ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 4
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 4 ਅਗਸਤ 2027
ਬੁੱਧਵਾਰ · ਆਮ ਸਮੇਂ ਦਾ 18ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 18ਵੇਂ ਹਫ਼ਤੇ ਦਾ ਬੁੱਧਵਾਰ
ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ
ਸੰਤ ਜੌਨ ਵਿਆਨੀ (ਆਰਸ ਦੇ ਪੈਰਿਸ਼ ਪਾਦਰੀ), ਪਾਦਰੀ · ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
ਗਿਣ 13:1–2, 25–14:1, 26–30, 34–35
1ਯਹੋਵਾਹ ਨੇ ਮੂਸਾ ਨੂੰ ਆਖਿਆ, 2ਤੂੰ ਮਨੁੱਖਾਂ ਨੂੰ ਭੇਜ ਕਿ ਉਹ ਕਨਾਨ ਦੇਸ ਦਾ ਭੇਤ ਲੈਣ ਜਿਹੜਾ ਮੈਂ ਇਸਰਾਏਲੀਆਂ ਨੂੰ ਦਿੰਦਾ ਹਾਂ। ਉਨ੍ਹਾਂ ਦੇ ਪੁਰਖਿਆਂ ਦੀਆਂ ਗੋਤਾਂ ਤੋਂ ਇੱਕ-ਇੱਕ ਮਨੁੱਖ ਜਿਹੜਾ ਉਨ੍ਹਾਂ ਵਿੱਚ ਪ੍ਰਧਾਨ ਹੋਵੇ ਤੁਸੀਂ ਉਸ ਨੂੰ ਭੇਜੋ। 25ਉਹ ਉਸ ਦੇਸ ਦਾ ਭੇਤ ਜਾਣ ਕੇ ਚਾਲ੍ਹੀਆਂ ਦਿਨਾਂ ਪਿੱਛੋਂ ਮੁੜੇ। 26ਉਹ ਤੁਰ ਕੇ ਮੂਸਾ ਹਾਰੂਨ ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਕੋਲ ਪਾਰਾਨ ਦੀ ਉਜਾੜ ਵਿੱਚ ਕਾਦੇਸ਼ ਕੋਲ ਆਏ ਅਤੇ ਸਾਰੀ ਮੰਡਲੀ ਲਈ ਖ਼ਬਰ ਲਿਆਏ ਨਾਲੇ ਉਸ ਧਰਤੀ ਦਾ ਫ਼ਲ ਵਿਖਾਇਆ। 27ਅਤੇ ਉਨ੍ਹਾਂ ਨੇ ਉਹ ਨੂੰ ਨਿਰਣਾ ਕਰ ਕੇ ਆਖਿਆ ਕਿ ਅਸੀਂ ਉਸ ਦੇਸ ਨੂੰ ਗਏ ਜਿੱਥੇ ਤੁਸੀਂ ਸਾਨੂੰ ਭੇਜਿਆ ਸੀ। ਉੱਥੇ ਸੱਚ-ਮੁੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਅਤੇ ਇਹ ਉਹ ਦਾ ਫਲ ਹੈ। 28ਪਰੰਤੂ ਉਸ ਦੇਸ ਦੇ ਵਾਸੀ ਬਲਵਾਨ ਹਨ ਅਤੇ ਉਸ ਦੇ ਸ਼ਹਿਰ ਗੜ੍ਹਾਂ ਵਾਲੇ ਅਤੇ ਵੱਡੇ-ਵੱਡੇ ਹਨ ਅਤੇ ਅਸੀਂ ਉੱਥੇ ਅਨਾਕ ਦੇ ਵਾਸੀਆਂ ਨੂੰ ਵੀ ਵੇਖਿਆ। 29ਉਸ ਦੇਸ ਦੇ ਦੱਖਣ ਵੱਲ ਅਮਾਲੇਕੀ ਵੱਸਦੇ ਹਨ ਅਤੇ ਹਿੱਤੀ, ਯਬੂਸੀ, ਅਤੇ ਅਮੋਰੀ ਪਰਬਤ ਉੱਤੇ ਵੱਸਦੇ ਹਨ ਅਤੇ ਕਨਾਨੀ ਸਮੁੰਦਰ ਕੋਲ ਯਰਦਨ ਦੇ ਆਲੇ-ਦੁਆਲੇ ਵੱਸਦੇ ਹਨ। 30ਤਦ ਕਾਲੇਬ ਨੇ ਮੂਸਾ ਦੇ ਅੱਗੇ ਪਰਜਾ ਨੂੰ ਚੁੱਪ ਕਰਾਇਆ ਅਤੇ ਆਖਿਆ, ਜ਼ਰੂਰ ਅਸੀਂ ਉੱਪਰ ਜਾਈਏ ਅਤੇ ਉਸ ਦੇਸ ਉੱਤੇ ਕਬਜ਼ਾ ਕਰੀਏ ਕਿਉਂ ਜੋ ਅਸੀਂ ਉਹ ਦੇ ਉੱਤੇ ਕਬਜ਼ਾ ਕਰ ਸਕਦੇ ਹਾਂ। ਅਸੀਂ ਜ਼ਰੂਰ ਹੀ ਉਹ ਦੇ ਉੱਤੇ ਕਬਜ਼ਾ ਕਰ ਸਕਦੇ ਹਾਂ। 31ਪਰ ਉਨ੍ਹਾਂ ਮਨੁੱਖਾਂ ਨੇ ਜਿਹੜੇ ਉਹ ਦੇ ਨਾਲ ਉੱਪਰ ਗਏ ਸਨ ਆਖਿਆ ਭਈ ਅਸੀਂ ਉਨ੍ਹਾਂ ਲੋਕਾਂ ਦੇ ਵਿਰੁੱਧ ਉੱਪਰ ਨਹੀਂ ਜਾ ਸਕਦੇ ਕਿਉਂ ਜੋ ਉਹ ਸਾਡੇ ਤੋਂ ਬਲਵਾਨ ਹਨ। 32ਉਹ ਇਸਰਾਏਲੀਆਂ ਕੋਲ ਉਸ ਦੇਸ ਦੀ ਬੁਰੀ ਖ਼ਬਰ ਲਿਆਏ ਜਿਸ ਦਾ ਉਨ੍ਹਾਂ ਨੇ ਭੇਤ ਪਾਇਆ ਸੀ ਅਤੇ ਆਖਣ ਲੱਗੇ, ਕਿ ਜਿਸ ਦੇਸ ਦੇ ਵਿੱਚ ਦੀ ਅਸੀਂ ਲੰਘੇ, ਉਸ ਦਾ ਭੇਤ ਜਾਣੀਏ, ਉਹ ਅਜਿਹਾ ਦੇਸ ਹੈ ਜਿਹੜਾ ਆਪਣੇ ਵਾਸੀਆਂ ਨੂੰ ਖਾਂਦਾ ਹੈ ਨਾਲੇ ਸਾਰੇ ਲੋਕ ਜਿਨ੍ਹਾਂ ਨੂੰ ਅਸੀਂ ਉਸ ਵਿੱਚ ਵੇਖਿਆ ਉਹ ਵੱਡੇ-ਵੱਡੇ ਕੱਦਾਂ ਵਾਲੇ ਮਨੁੱਖ ਹਨ। 33ਅਤੇ ਉੱਥੇ ਅਸੀਂ ਨਫ਼ੀਲੀਮ ਤੋਂ ਜਿਹੜੀ ਅਨਾਕ ਦੀ ਅੰਸ ਹੈ, ਉੱਥੇ ਦੈਂਤ ਵੇਖੇ ਅਤੇ ਅਸੀਂ ਆਪਣੀ ਨਜਰ ਵਿੱਚ ਉਹਨਾਂ ਦੇ ਅੱਗੇ ਟਿੱਡੀਆਂ ਵਰਗੇ ਹਾਂ ਅਤੇ ਅਸੀਂ ਕੁਝ ਵੀ ਨਹੀਂ ਹਾਂ। 14:1ਸਾਰੀ ਮੰਡਲੀ ਨੇ ਆਪਣੀ ਅਵਾਜ਼ ਉੱਚੀ ਦਿੱਤੀ, ਰੌਲ਼ਾ ਪਾਇਆ ਅਤੇ ਪਰਜਾ ਉਸ ਰਾਤ ਰੋਂਦੀ ਰਹੀ। 26ਫੇਰ ਯਹੋਵਾਹ ਮੂਸਾ ਅਤੇ ਹਾਰੂਨ ਨੂੰ ਬੋਲਿਆ, 27ਕਦੋਂ ਤੱਕ ਮੈਂ ਇਸ ਦੁਸ਼ਟ ਮੰਡਲੀ ਨੂੰ ਝੱਲਾਂ ਜਿਹੜੀ ਮੇਰੇ ਵਿਰੁੱਧ ਬੁੜ-ਬੁੜਾਉਂਦੀ ਹੈ? ਇਸਰਾਏਲੀਆਂ ਦੀ ਇਸ ਬੁੜ ਬੁੜਾਹਟ ਨੂੰ ਜਿਹੜੀ ਉਹ ਮੇਰੇ ਵਿਰੁੱਧ ਬੁੜ-ਬੁੜ ਕਰਦੇ ਹਨ ਮੈਂ ਸੁਣਿਆ ਹੈ। 28ਉਨ੍ਹਾਂ ਨੂੰ ਆਖੋ ਕਿ ਮੈਨੂੰ ਮੇਰੀ ਜਾਨ ਦੀ ਸਹੁੰ, ਯਹੋਵਾਹ ਦਾ ਵਾਕ ਹੈ, ਸੱਚ-ਮੁੱਚ ਜਿਵੇਂ ਤੁਸੀਂ ਮੇਰੇ ਸੁਣਨ ਵਿੱਚ ਆਖਿਆ ਸੀ ਉਸੇ ਤਰ੍ਹਾਂ ਹੀ ਮੈਂ ਤੁਹਾਡੇ ਨਾਲ ਕਰਾਂਗਾ। 29ਇਸੇ ਉਜਾੜ ਵਿੱਚ ਤੁਹਾਡੀਆਂ ਲਾਸ਼ਾਂ ਡਿੱਗਣਗੀਆਂ ਅਤੇ ਤੁਹਾਡੇ ਸਾਰੇ ਗਿਣੇ ਹੋਏ ਤੁਹਾਡੇ ਕੁੱਲ ਲੇਖੇ ਅਨੁਸਾਰ ਵੀਹ ਸਾਲ ਦੇ ਅਤੇ ਉਸ ਦੇ ਉੱਪਰ ਦੇ ਜੋ ਮੇਰੇ ਵਿਰੁੱਧ ਬੁੜ-ਬੁੜਾਏ। 30ਯਫ਼ੁੰਨਹ ਦੇ ਪੁੱਤਰ ਕਾਲੇਬ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਤੋਂ ਛੁੱਟ, ਤੁਹਾਡੇ ਵਿੱਚੋਂ ਕੋਈ ਉਸ ਦੇਸ ਨਾ ਵੜੋਂਗੇ ਜਿਸ ਦੀ ਮੈਂ ਸਹੁੰ ਖਾਧੀ ਸੀ, ਕਿ ਮੈਂ ਤੁਹਾਨੂੰ ਉਸ ਵਿੱਚ ਵਸਾਵਾਂਗਾ। 34ਉਨ੍ਹਾਂ ਦਿਨਾਂ ਦੀ ਗਿਣਤੀ ਅਨੁਸਾਰ ਜਦ ਤੁਸੀਂ ਇਸ ਧਰਤੀ ਦਾ ਭੇਤ ਪਾਇਆ ਚਾਲ੍ਹੀ ਦਿਨ ਅਰਥਾਤ ਇੱਕ ਦਿਨ ਇੱਕ ਸਾਲ ਜਿਹਾ ਤੁਸੀਂ ਆਪਣੀ ਬੁਰਾਈ ਨੂੰ ਚਾਲ੍ਹੀ ਸਾਲ ਤੱਕ ਚੁੱਕੋਗੇ ਤਦ ਤੁਸੀਂ ਮੈਨੂੰ ਤਿਆਗਣ ਦਾ ਨਤੀਜਾ ਜਾਣੋਗੇ! 35ਮੈਂ ਯਹੋਵਾਹ ਬੋਲ ਚੁੱਕਿਆ ਹਾਂ। ਮੈਂ ਜ਼ਰੂਰ ਇਹ ਸਭ ਕੁਝ ਇਸ ਦੁਸ਼ਟ ਮੰਡਲੀ ਨਾਲ ਕਰਾਂਗਾ ਜਿਹੜੀ ਮੇਰੇ ਵਿਰੁੱਧ ਇਕੱਠੀ ਹੋਈ ਹੈ। ਉਹ ਇਸ ਉਜਾੜ ਵਿੱਚ ਗਲ਼ ਸੜ ਜਾਣਗੇ ਅਤੇ ਇੱਥੇ ਹੀ ਉਹ ਮਰ ਜਾਣਗੇ।
ਜਵਾਬੀ ਭਜਨ
6ਅਸੀਂ ਆਪਣੇ ਪੁਰਖਿਆਂ ਜਿਹੇ ਪਾਪ ਕੀਤੇ, ਅਸੀਂ ਬਦੀ ਅਤੇ ਦੁਸ਼ਟਪੁਣਾ ਕੀਤਾ। 7ਸਾਡੇ ਪੁਰਖਿਆਂ ਨੇ ਮਿਸਰ ਵਿੱਚ ਤੇਰੇ ਅਚਰਜਾਂ ਨੂੰ ਨਾ ਸਮਝਿਆ, ਨਾ ਤੇਰੀਆਂ ਬਹੁਤੀਆਂ ਦਿਆਲ਼ਗੀਆਂ ਨੂੰ ਚੇਤੇ ਰੱਖਿਆ, ਪਰ ਓਹ ਸਮੁੰਦਰ ਅਰਥਾਤ ਲਾਲ ਸਮੁੰਦਰ ਉੱਤੇ ਆਕੀ ਹੋ ਗਏ। 13ਓਹ ਉਹ ਦੇ ਕੰਮਾਂ ਨੂੰ ਛੇਤੀ ਹੀ ਭੁੱਲ ਗਏ, ਉਨ੍ਹਾਂ ਨੇ ਉਹ ਦੀ ਸਲਾਹ ਦੀ ਉਡੀਕ ਨਾ ਕੀਤੀ। 14ਉਨ੍ਹਾਂ ਨੇ ਉਜਾੜ ਵਿੱਚ ਵੱਡੀ ਹਿਰਸ ਕੀਤੀ, ਅਤੇ ਥਲ ਵਿੱਚ ਪਰਮੇਸ਼ੁਰ ਨੂੰ ਪਰਤਾਇਆ, 21ਓਹ ਆਪਣੇ ਬਚਾਉਣ ਵਾਲੇ ਪਰਮੇਸ਼ੁਰ ਨੂੰ ਭੁੱਲ ਗਏ, ਜਿਸ ਨੇ ਮਿਸਰ ਵਿੱਚ ਵੱਡੇ-ਵੱਡੇ ਕੰਮ ਕੀਤੇ, 22ਹਾਮ ਦੇ ਦੇਸ ਵਿੱਚ ਅਚਰਜ਼, ਅਤੇ ਲਾਲ ਸਮੁੰਦਰ ਉੱਤੇ ਭਿਆਨਕ ਕੰਮ! 23ਤਾਂ ਓਸ ਆਖਿਆ ਕਿ ਮੈਂ ਉਨ੍ਹਾਂ ਦਾ ਨਾਸ ਕਰ ਸੁੱਟਦਾ, ਜੇ ਮੂਸਾ ਮੇਰਾ ਚੁਣਿਆ ਹੋਇਆ ਤੇੜ ਵਿੱਚ ਮੇਰੇ ਅੱਗੇ ਖੜ੍ਹਾ ਨਾ ਹੁੰਦਾ, ਕਿ ਮੇਰੇ ਕ੍ਰੋਧ ਨੂੰ ਨਾਸ ਕਰਨ ਤੋਂ ਮੋੜੇ।
ਇੰਜੀਲ
21ਯਿਸੂ ਉੱਥੋਂ ਚੱਲ ਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਗਿਆ। 22ਅਤੇ ਵੇਖੋ ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਆਈ ਅਤੇ ਉੱਚੀ-ਉੱਚੀ ਕਹਿਣ ਲੱਗੀ, ਕਿ ਹੇ ਪ੍ਰਭੂ ਦਾਊਦ ਦੇ ਪੁੱਤਰ ਮੇਰੇ ਉੱਤੇ ਦਯਾ ਕਰੋ! ਮੇਰੀ ਧੀ ਦਾ ਬੁਰੀ ਆਤਮਾ ਨੇ ਬਹੁਤ ਬੁਰਾ ਹਾਲ ਕੀਤਾ ਹੈ। 23ਪਰ ਯਿਸੂ ਨੇ ਉਸ ਨੂੰ ਕੋਈ ਉੱਤਰ ਨਾ ਦਿੱਤਾ! ਤਦ ਉਹ ਦੇ ਚੇਲਿਆਂ ਨੇ ਕੋਲ ਆ ਕੇ ਉਹ ਦੇ ਅੱਗੇ ਬੇਨਤੀ ਕੀਤੀ ਕਿ, ਉਸ ਨੂੰ ਵਿਦਾ ਕਰ ਕਿਉਂ ਜੋ ਉਹ ਸਾਡੇ ਮਗਰ ਰੌਲ਼ਾ ਪਾਉਂਦੀ ਆਉਂਦੀ ਹੈ। 24ਉਹ ਨੇ ਉੱਤਰ ਦਿੱਤਾ, ਮੈਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਦੇ ਬਿਨ੍ਹਾਂ, ਮੈਂ ਕਿਸੇ ਹੋਰ ਕੋਲ ਨਹੀਂ ਭੇਜਿਆ ਗਿਆ। 25ਪਰ ਉਹ ਔਰਤ ਆਈ ਅਤੇ ਉਹ ਦੇ ਅੱਗੇ ਮੱਥਾ ਟੇਕ ਕੇ ਬੋਲੀ, ਪ੍ਰਭੂ ਜੀ ਮੇਰੀ ਸਹਾਇਤਾ ਕਰੋ। 26ਤਾਂ ਉਹ ਨੇ ਉੱਤਰ ਦਿੱਤਾ ਕਿ ਬੱਚਿਆਂ ਦੀ ਰੋਟੀ ਕਤੂਰਿਆਂ ਨੂੰ ਪਾਉਣੀ ਚੰਗੀ ਨਹੀਂ ਹੈ। 27ਉਹ ਬੋਲੀ ਠੀਕ ਪ੍ਰਭੂ ਜੀ ਪਰ ਕਤੂਰੇ ਵੀ ਉਹ ਚੂਰੇ-ਭੂਰੇ ਖਾਂਦੇ ਹਨ ਜਿਹੜੇ ਉਨ੍ਹਾਂ ਦੇ ਮਾਲਕਾਂ ਦੇ ਮੇਜ਼ ਉੱਤੋਂ ਡਿੱਗਦੇ ਹਨ। 28ਤਦ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੇ ਬੀਬੀ ਤੇਰਾ ਵਿਸ਼ਵਾਸ ਵੱਡਾ ਹੈ। ਜਿਵੇਂ ਤੂੰ ਚਾਹੁੰਦੀ ਹੈਂ ਤੇਰੇ ਲਈ ਓਵੇਂ ਹੀ ਹੋਵੇ ਅਤੇ ਉਸ ਦੀ ਧੀ ਉਸੇ ਸਮੇਂ ਚੰਗੀ ਹੋ ਗਈ।
ਅੱਜ ਦੇ ਸੰਤ
- ਸੰਤ ਜੌਨ ਵਿਆਨੀ (ਆਰਸ ਦੇ ਪੈਰਿਸ਼ ਪਾਦਰੀ), ਪਾਦਰੀ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ