ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 7
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 7 ਅਗਸਤ 2027
ਸ਼ਨੀਵਾਰ · ਆਮ ਸਮੇਂ ਦਾ 18ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 18ਵੇਂ ਹਫ਼ਤੇ ਦਾ ਸ਼ਨੀਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸੰਤ ਕਾਯੇਤਾਨ, ਪਾਦਰੀ · ਇੱਛਿਕ ਯਾਦਗਾਰੀ ਦਿਨ
ਸੰਤ ਸਿਕਸਤੁਸ ਦੂਜੇ, ਪੋਪ, ਅਤੇ ਸਾਥੀ, ਸ਼ਹੀਦ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
4ਹੇ ਇਸਰਾਏਲ, ਸੁਣ! ਯਹੋਵਾਹ ਸਾਡਾ ਪਰਮੇਸ਼ੁਰ ਇੱਕੋ ਹੀ ਯਹੋਵਾਹ ਹੈ। 5ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ, ਆਪਣੀ ਸਾਰੀ ਜਾਨ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰੋ 6ਅਤੇ ਇਹ ਗੱਲਾਂ, ਜਿਨ੍ਹਾਂ ਦਾ ਹੁਕਮ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤੁਹਾਡੇ ਦਿਲ ਵਿੱਚ ਬਣੀਆਂ ਰਹਿਣ। 7ਤੁਸੀਂ ਇਹਨਾਂ ਨੂੰ ਆਪਣੇ ਬੱਚਿਆਂ ਨੂੰ ਸਿਖਾਇਓ। ਤੁਸੀਂ ਆਪਣੇ ਘਰ ਵਿੱਚ ਬੈਠਦਿਆਂ, ਰਾਹ ਵਿੱਚ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਹਨਾਂ ਗੱਲਾਂ ਦੀ ਚਰਚਾ ਕਰਦੇ ਰਹਿਣਾ। 8ਤੁਸੀਂ ਉਹਨਾਂ ਨੂੰ ਨਿਸ਼ਾਨੀਆਂ ਲਈ ਆਪਣੇ ਹੱਥ ਉੱਤੇ ਬੰਨ੍ਹਣਾ ਅਤੇ ਉਹ ਤੁਹਾਡੀਆਂ ਅੱਖਾਂ ਦੇ ਵਿਚਕਾਰ ਟਿੱਕੇ ਵਾਂਗੂੰ ਹੋਣ। 9ਤੁਸੀਂ ਉਹਨਾਂ ਨੂੰ ਆਪਣੇ ਘਰਾਂ ਦੀਆਂ ਚੁਗਾਠਾਂ ਉੱਤੇ ਅਤੇ ਆਪਣੇ ਫਾਟਕਾਂ ਉੱਤੇ ਲਿਖਿਓ। 10ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਪਹੁੰਚਾਵੇ, ਜਿਸ ਨੂੰ ਤੁਹਾਨੂੰ ਦੇਣ ਦੀ ਉਸਨੇ ਤੁਹਾਡੇ ਪੁਰਖਿਆਂ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਅਤੇ ਜਦ ਉਹ ਤੈਨੂੰ ਵੱਡੇ ਅਤੇ ਚੰਗੇ ਸ਼ਹਿਰ ਜਿਹੜੇ ਤੁਸੀਂ ਨਹੀਂ ਬਣਾਏ 11ਅਤੇ ਚੰਗੀਆਂ ਚੀਜ਼ਾਂ ਨਾਲ ਭਰੇ ਹੋਏ ਘਰ, ਜਿਹੜੇ ਤੁਸੀਂ ਨਹੀਂ ਭਰੇ ਅਤੇ ਪੁੱਟੇ ਹੋਏ ਹੌਦ ਜਿਹੜੇ ਤੁਸੀਂ ਨਹੀਂ ਪੁੱਟੇ, ਅੰਗੂਰੀ ਬਾਗ਼ ਅਤੇ ਜ਼ੈਤੂਨ ਦੇ ਰੁੱਖ ਜਿਹੜੇ ਤੁਸੀਂ ਨਹੀਂ ਲਾਏ ਦੇਵੇਗਾ, ਜਿਨ੍ਹਾਂ ਤੋਂ ਤੁਸੀਂ ਖਾਓਗੇ ਅਤੇ ਰੱਜ ਜਾਓਗੇ, 12ਤਦ ਤੁਸੀਂ ਚੌਕਸ ਰਹਿਓ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਯਹੋਵਾਹ ਨੂੰ ਭੁੱਲ ਜਾਓ, ਜਿਹੜਾ ਤੁਹਾਨੂੰ ਮਿਸਰ ਦੇਸ਼ ਤੋਂ ਅਰਥਾਤ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ ਹੈ। 13ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ, ਉਸੇ ਦੀ ਸੇਵਾ ਕਰੋ ਅਤੇ ਉਸ ਦੇ ਨਾਮ ਦੀ ਸਹੁੰ ਖਾਓ।
ਜਵਾਬੀ ਭਜਨ
1ਪ੍ਰਧਾਨ ਵਜਾਉਣ ਵਾਲੇ ਦੇ ਲਈ। ਯਹੋਵਾਹ ਦੇ ਦਾਸ ਦਾਊਦ ਦਾ ਗੀਤ, ਜਿਸ ਦੇ ਬਚਨ ਉਸ ਨੇ ਯਹੋਵਾਹ ਦੇ ਲਈ ਉਸ ਸਮੇਂ ਗਾਏ ਜਦੋਂ ਯਹੋਵਾਹ ਨੇ ਉਸ ਨੂੰ ਉਸ ਦੇ ਸਾਰੇ ਵੈਰੀਆਂ ਅਰਥਾਤ ਸ਼ਾਊਲ ਦੇ ਹੱਥੋਂ ਬਚਾਇਆ ਸੀ। ਉਸ ਨੇ ਕਿਹਾ: ਹੇ ਯਹੋਵਾਹ, ਮੇਰੇ ਬਲ, ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ। 2ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ ਅਤੇ ਮੇਰਾ ਛੁਡਾਉਣ ਵਾਲਾ ਹੈ, ਮੇਰਾ ਪਰਮੇਸ਼ੁਰ, ਮੇਰੀ ਚੱਟਾਨ, ਜਿਸ ਦੀ ਸ਼ਰਨ ਵਿੱਚ ਮੈਂ ਆਇਆ ਹਾਂ, ਮੇਰੀ ਢਾਲ਼, ਮੇਰੇ ਬਚਾਓ ਦਾ ਸਿੰਗ ਅਤੇ ਮੇਰਾ ਉੱਚਾ ਗੜ੍ਹ ਹੈ। 3ਮੈਂ ਯਹੋਵਾਹ ਨੂੰ ਜਿਹੜਾ ਉਸਤਤ ਯੋਗ ਹੈ, ਪੁਕਾਰਾਂਗਾ ਅਤੇ ਮੈਂ ਆਪਣੇ ਵੈਰੀਆਂ ਤੋਂ ਬਚ ਜਾਂਵਾਂਗਾ। 46ਯਹੋਵਾਹ ਜਿਉਂਦਾ ਹੈ ਸੋ ਧੰਨ ਹੋਵੇ ਮੇਰੀ ਚੱਟਾਨ, ਅਤੇ ਮੇਰੇ ਬਚਾਓ ਦੇ ਪਰਮੇਸ਼ੁਰ ਦੀ ਬਜ਼ੁਰਗੀ ਹੋਵੇ! 50ਉਹ ਆਪਣੇ ਠਹਿਰਾਏ ਹੋਏ ਰਾਜੇ ਨੂੰ ਵੱਡੀ ਜਿੱਤ ਦਿੰਦਾ ਹੈ, ਅਤੇ ਆਪਣੇ ਮਸਹ ਕੀਤੇ ਹੋਏ ਉੱਤੇ ਅਰਥਾਤ ਦਾਊਦ ਅਤੇ ਉਹ ਦੀ ਅੰਸ ਉੱਤੇ ਸਦਾ ਤੱਕ ਦਯਾ ਕਰਦਾ ਹੈ।
ਇੰਜੀਲ
14ਜਦ ਉਹ ਭੀੜ ਦੇ ਕੋਲ ਪਹੁੰਚੇ, ਤਦ ਇੱਕ ਮਨੁੱਖ ਉਹ ਦੇ ਕੋਲ ਆਇਆ ਅਤੇ ਉਹ ਦੇ ਅੱਗੇ ਗੋਡੇ ਨਿਵਾ ਕੇ ਬੋਲਿਆ, 15ਪ੍ਰਭੂ ਜੀ ਮੇਰੇ ਪੁੱਤਰ ਉੱਤੇ ਦਯਾ ਕਰੋ! ਕਿਉਂ ਜੋ ਉਹ ਮਿਰਗੀ ਦੀ ਬਿਮਾਰੀ ਕਾਰਨ ਬਹੁਤ ਦੁੱਖੀ ਹੈ, ਉਹ ਤਾਂ ਬਹੁਤ ਵਾਰੀ ਅੱਗ ਅਤੇ ਪਾਣੀ ਵਿੱਚ ਡਿੱਗ ਪੈਂਦਾ ਹੈ। 16ਅਤੇ ਮੈਂ ਉਸ ਨੂੰ ਤੁਹਾਡੇ ਚੇਲਿਆਂ ਕੋਲ ਲਿਆਇਆ ਸੀ, ਪਰ ਉਹ ਉਸ ਨੂੰ ਚੰਗਾ ਨਾ ਕਰ ਸਕੇ। 17ਤਦ ਯਿਸੂ ਨੇ ਉੱਤਰ ਦਿੱਤਾ, ਹੇ ਅਵਿਸ਼ਵਾਸੀ ਅਤੇ ਬੁਰੀ ਪੀੜ੍ਹੀ ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ? ਕਦੋਂ ਤੱਕ ਤੁਹਾਡੀ ਸਹਾਂਗਾ? ਉਹ ਨੂੰ ਇੱਥੇ ਮੇਰੇ ਕੋਲ ਲਿਆਓ। 18ਯਿਸੂ ਨੇ ਉਹ ਨੂੰ ਝਿੜਕਿਆ ਅਤੇ ਭੂਤ ਉਸ ਵਿੱਚੋਂ ਨਿੱਕਲ ਗਿਆ ਅਤੇ ਮੁੰਡਾ ਉਸੇ ਵੇਲੇ ਚੰਗਾ ਹੋ ਗਿਆ। 19ਤਦ ਚੇਲਿਆਂ ਨੇ ਇਕਾਂਤ ਵਿੱਚ ਯਿਸੂ ਦੇ ਕੋਲ ਆ ਕੇ ਆਖਿਆ ਕਿ ਅਸੀਂ ਉਹ ਨੂੰ ਕਿਉਂ ਨਾ ਕੱਢ ਸਕੇ? 20ਉਸ ਨੇ ਉਨ੍ਹਾਂ ਨੂੰ ਕਿਹਾ, ਆਪਣੇ ਥੋੜ੍ਹੇ ਵਿਸ਼ਵਾਸ ਦੇ ਕਾਰਨ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਇੱਕ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਕਹੋਗੇ, ਜੋ ਇੱਥੋਂ ਹੱਟ ਕੇ ਉਸ ਥਾਂ ਚੱਲਿਆ ਜਾ ਅਤੇ ਉਹ ਚੱਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਮੁਸ਼ਕਿਲ ਨਾ ਹੋਵੇਗਾ।
ਅੱਜ ਦੇ ਸੰਤ
- ਸੰਤ ਕਾਯੇਤਾਨ, ਪਾਦਰੀ
- ਸੰਤ ਸਿਕਸਤੁਸ ਦੂਜੇ, ਪੋਪ, ਅਤੇ ਸਾਥੀ, ਸ਼ਹੀਦ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ