿਆ ਕਿ ਉਹ ਕੋੜ੍ਹਨ ਹੋ ਗਈ ਸੀ! 11ਉਪਰੰਤ ਹਾਰੂਨ ਨੇ ਮੂਸਾ ਨੂੰ ਆਖਿਆ, ਹੇ ਮੇਰੇ ਸੁਆਮੀ ਜੀ, ਇਹ ਪਾਪ ਸਾਡੇ ਉੱਤੇ ਨਾ ਲਾਓ ਜੋ ਅਸੀਂ ਇਹ ਮੂਰਖਤਾਈ ਕੀਤੀ ਹੈ। 12ਮਿਰਯਮ ਨੂੰ ਮਰੇ ਹੋਏ ਜਿਹਾ ਨਾ ਰਹਿਣ ਦੇ, ਜਿਸ ਦਾ ਸਰੀਰ ਜਮਾਂਦਰੂ ਹੀ ਅੱਧਾ ਗਲਿਆ ਹੋਇਆ ਹੋਵੇ। 13ਤਦ ਮੂਸਾ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਕਿ ਹੇ ਪਰਮੇਸ਼ੁਰ, ਮੇਰੀ ਮਿੰਨਤ ਹੈ, ਉਹ ਨੂੰ ਚੰਗਾ ਕਰ।
ਜਵਾਬੀ ਭਜਨ
1ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ, ਜਦੋਂ ਨਾਥਾਨ ਨਬੀ ਉਸ ਦੇ ਕੋਲ ਇਸ ਲਈ ਆਇਆ ਕਿ ਉਹ ਬਥ-ਸ਼ਬਾ ਦੇ ਕੋਲ ਗਿਆ ਸੀ। ਹੇ ਪਰਮੇਸ਼ੁਰ, ਆਪਣੀ ਕਿਰਪਾ ਦੇ ਅਨੁਸਾਰ ਮੇਰੇ ਉੱਤੇ ਦਯਾ ਕਰ, ਆਪਣੀਆਂ ਰਹਿਮਤਾਂ ਦੇ ਅਨੁਸਾਰ ਮੇਰੇ ਅਪਰਾਧ ਮਿਟਾ ਦੇ! 2ਮੇਰੀ ਬਦੀ ਤੋਂ ਮੈਨੂੰ ਚੰਗੀ ਤਰ੍ਹਾਂ ਧੋ, ਅਤੇ ਮੇਰੇ ਪਾਪ ਤੋਂ ਮੈਨੂੰ ਸ਼ੁੱਧ ਕਰ, 3ਕਿਉਂ ਜੋ ਮੈਂ ਆਪਣੇ ਅਪਰਾਧ ਜਾਣਦਾ ਹਾਂ, ਅਤੇ ਮੇਰਾ ਪਾਪ ਸਦਾ ਮੇਰੇ ਸਾਹਮਣੇ ਹੈ। 4ਮੈਂ ਤੇਰਾ, ਹਾਂ, ਤੇਰਾ ਹੀ ਪਾਪ ਕੀਤਾ, ਅਤੇ ਤੇਰੀ ਨਿਗਾਹ ਵਿੱਚ ਇਹ ਬੁਰਿਆਈ ਕੀਤੀ, ਤਾਂ ਜੋ ਤੂੰ ਆਪਣੇ ਫੈਸਲੇ ਵਿੱਚ ਧਰਮੀ ਠਹਿਰੇਂ, ਅਤੇ ਆਪਣੇ ਨਿਆਂ ਵਿੱਚ ਤੂੰ ਸਾਫ਼ ਨਿੱਕਲੇਂ। 10ਹੇ ਪਰਮੇਸ਼ੁਰ, ਮੇਰੇ ਲਈ ਇੱਕ ਪਾਕ ਮਨ ਉਤਪੰਨ ਕਰ, ਅਤੇ ਮੇਰੇ ਅੰਦਰ ਨਵੇਂ ਸਿਰੇ ਤੋਂ ਸਥਿਰ ਆਤਮਾ ਵੀ। 11ਮੈਨੂੰ ਆਪਣੇ ਹਜ਼ੂਰੋਂ ਨਾ ਧੱਕ, ਅਤੇ ਆਪਣਾ ਪਵਿੱਤਰ ਆਤਮਾ ਮੈਥੋਂ ਨਾ ਲੈ!
ਇੰਜੀਲ
22ਉਹ ਨੇ ਉਸੇ ਵੇਲੇ ਚੇਲਿਆਂ ਨੂੰ ਆਗਿਆ ਦਿੱਤੀ ਕਿ ਜਦ ਤੱਕ ਮੈਂ ਭੀੜ ਨੂੰ ਵਿਦਾ ਨਾ ਕਰਾਂ ਤੁਸੀਂ ਬੇੜੀ ਉੱਤੇ ਚੜ੍ਹ ਕੇ ਮੇਰੇ ਨਾਲੋਂ ਪਹਿਲਾਂ ਪਾਰ ਲੰਘ ਜਾਓ। 23ਅਤੇ ਉਹ ਭੀੜ ਨੂੰ ਵਿਦਾ ਕਰ ਕੇ ਪ੍ਰਾਰਥਨਾ ਕਰਨ ਲਈ ਬਿਲਕੁਲ ਇਕੱਲਾ ਪਹਾੜ ਤੇ ਚੜ੍ਹ ਗਿਆ ਅਤੇ ਜਦੋਂ ਸ਼ਾਮ ਹੋਈ ਤਾਂ ਉਹ ਉੱਥੇ ਇਕੱਲਾ ਹੀ ਸੀ। 24ਪਰ ਉਸ ਵੇਲੇ ਬੇੜੀ ਝੀਲ ਵਿੱਚ ਲਹਿਰਾਂ ਦੀ ਮਾਰੀ ਡੋਲਦੀ ਸੀ ਕਿਉਂਕਿ ਹਵਾ ਉਲਟੀ ਦਿਸ਼ਾ ਤੋਂ ਚੱਲ ਰਹੀ ਸੀ। 25ਅਤੇ ਰਾਤ ਦੇ ਚੌਥੇ ਪਹਿਰ ਯਿਸੂ ਝੀਲ ਦੇ ਉੱਤੇ ਤੁਰਦਾ ਹੋਇਆ, ਉਨ੍ਹਾਂ ਵੱਲ ਆਇਆ। 26ਅਤੇ ਜਦੋਂ ਚੇਲਿਆਂ ਨੇ ਉਹ ਨੂੰ ਝੀਲ ਉੱਤੇ ਤੁਰਦਿਆਂ ਵੇਖਿਆ ਤਾਂ ਘਬਰਾ ਕੇ ਆਖਣ ਲੱਗੇ, ਇਹ ਭੂਤ ਹੈ! ਅਤੇ ਡਰ ਨਾਲ ਚੀਕਾਂ ਮਾਰਨ ਲੱਗੇ। 27ਪਰ ਯਿਸੂ ਨੇ ਤੁਰੰਤ ਉਨ੍ਹਾਂ ਨੂੰ ਆਖਿਆ, ਹੌਂਸਲਾ ਰੱਖੋ! ਮੈਂ ਹਾਂ, ਨਾ ਡਰੋ। 28ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਪ੍ਰਭੂ ਜੀ, ਜੇ ਤੂੰ ਹੈਂ ਤਾਂ ਮੈਨੂੰ ਪਾਣੀ ਦੇ ਉੱਤੋਂ ਦੀ ਆਪਣੇ ਕੋਲ ਆਉਣ ਦੀ ਆਗਿਆ ਦੇ। 29ਉਸ ਨੇ ਆਖਿਆ, ਆ, ਅਤੇ ਪਤਰਸ ਬੇੜੀਓਂ ਉੱਤਰ ਕੇ ਯਿਸੂ ਦੇ ਕੋਲ ਜਾਣ ਲਈ ਪਾਣੀ ਉੱਤੇ ਤੁਰਨ ਲੱਗਾ। 30ਪਰ ਹਵਾ ਨੂੰ ਵੇਖ ਕੇ ਡਰਿਆ ਅਤੇ ਜਦੋਂ ਡੁੱਬਣ ਲੱਗਾ ਤਾਂ ਚੀਕ ਮਾਰ ਕੇ ਬੋਲਿਆ, ਪ੍ਰਭੂ ਜੀ, ਮੈਨੂੰ ਬਚਾ ਲੈ! 31ਅਤੇ ਤੁਰੰਤ ਯਿਸੂ ਨੇ ਹੱਥ ਵਧਾ ਕੇ ਉਹ ਨੂੰ ਫੜ ਲਿਆ ਅਤੇ ਉਹ ਨੂੰ ਆਖਿਆ, ਹੇ ਥੋੜ੍ਹੇ ਵਿਸ਼ਵਾਸ ਵਾਲਿਆ, ਤੂੰ ਕਿਉਂ ਸ਼ੱਕ ਕੀਤਾ? 32ਅਤੇ ਜਦੋਂ ਉਹ ਬੇੜੀ ਉੱਤੇ ਚੜ੍ਹ ਗਏ ਤਾਂ ਹਵਾ ਰੁਕ ਗਈ। 33ਫੇਰ ਜਿਹੜੇ ਲੋਕ ਬੇੜੀ ਉੱਤੇ ਸਨ ਉਹਨਾਂ ਨੇ ਉਸ ਦੇ ਅੱਗੇ ਮੱਥਾ ਟੇਕਿਆ ਅਤੇ ਕਿਹਾ ਕਿ, ਤੂੰ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਹੈਂ। 34ਉਹ ਪਾਰ ਲੰਘ ਕੇ ਗੰਨੇਸਰਤ ਦੀ ਧਰਤੀ ਉੱਤੇ ਉੱਤਰੇ। 35ਅਤੇ ਜਦੋਂ ਉੱਥੋਂ ਦੇ ਲੋਕਾਂ ਨੇ ਉਹ ਨੂੰ ਪਛਾਣਿਆ, ਤਾਂ ਉਸ ਸਾਰੇ ਇਲਾਕੇ ਵਿੱਚ ਖ਼ਬਰ ਭੇਜ ਕੇ ਸਾਰਿਆਂ ਰੋਗੀਆਂ ਨੂੰ ਉਸ ਦੇ ਕੋਲ ਲਿਆਏ। 36ਅਤੇ ਉਹ ਦੀ ਮਿੰਨਤ ਕੀਤੀ ਜੋ ਉਨ੍ਹਾਂ ਨੂੰ ਸਿਰਫ਼ ਆਪਣੇ ਕੱਪੜੇ ਦਾ ਪੱਲਾ ਛੂਹਣ ਦੇ ਅਤੇ ਜਿੰਨਿਆਂ ਨੇ ਛੂਹਿਆ ਉਹ ਚੰਗੇ ਹੋ ਗਏ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ