Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 6

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 6 ਅਗਸਤ 2027

ਸ਼ੁੱਕਰਵਾਰ · ਆਮ ਸਮੇਂ ਦਾ 18ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਪ੍ਰਭੂ ਦਾ ਰੂਪਾਂਤਰਣ

ਤਿਉਹਾਰ · ਉਪਾਸਨਾ ਦਾ ਰੰਗ: ਚਿੱਟਾ

ਵਰਤ ਅਤੇ ਤੋਬਾ

ਤੋਬਾ ਦਾ ਦਿਨ

ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।

ਦਿਨ ਦੇ ਪਾਠ

ਪਹਿਲਾ ਪਾਠ

ਦਾਨੀ 7:9–10, 13–14

ਜਾਂ: 2 ਪਤ 1:16–19

9ਮੈਂ ਐਥੋਂ ਤੱਕ ਵੇਖਦਾ ਰਿਹਾ ਕਿ, ਸਿੰਘਾਸਣ ਰੱਖੇ ਗਏ, ਅਤੇ ਅੱਤ ਪ੍ਰਾਚੀਨ ਬੈਠ ਗਿਆ। ਉਹ ਦਾ ਬਸਤਰ ਬਰਫ਼ ਵਰਗਾ ਚਿੱਟਾ ਸੀ, ਅਤੇ ਉਹ ਦੇ ਸਿਰ ਦੇ ਵਾਲ਼ ਉੱਨ ਵਾਂਗਰ ਸੁਥਰੇ, ਉਹ ਦਾ ਸਿੰਘਾਸਣ ਅੱਗ ਦੀ ਲਾਟ ਵਰਗਾ ਸੀ, ਅਤੇ ਉਹ ਦੇ ਪਹੀਏ ਬਲਦੀ ਅੱਗ ਵਰਗੇ ਸਨ। 10ਇੱਕ ਅੱਗ ਵਾਲੀ ਨਦੀ ਨਿੱਕਲੀ, ਜੋ ਉਹ ਦੇ ਅੱਗੋਂ ਦੀ ਵਗਦੀ ਸੀ। ਹਜ਼ਾਰਾਂ ਹੀ ਹਜ਼ਾਰ ਉਹ ਦੀ ਸੇਵਾ ਕਰਦੇ ਸਨ, ਅਤੇ ਲੱਖਾਂ ਉਹ ਦੇ ਸਾਹਮਣੇ ਖੜੇ ਸਨ! ਨਿਆਂ ਹੁੰਦਾ ਸੀ ਅਤੇ ਪੋਥੀਆਂ ਖੁੱਲੀਆਂ ਹੋਈਆਂ ਸਨ। 13ਮੈਂ ਰਾਤ ਦੇ ਇਸ ਦਰਸ਼ਣ ਵਿੱਚ ਦੇਖਿਆ ਅਤੇ ਵੇਖੋ, ਇੱਕ ਜਣਾ ਮਨੁੱਖ ਦੇ ਪੁੱਤਰ ਵਰਗਾ ਅਕਾਸ਼ ਦੇ ਬੱਦਲਾਂ ਸਣੇ ਆਇਆ, ਅਤੇ ਅੱਤ ਪ੍ਰਾਚੀਨ ਤੱਕ ਪਹੁੰਚਿਆ, ਅਤੇ ਉਹ ਉਸ ਨੂੰ ਉਹ ਦੇ ਅੱਗੇ ਲਿਆਏ। 14ਪਾਤਸ਼ਾਹੀ ਅਤੇ ਪਰਤਾਪ ਅਤੇ ਰਾਜ ਉਹ ਨੂੰ ਦਿੱਤਾ ਗਿਆ, ਜੋ ਸੱਭੇ ਕੌਮਾਂ ਅਤੇ ਲੋਕ ਅਤੇ ਬੋਲੀਆਂ ਉਹ ਦੀ ਸੇਵਾ ਕਰਨ। ਉਹ ਦਾ ਰਾਜ ਸਦਾ ਦਾ ਰਾਜ ਹੈ, ਜਿਹੜਾ ਮਿਟੇਗਾ ਨਾ, ਅਤੇ ਉਹ ਦਾ ਰਾਜ ਅਜਿਹਾ ਹੈ ਜੋ ਟਲੇਗਾ ਨਾ।

ਜਵਾਬੀ ਭਜਨ

ਜ਼ਬੂ 97:1–2, 5–6, 9

1ਯਹੋਵਾਹ ਰਾਜ ਕਰਦਾ ਹੈ, ਧਰਤੀ ਖੁਸ਼ ਹੋਵੇ, ਟਾਪੂ ਜਿਹੜੇ ਬਹੁਤ ਸਾਰੇ ਹਨ ਅਨੰਦ ਹੋਣ! 2ਬੱਦਲ ਅਤੇ ਅਨ੍ਹੇਰਾ ਉਹ ਦੇ ਆਲੇ-ਦੁਆਲੇ ਹਨ, ਧਰਮ ਅਤੇ ਨਿਆਂ ਉਹ ਦੀ ਰਾਜ ਗੱਦੀ ਦੀ ਨੀਂਹ ਹਨ। 5ਯਹੋਵਾਹ ਦੀ ਹਜ਼ੂਰੀ ਵਿੱਚ ਪਰਬਤ ਮੋਮ ਵਾਂਗੂੰ ਪੰਘਰ ਜਾਂਦੇ ਹਨ! ਹਾਂ, ਸਾਰੀ ਧਰਤੀ ਦੇ ਪ੍ਰਭੂ ਦੀ ਹਜ਼ੂਰੀ ਵਿੱਚ! 6ਅਕਾਸ਼ ਉਹ ਦੇ ਧਰਮ ਦਾ ਨਿਰਣਾ ਕਰਦੇ ਹਨ, ਅਤੇ ਸਾਰੇ ਲੋਕ ਉਹ ਦਾ ਪਰਤਾਪ ਵੇਖਦੇ ਹਨ। 9ਸਾਰੀ ਧਰਤੀ ਉੱਤੇ, ਹੇ ਯਹੋਵਾਹ, ਤੂੰ ਤਾਂ ਅੱਤ ਮਹਾਨ ਹੈਂ, ਤੂੰ ਸਾਰਿਆਂ ਦੇਵਤਿਆਂ ਨਾਲੋਂ ਬਹੁਤ ਮਹਾਨ ਹੈਂ!

ਇੰਜੀਲ

ਮਰਕੁ 9:2–9

2ਅਤੇ ਛੇ ਦਿਨਾਂ ਪਿੱਛੋਂ ਯਿਸੂ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੇ ਪਹਾੜ ਉੱਤੇ ਇਕਾਂਤ ਵਿੱਚ ਅਲੱਗ ਲੈ ਗਿਆ ਅਤੇ ਉਸ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ। 3ਅਤੇ ਉਹ ਦੇ ਕੱਪੜੇ ਚਮਕਣ ਲੱਗੇ ਅਤੇ ਅਜਿਹੇ ਚਿੱਟੇ ਹੋ ਗਏ ਕਿ ਸੰਸਾਰ ਵਿੱਚ ਕੋਈ ਵੀ ਧੋਬੀ ਓਹੋ ਜਿਹੇ ਚਿੱਟੇ ਨਹੀਂ ਕਰ ਸਕਦਾ। 4ਅਤੇ ਮੂਸਾ ਦੇ ਨਾਲ ਏਲੀਯਾਹ ਉਨ੍ਹਾਂ ਨੂੰ ਵਿਖਾਈ ਦਿੱਤਾ ਅਤੇ ਉਹ ਯਿਸੂ ਨਾਲ ਗੱਲਾਂ ਕਰਦੇ ਸਨ। 5ਪਤਰਸ ਨੇ ਯਿਸੂ ਨੂੰ ਅੱਗੋਂ ਆਖਿਆ, ਗੁਰੂ ਜੀ, ਸਾਡਾ ਐਥੇ ਰਹਿਣਾ ਚੰਗਾ ਹੈ, ਇਸ ਲਈ ਅਸੀਂ ਤਿੰਨ ਡੇਰੇ ਬਣਾਈਏ, ਇੱਕ ਤੁਹਾਡੇ ਲਈ, ਇੱਕ ਮੂਸਾ ਦੇ ਲਈ ਅਤੇ ਇੱਕ ਏਲੀਯਾਹ ਲਈ। 6ਕਿਉਂ ਜੋ ਉਹ ਨਹੀਂ ਜਾਣਦਾ ਸੀ ਜੋ ਕੀ ਉੱਤਰ ਦੇਵੇ, ਇਸ ਲਈ ਜੋ ਉਹ ਬਹੁਤ ਡਰ ਗਏ ਸਨ। 7ਤਾਂ ਇੱਕ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ, ਉਹ ਦੀ ਸੁਣੋ। 8ਅਤੇ ਉਨ੍ਹਾਂ ਨੇ ਅਚਾਨਕ ਚੁਫ਼ੇਰੇ ਨਜ਼ਰ ਕੀਤੀ, ਫੇਰ ਹੋਰ ਕਿਸੇ ਨੂੰ ਨਹੀਂ ਪਰ ਪ੍ਰਭੂ ਯਿਸੂ ਨੂੰ ਇਕੱਲਾ ਹੀ ਆਪਣੇ ਨਾਲ ਵੇਖਿਆ। 9ਜਦੋਂ ਉਹ ਪਹਾੜੋਂ ਉੱਤਰੇ ਆਉਂਦੇ ਸਨ ਤਾਂ ਉਸ ਨੇ ਉਨ੍ਹਾਂ ਨੂੰ ਹੁਕਮ ਕੀਤਾ ਕਿ ਜਦ ਤੱਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ, ਤਦ ਤੱਕ ਜੋ ਕੁਝ ਤੁਸੀਂ ਵੇਖਿਆ ਕਿਸੇ ਨੂੰ ਨਾ ਦੱਸਣਾ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ