ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 5
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 5 ਅਗਸਤ 2027
ਵੀਰਵਾਰ · ਆਮ ਸਮੇਂ ਦਾ 18ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 18ਵੇਂ ਹਫ਼ਤੇ ਦਾ ਵੀਰਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸੰਤ ਮਰਿਯਮ ਦੀ ਵੱਡੀ ਬੈਸਿਲਿਕਾ (ਸਾਂਤਾ ਮਾਰੀਆ ਮਾਜੋਰੇ) ਦਾ ਸਮਰਪਣ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
1ਇਸਰਾਏਲੀਆਂ ਦੀ ਸਾਰੀ ਮੰਡਲੀ ਪਹਿਲੇ ਮਹੀਨੇ ਵਿੱਚ ਸੀਨ ਦੀ ਉਜਾੜ ਵਿੱਚ ਆਈ ਅਤੇ ਪਰਜਾ ਕਾਦੇਸ਼ ਵਿੱਚ ਰਹਿਣ ਲੱਗੀ ਅਤੇ ਉੱਥੇ ਮਿਰਯਮ ਮਰ ਗਈ ਅਤੇ ਉੱਥੇ ਦੱਬ ਦਿੱਤੀ ਗਈ। 2ਉੱਥੇ ਮੰਡਲੀ ਲਈ ਪਾਣੀ ਨਹੀਂ ਸੀ ਇਸ ਕਾਰਨ ਉਹ ਮੂਸਾ ਅਤੇ ਹਾਰੂਨ ਦੇ ਵਿਰੁੱਧ ਇਕੱਠੀ ਹੋਈ। 3ਅਤੇ ਪਰਜਾ ਮੂਸਾ ਨਾਲ ਝਗੜਨ ਲੱਗੀ ਅਤੇ ਉਨ੍ਹਾਂ ਨੇ ਆਖਿਆ, ਭਲਾ ਹੁੰਦਾ ਜੇ ਅਸੀਂ ਵੀ ਮਰ ਜਾਂਦੇ ਜਦੋਂ ਸਾਡੇ ਭਰਾ ਯਹੋਵਾਹ ਅੱਗੇ ਮਰ ਗਏ ਸਨ! 4ਤੁਸੀਂ ਯਹੋਵਾਹ ਦੀ ਸਭਾ ਨੂੰ ਕਿਉਂ ਇਸ ਉਜਾੜ ਵਿੱਚ ਲੈ ਕੇ ਆਏ ਹੋ, ਕਿ ਅਸੀਂ ਅਤੇ ਸਾਡੇ ਪਸ਼ੂ ਇੱਥੇ ਮਰ ਜਾਈਏ? 5ਤੁਸੀਂ ਕਿਉਂ ਸਾਨੂੰ ਮਿਸਰ ਤੋਂ ਕੱਢ ਕੇ ਲਿਆਏ? ਤੁਸੀਂ ਸਾਨੂੰ ਇਸ ਬੁਰੇ ਥਾਂ ਵਿੱਚ ਲਿਆਂਦਾ ਜਿੱਥੇ ਨਾ ਬੀਜ ਨਾ ਹੰਜ਼ੀਰ, ਨਾ ਦਾਖ ਦੀ ਵੇਲ, ਨਾ ਅਨਾਰ ਅਤੇ ਨਾ ਪੀਣ ਲਈ ਪਾਣੀ ਹੈ। 6ਤਾਂ ਮੂਸਾ ਅਤੇ ਹਾਰੂਨ, ਸਭਾ ਦੇ ਅੱਗੋਂ, ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਜਾ ਕੇ ਮੂੰਹ ਦੇ ਭਾਰ ਡਿੱਗੇ ਤਾਂ ਯਹੋਵਾਹ ਦਾ ਪਰਤਾਪ ਉਨ੍ਹਾਂ ਉੱਤੇ ਪਰਗਟ ਹੋਇਆ। 7ਯਹੋਵਾਹ ਨੇ ਮੂਸਾ ਨੂੰ ਆਖਿਆ, 8ਢਾਂਗਾ ਲੈ ਕੇ ਮੰਡਲੀ ਨੂੰ ਇਕੱਠਾ ਕਰ, ਤੂੰ ਅਤੇ ਤੇਰਾ ਭਰਾ ਹਾਰੂਨ, ਉਨ੍ਹਾਂ ਦੇ ਵੇਖਦਿਆਂ ਪੱਥਰੀਲੀ ਚੱਟਾਨ ਨੂੰ ਬੋਲੋ ਕਿ ਉਹ ਆਪਣਾ ਪਾਣੀ ਦੇਵੇ ਅਤੇ ਤੂੰ ਉਨ੍ਹਾਂ ਲਈ ਚੱਟਾਨ ਤੋਂ ਪਾਣੀ ਕੱਢੇਂਗਾ। ਇਸ ਤਰ੍ਹਾਂ ਤੂੰ ਇਸ ਮੰਡਲੀ ਨੂੰ ਅਤੇ ਉਨ੍ਹਾਂ ਦੇ ਪਸ਼ੂਆਂ ਨੂੰ ਪਾਣੀ ਪਿਲਾਵੇਂਗਾ। 9ਉਪਰੰਤ ਮੂਸਾ ਨੇ ਯਹੋਵਾਹ ਦੇ ਅੱਗੋਂ ਢਾਂਗਾ ਲਿਆ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ। 10ਮੂਸਾ ਅਤੇ ਹਾਰੂਨ ਨੇ ਸਭਾ ਨੂੰ ਉਸ ਚੱਟਾਨ ਦੇ ਅੱਗੇ ਇਕੱਠਾ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਸੁਣੋ ਤੁਸੀਂ ਝਗੜਾ ਕਰਨ ਵਾਲਿਓ, ਕੀ ਅਸੀਂ ਤੁਹਾਡੇ ਲਈ ਇਸ ਚੱਟਾਨ ਤੋਂ ਪਾਣੀ ਕੱਢੀਏ? 11ਫੇਰ ਮੂਸਾ ਨੇ ਆਪਣਾ ਹੱਥ ਚੁੱਕ ਕੇ ਉਸ ਚੱਟਾਨ ਨੂੰ ਆਪਣੇ ਢਾਂਗੇ ਨਾਲ ਦੋ ਵਾਰ ਮਾਰਿਆ ਤਾਂ ਬਹੁਤ ਪਾਣੀ ਨਿੱਕਲ ਆਇਆ ਤਾਂ ਮੰਡਲੀ ਦੇ ਲੋਕ ਅਤੇ ਉਨ੍ਹਾਂ ਦੇ ਪਸ਼ੂਆਂ ਨੇ ਪੀਤਾ। 12ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ, ਇਸ ਲਈ ਕਿ ਤੁਸੀਂ ਮੇਰਾ ਵਿਸ਼ਵਾਸ ਨਹੀਂ ਕੀਤਾ ਅਤੇ ਇਸਰਾਏਲੀਆਂ ਦੀਆਂ ਅੱਖਾਂ ਵਿੱਚ ਮੈਨੂੰ ਪਵਿੱਤਰ ਨਹੀਂ ਠਹਿਰਾਇਆ, ਹੁਣ ਤੁਸੀਂ ਇਸ ਸਭਾ ਨੂੰ ਉਸ ਧਰਤੀ ਵਿੱਚ ਜਿਹੜੀ ਮੈਂ ਉਨ੍ਹਾਂ ਨੂੰ ਦਿੱਤੀ, ਨਹੀਂ ਲੈ ਕੇ ਜਾ ਸਕੋਗੇ। 13ਇਸ ਲਈ ਇਸ ਸਥਾਨ ਦਾ ਨਾਮ ਮਰੀਬਾਹ ਪਿਆ ਕਿਉਂ ਜੋ ਇਸਰਾਏਲੀਆਂ ਨੇ ਯਹੋਵਾਹ ਨਾਲ ਝਗੜਾ ਕੀਤਾ ਅਤੇ ਉਹ ਉਨ੍ਹਾਂ ਦੇ ਵਿੱਚ ਪਵਿੱਤਰ ਠਹਿਰਾਇਆ ਗਿਆ।
ਜਵਾਬੀ ਭਜਨ
1ਆਓ, ਅਸੀਂ ਯਹੋਵਾਹ ਲਈ ਜੈਕਾਰਾ ਗਜਾਈਏ, ਅਤੇ ਆਪਣੀ ਮੁਕਤੀ ਦੀ ਚੱਟਾਨ ਲਈ ਨਾਰਾ ਮਾਰੀਏ! 2ਧੰਨਵਾਦ ਕਰਦਿਆਂ ਉਹ ਦੇ ਹਜ਼ੂਰ ਵਿੱਚ, ਉਹ ਦੇ ਲਈ ਭਜਨਾਂ ਦੇ ਨਾਰੇ ਮਾਰਦਿਆਂ ਚੱਲੀਏ! 6ਆਓ, ਅਸੀਂ ਮੱਥਾ ਟੇਕੀਏ ਅਤੇ ਝੁੱਕ ਕੇ ਯਹੋਵਾਹ ਆਪਣੇ ਸਿਰਜਣਹਾਰ ਦੇ ਅੱਗੇ ਗੋਡੇ ਨਿਵਾਈਏ! 7ਉਹ ਤਾਂ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਦੀ ਜੂਹ ਦੀ ਪਰਜਾ ਅਤੇ ਉਹ ਦੇ ਹੱਥ ਦੀਆਂ ਭੇਡਾਂ ਹਾਂ। ਕਾਸ਼ ਕਿ ਤੁਸੀਂ ਅੱਜ ਉਸ ਦੀ ਅਵਾਜ਼ ਸੁਣਦੇ! 8ਤੁਸੀਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਮਰੀਬਾਹ ਤੇ ਮੱਸਾਹ ਦੇ ਵੇਲੇ ਉਜਾੜ ਵਿੱਚ ਕੀਤਾ, 9ਜਦ ਤੁਹਾਡੇ ਪੁਰਖਿਆਂ ਨੇ ਮੈਨੂੰ ਪਰਤਾਇਆ, ਮੇਰੀ ਜਾਚ ਕੀਤੀ ਅਤੇ ਮੇਰਾ ਕੰਮ ਵੇਖਿਆ।
ਇੰਜੀਲ
13ਯਿਸੂ ਨੇ ਕੈਸਰਿਯਾ ਫ਼ਿਲਿੱਪੀ ਦੇ ਇਲਾਕੇ ਵਿੱਚ ਆ ਕੇ ਆਪਣੇ ਚੇਲਿਆਂ ਨੂੰ ਇਹ ਪੁੱਛਿਆ ਜੋ ਲੋਕ ਮਨੁੱਖ ਦੇ ਪੁੱਤਰ ਨੂੰ ਕੀ ਆਖਦੇ ਹਨ? 14ਉਹ ਬੋਲੇ, ਕਈ ਤਾਂ ਯੂਹੰਨਾ ਬਪਤਿਸਮਾ ਦੇਣ ਵਾਲਾ ਕਹਿੰਦੇ ਹਨ ਅਤੇ ਕਈ ਏਲੀਯਾਹ ਅਤੇ ਕਈ ਯਿਰਮਿਯਾਹ ਜਾਂ ਨਬੀਆਂ ਵਿੱਚੋਂ ਕੋਈ। 15ਉਸ ਨੇ ਉਨ੍ਹਾਂ ਨੂੰ ਕਿਹਾ, ਪਰ ਤੁਸੀਂ ਮੈਨੂੰ ਕੀ ਕਹਿੰਦੇ ਹੋ ਜੋ ਮੈਂ ਕੌਣ ਹਾਂ? 16ਸ਼ਮਊਨ ਪਤਰਸ ਨੇ ਉੱਤਰ ਦਿੱਤਾ, ਤੂੰ ਮਸੀਹ ਜਿਉਂਦੇ ਪਰਮੇਸ਼ੁਰ ਦਾ ਪੁੱਤਰ ਹੈਂ। 17ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਧੰਨ ਹੈ ਤੂੰ ਸ਼ਮਊਨ, ਯੋਨਾਹ ਦੇ ਪੁੱਤਰ, ਕਿਉਂ ਜੋ ਸਰੀਰ ਅਤੇ ਲਹੂ ਨੇ ਨਹੀਂ ਸਗੋਂ ਮੇਰੇ ਪਿਤਾ ਨੇ ਜਿਹੜਾ ਸਵਰਗ ਵਿੱਚ ਹੈ, ਇਹ ਗੱਲ ਤੇਰੇ ਉੱਤੇ ਪ੍ਰਗਟ ਕੀਤੀ। 18ਅਤੇ ਮੈਂ ਵੀ ਤੈਨੂੰ ਆਖਦਾ ਹਾਂ ਜੋ ਤੂੰ ਪਤਰਸ ਹੈਂ ਅਤੇ ਮੈਂ ਇਸ ਪੱਥਰ ਉੱਤੇ ਆਪਣੀ ਕਲੀਸਿਯਾ ਬਣਾਵਾਂਗਾ ਅਤੇ ਪਤਾਲ ਦੇ ਫਾਟਕਾਂ ਦਾ ਉਹ ਦੇ ਉੱਤੇ ਕੁਝ ਵੱਸ ਨਾ ਚੱਲੇਗਾ। 19ਮੈਂ ਸਵਰਗ ਰਾਜ ਦੀਆਂ ਕੁੰਜੀਆਂ ਤੈਨੂੰ ਦਿਆਂਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਬੰਨ੍ਹੇਗਾ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਖੋਲ੍ਹੇਗਾ ਸਵਰਗ ਵਿੱਚ ਖੋਲ੍ਹਿਆ ਜਾਵੇਗਾ। 20ਤਦ ਉਹ ਨੇ ਚੇਲਿਆਂ ਨੂੰ ਆਗਿਆ ਦਿੱਤੀ ਕਿ ਕਿਸੇ ਨੂੰ ਨਾ ਦੱਸਣ, ਜੋ ਮੈਂ ਮਸੀਹ ਹਾਂ। 21ਉਸ ਵੇਲੇ ਤੋਂ ਯਿਸੂ ਆਪਣੇ ਚੇਲਿਆਂ ਨੂੰ ਖੁੱਲ੍ਹ ਕੇ ਦੱਸਣ ਲੱਗਾ, ਇਹ ਜ਼ਰੂਰੀ ਹੈ ਜੋ ਮੈਂ ਯਰੂਸ਼ਲਮ ਨੂੰ ਜਾਂਵਾਂ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥੋਂ ਬਹੁਤ ਦੁੱਖ ਝੱਲਾਂ ਅਤੇ ਮਾਰ ਦਿੱਤਾ ਜਾਂਵਾਂ ਅਤੇ ਤੀਜੇ ਦਿਨ ਜੀ ਉੱਠਾਂ। 22ਤਦ ਪਤਰਸ ਉਹ ਨੂੰ ਇੱਕ ਪਾਸੇ ਕਰ ਕੇ ਝਿੜਕਣ ਲੱਗਾ ਅਤੇ ਉਹ ਨੂੰ ਕਿਹਾ, ਪ੍ਰਭੂ ਜੀ, ਪਰਮੇਸ਼ੁਰ ਇਹ ਨਾ ਕਰੇ! ਤੇਰੇ ਲਈ ਇਹ ਕਦੇ ਨਾ ਹੋਵੇਗਾ! 23ਪਰ ਉਹ ਨੇ ਮੁੜ ਕੇ ਪਤਰਸ ਨੂੰ ਆਖਿਆ, ਹੇ ਸ਼ੈਤਾਨ ਮੇਰੇ ਤੋਂ ਪਿੱਛੇ ਹੱਟ! ਤੂੰ ਮੇਰੇ ਲਈ ਠੋਕਰ ਹੈਂ ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ, ਪਰ ਮਨੁੱਖਾਂ ਦੀਆਂ ਗੱਲਾਂ ਉੱਤੇ ਧਿਆਨ ਰੱਖਦਾ ਹੈਂ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ