Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 3

ਆਰਥੋਡਾਕਸ ਕੈਲੰਡਰ · 21 ਜੁਲਾਈ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 3 ਅਗਸਤ 2027

ਮੰਗਲਵਾਰ · ਪੰਤੇਕੁਸਤ ਤੋਂ ਬਾਅਦ ਸੱਤਵਾਂ ਹਫ਼ਤਾ · ਸੁਰ 5

ਤਿਉਹਾਰ ਅਤੇ ਸੰਤ

Prophet Ezekiel (6th C BC)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

1 ਕੁਰਿੰਥੀ 6:20–7:12

20ਤੁਸੀਂ ਤਾਂ ਮੁੱਲ ਨਾਲ ਲਏ ਹੋਏ ਹੋ, ਇਸ ਲਈ ਆਪਣੀ ਦੇਹੀ ਨਾਲ ਪਰਮੇਸ਼ੁਰ ਦੀ ਵਡਿਆਈ ਕਰੋ। 7:1ਹੁਣ ਜਿਨ੍ਹਾਂ ਗੱਲਾਂ ਦੇ ਬਾਰੇ ਤੁਸੀਂ ਲਿਖਿਆ ਸੀ, ਮੈਂ ਇਹ ਕਹਿੰਦਾ ਹਾਂ ਕਿ ਆਦਮੀ ਦੇ ਲਈ ਤਾਂ ਇਹ ਚੰਗਾ ਹੈ ਜੋ ਔਰਤ ਨੂੰ ਨਾ ਛੂਹੇ। 2ਪਰੰਤੂ ਹਰਾਮਕਾਰੀ ਤੋਂ ਬਚਣ ਲਈ ਹਰੇਕ ਆਦਮੀ ਆਪਣੀ ਹੀ ਔਰਤ ਨੂੰ ਅਤੇ ਹਰੇਕ ਔਰਤ ਆਪਣੇ ਹੀ ਆਦਮੀ ਨੂੰ ਰੱਖੇ। 3ਪਤੀ ਪਤਨੀ ਦਾ ਹੱਕ ਅਦਾ ਕਰੇ ਅਤੇ ਇਸੇ ਤਰ੍ਹਾਂ ਪਤਨੀ ਪਤੀ ਦਾ। 4ਪਤਨੀ ਨੂੰ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤੀ ਨੂੰ ਹੈ, ਅਤੇ ਇਸ ਤਰ੍ਹਾਂ ਪਤੀ ਨੂੰ ਵੀ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤਨੀ ਨੂੰ ਹੈ। 5ਤੁਸੀਂ ਇੱਕ ਦੂਜੇ ਤੋਂ ਅਲੱਗ ਨਾ ਹੋਵੋ ਪਰ ਥੋੜ੍ਹੇ ਸਮੇਂ ਲਈ ਅਤੇ ਇਹ ਵੀ ਉਦੋਂ ਜੇ ਦੋਹਾਂ ਧਿਰਾਂ ਦੀ ਸਲਾਹ ਹੋਵੇ ਤਾਂ ਜੋ ਤੁਹਾਨੂੰ ਪ੍ਰਾਰਥਨਾ ਕਰਨ ਲਈ ਵਿਹਲ ਮਿਲੇ ਅਤੇ ਫੇਰ ਇਕੱਠੇ ਹੋਵੇ ਭਈ ਸ਼ੈਤਾਨ ਤੁਹਾਡੇ ਅਸੰਜਮ ਦੇ ਕਾਰਨ ਤੁਹਾਨੂੰ ਨਾ ਪਰਤਾਵੇ। 6ਪਰ ਮੈਂ ਇਹ ਪਰਵਾਨਗੀ ਦੇ ਢੰਗ ਨਾਲ ਆਖਦਾ ਹਾਂ, ਹੁਕਮ ਦੇ ਢੰਗ ਨਾਲ ਨਹੀਂ। 7ਤਾਂ ਵੀ ਮੈਂ ਚਾਹੁੰਦਾ ਹਾਂ ਜੋ ਸਾਰੇ ਮਨੁੱਖ ਇਹੋ ਜਿਹੇ ਹੋਣ, ਜਿਵੇਂ ਮੈਂ ਆਪ ਹਾਂ ਪਰ ਹਰੇਕ ਨੇ ਆਪੋ ਆਪਣਾ ਦਾਨ ਪਰਮੇਸ਼ੁਰ ਤੋਂ ਪਾਇਆ ਹੈ, ਕਿਸੇ ਨੇ ਇਸ ਪ੍ਰਕਾਰ ਦਾ ਕਿਸੇ ਨੇ ਉਸ ਪ੍ਰਕਾਰ ਦਾ। 8ਪਰ ਮੈਂ ਅਣਵਿਆਹਿਆਂ ਨੂੰ ਅਤੇ ਵਿਧਵਾਂ ਨੂੰ ਇਹ ਆਖਦਾ ਹਾਂ ਕਿ ਉਹਨਾਂ ਲਈ ਚੰਗਾ ਹੈ, ਇਹੋ ਜਿਹਾ ਰਹਿਣ ਜਿਹੋ ਜਿਹਾ ਮੈਂ ਹਾਂ। 9ਪਰ ਜੇ ਉਨ੍ਹਾਂ ਵਿੱਚ ਸੰਜਮ ਦਾ ਬਲ ਨਹੀਂ ਤਾਂ ਉਹ ਵਿਆਹ ਕਰ ਲੈਣ, ਕਿਉਂ ਜੋ ਵਾਸਨਾ ਵਿੱਚ ਸੜਨ ਨਾਲੋਂ ਵਿਆਹ ਕਰਨਾ ਚੰਗਾ ਹੈ। 10ਪਰੰਤੂ ਵਿਆਹੇ ਹੋਇਆਂ ਨੂੰ ਮੈਂ ਤਗੀਦ ਕਰਦਾ ਹਾਂ ਪਰ ਮੈਂ ਤਾਂ ਨਹੀਂ ਸਗੋਂ ਪ੍ਰਭੂ, ਜੋ ਪਤਨੀ ਆਪਣੇ ਪਤੀ ਤੋਂ ਅਲੱਗ ਨਾ ਹੋਵੇ। 11ਪਰ ਜੇ ਉਹ ਅਲੱਗ ਹੋਵੇ ਵੀ ਤਾਂ ਅਣਵਿਆਹੀ ਰਹੇ ਜਾਂ ਆਪਣੇ ਪਤੀ ਨਾਲ ਸੁਲਾਹ ਕਰ ਲਵੇ ਅਤੇ ਪਤੀ ਆਪਣੀ ਪਤਨੀ ਨੂੰ ਨਾ ਤਿਆਗੇ। 12ਪਰ ਰਹਿੰਦਿਆਂ ਨੂੰ ਪ੍ਰਭੂ ਤਾਂ ਨਹੀਂ ਸਗੋਂ ਮੈਂ ਹੀ ਕਹਿੰਦਾ ਹਾਂ, ਜੇ ਕਿਸੇ ਭਰਾ ਦੀ ਅਵਿਸ਼ਵਾਸੀ ਪਤਨੀ ਹੋਵੇ ਅਤੇ ਇਹ ਉਸ ਦੇ ਨਾਲ ਵੱਸਣ ਨੂੰ ਪਰਸੰਨ ਹੋਵੇ ਤਾਂ ਆਦਮੀ ਉਸ ਨੂੰ ਨਾ ਤਿਆਗੇ।

ਇੰਜੀਲ

ਮੱਤੀ 14:1–13

1ਉਸ ਸਮੇਂ ਰਾਜਾ ਹੇਰੋਦੇਸ ਨੇ ਯਿਸੂ ਦੀ ਖ਼ਬਰ ਸੁਣੀ। 2ਅਤੇ ਆਪਣੇ ਨੌਕਰਾਂ ਨੂੰ ਆਖਿਆ, ਇਹ ਯੂਹੰਨਾ ਬਪਤਿਸਮਾ ਦੇਣ ਵਾਲਾ ਹੈ। ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਉਹ ਦੇ ਵਿੱਚ ਇਹ ਸ਼ਕਤੀਆਂ ਕੰਮ ਕਰਦੀਆਂ ਹਨ! 3ਹੇਰੋਦੇਸ ਨੇ ਆਪਣੇ ਭਰਾ ਫ਼ਿਲਿਪੁੱਸ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਯੂਹੰਨਾ ਨੂੰ ਫੜਿਆ ਅਤੇ ਕੈਦ ਵਿੱਚ ਪਾ ਦਿੱਤਾ ਸੀ। 4ਇਸ ਲਈ ਜੋ ਯੂਹੰਨਾ ਨੇ ਉਸ ਨੂੰ ਆਖਿਆ ਸੀ ਕਿ ਉਹ ਦਾ ਰੱਖਣਾ ਤੁਹਾਨੂੰ ਯੋਗ ਨਹੀਂ। 5ਉਹ ਉਸ ਨੂੰ ਮਾਰ ਸੁੱਟਣਾ ਚਾਹੁੰਦਾ ਸੀ ਪਰ ਲੋਕਾਂ ਤੋਂ ਡਰਿਆ ਕਿਉਂ ਜੋ ਉਹ ਉਸ ਨੂੰ ਨਬੀ ਮੰਨਦੇ ਸਨ। 6ਪਰ ਜਦੋਂ ਹੇਰੋਦੇਸ ਦਾ ਜਨਮ ਦਿਨ ਆਇਆ ਤਦ ਹੇਰੋਦਿਯਾਸ ਦੀ ਧੀ ਨੇ ਨੱਚ ਕੇ ਹੇਰੋਦੇਸ ਨੂੰ ਖੁਸ਼ ਕੀਤਾ। 7ਤਾਂ ਹੇਰੋਦੇਸ ਨੇ ਸਹੁੰ ਖਾਧੀ ਕਿ ਜੋ ਕੁਝ ਉਹ ਮੰਗੇ, ਮੈਂ ਉਸ ਨੂੰ ਦੇਵਾਂਗਾ। 8ਤਾਂ ਉਸ ਨੇ ਆਪਣੀ ਮਾਂ ਦੁਆਰਾ ਉਕਸਾਏ ਜਾਣ ਕਰਕੇ ਕਿਹਾ ਕਿ, “ਹੁਣੇ ਇੱਥੇ, ਮੈਨੂੰ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਥਾਲ ਵਿੱਚ ਰੱਖ ਕੇ ਦਿਓ”। 9ਤਦ ਰਾਜਾ ਬਹੁਤ ਉਦਾਸ ਹੋਇਆ, ਪਰ ਆਪਣੀ ਸਹੁੰ ਅਤੇ ਉਨ੍ਹਾਂ ਲੋਕਾਂ ਦੇ ਕਾਰਨ ਜਿਹੜੇ ਉਹ ਦੇ ਨਾਲ ਬੈਠੇ ਸਨ, ਉਸ ਨੇ ਇਸ ਦਾ ਹੁਕਮ ਕਰ ਦਿੱਤਾ। 10ਅਤੇ ਮਨੁੱਖ ਭੇਜ ਕੇ ਕੈਦਖ਼ਾਨੇ ਵਿੱਚ ਯੂਹੰਨਾ ਦਾ ਸਿਰ ਵਢਵਾ ਸੁੱਟਿਆ। 11ਅਤੇ ਉਹ ਦਾ ਸਿਰ ਥਾਲ ਵਿੱਚ ਲਿਆਂਦਾ ਅਤੇ ਕੁੜੀ ਨੂੰ ਦਿੱਤਾ ਗਿਆ ਅਤੇ ਉਹ ਆਪਣੀ ਮਾਂ ਦੇ ਕੋਲ ਲੈ ਗਈ। 12ਅਤੇ ਉਹ ਦੇ ਚੇਲਿਆਂ ਨੇ ਉੱਥੇ ਜਾ ਕੇ ਲਾਸ਼ ਚੁੱਕੀ, ਉਸ ਨੂੰ ਦਫ਼ਨਾਇਆ ਅਤੇ ਆਣ ਕੇ ਯਿਸੂ ਨੂੰ ਖ਼ਬਰ ਦਿੱਤੀ। 13ਜਦੋਂ ਯਿਸੂ ਨੇ ਇਹ ਸੁਣਿਆ, ਉਹ ਉੱਥੋਂ ਬੇੜੀ ਉੱਤੇ ਚੜ੍ਹ ਕੇ ਇੱਕ ਉਜਾੜ ਥਾਂ ਵਿੱਚ ਅਲੱਗ ਚੱਲਿਆ ਗਿਆ ਅਤੇ ਲੋਕ ਇਹ ਸੁਣ ਕੇ ਨਗਰਾਂ ਤੋਂ ਉਸ ਦੇ ਪਿੱਛੇ ਪੈਦਲ ਤੁਰ ਪਏ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੁਲਾਈ 21 ਸਿਵਲ ਕੈਲੰਡਰ ਦਾ ਅਗਸਤ 3 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ