Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 7

ਆਰਥੋਡਾਕਸ ਕੈਲੰਡਰ · 25 ਜੁਲਾਈ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 7 ਅਗਸਤ 2027

ਸ਼ਨੀਵਾਰ · ਪੰਤੇਕੁਸਤ ਤੋਂ ਬਾਅਦ ਸੱਤਵਾਂ ਹਫ਼ਤਾ · ਸੁਰ 5

ਤਿਉਹਾਰ ਅਤੇ ਸੰਤ

Dormition of the Righteous Anna, Mother of the Most Holy Theotokos

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਰੋਮ 12:1–3

1ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀ ਦਯਾ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ। 2ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂ ਜੋ ਤੁਸੀਂ ਸਮਝ ਲਵੋ ਕਿ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਾ ਕੀ ਹੈ। 3ਮੈਂ ਤਾਂ ਉਸ ਕਿਰਪਾ ਤੋਂ ਜਿਹੜੀ ਮੈਨੂੰ ਦਾਨ ਹੋਈ ਤੁਹਾਡੇ ਵਿੱਚੋਂ ਹਰੇਕ ਨੂੰ ਕਹਿੰਦਾ ਹਾਂ, ਕਿ ਕੋਈ ਆਪਣੇ ਆਪ ਨੂੰ ਜਿੰਨਾਂ ਉਸ ਨੂੰ ਚਾਹੀਦਾ ਹੈ, ਉਸ ਨਾਲੋਂ ਵੱਧ ਨਾ ਸਮਝੇ ਪਰ ਜਿਵੇਂ ਪਰਮੇਸ਼ੁਰ ਨੇ ਮਿਣ ਕੇ ਹਰੇਕ ਨੂੰ ਵਿਸ਼ਵਾਸ ਵੰਡ ਦਿੱਤਾ ਹੈ, ਉਵੇਂ ਹੀ ਸੁਰਤ ਨਾਲ ਸਮਝੇ।

ਪੱਤ੍ਰੀ (ਸੰਤ ਅੰਨਾ ਲਈ)

ਗਲਾ 4:22–31

22ਕਿਉਂ ਜੋ ਇਹ ਲਿਖਿਆ ਹੋਇਆ ਹੈ ਜੋ ਅਬਰਾਹਾਮ ਦੇ ਦੋ ਪੁੱਤਰ ਹੋਏ, ਇੱਕ ਦਾਸੀ ਤੋਂ ਅਤੇ ਦੂਜਾ ਅਜ਼ਾਦ ਇਸਤ੍ਰੀ ਤੋਂ। 23ਪਰ ਜਿਹੜਾ ਦਾਸੀ ਤੋਂ ਹੋਇਆ ਉਹ ਸਰੀਰ ਦੇ ਅਨੁਸਾਰ ਜੰਮਿਆ ਪਰੰਤੂ ਜਿਹੜਾ ਅਜ਼ਾਦ ਇਸਤ੍ਰੀ ਤੋਂ ਹੋਇਆ ਉਹ ਵਾਇਦੇ ਦੇ ਕਾਰਨ ਜੰਮਿਆ। 24ਇਹ ਦ੍ਰਿਸ਼ਟਾਂਤ ਦੀਆਂ ਗੱਲਾਂ ਹਨ। ਅਰਥਾਤ ਇਹ ਦੋ ਤੀਵੀਆਂ ਦੋ ਨੇਮ ਹਨ, ਇੱਕ ਤਾਂ ਸੀਨਈ ਪਹਾੜ ਦੀ ਜੋ ਗੁਲਾਮੀ ਲਈ ਜਣਦੀ ਹੈ। ਇਹ ਹਾਜਰਾ ਹੈ। 25ਅਤੇ ਇਹ ਹਾਜਰਾ ਅਰਬ ਵਿੱਚ ਸੀਨਈ ਪਹਾੜ ਹੈ ਅਤੇ ਹੁਣ ਦਾ ਯਰੂਸ਼ਲਮ ਉਹ ਦੇ ਤੁੱਲ ਹੈ ਕਿਉਂ ਜੋ ਇਹ ਆਪਣੇ ਬੱਚਿਆਂ ਦੇ ਨਾਲ ਗੁਲਾਮੀ ਵਿੱਚ ਪਈ ਹੈ। 26ਪਰ ਯਰੂਸ਼ਲਮ ਜੋ ਉਤਾਹਾਂ ਹੈ ਉਹ ਅਜ਼ਾਦ ਹੈ, ਉਹ ਸਾਡੀ ਮਾਤਾ ਹੈ। 27ਕਿਉਂ ਜੋ ਲਿਖਿਆ ਹੋਇਆ ਹੈ, ਹੇ ਬਾਂਝ, ਜੈਕਾਰਾ ਗਜਾ, ਤੂੰ ਜੋ ਨਹੀਂ ਜਣੀ ਖੁੱਲ੍ਹ ਕੇ ਗਾ ਅਤੇ ਚਿੱਲਾ, ਤੂੰ ਜਿਸ ਨੂੰ ਪੀੜਾਂ ਨਹੀਂ ਲੱਗੀਆਂ! ਕਿਉਂ ਜੋ ਤਿਆਗੀ ਹੋਈ ਦੇ ਬੱਚੇ ਸੁਹਾਗਣ ਦੇ ਬੱਚਿਆਂ ਨਾਲੋਂ ਵੀ ਵੱਧ ਹਨ। 28ਪਰ ਹੇ ਭਰਾਵੋ, ਅਸੀਂ ਇਸਹਾਕ ਵਾਂਗੂੰ ਵਾਇਦੇ ਦੀ ਸੰਤਾਨ ਹਾਂ। 29ਪਰ ਜਿਵੇਂ ਉਸ ਸਮੇਂ ਉਹ ਜਿਹੜਾ ਸਰੀਰ ਦੇ ਅਨੁਸਾਰ ਜੰਮਿਆਂ ਉਹ ਨੂੰ ਸਤਾਉਂਦਾ ਸੀ ਜਿਹੜਾ ਆਤਮਾ ਦੇ ਅਨੁਸਾਰ ਜੰਮਿਆਂ ਸੀ, ਤਿਵੇਂ ਹੁਣ ਵੀ ਹੁੰਦਾ ਹੈ। 30ਪਰ ਪਵਿੱਤਰ ਗ੍ਰੰਥ ਕੀ ਆਖਦਾ ਹੈ? ਦਾਸੀ ਅਤੇ ਉਸ ਦੇ ਪੁੱਤਰ ਨੂੰ ਕੱਢ ਦੇ ਕਿਉਂ ਜੋ ਦਾਸੀ ਦਾ ਪੁੱਤਰ ਅਜ਼ਾਦ ਇਸਤਰੀ ਦੇ ਪੁੱਤਰ ਨਾਲ ਵਾਰਿਸ ਨਹੀਂ ਹੋਵੇਗਾ। 31ਇਸ ਲਈ, ਹੇ ਭਰਾਵੋ, ਅਸੀਂ ਦਾਸੀ ਦੀ ਨਹੀਂ ਸਗੋਂ ਅਜ਼ਾਦ ਦੀ ਸੰਤਾਨ ਹਾਂ।

ਇੰਜੀਲ

ਮੱਤੀ 10:37–11:1

37ਜੇ ਕੋਈ ਪਿਤਾ ਜਾਂ ਮਾਤਾ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਮੇਰੇ ਯੋਗ ਨਹੀਂ। 38ਅਤੇ ਜੇ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਚੱਲੇ, ਉਹ ਮੇਰੇ ਯੋਗ ਨਹੀਂ। 39ਜਿਸ ਕਿਸੇ ਨੇ ਆਪਣੀ ਜਾਨ ਲੱਭ ਲਈ, ਉਹ ਉਸ ਨੂੰ ਗੁਆਵੇਗਾ ਅਤੇ ਜਿਸ ਕਿਸੇ ਨੇ ਮੇਰੇ ਲਈ ਆਪਣੀ ਜਾਨ ਗੁਆਈ ਹੈ, ਉਹ ਉਸ ਨੂੰ ਲੱਭ ਲਵੇਗਾ। 40ਜਿਹੜਾ ਤੁਹਾਨੂੰ ਕਬੂਲ ਕਰੇ ਉਹ ਮੈਨੂੰ ਕਬੂਲ ਕਰਦਾ ਹੈ ਅਤੇ ਜਿਹੜਾ ਮੈਨੂੰ ਕਬੂਲ ਕਰੇ ਉਹ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ। 41ਜੇਕਰ ਕੋਈ ਕਿਸੇ ਨੂੰ ਨਬੀ ਹੋਣ ਦੇ ਕਾਰਨ ਕਬੂਲ ਕਰੇ, ਉਹ ਨਬੀ ਦਾ ਫਲ ਪ੍ਰਾਪਤ ਕਰੇਗਾ ਅਤੇ ਜੇਕਰ ਕੋਈ ਕਿਸੇ ਨੂੰ ਧਰਮੀ ਹੋਣ ਦੇ ਕਾਰਨ ਕਬੂਲ ਕਰੇ ਉਹ ਧਰਮੀ ਦਾ ਫਲ ਪਾਵੇਗਾ। 42ਜੇ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਚੇਲੇ ਨੂੰ ਸਿਰਫ਼ ਇੱਕ ਗਿਲਾਸ ਠੰਡਾ ਪਾਣੀ ਪਿਆਵੇ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਕਦੀ ਨਹੀਂ ਗੁਆਵੇਗਾ। 11:1ਇਸ ਤਰ੍ਹਾਂ ਹੋਇਆ ਕਿ ਯਿਸੂ ਆਪਣੇ ਬਾਰਾਂ ਚੇਲਿਆਂ ਨੂੰ ਆਗਿਆ ਦੇਣ ਤੋਂ ਬਾਅਦ, ਉੱਥੋਂ ਉਨ੍ਹਾਂ ਦੇ ਨਗਰਾਂ ਵਿੱਚ ਉਪਦੇਸ਼ ਦੇਣ ਅਤੇ ਪ੍ਰਚਾਰ ਕਰਨ ਚੱਲਿਆ ਗਿਆ।

ਇੰਜੀਲ (ਸੰਤ ਅੰਨਾ ਲਈ)

ਲੂਕਾ 8:16–21

16ਕੋਈ ਮਨੁੱਖ ਦੀਵਾ ਬਾਲ ਕੇ ਉਸ ਨੂੰ ਕਟੋਰੇ ਜਾਂ ਮੰਜੇ ਦੇ ਹੇਠ ਨਹੀਂ ਰੱਖਦਾ ਹੈ ਪਰ ਦੀਵਟ ਉੱਤੇ ਰੱਖਦਾ ਹੈ ਤਾਂ ਜੋ ਅੰਦਰ ਆਉਣ ਵਾਲੇ ਚਾਨਣ ਵੇਖਣ। 17ਕੁਝ ਛੁੱਪਿਆ ਨਹੀਂ ਜੋ ਪਰਗਟ ਨਾ ਹੋਵੇਗਾ ਅਤੇ ਕੁਝ ਗੁਪਤ ਨਹੀਂ ਜੋ ਜਾਣਿਆ ਨਾ ਜਾਵੇ ਅਤੇ ਉਜਾਗਰ ਨਾ ਹੋਵੇ। 18ਇਸ ਕਰਕੇ ਸੁਚੇਤ ਰਹੋ ਜੋ ਕਿਸ ਤਰ੍ਹਾਂ ਸੁਣਦੇ ਹੋ ਕਿਉਂਕਿ ਜਿਸ ਦੇ ਕੋਲ ਕੁਝ ਹੋਵੇ ਉਸ ਨੂੰ ਦਿੱਤਾ ਜਾਵੇਗਾ ਅਤੇ ਜਿਸ ਦੇ ਕੋਲ ਨਾ ਹੋਵੇ ਉਸ ਤੋਂ ਉਹ ਵੀ ਲੈ ਲਿਆ ਜਾਵੇਗਾ ਜਿਸ ਨੂੰ ਉਹ ਆਪਣਾ ਸਮਝਦਾ ਹੈ। 19ਯਿਸੂ ਦੀ ਮਾਤਾ ਅਤੇ ਭਰਾ ਉਸ ਕੋਲ ਆਏ ਪਰ ਭੀੜ ਦੇ ਕਾਰਨ ਉਸ ਦੇ ਨੇੜੇ ਨਾ ਪਹੁੰਚ ਸਕੇ। 20ਉਸ ਨੂੰ ਖ਼ਬਰ ਦਿੱਤੀ ਗਈ ਕਿ ਤੇਰੀ ਮਾਤਾ ਅਤੇ ਤੇਰੇ ਭਰਾ ਬਾਹਰ ਖੜ੍ਹੇ ਤੈਨੂੰ ਮਿਲਣਾ ਚਾਹੁੰਦੇ ਹਨ। 21ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਮੇਰੀ ਮਾਤਾ ਅਤੇ ਭਰਾ ਇਹ ਹਨ ਜੋ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਮੰਨਦੇ ਹਨ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੁਲਾਈ 25 ਸਿਵਲ ਕੈਲੰਡਰ ਦਾ ਅਗਸਤ 7 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ