ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 6
ਆਰਥੋਡਾਕਸ ਕੈਲੰਡਰ · 24 ਜੁਲਾਈ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 6 ਅਗਸਤ 2027
ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ ਸੱਤਵਾਂ ਹਫ਼ਤਾ · ਸੁਰ 5
ਤਿਉਹਾਰ ਅਤੇ ਸੰਤ
Martyr Christina of Tyre († c. 300)
ਵਰਤ ਦਾ ਦਿਨ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸ਼ਾਮ ਦੀ ਪ੍ਰਾਰਥਨਾ: ਪਾਠ
9ਸਾਰੀਆਂ ਕੌਮਾਂ ਇਕੱਠੀਆਂ ਹੋਣ, ਅਤੇ ਉੱਮਤਾਂ ਜਮਾਂ ਹੋਣ, ਉਹਨਾਂ ਵਿੱਚ ਕੌਣ ਹੈ ਜੋ ਇਹ ਦੱਸੇ, ਅਤੇ ਪਹਿਲੀਆਂ ਗੱਲਾਂ ਸਾਨੂੰ ਸੁਣਾਵੇ? ਉਹ ਆਪਣੇ ਗਵਾਹ ਲਿਆਉਣ, ਤਾਂ ਜੋ ਉਹ ਧਰਮੀ ਠਹਿਰਨ, ਜਾਂ ਦੂਸਰੇ ਉਨ੍ਹਾਂ ਨੂੰ ਸੁਣ ਕੇ ਆਖਣ, ਇਹ ਸੱਚ ਹੈ। 10ਯਹੋਵਾਹ ਦਾ ਵਾਕ ਹੈ, ਤੁਸੀਂ ਮੇਰੇ ਗਵਾਹ ਹੋ, ਨਾਲੇ ਮੇਰਾ ਦਾਸ ਜਿਸ ਨੂੰ ਮੈਂ ਚੁਣਿਆ, ਤਾਂ ਜੋ ਤੁਸੀਂ ਜਾਣੋ ਅਤੇ ਮੇਰੀ ਪਰਤੀਤ ਕਰੋ, ਅਤੇ ਸਮਝੋ ਕਿ ਮੈਂ ਉਹੀ ਹਾਂ। ਮੇਰੇ ਤੋਂ ਅੱਗੇ ਕੋਈ ਪਰਮੇਸ਼ੁਰ ਨਹੀਂ ਸੀ, ਨਾ ਮੇਰੇ ਪਿੱਛੋਂ ਕੋਈ ਹੋਵੇਗਾ। 11ਮੈਂ, ਹਾਂ, ਮੈਂ ਹੀ ਯਹੋਵਾਹ ਹਾਂ, ਮੇਰੇ ਬਿਨ੍ਹਾਂ ਕੋਈ ਬਚਾਉਣ ਵਾਲਾ ਨਹੀਂ ਹੈ। 12ਮੈਂ ਹੀ ਦੱਸਿਆ, ਮੈਂ ਬਚਾਇਆ, ਮੈਂ ਹੀ ਸੁਣਾਇਆ, ਨਾ ਕਿ ਤੁਹਾਡੇ ਵਿੱਚ ਕਿਸੇ ਓਪਰੇ ਦੇਵਤੇ ਨੇ, ਤੁਸੀਂ ਮੇਰੇ ਗਵਾਹ ਹੋ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਹੀ ਪਰਮੇਸ਼ੁਰ ਹਾਂ। 13ਹਾਂ, ਪ੍ਰਾਚੀਨ ਦਿਨਾਂ ਤੋਂ ਲੈ ਕੇ ਮੈਂ ਹੀ ਉਹ ਹਾਂ, ਅਤੇ ਕੋਈ ਮੇਰੇ ਹੱਥੋਂ ਛੁਡਾ ਨਹੀਂ ਸਕਦਾ, ਮੈਂ ਕਾਰਜ ਕਰਾਂਗਾ ਅਤੇ ਕੌਣ ਉਹ ਨੂੰ ਰੋਕੇਗਾ? 14ਯਹੋਵਾਹ ਤੁਹਾਡਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਹ ਫ਼ਰਮਾਉਂਦਾ ਹੈ, ਤੁਹਾਡੇ ਨਮਿੱਤ ਮੈਂ ਬਾਬਲ ਵੱਲ ਭੇਜਿਆ ਅਤੇ ਉਸ ਦੇ ਸਾਰੇ ਵਾਸੀਆਂ ਨੂੰ ਭਗੌੜਿਆਂ ਵਾਂਗੂੰ ਲੈ ਆਵਾਂਗਾ, ਅਤੇ ਕਸਦੀਆਂ ਨੂੰ ਉਨ੍ਹਾਂ ਦੇ ਜਹਾਜ਼ਾਂ ਉੱਤੇ ਚੜ੍ਹਾ ਕੇ ਲੈ ਆਵਾਂਗਾ, ਜਿਨ੍ਹਾਂ ਉੱਤੇ ਉਹ ਵੱਡਾ ਘਮੰਡ ਕਰਦੇ ਹਨ।
ਸ਼ਾਮ ਦੀ ਪ੍ਰਾਰਥਨਾ: ਪਾਠ
ਇਸ ਅਨੁਵਾਦ ਵਿੱਚ ਨਹੀਂ
ਸ਼ਾਮ ਦੀ ਪ੍ਰਾਰਥਨਾ: ਪਾਠ
ਇਸ ਅਨੁਵਾਦ ਵਿੱਚ ਨਹੀਂ
ਸਵੇਰ ਦੀ ਪ੍ਰਾਰਥਨਾ: ਇੰਜੀਲ
12ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਪਹਿਲਾਂ ਲੋਕ ਤੁਹਾਡੇ ਉੱਤੇ ਹੱਥ ਪਾਉਣਗੇ ਅਤੇ ਤੁਹਾਨੂੰ ਸਤਾਉਣਗੇ ਅਤੇ ਪ੍ਰਾਰਥਨਾ ਘਰਾਂ ਅਤੇ ਕੈਦਖ਼ਾਨਿਆਂ ਵਿੱਚ ਫੜਵਾ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਰਾਜਿਆਂ ਅਤੇ ਹਾਕਮਾਂ ਦੇ ਸਾਹਮਣੇ ਲੈ ਜਾਣਗੇ। 13ਇਹ ਤੁਹਾਡੇ ਲਈ ਗਵਾਹੀ ਦੇਣ ਦਾ ਮੌਕਾ ਹੋਵੇਗਾ। 14ਇਸ ਲਈ ਆਪਣੇ ਮਨ ਵਿੱਚ ਠਾਣ ਲਵੋ ਜੋ ਅਸੀਂ ਉੱਤਰ ਦੇਣ ਲਈ ਪਹਿਲਾਂ ਤੋਂ ਚਿੰਤਾ ਨਾ ਕਰਾਂਗੇ। 15ਕਿਉਂ ਜੋ ਮੈਂ ਤੁਹਾਨੂੰ ਇਹੋ ਜਿਹੇ ਬੋਲ ਅਤੇ ਬੁੱਧ ਦਿਆਂਗਾ ਜਿਸ ਦਾ ਤੁਹਾਡੇ ਸਾਰੇ ਵਿਰੋਧੀ ਸਾਹਮਣਾ ਜਾ ਵਿਰੋਧ ਨਾ ਕਰ ਸਕਣਗੇ। 16ਅਤੇ ਤੁਹਾਡੇ ਮਾਂ ਪਿਉ ਅਤੇ ਭਾਈ ਅਤੇ ਰਿਸ਼ਤੇਦਾਰ ਅਤੇ ਮਿੱਤਰ ਵੀ ਤੁਹਾਨੂੰ ਫੜਵਾਉਣਗੇ ਅਤੇ ਤੁਹਾਡੇ ਵਿੱਚੋਂ ਕਿੰਨਿਆਂ ਨੂੰ ਮਰਵਾ ਦੇਣਗੇ। 17ਅਤੇ ਮੇਰੇ ਨਾਮ ਕਾਰਨ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ। 18ਪਰ ਤੁਹਾਡੇ ਸਿਰ ਦਾ ਇੱਕ ਵੀ ਵਾਲ਼ ਵਿੰਗਾ ਨਾ ਹੋਵੇਗਾ 19ਆਪਣੇ ਧੀਰਜ ਨਾਲ ਤੁਸੀਂ ਆਪਣੀਆਂ ਜਾਨਾਂ ਨੂੰ ਬਚਾਓਗੇ।
ਪੱਤ੍ਰੀ
35ਅਤੇ ਮੈਂ ਤੁਹਾਡੇ ਆਪਣੇ ਹੀ ਭਲੇ ਲਈ ਇਹ ਆਖਦਾ ਹਾਂ, ਨਾ ਇਸ ਲਈ ਜੋ ਤੁਹਾਡੇ ਉੱਤੇ ਬੰਦਿਸ਼ ਪਾਵਾਂ ਸਗੋਂ ਇਸ ਲਈ ਜੋ ਯੋਗ ਕੰਮ ਕੀਤਾ ਜਾਵੇ, ਨਾਲੇ ਤੁਸੀਂ ਬਿਨ੍ਹਾਂ ਘਬਰਾਏ ਪ੍ਰਭੂ ਦੀ ਸੇਵਾ ਵਿੱਚ ਲੱਗੇ ਰਹੋ। 36ਪਰ ਜੇ ਕੋਈ ਇਹ ਸਮਝੇ ਭਈ ਮੇਰਾ ਵਰਤਾਉ ਆਪਣੀ ਕੁਆਰੀ ਨਾਲ ਅਯੋਗ ਹੈ ਜੇ ਇਹ ਆਪਣੀ ਜੁਆਨੀ ਦੀ ਉਮਰੋਂ ਲੰਘ ਗਈ ਹੋਵੇ ਅਤੇ ਅਜਿਹਾ ਹੀ ਹੋਣਾ ਲੋੜੀਂਦਾ ਹੋਵੇ ਤਾਂ ਜੋ ਚਾਹੁੰਦਾ ਹੈ ਸੋ ਕਰ ਲਵੇ, ਉਹ ਪਾਪ ਨਹੀਂ ਕਰਦਾ। ਉਹ ਵਿਆਹ ਕਰ ਲੈਣ। 37ਪਰ ਜੇ ਕੋਈ ਆਪਣੇ ਮਨ ਵਿੱਚ ਪੱਕਾ ਰਹੇ ਜਿਸ ਨੂੰ ਕੋਈ ਲੋੜ ਨਹੀਂ ਹੈ ਸਗੋਂ ਉਹ ਆਪ ਆਪਣੀ ਇੱਛਾ ਦਾ ਮਾਲਕ ਹੈ ਅਤੇ ਉਹ ਨੇ ਆਪਣੇ ਮਨ ਵਿੱਚ ਇਹ ਪੱਕਾ ਕਰ ਲਿਆ ਹੋਵੇ ਭਈ ਮੈਂ ਉਹ ਨੂੰ ਆਪਣੀ ਕੁਆਰੀ ਰੱਖਾਂਗਾ ਤਾਂ ਉਹ ਚੰਗਾ ਕਰੇਗਾ। 38ਗੱਲ ਕਾਹਦੀ ਜਿਹੜਾ ਆਪਣੀ ਕੁਆਰੀ ਦਾ ਵਿਆਹ ਕਰਦਾ ਹੈ ਉਹ ਚੰਗਾ ਕਰਦਾ ਹੈ ਅਤੇ ਜਿਹੜਾ ਵਿਆਹ ਨਹੀਂ ਕਰਦਾ ਉਹ ਵਧੇਰੇ ਚੰਗਾ ਕਰੇਗਾ। 39ਜਿੰਨਾਂ ਚਿਰ ਉਹ ਦਾ ਪਤੀ ਜਿਉਂਦਾ ਰਹੇ ਉਨ੍ਹਾਂ ਚਿਰ ਬੰਧਨ ਵਿੱਚ ਹੈ ਪਰ ਜੇ ਉਹ ਦਾ ਪਤੀ ਮਰ ਜਾਵੇ ਤਾਂ ਉਹ ਅਜ਼ਾਦ ਹੈ, ਜਿਸ ਦੇ ਨਾਲ ਚਾਹੇ ਵਿਆਹੀ ਜਾਵੇ ਪਰ ਕੇਵਲ ਪ੍ਰਭੂ ਵਿੱਚ। 40ਪਰ ਜੇਕਰ ਉਹ ਐਂਵੇਂ ਹੀ ਰਹੇ ਤਾਂ ਮੇਰੀ ਜਾਂਚ ਵਿੱਚ ਹੋਰ ਵੀ ਭਲੀ ਹੈ ਅਤੇ ਮੈਂ ਸਮਝਦਾ ਹਾਂ ਕਿ ਪਰਮੇਸ਼ੁਰ ਦਾ ਆਤਮਾ ਮੇਰੇ ਵਿੱਚ ਵੀ ਹੈ। 8:1ਮੂਰਤੀਆਂ ਦੇ ਚੜ੍ਹਾਵੇ ਦੇ ਬਾਰੇ ਅਸੀਂ ਇਹ ਜਾਣਦੇ ਹਾਂ ਜੋ ਸਾਨੂੰ ਸਭਨਾਂ ਨੂੰ ਗਿਆਨ ਹੈ। ਗਿਆਨ ਫੁਲਾਉਂਦਾ ਪਰ ਪਿਆਰ ਬਣਾਉਂਦਾ ਹੈ। 2ਜੇ ਕੋਈ ਆਪਣੇ ਭਾਣੇ ਕੁਝ ਜਾਣਦਾ ਹੋਵੇ ਤਾਂ ਜਿਵੇਂ ਜਾਣਨਾ ਚਾਹੀਦਾ ਹੈ ਤਿਵੇਂ ਅਜੇ ਨਹੀਂ ਜਾਣਦਾ। 3ਪਰ ਜੇ ਕੋਈ ਪਰਮੇਸ਼ੁਰ ਨਾਲ ਪਿਆਰ ਰੱਖੇ ਤਾਂ ਉਹ ਉਸ ਤੋਂ ਜਾਣਿਆ ਜਾਂਦਾ ਹੈ। 4ਸੋ ਮੂਰਤੀਆਂ ਦੇ ਚੜ੍ਹਾਵੇ ਦੇ ਖਾਣ ਵਿਖੇ ਅਸੀਂ ਜਾਣਦੇ ਹਾਂ ਜੋ ਮੂਰਤੀ ਜਗਤ ਵਿੱਚ ਕੁਝ ਨਹੀਂ ਅਤੇ ਇੱਕ ਪਰਮੇਸ਼ੁਰ ਤੋਂ ਇਲਾਵਾ ਦੂਜਾ ਕੋਈ ਨਹੀਂ। 5ਭਾਵੇਂ ਕਿੰਨੇ ਹੀ ਹਨ, ਕੀ ਸਵਰਗ ਵਿੱਚ ਕੀ ਧਰਤੀ ਉੱਤੇ ਜਿਹੜੇ ਦੇਵਤੇ ਕਰਕੇ ਸਦਾਉਂਦੇ ਹਨ, ਬਹੁਤ ਸਾਰੇ ਦੇਵਤੇ ਅਤੇ ਬਹੁਤ ਸਾਰੇ ਸੁਆਮੀ ਹਨ। 6ਪਰ ਸਾਡੇ ਲਈ ਇੱਕ ਪਰਮੇਸ਼ੁਰ ਹੈ ਜੋ ਪਿਤਾ ਹੈ ਜਿਸ ਤੋਂ ਸਭ ਕੁਝ ਰਚਿਆ ਗਿਆ ਹੈ ਅਤੇ ਅਸੀਂ ਉਹ ਦੇ ਲਈ ਹਾਂ, ਅਤੇ ਇੱਕੋ ਪ੍ਰਭੂ ਹੈ ਜੋ ਯਿਸੂ ਮਸੀਹ ਹੈ ਜਿਹ ਦੇ ਰਾਹੀਂ ਸਭ ਕੁਝ ਰਚਿਆ ਅਤੇ ਅਸੀਂ ਵੀ। 7ਪਰ ਸਭ ਨੂੰ ਇਹ ਗਿਆਨ ਨਹੀਂ ਸਗੋਂ ਕਈ ਜਿਹੜੇ ਹੁਣ ਤੱਕ ਮੂਰਤੀ ਨਾਲ ਗਿੱਝੇ ਹੋਏ ਹਨ ਉਹ ਨੂੰ ਮੂਰਤੀ ਦੇ ਚੜ੍ਹਾਵੇ ਦਾ ਮਾਸ ਕਰਕੇ ਖਾ ਲੈਂਦੇ ਹਨ ਅਤੇ ਉਨ੍ਹਾਂ ਦਾ ਵਿਵੇਕ ਕਮਜ਼ੋਰ ਹੋ ਕੇ ਮੈਲ਼ਾ ਹੋ ਜਾਂਦਾ ਹੈ।
ਪੱਤ੍ਰੀ (ਸੰਤ ਬੋਰਿਸ ਅਤੇ ਗਲੇਬ ਲਈ)
28ਅਸੀਂ ਜਾਣਦੇ ਹਾਂ ਕਿ ਜਿਹੜੇ ਪਰਮੇਸ਼ੁਰ ਦੇ ਨਾਲ ਪਿਆਰ ਰੱਖਦੇ ਹਨ ਸਾਰਿਆਂ ਵਸਤਾਂ ਰਲ ਕੇ ਉਹਨਾਂ ਦਾ ਭਲਾ ਹੀ ਕਰਦੀਆਂ ਹਨ, ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਬੁਲਾਏ ਹੋਏ ਹਨ। 29ਕਿਉਂਕਿ ਜਿਨ੍ਹਾਂ ਨੂੰ ਉਹ ਨੇ ਪਹਿਲਾਂ ਤੋਂ ਜਾਣਿਆ ਸੀ, ਉਸ ਨੇ ਉਹਨਾਂ ਨੂੰ ਅੱਗਿਓਂ ਠਹਿਰਾਇਆ ਤਾਂ ਜੋ ਉਹ ਦੇ ਪੁੱਤਰ ਦੇ ਸਰੂਪ ਉੱਤੇ ਬਣਨ ਕਿ ਉਹ ਬਹੁਤੇ ਭਰਾਵਾਂ ਵਿੱਚੋਂ ਪਹਿਲੌਠਾ ਹੋਵੇ। 30ਅਤੇ ਜਿਨ੍ਹਾਂ ਨੂੰ ਉਹ ਨੇ ਅੱਗਿਓਂ ਠਹਿਰਾਇਆ ਉਸ ਨੇ ਉਹਨਾਂ ਨੂੰ ਸੱਦਿਆ ਵੀ ਅਤੇ ਜਿਨ੍ਹਾਂ ਨੂੰ ਉਸ ਨੇ ਸੱਦਿਆ ਉਹਨਾਂ ਨੂੰ ਧਰਮੀ ਵੀ ਠਹਿਰਾਇਆ ਅਤੇ ਜਿਨ੍ਹਾਂ ਨੂੰ ਉਸ ਨੇ ਧਰਮੀ ਠਹਿਰਾਇਆ ਉਹਨਾਂ ਨੂੰ ਵਡਿਆਈ ਵੀ ਦਿੱਤੀ। 31ਸੋ ਅਸੀਂ ਇਹਨਾਂ ਗੱਲਾਂ ਉੱਤੇ ਕੀ ਆਖੀਏ, ਜਦੋਂ ਪਰਮੇਸ਼ੁਰ ਸਾਡੇ ਵੱਲ ਹੈ ਤਾਂ ਕੌਣ ਸਾਡੇ ਵਿਰੁੱਧ ਹੋਵੇਗਾ। 32ਜਿਸ ਨੇ ਆਪਣੇ ਹੀ ਪੁੱਤਰ ਦਾ ਵੀ ਸਰਫ਼ਾ ਨਾ ਕੀਤਾ ਸਗੋਂ ਉਹ ਨੂੰ ਸਾਡੇ ਸਭਨਾਂ ਦੇ ਲਈ ਦੇ ਦਿੱਤਾ ਸੋ ਉਹ ਦੇ ਨਾਲ ਸਾਰੀਆਂ ਵਸਤਾਂ ਵੀ ਸਾਨੂੰ ਕਿਉਂ ਨਾ ਦੇਵੇਗਾ? 33ਪਰਮੇਸ਼ੁਰ ਦੇ ਚੁਣਿਆਂ ਹੋਇਆਂ ਦੇ ਉੱਤੇ ਕੌਣ ਦੋਸ਼ ਲਗਾ ਸਕਦਾ ਹੈ? ਪਰਮੇਸ਼ੁਰ ਹੀ ਹੈ ਜਿਹੜਾ ਧਰਮੀ ਠਹਿਰਾਉਂਦਾ ਹੈ। 34ਉਹ ਕੌਣ ਹੈ ਜੋ ਸਜ਼ਾ ਦਾ ਹੁਕਮ ਦੇਵੇਗਾ? ਮਸੀਹ ਯਿਸੂ ਹੀ ਹੈ ਜਿਹੜਾ ਮਰ ਗਿਆ। ਹਾਂ, ਸਗੋਂ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਜਿਹੜਾ ਪਰਮੇਸ਼ੁਰ ਦੇ ਸੱਜੇ ਪਾਸੇ ਹੈ ਅਤੇ ਸਾਡੇ ਲਈ ਸਿਫ਼ਾਰਸ਼ ਵੀ ਕਰਦਾ ਹੈ। 35ਕੌਣ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰੇਗਾ? ਕੀ ਬਿਪਤਾ ਜਾਂ ਕਸ਼ਟ, ਜਾਂ ਅਨ੍ਹੇਰਾ ਜਾਂ ਕਾਲ ਜਾਂ ਨੰਗ ਜਾਂ ਸੰਕਟ ਜਾਂ ਤਲਵਾਰ? 36ਜਿਵੇਂ ਲਿਖਿਆ ਹੋਇਆ ਹੈ ਅਸੀਂ ਤੇਰੇ ਲਈ ਦਿਨ ਭਰ ਜਾਨੋਂ ਮਾਰੇ ਜਾਂਦੇ ਹਾਂ, ਅਸੀਂ ਕੋਹੀਆਂ ਜਾਣ ਵਾਲੀਆਂ ਭੇਡਾਂ ਦੇ ਤੁੱਲ ਗਿਣੇ ਜਾਂਦੇ ਹਾਂ। 37ਸਗੋਂ ਇਹਨਾਂ ਸਾਰੀਆਂ ਗੱਲਾਂ ਵਿੱਚ ਉਹ ਦੇ ਦੁਆਰਾ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਸੀ, ਅਸੀਂ ਹੱਦੋਂ ਵੱਧ ਜਿੱਤ ਪਾਉਂਦੇ ਹਾਂ। 38ਕਿਉਂ ਜੋ ਮੈਨੂੰ ਵਿਸ਼ਵਾਸ ਹੈ, ਕਿ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ। 39ਅਤੇ ਨਾ ਉਚਿਆਈ, ਨਾ ਡੂੰਘਿਆਈ, ਅਤੇ ਨਾ ਕੋਈ ਹੋਰ ਸ੍ਰਿਸ਼ਟੀ ਮੈਨੂੰ ਪਰਮੇਸ਼ੁਰ ਦੇ ਉਸ ਪਿਆਰ ਤੋਂ ਜੋ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਹੈ, ਸਾਨੂੰ ਅਲੱਗ ਕਰ ਸਕੇਗੀ।
ਇੰਜੀਲ
29ਯਿਸੂ ਉੱਥੋਂ ਤੁਰ ਕੇ ਗਲੀਲ ਦੀ ਝੀਲ ਦੇ ਨੇੜੇ ਆਇਆ ਅਤੇ ਪਹਾੜ ਉੱਤੇ ਚੜ੍ਹ ਕੇ ਉੱਥੇ ਬੈਠ ਗਿਆ। 30ਬਹੁਤ ਵੱਡੀ ਭੀੜ ਉਹ ਦੇ ਕੋਲ ਆਈ ਅਤੇ ਆਪਣੇ ਨਾਲ ਲੰਗੜਿਆਂ, ਅੰਨ੍ਹਿਆਂ, ਗੂੰਗਿਆਂ, ਟੁੰਡਿਆਂ ਅਤੇ ਹੋਰ ਬਥੇਰਿਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਨ੍ਹਾਂ ਨੂੰ ਉਹ ਦੇ ਚਰਨਾਂ ਉੱਤੇ ਪਾਇਆ ਅਤੇ ਯਿਸੂ ਨੇ ਉਨ੍ਹਾਂ ਨੂੰ ਚੰਗਾ ਕੀਤਾ। 31ਜਦੋਂ ਲੋਕਾਂ ਨੇ ਵੇਖਿਆ ਕਿ ਗੂੰਗੇ ਬੋਲਦੇ, ਟੁੰਡੇ ਚੰਗੇ ਹੁੰਦੇ, ਲੰਗੜੇ ਤੁਰਦੇ ਅਤੇ ਅੰਨ੍ਹੇ ਵੇਖਦੇ ਹਨ ਤਾਂ ਹੈਰਾਨ ਹੋਏ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤ ਕੀਤੀ।
ਇੰਜੀਲ (ਸੰਤ ਬੋਰਿਸ ਅਤੇ ਗਲੇਬ ਲਈ)
17ਇੱਕ ਦੂਜੇ ਨਾਲ ਪਿਆਰ ਕਰੋ, ਇਹ ਮੇਰਾ ਤੁਹਾਨੂੰ ਹੁਕਮ ਹੈ। 18ਜੇਕਰ ਸੰਸਾਰ ਤੁਹਾਡੇ ਨਾਲ ਨਫ਼ਰਤ ਕਰਦਾ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਸੰਸਾਰ ਨੇ ਮੇਰੇ ਨਾਲ ਵੀ ਨਫ਼ਰਤ ਕਰਦਾ ਸੀ। 19ਜੇਕਰ ਤੁਸੀਂ ਸੰਸਾਰ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਗੂੰ ਪਿਆਰ ਕਰਦੀ। ਪਰ ਤੁਸੀਂ ਸੰਸਾਰ ਦੇ ਨਹੀਂ ਹੋ ਕਿਉਂਕਿ ਮੈਂ ਤੁਹਾਨੂੰ ਇਸ ਸੰਸਾਰ ਵਿੱਚੋਂ ਚੁਣਿਆ ਹੈ ਇਸੇ ਕਾਰਣ ਸੰਸਾਰ ਨੇ ਤੁਹਾਡੇ ਤੋਂ ਨਫ਼ਰਤ ਕੀਤੀ। 20ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਕਸ਼ਟ ਦੇਣਗੇ। ਜੇਕਰ ਉਨ੍ਹਾਂ ਨੇ ਮੇਰੇ ਬਚਨ ਨੂੰ ਮੰਨਿਆ, ਉਹ ਤੁਹਾਡੇ ਬਚਨ ਦੀ ਵੀ ਪਾਲਣਾ ਕਰਣਗੇ। 21ਪਰ ਇਹ ਸਭ ਕੁਝ ਮੇਰੇ ਨਾਮ ਦੇ ਕਾਰਣ ਲੋਕ ਤੁਹਾਡੇ ਨਾਲ ਕਰਨਗੇ ਕਿਉਂਕਿ ਉਹ ਉਸ ਨੂੰ ਨਹੀਂ ਜਾਣਦੇ ਜਿਸ ਨੇ ਮੈਨੂੰ ਭੇਜਿਆ ਹੈ। 22ਜੇਕਰ ਮੈਂ ਨਾ ਆਇਆ ਹੁੰਦਾ ਅਤੇ ਇਸ ਦੁਨੀਆਂ ਦੇ ਲੋਕਾਂ ਨਾਲ ਗੱਲ ਨਾ ਕੀਤੀ ਹੁੰਦੀ, ਤਾਂ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਹੁਣ ਮੈਂ ਉਨ੍ਹਾਂ ਨੂੰ ਕਿਹਾ ਹੈ, ਹੁਣ ਉਨ੍ਹਾਂ ਕੋਲ ਆਪਣੇ ਪਾਪਾਂ ਲਈ ਕੋਈ ਬਹਾਨਾ ਨਹੀਂ ਹੈ। 23ਉਹ ਵਿਅਕਤੀ ਜੋ ਮੇਰੇ ਨਾਲ ਵੈਰ ਕਰਦਾ, ਮੇਰੇ ਪਿਤਾ ਨਾਲ ਵੀ ਵੈਰ ਕਰਦਾ ਹੈ। 24ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਨਹੀਂ ਕੀਤੀਆਂ। ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ। ਪਰ ਹਾਲੇ ਵੀ ਉਹ ਮੇਰੇ ਨਾਲ, ਇਥੋਂ ਤੱਕ ਕਿ ਮੇਰੇ ਪਿਤਾ ਨਾਲ ਵੀ ਵੈਰ ਕਰਦੇ ਹਨ। 25ਪਰ ਇਹ ਇਸ ਲਈ ਹੋਇਆ ਹੈ ਕਿਉਂਕਿ ਜੋ ਭਵਿੱਖਬਾਣੀ ਉਨ੍ਹਾਂ ਦੀ ਬਿਵਸਥਾ ਵਿੱਚ ਲਿਖੀ ਹੋਈ ਸੱਚ ਹੋ ਜਾਵੇ। “ਉਨ੍ਹਾਂ ਨੇ ਬਿਨ੍ਹਾਂ ਕਾਰਨ ਤੋਂ ਮੇਰੇ ਨਾਲ ਨਫ਼ਰਤ ਕੀਤੀ।” 26ਮੈਂ ਤੁਹਾਨੂੰ ਪਿਤਾ ਵੱਲੋਂ ਸਹਾਇਕ ਭੇਜਾਂਗਾ। ਉਹ ਸਹਾਇਕ ਸੱਚ ਦਾ ਆਤਮਾ ਹੈ ਜੋ ਪਿਤਾ ਕੋਲੋਂ ਆਉਂਦਾ ਹੈ। ਜਦੋਂ ਉਹ ਆਵੇਗਾ ਤਾਂ ਉਹ ਮੇਰੇ ਹੱਕ ਵਿੱਚ ਗਵਾਹੀ ਦੇਵੇਗਾ। 27ਅਤੇ ਤੁਸੀਂ ਵੀ ਮੇਰੇ ਗਵਾਹ ਹੋਵੋਗੇ ਕਿਉਂਕਿ ਤੁਸੀਂ ਸ਼ੁਰੂ ਤੋਂ ਮੇਰੇ ਨਾਲ ਹੋ। 16:1ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਠੋਕਰ ਨਾ ਖਾਓ। 2ਲੋਕ ਤੁਹਾਨੂੰ ਪ੍ਰਾਰਥਨਾ ਘਰ ਤੋਂ ਬਾਹਰ ਕੱਢ ਦੇਣਗੇ। ਹਾਂ, ਸਮਾਂ ਆਉਂਦਾ ਹੈ ਜਦੋਂ ਲੋਕ ਇਹ ਸਮਝਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੁਲਾਈ 24 ਸਿਵਲ ਕੈਲੰਡਰ ਦਾ ਅਗਸਤ 6 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ