ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 4
ਆਰਥੋਡਾਕਸ ਕੈਲੰਡਰ · 22 ਜੁਲਾਈ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 4 ਅਗਸਤ 2027
ਬੁੱਧਵਾਰ · ਪੰਤੇਕੁਸਤ ਤੋਂ ਬਾਅਦ ਸੱਤਵਾਂ ਹਫ਼ਤਾ · ਸੁਰ 5
ਤਿਉਹਾਰ ਅਤੇ ਸੰਤ
Holy Myrrhbearer and Equal-to-the-Apostles Mary Magdalene (1st C)
ਵਰਤ ਦਾ ਦਿਨ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
12ਪਰ ਰਹਿੰਦਿਆਂ ਨੂੰ ਪ੍ਰਭੂ ਤਾਂ ਨਹੀਂ ਸਗੋਂ ਮੈਂ ਹੀ ਕਹਿੰਦਾ ਹਾਂ, ਜੇ ਕਿਸੇ ਭਰਾ ਦੀ ਅਵਿਸ਼ਵਾਸੀ ਪਤਨੀ ਹੋਵੇ ਅਤੇ ਇਹ ਉਸ ਦੇ ਨਾਲ ਵੱਸਣ ਨੂੰ ਪਰਸੰਨ ਹੋਵੇ ਤਾਂ ਆਦਮੀ ਉਸ ਨੂੰ ਨਾ ਤਿਆਗੇ। 13ਅਤੇ ਜਿਹੜੀ ਪਤਨੀ ਦਾ ਅਵਿਸ਼ਵਾਸੀ ਪਤੀ ਹੋਵੇ ਅਤੇ ਇਹ ਉਸ ਦੇ ਨਾਲ ਰਹਿਣ ਨੂੰ ਪਰਸੰਨ ਹੋਵੇ ਤਾਂ ਉਹ ਆਪਣੇ ਪਤੀ ਨੂੰ ਨਾ ਤਿਆਗੇ। 14ਕਿਉਂ ਜੋ ਅਵਿਸ਼ਵਾਸੀ ਪਤੀ ਆਪਣੀ ਪਤਨੀ ਦੇ ਕਾਰਨ ਪਵਿੱਤਰ ਹੋਇਆ ਅਤੇ ਅਵਿਸ਼ਵਾਸੀ ਪਤਨੀ ਉਸ ਭਰਾ ਦੇ ਕਾਰਨ ਪਵਿੱਤਰ ਹੋਈ ਹੈ, ਨਹੀਂ ਤਾਂ ਤੁਹਾਡੇ ਬਾਲ ਬੱਚੇ ਅਸ਼ੁੱਧ ਹੁੰਦੇ ਪਰ ਹੁਣ ਤਾਂ ਪਵਿੱਤਰ ਹਨ। 15ਪਰ ਜੇ ਉਹ ਅਵਿਸ਼ਵਾਸੀ ਅਲੱਗ ਹੋਵੇ ਤਾਂ ਅਲੱਗ ਹੋਣ ਦੇ ਅਜਿਹੇ ਹਾਲ ਵਿੱਚ ਕੋਈ ਭਰਾ ਜਾਂ ਭੈਣ ਬੰਧਨ ਵਿੱਚ ਨਹੀਂ ਹੈ, ਪਰ ਪਰਮੇਸ਼ੁਰ ਨੇ ਸਾਨੂੰ ਸ਼ਾਂਤੀ ਦੇ ਲਈ ਸੱਦਿਆ ਹੈ। 16ਹੇ ਪਤਨੀ, ਤੂੰ ਕਿਵੇਂ ਜਾਣਦੀ ਹੈਂ ਜੋ ਤੂੰ ਆਪਣੇ ਪਤੀ ਨੂੰ ਬਚਾ ਲਵੇਂਗੀ? ਅਤੇ ਹੇ ਪਤੀ, ਤੂੰ ਕਿਵੇਂ ਜਾਣਦਾ ਹੈ ਜੋ ਤੂੰ ਆਪਣੀ ਪਤਨੀ ਨੂੰ ਬਚਾ ਲਵੇਂਗਾ? 17ਪਰ ਜਿਸ ਪ੍ਰਕਾਰ ਪ੍ਰਭੂ ਨੇ ਹਰੇਕ ਨੂੰ ਵੰਡਿਆ ਹੋਇਆ ਹੈ, ਅਤੇ ਜਿਸ ਪ੍ਰਕਾਰ ਪਰਮੇਸ਼ੁਰ ਨੇ ਹਰੇਕ ਨੂੰ ਸੱਦਿਆ ਹੈ ਉਹ ਉਸੇ ਪ੍ਰਕਾਰ ਚਾਲ ਚੱਲੇ ਅਤੇ ਮੈਂ ਸਾਰੀਆਂ ਕਲੀਸਿਯਾਂਵਾਂ ਵਿੱਚ ਅਜਿਹਾ ਹੀ ਠਹਿਰਾਉਂਦਾ ਹਾਂ। 18ਕੀ ਕੋਈ ਸੁੰਨਤੀ ਸੱਦਿਆ ਗਿਆ? ਤਾਂ ਉਹ ਅਸੁੰਨਤੀ ਨਾ ਬਣੇ। ਕੀ ਕੋਈ ਅਸੁੰਨਤੀ ਸੱਦਿਆ ਗਿਆ? ਤਾਂ ਉਹ ਦੀ ਸੁੰਨਤ ਨਾ ਕੀਤੀ ਜਾਵੇ। 19ਸੁੰਨਤ ਕੁਝ ਨਹੀਂ ਅਤੇ ਅਸੁੰਨਤ ਕੁਝ ਨਹੀਂ ਪਰੰਤੂ ਪਰਮੇਸ਼ੁਰ ਦੇ ਹੁਕਮ ਦੀ ਪਾਲਨਾ ਕਰਨੀ ਸੱਭੋ ਕੁਝ ਹੈ। 20ਹਰ ਕੋਈ ਜਿਸ ਹਾਲ ਵਿੱਚ ਸੱਦਿਆ ਗਿਆ, ਉਸੇ ਵਿੱਚ ਬਣਿਆ ਰਹੇ। 21ਕੀ ਤੂੰ ਗੁਲਾਮ ਹੋ ਕੇ ਸੱਦਿਆ ਗਿਆ? ਤਾਂ ਫੇਰ ਕੀ ਹੋਇਆ? ਪਰ ਜੇ ਕਿਤੇ ਅਜ਼ਾਦ ਹੋ ਸਕੇ ਤਾਂ ਉਹ ਦਾ ਜਤਨ ਕਰ। 22ਕਿਉਂਕਿ ਜਿਹੜਾ ਗੁਲਾਮ ਹੋ ਕੇ ਪ੍ਰਭੂ ਵਿੱਚ ਸੱਦਿਆ ਗਿਆ, ਉਹ ਪ੍ਰਭੂ ਦਾ ਅਜ਼ਾਦ ਕੀਤਾ ਹੋਇਆ ਹੈ। ਇਸੇ ਤਰ੍ਹਾਂ ਜਿਹੜਾ ਅਜ਼ਾਦ ਹੋ ਕੇ ਸੱਦਿਆ ਗਿਆ ਉਹ ਮਸੀਹ ਦਾ ਗੁਲਾਮ ਹੈ। 23ਤੁਸੀਂ ਮੁੱਲ ਨਾਲ ਲਏ ਹੋਏ ਹੋ। ਮਨੁੱਖਾਂ ਦੇ ਗੁਲਾਮ ਨਾ ਬਣੋ। 24ਹੇ ਭਰਾਵੋ, ਹਰ ਕੋਈ ਜਿਸ ਹਾਲ ਵਿੱਚ ਸੱਦਿਆ ਗਿਆ ਉਸੇ ਵਿੱਚ ਪਰਮੇਸ਼ੁਰ ਦੇ ਅੱਗੇ ਠਹਿਰਿਆ ਰਹੇ।
ਪੱਤ੍ਰੀ (ਸੰਤ ਮਰਿਯਮ ਮਗਦਲੀਨੀ ਲਈ)
2ਭਾਵੇਂ ਮੈਂ ਹੋਰਨਾਂ ਲਈ ਰਸੂਲ ਨਹੀਂ, ਪਰ ਤੁਹਾਡੇ ਲਈ ਤਾਂ ਹਾਂ ਕਿਉਂ ਜੋ ਤੁਸੀਂ ਪ੍ਰਭੂ ਦੇ ਵਿੱਚ ਮੇਰੀ ਰਸੂਲਗੀ ਦੀ ਮੋਹਰ ਹੋ। 3ਉਨ੍ਹਾਂ ਨੂੰ ਜਿਹੜੇ ਮੇਰੀ ਜਾਂਚ ਕਰਦੇ ਹਨ, ਇਹੋ ਮੇਰਾ ਉੱਤਰ ਹੈ। 4ਭਲਾ, ਸਾਨੂੰ ਖਾਣ-ਪੀਣ ਦਾ ਹੱਕ ਨਹੀਂ? 5ਭਲਾ, ਸਾਨੂੰ ਅਧਿਕਾਰ ਨਹੀਂ ਜੋ ਕਿਸੇ ਮਸੀਹੀ ਭੈਣ ਨਾਲ ਵਿਆਹ ਕਰਕੇ ਨਾਲ ਲਈ ਫਿਰੀਏ, ਜਿਵੇਂ ਹੋਰ ਰਸੂਲ ਅਤੇ ਪ੍ਰਭੂ ਦੇ ਭਰਾ ਅਤੇ ਕੈਫ਼ਾਸ ਕਰਦੇ ਹਨ? 6ਅਥਵਾ ਕੀ ਸਿਰਫ਼ ਮੈਨੂੰ ਅਤੇ ਬਰਨਬਾਸ ਨੂੰ ਹੀ ਹੱਕ ਨਹੀਂ ਕਿ ਮਿਹਨਤ ਕਰਨੀ ਛੱਡ ਦੇਈਏ? 7ਆਪਣੇ ਕੋਲੋਂ ਕੌਣ ਖ਼ਰਚ ਕਰਕੇ ਫੌਜ ਦੀ ਨੌਕਰੀ ਕਰਦਾ ਹੈ? ਕੌਣ ਅੰਗੂਰੀ ਬਾਗ਼ ਲਾ ਕੇ ਉਹ ਦਾ ਫਲ ਨਹੀਂ ਖਾਂਦਾ ਅਥਵਾ ਕੌਣ ਇੱਜੜ ਦੀ ਪਾਲਨਾ ਕਰ ਕੇ ਇੱਜੜ ਦਾ ਕੁਝ ਦੁੱਧ ਨਹੀਂ ਪੀਂਦਾ? 8ਕੀ ਮੈਂ ਲੋਕਾਂ ਵਾਂਗੂੰ ਇਹ ਗੱਲਾਂ ਆਖਦਾ ਹਾਂ ਅਥਵਾ ਕੀ ਬਿਵਸਥਾ ਵੀ ਇਹੋ ਨਹੀਂ ਕਹਿੰਦੀ? 9ਕਿਉਂ ਜੋ ਮੂਸਾ ਦੀ ਬਿਵਸਥਾ ਵਿੱਚ ਇਹ ਲਿਖਿਆ ਹੋਇਆ ਹੈ, ਜੋ ਤੂੰ ਗਾਹੁੰਦੇ ਬਲ਼ਦ ਦੇ ਮੂੰਹ ਨੂੰ ਛਿੱਕਲੀ ਨਾ ਚੜ੍ਹਾਈਂ। ਕੀ ਪਰਮੇਸ਼ੁਰ ਬਲ਼ਦਾਂ ਦੀ ਹੀ ਚਿੰਤਾ ਕਰਦਾ ਹੈ? 10ਅਥਵਾ ਉਹ ਸਾਡੇ ਲਈ ਹੀ ਇਹ ਆਖਦਾ ਹੈ? ਖ਼ਾਸ ਕਰਕੇ ਸਾਡੇ ਲਈ ਇਹ ਲਿਖਿਆ ਗਿਆ ਸੀ ਕਿਉਂਕਿ ਚਾਹੀਦਾ ਹੈ ਕਿ ਜਿਹੜਾ ਵਾਹੀ ਕਰਦਾ ਹੈ ਉਹ ਆਸ ਨਾਲ ਵਾਹੀ ਕਰੇ ਅਤੇ ਜਿਹੜਾ ਗਾਹੁੰਦਾ ਹੈ ਉਹ ਹਿੱਸਾ ਲੈਣ ਦੀ ਆਸ ਨਾਲ ਗਾਹੇ। 11ਜੇ ਅਸੀਂ ਤੁਹਾਡੇ ਲਈ ਆਤਮਿਕ ਪਦਾਰਥ ਬੀਜੇ ਤਾਂ ਕੀ ਇਹ ਕੋਈ ਵੱਡੀ ਗੱਲ ਹੈ ਜੋ ਅਸੀਂ ਤੁਹਾਡੇ ਸਰੀਰਕ ਪਦਾਰਥ ਵੱਢੀਏ? 12ਜੇ ਹੋਰਨਾਂ ਲੋਕਾਂ ਨੂੰ ਤੁਹਾਡੇ ਉੱਤੇ ਇਹ ਹੱਕ ਹੈ ਤਾਂ ਕੀ ਸਾਨੂੰ ਇਸ ਤੋਂ ਵੱਧ ਕੇ ਨਹੀਂ? ਪਰ ਅਸੀਂ ਆਪਣੇ ਇਸ ਅਧਿਕਾਰ ਨੂੰ ਵਰਤਿਆ ਨਹੀਂ ਪਰੰਤੂ ਸਭ ਕੁਝ ਝੱਲ ਲੈਂਦੇ ਹਾਂ ਤਾਂ ਜੋ ਅਸੀਂ ਮਸੀਹ ਦੀ ਖੁਸ਼ਖਬਰੀ ਵਿੱਚ ਕੋਈ ਰੁਕਾਵਟ ਨਾ ਪਾਈਏ।
ਇੰਜੀਲ
35ਅਤੇ ਜਦੋਂ ਉੱਥੋਂ ਦੇ ਲੋਕਾਂ ਨੇ ਉਹ ਨੂੰ ਪਛਾਣਿਆ, ਤਾਂ ਉਸ ਸਾਰੇ ਇਲਾਕੇ ਵਿੱਚ ਖ਼ਬਰ ਭੇਜ ਕੇ ਸਾਰਿਆਂ ਰੋਗੀਆਂ ਨੂੰ ਉਸ ਦੇ ਕੋਲ ਲਿਆਏ। 36ਅਤੇ ਉਹ ਦੀ ਮਿੰਨਤ ਕੀਤੀ ਜੋ ਉਨ੍ਹਾਂ ਨੂੰ ਸਿਰਫ਼ ਆਪਣੇ ਕੱਪੜੇ ਦਾ ਪੱਲਾ ਛੂਹਣ ਦੇ ਅਤੇ ਜਿੰਨਿਆਂ ਨੇ ਛੂਹਿਆ ਉਹ ਚੰਗੇ ਹੋ ਗਏ। 15:1ਤਦ ਯਰੂਸ਼ਲਮ ਤੋਂ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਯਿਸੂ ਦੇ ਕੋਲ ਆ ਕੇ ਕਿਹਾ, 2ਤੇਰੇ ਚੇਲੇ ਬਜ਼ੁਰਗਾਂ ਦੀ ਰੀਤ ਦੀ ਉਲੰਘਣਾ ਕਿਉਂ ਕਰਦੇ ਹਨ, ਕਿ ਰੋਟੀ ਖਾਣ ਦੇ ਵੇਲੇ ਹੱਥ ਨਹੀਂ ਧੋਂਦੇ? 3ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿਉਂ ਤੁਸੀਂ ਵੀ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਹੁਕਮ ਦੀ ਉਲੰਘਣਾ ਕਰਦੇ ਹੋ? 4ਕਿਉਂ ਜੋ ਪਰਮੇਸ਼ੁਰ ਨੇ ਕਿਹਾ ਹੈ, ਕਿ ਆਪਣੇ ਮਾਤਾ-ਪਿਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ। 5ਪਰ ਤੁਸੀਂ ਆਖਦੇ ਹੋ ਕਿ ਜੇਕਰ ਕੋਈ ਆਪਣੇ ਮਾਤਾ-ਪਿਤਾ ਨੂੰ ਕਹੇ, “ਮੇਰੇ ਵੱਲੋਂ ਤਹਾਨੂੰ ਜੋ ਕੁਝ ਲਾਭ ਹੋ ਸਕਦਾ ਸੀ, ਉਹ ਪਰਮੇਸ਼ੁਰ ਨੂੰ ਭੇਟ ਚੜ੍ਹਾਇਆ ਗਿਆ।” ਉਹ ਆਪਣੇ ਪਿਤਾ ਜਾਂ ਮਾਤਾ ਦਾ ਆਦਰ ਨਾ ਕਰੇ। 6ਇਸ ਤਰ੍ਹਾਂ ਤੁਸੀਂ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਬਚਨ ਨੂੰ ਟਾਲ਼ ਦਿੱਤਾ। 7ਹੇ ਕਪਟੀਓ! ਯਸਾਯਾਹ ਨੇ ਤੁਹਾਡੇ ਵਿਖੇ ਠੀਕ ਅਗੰਮ ਵਾਕ ਕੀਤਾ ਹੈ ਕਿ 8ਇਹ ਲੋਕ ਆਪਣੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ। 9ਉਹ ਵਿਅਰਥ ਮੇਰੀ ਬੰਦਗੀ ਕਰਦੇ ਹਨ, ਉਹ ਮਨੁੱਖਾਂ ਦੇ ਹੁਕਮਾਂ ਦੀ ਸਿੱਖਿਆ ਦਿੰਦੇ ਹਨ। 10ਉਸ ਨੇ ਲੋਕਾਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਸੁਣੋ ਅਤੇ ਸਮਝੋ। 11ਕਿ ਜੋ ਕੁਝ ਮੂੰਹ ਵਿੱਚ ਜਾਂਦਾ ਹੈ, ਉਹ ਮਨੁੱਖ ਨੂੰ ਅਸ਼ੁੱਧ ਨਹੀਂ ਕਰਦਾ ਪਰ ਜੋ ਮੂੰਹ ਵਿੱਚੋਂ ਨਿੱਕਲਦਾ ਹੈ, ਉਹ ਮਨੁੱਖ ਨੂੰ ਅਸ਼ੁੱਧ ਕਰਦਾ ਹੈ।
ਇੰਜੀਲ (ਸੰਤ ਮਰਿਯਮ ਮਗਦਲੀਨੀ ਲਈ)
1ਕੁਝ ਸਮੇਂ ਬਾਅਦ ਇਸ ਤਰ੍ਹਾਂ ਹੋਇਆ ਕਿ ਯਿਸੂ ਆਪਣੇ ਬਾਰਾਂ ਚੇਲਿਆਂ ਨਾਲ ਨਗਰਾਂ ਅਤੇ ਪਿੰਡਾਂ ਵਿੱਚ ਫਿਰਦਾ ਹੋਇਆ ਪਰਚਾਰ ਕਰਦਾ ਅਤੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਸੁਣਾਉਂਦਾ ਸੀ। 2ਅਤੇ ਕਈ ਔਰਤਾਂ ਵੀ ਜਿਹੜੀਆਂ ਦੁਸ਼ਟ ਆਤਮਾਵਾਂ ਤੋਂ ਚੰਗੀਆਂ ਕੀਤੀਆਂ ਗਈਆਂ ਸਨ ਅਰਥਾਤ ਮਰਿਯਮ ਜਿਸ ਨੂੰ ਮਗਦਲੀਨੀ ਆਖਦੇ ਸਨ। ਜਿਸ ਦੇ ਵਿੱਚੋਂ ਸੱਤ ਭੂਤਾਂ ਨਿੱਕਲੀਆਂ ਸਨ। 3ਅਤੇ ਯੋਆਨਾ ਜੋ ਹੇਰੋਦੇਸ ਦੇ ਦਰਬਾਰੀ ਖੂਜ਼ਾਹ ਦੀ ਪਤਨੀ ਅਤੇ ਸੁਸੰਨਾ ਅਤੇ ਹੋਰ ਬਹੁਤ ਸਾਰੀਆਂ ਔਰਤਾਂ ਸਨ ਜੋ ਆਪਣੀ ਸੰਪਤੀ ਨਾਲ ਉਨ੍ਹਾਂ ਦੀ ਟਹਿਲ ਸੇਵਾ ਕਰਦੀਆਂ ਸਨ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੁਲਾਈ 22 ਸਿਵਲ ਕੈਲੰਡਰ ਦਾ ਅਗਸਤ 4 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ