Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 8

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 8 ਅਗਸਤ 2027

ਐਤਵਾਰ · ਆਮ ਸਮੇਂ ਦਾ 19ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦਾ 19ਵਾਂ ਐਤਵਾਰ

ਐਤਵਾਰ · ਉਪਾਸਨਾ ਦਾ ਰੰਗ: ਹਰਾ

ਦਿਨ ਦੇ ਪਾਠ

ਪਹਿਲਾ ਪਾਠ

1 ਰਾਜਾ 19:4–8

4ਪਰ ਆਪ ਇੱਕ ਦਿਨ ਦੇ ਰਾਹ ਤੱਕ ਉਜਾੜ ਵਿੱਚ ਅੱਗੇ ਚਲਿਆ ਗਿਆ ਅਤੇ ਰਤਮੇ ਦੇ ਰੁੱਖ ਹੇਠ ਜਾ ਬੈਠਾ ਤਾਂ ਉਸ ਆਪਣੀ ਜਾਨ ਲਈ ਮੌਤ ਮੰਗੀ ਅਤੇ ਆਖਿਆ, ਹੇ ਯਹੋਵਾਹ, ਹੁਣ ਇੰਨ੍ਹਾਂ ਹੀ ਬਹੁਤ ਹੈ ਮੇਰੀ ਜਾਨ ਕੱਢ ਲੈ ਕਿਉਂ ਜੋ ਮੈਂ ਆਪਣੇ ਪੁਰਖਿਆਂ ਨਾਲੋਂ ਨੇਕ ਨਹੀਂ ਹਾਂ। 5ਤਾਂ ਉਹ ਰਤਮੇ ਦੇ ਰੁੱਖ ਹੇਠ ਲੰਮਾ ਪੈ ਗਿਆ ਅਤੇ ਉਹ ਸੌਂ ਗਿਆ ਤਾਂ ਵੇਖੋ, ਇੱਕ ਦੂਤ ਉਸ ਨੂੰ ਟੁੰਬ ਰਿਹਾ ਸੀ ਅਤੇ ਆਖਦਾ ਸੀ ਕਿ ਉੱਠ ਅਤੇ ਖਾਹ। 6ਜਦ ਉਸ ਨੇ ਦੇਖਿਆ ਤਾਂ ਵੇਖੋ, ਅੰਗਿਆਰਾਂ ਉੱਤੇ ਪੱਕੀ ਹੋਈ ਇੱਕ ਰੋਟੀ ਅਤੇ ਪਾਣੀ ਦੀ ਇੱਕ ਸੁਰਾਹੀ ਉਸ ਦੇ ਸਿਰਹਾਣੇ ਪਈ ਹੋਈ ਸੀ ਤਾਂ ਉਹ ਖਾ ਪੀ ਕੇ ਫੇਰ ਲੰਮਾ ਪੈ ਗਿਆ। 7ਯਹੋਵਾਹ ਦਾ ਦੂਤ ਉਸ ਦੇ ਕੋਲ ਫੇਰ ਆਇਆ ਅਤੇ ਉਸ ਨੂੰ ਟੁੰਬ ਕੇ ਆਖਿਆ, ਉੱਠ ਕੇ ਖਾ ਲੈ ਕਿਉਂ ਜੋ ਰਾਹ ਤੇਰੇ ਲਈ ਬਹੁਤ ਲੰਮਾ ਹੈ। 8ਉਸ ਨੇ ਉੱਠ ਕੇ ਖਾਧਾ ਅਤੇ ਪੀਤਾ ਤਾਂ ਉਹ ਉਸੇ ਭੋਜਨ ਦੇ ਬਲ ਨਾਲ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਪਰਮੇਸ਼ੁਰ ਦੇ ਹੋਰੇਬ ਪਰਬਤ ਤੱਕ ਤੁਰਿਆ ਗਿਆ।

ਜਵਾਬੀ ਭਜਨ

ਜ਼ਬੂ 34:1–8

1ਦਾਊਦ ਦਾ ਭਜਨ, ਜਦੋਂ ਉਹ ਅਬੀਮਲਕ ਦੇ ਸਾਹਮਣੇ ਪਾਗਲ ਵਾਂਗੂੰ ਬਣਿਆ ਅਤੇ ਅਬੀਮਲਕ ਨੇ ਉਸ ਨੂੰ ਕੱਢ ਦਿੱਤਾ ਤੇ ਉਹ ਚਲਾ ਗਿਆ। ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ, ਉਹ ਦੀ ਉਸਤਤ ਸਦਾ ਮੇਰੇ ਮੂੰਹ ਵਿੱਚ ਹੋਵੇਗੀ। 2ਮੇਰੀ ਜਾਨ ਯਹੋਵਾਹ ਵਿੱਚ ਆਪਣੇ ਆਪ ਨੂੰ ਵਡਿਆਵੇਗੀ, ਦੀਨ ਲੋਕ ਸੁਣ ਕੇ ਆਨੰਦ ਹੋਣਗੇ। 3ਮੇਰੇ ਨਾਲ ਮਿਲ ਕੇ ਯਹੋਵਾਹ ਦੀ ਵਡਿਆਈ ਕਰੋ, ਰਲ ਮਿਲ ਕੇ ਅਸੀਂ ਉਹ ਦੇ ਨਾਮ ਨੂੰ ਮੁਬਾਰਕ ਆਖੀਏ। 4ਮੈਂ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ, ਅਤੇ ਮੇਰੇ ਸਾਰੇ ਡਰ ਤੋਂ ਮੈਨੂੰ ਛੁਡਾਇਆ। 5ਉਨ੍ਹਾਂ ਨੇ ਯਹੋਵਾਹ ਦੀ ਵੱਲ ਤੱਕਿਆ ਅਤੇ ਉਹਨਾਂ ਦੇ ਚਿਹਰੇ ਉਜਲੇ ਹੋ ਗਏ, ਅਤੇ ਉਨ੍ਹਾਂ ਦੇ ਮੂੰਹ ਕਦੇ ਕਾਲੇ ਨਾ ਹੋਣਗੇ। 6ਇਸ ਮਸਕੀਨ ਨੇ ਪੁਕਾਰਿਆ ਅਤੇ ਯਹੋਵਾਹ ਨੇ ਸੁਣਿਆ, ਅਤੇ ਉਹ ਦੇ ਸਾਰਿਆਂ ਦੁੱਖਾਂ ਤੋਂ ਉਹ ਨੂੰ ਬਚਾਇਆ। 7ਯਹੋਵਾਹ ਦਾ ਦੂਤ ਉਸ ਤੋਂ ਸਾਰੇ ਡਰਨ ਵਾਲਿਆ ਦੇ ਦੁਆਲੇ ਡੇਰਾ ਲਾਉਂਦਾ ਹੈ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੰਦਾ ਹੈ। 8ਚੱਖੋ ਤੇ ਵੇਖੋ ਕਿ ਯਹੋਵਾਹ ਭਲਾ ਹੈ, ਧੰਨ ਹੈ ਉਹ ਪੁਰਸ਼ ਜੋ ਉਸ ਵਿੱਚ ਪਨਾਹ ਲੈਂਦਾ ਹੈ।

ਦੂਜਾ ਪਾਠ

ਅਫ਼ 4:30–5:2

30ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ, ਜਿਸ ਦੇ ਨਾਲ ਛੁਟਕਾਰੇ ਦੇ ਦਿਨ ਤੱਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ! 31ਸਭ ਕੁੱੜਤਣ, ਕ੍ਰੋਧ, ਕੋਪ, ਰੌਲ਼ਾ ਅਤੇ ਬੁਰੇ ਬੋਲ ਸਾਰੀ ਬੁਰਿਆਈ ਸਣੇ ਤੁਹਾਡੇ ਤੋਂ ਦੂਰ ਹੋਵੇ! 32ਅਤੇ ਤੁਸੀਂ ਇੱਕ ਦੂਜੇ ਉੱਤੇ ਦਿਆਲੂ ਅਤੇ ਤਰਸਵਾਨ ਹੋਵੋ, ਇੱਕ ਦੂਏ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਵਿੱਚ ਤੁਹਾਨੂੰ ਮਾਫ਼ ਕੀਤਾ। 5:1ਸੋ ਤੁਸੀਂ ਪਿਆਰਿਆਂ ਬਾਲਕਾਂ ਵਾਂਗੂੰ ਪਰਮੇਸ਼ੁਰ ਦੀ ਰੀਸ ਕਰੋ। 2ਅਤੇ ਪਿਆਰ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪਿਆਰ ਕੀਤਾ, ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰਕੇ ਸੁਗੰਧ ਦੀ ਤਰ੍ਹਾਂ ਦੇ ਦਿੱਤਾ।

ਇੰਜੀਲ

ਯੂਹ 6:41–51

41ਫੇਰ ਯਹੂਦੀ ਉਸ ਬਾਰੇ ਬੁੜ-ਬੁੜਾਉਣ ਲੱਗੇ ਕਿਉਂਕਿ ਉਸ ਨੇ ਕਿਹਾ, “ਮੈਂ ਹੀ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਉੱਤਰੀ ਹੈ।” 42ਯਹੂਦੀਆਂ ਨੇ ਕਿਹਾ, “ਉਹ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਹੈ। ਅਸੀਂ ਉਸ ਦੇ ਮਾਤਾ-ਪਿਤਾ ਨੂੰ ਜਾਣਦੇ ਹਾਂ। ਤਾਂ ਭਲਾ ਉਹ ਕਿਵੇਂ ਕਹਿ ਸਕਦਾ ਹੈ, ‘ਮੈਂ ਸਵਰਗੋਂ ਉੱਤਰਿਆ ਹਾਂ।’” 43ਪਰ ਯਿਸੂ ਨੇ ਕਿਹਾ, “ਆਪਣੇ ਆਪ ਵਿੱਚ ਬੁੜ-ਬੁੜਾਉਣਾ ਬੰਦ ਕਰੋ। 44ਕੋਈ ਵੀ ਮਨੁੱਖ ਮੇਰੇ ਕੋਲ ਨਹੀਂ ਆ ਸਕਦਾ ਜਦੋਂ ਤੱਕ ਕਿ ਪਿਤਾ ਜਿਸ ਨੇ ਮੈਨੂੰ ਭੇਜਿਆ ਹੈ ਉਸ ਨੂੰ ਮੇਰੇ ਕੋਲ ਨਹੀਂ ਲਿਆਉਂਦਾ। ਮੈਂ ਉਸ ਮਨੁੱਖ ਨੂੰ ਅੰਤ ਦੇ ਦਿਨ ਉੱਠਾਵਾਗਾਂ। 45ਇਹ ਨਬੀਆਂ ਦੀਆਂ ਲਿਖਤਾਂ ਵਿੱਚ ਲਿਖਿਆ ਹੋਇਆ ਹੈ: ਉਹ ਪਰਮੇਸ਼ੁਰ ਦੁਆਰਾ ਸਿੱਖੇ ਹੋਏ ਹੋਣਗੇ। ਹਰ ਕੋਈ ਜਿਹੜਾ ਆਪਣੇ ਪਿਤਾ ਨੂੰ ਸੁਣਦਾ ਅਤੇ ਉਸ ਕੋਲੋਂ ਸਿੱਖਦਾ ਹੈ, ਮੇਰੇ ਕੋਲ ਆਉਂਦਾ ਹੈ। 46ਕਿਸੇ ਨੇ ਵੀ ਪਿਤਾ ਨੂੰ ਨਹੀਂ ਵੇਖਿਆ। ਉਹ ਇੱਕ, ਜਿਹੜਾ ਪਰਮੇਸ਼ੁਰ ਵਲੋਂ ਆਇਆ ਹੈ, ਉਹੀ ਹੈ ਜਿਸ ਨੇ ਪਿਤਾ ਨੂੰ ਵੇਖਿਆ। 47ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਜੋ ਮਨੁੱਖ ਵਿਸ਼ਵਾਸ ਕਰਦਾ ਹੈ ਸਦੀਪਕ ਜੀਵਨ ਪਾਉਂਦਾ ਹੈ। 48ਮੈਂ ਹੀ ਜਿੰਦਗੀ ਦੀ ਰੋਟੀ ਹਾਂ। 49ਤੁਹਾਡੇ ਪਿਓ ਦਾਦਿਆਂ ਨੇ ਜੰਗਲ ਵਿੱਚ ਮੰਨਾ ਖਾਧਾ ਅਤੇ ਮਰ ਗਏ। 50ਮੈਂ ਉਹ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਉਂਦੀ ਹੈ, ਜੇਕਰ ਕੋਈ ਵੀ ਇਸ ਨੂੰ ਰੋਟੀ ਖਾਂਦਾ ਹੈ ਉਹ ਕਦੇ ਨਹੀਂ ਮਰੇਗਾ। 51ਮੈਂ ਜੀਵਨ ਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ। ਉਹ ਜਿਹੜਾ ਇਸ ਰੋਟੀ ਨੂੰ ਖਾਂਦਾ ਹੈ, ਸਦਾ ਜੀਵੇਗਾ। ਇਹ ਰੋਟੀ ਮੇਰਾ ਸਰੀਰ ਹੈ। ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਜੋ ਇਸ ਸੰਸਾਰ ਦੇ ਲੋਕਾਂ ਨੂੰ ਜੀਵਨ ਮਿਲ ਸਕੇ।”

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ