ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 8
ਆਰਥੋਡਾਕਸ ਕੈਲੰਡਰ · 26 ਜੁਲਾਈ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 8 ਅਗਸਤ 2027
ਐਤਵਾਰ · ਸੁਰ 6
ਤਿਉਹਾਰ ਅਤੇ ਸੰਤ
ਪੰਤੇਕੁਸਤ ਤੋਂ ਬਾਅਦ ਸੱਤਵਾਂ ਐਤਵਾਰ
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸਵੇਰ ਦੀ ਪ੍ਰਾਰਥਨਾ ਦੀ ਸੱਤਵੀਂ ਇੰਜੀਲ
1ਹਫ਼ਤੇ ਦੇ ਪਹਿਲੇ ਦਿਨ, ਤੜਕੇ ਮਰਿਯਮ ਮਗਦਲੀਨੀ ਕਬਰ ਕੋਲ ਗਈ, ਜਿੱਥੇ ਯਿਸੂ ਦਾ ਸਰੀਰ ਪਿਆ ਹੋਇਆ ਸੀ। ਅਜੇ ਹਨ੍ਹੇਰਾ ਹੀ ਸੀ। ਉਸ ਨੇ ਵੇਖਿਆ ਜਿਸ ਪੱਥਰ ਨਾਲ ਕਬਰ ਬੰਦ ਸੀ ਉਹ ਪਰੇ ਕੀਤਾ ਹੋਇਆ ਸੀ। 2ਤਾਂ ਮਰਿਯਮ ਭੱਜਦੀ ਹੋਈ ਸ਼ਮਊਨ ਪਤਰਸ ਅਤੇ ਦੂਜੇ ਚੇਲੇ ਨੂੰ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਕੋਲ ਗਈ। ਉਸ ਨੇ ਉਨ੍ਹਾਂ ਨੂੰ ਆਖਿਆ, “ਉਨ੍ਹਾਂ ਨੇ ਪ੍ਰਭੂ ਨੂੰ ਕਬਰ ਵਿੱਚੋਂ ਕੱਢ ਲਿਆ ਹੈ ਅਤੇ ਅਸੀਂ ਨਹੀਂ ਜਾਣਦੇ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ ਹੈ?” 3ਤਾਂ ਪਤਰਸ ਅਤੇ ਦੂਜਾ ਚੇਲਾ ਕਬਰ ਵੱਲ ਗਏ। 4ਉਹ ਦੋਵੇਂ ਭੱਜ ਰਹੇ ਸਨ ਪਰ ਦੂਜਾ ਚੇਲਾ ਪਤਰਸ ਨਾਲੋਂ ਤੇਜ ਭੱਜ ਰਿਹਾ ਸੀ ਅਤੇ ਕਬਰ ਕੋਲ ਪਹਿਲਾਂ ਪਹੁੰਚ ਗਿਆ। 5ਇਸ ਨੇ ਥੱਲੇ ਝੁੱਕ ਕੇ ਅੰਦਰ ਵੇਖਿਆ ਤਾਂ ਉਸ ਨੇ ਉਹਦਾ ਕਫ਼ਨ ਪਿਆ ਵੇਖਿਆ, ਪਰ ਉਹ ਅੰਦਰ ਨਾ ਗਿਆ। 6ਤਦ ਸ਼ਮਊਨ ਪਤਰਸ ਵੀ ਉਸ ਦੇ ਮਗਰ ਆ ਪਹੁੰਚਾ ਅਤੇ ਉਹ ਕਬਰ ਦੇ ਅੰਦਰ ਵੜ ਗਿਆ ਉਸ ਨੇ ਵੀ ਉੱਥੇ ਕਫ਼ਨ ਪਿਆ ਵੇਖਿਆ। 7ਉਸ ਨੇ ਉਹ ਕੱਪੜਾ ਵੀ ਵੇਖਿਆ ਜਿਹੜਾ ਯਿਸੂ ਦੇ ਸਿਰ ਤੇ ਲਪੇਟਿਆ ਹੋਇਆ ਸੀ। ਅਤੇ ਉਹ ਕੱਪੜਾ ਤਹਿ ਕਰਕੇ ਉਸ ਕਫ਼ਨ ਤੋਂ ਹੱਟ ਕੇ ਇੱਕ ਪਾਸੇ ਪਿਆ ਹੋਇਆ ਸੀ। 8ਫਿਰ ਦੂਜਾ ਚੇਲਾ ਵੀ ਅੰਦਰ ਗਿਆ ਇਹ ਉਹ ਚੇਲਾ ਸੀ ਜਿਹੜਾ ਕਿ ਕਬਰ ਉੱਤੇ ਪਤਰਸ ਤੋਂ ਪਹਿਲਾਂ ਪਹੁੰਚਿਆ ਸੀ। ਜਦ ਉਸ ਨੇ ਇਹ ਸਭ ਹੋਇਆ ਵੇਖਿਆ ਤਾਂ ਉਸ ਨੂੰ ਵਿਸ਼ਵਾਸ ਹੋਇਆ। 9ਉਹ ਚੇਲੇ ਉਦੋਂ ਤੱਕ ਇਹ ਨਾ ਸਮਝ ਸਕੇ ਸਨ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ, ਕਿ ਯਿਸੂ ਮੁਰਦਿਆਂ ਚੋਂ ਜੀ ਉੱਠੇਗਾ। 10ਫ਼ੇਰ ਚੇਲੇ ਘਰ ਨੂੰ ਵਾਪਸ ਚਲੇ ਗਏ।
ਪੱਤ੍ਰੀ
1ਅਸੀਂ ਜੋ ਵਿਸ਼ਵਾਸ ਵਿੱਚ ਤਕੜੇ ਹਾਂ ਸਾਨੂੰ ਚਾਹੀਦਾ ਹੈ ਕਿ ਕਮਜ਼ੋਰਾਂ ਦੀਆਂ ਕਮਜ਼ੋਰੀਆਂ ਨੂੰ ਸਹਾਰ ਲਈਏ, ਨਾ ਕੇ ਆਪਣੇ ਆਪ ਨੂੰ ਖੁਸ਼ ਕਰੀਏ। 2ਸਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਨੂੰ ਉਹ ਦੀ ਭਲਿਆਈ ਦੇ ਲਈ ਖੁਸ਼ ਕਰੇ ਤਾਂ ਜੋ ਉਹ ਦੀ ਤਰੱਕੀ ਹੋਵੇ। 3ਕਿਉਂ ਜੋ ਮਸੀਹ ਨੇ ਵੀ ਆਪਣੇ ਆਪ ਨੂੰ ਖੁਸ਼ ਨਹੀਂ ਕੀਤਾ ਪਰ ਜਿਵੇਂ ਲਿਖਿਆ ਹੋਇਆ ਹੈ ਕਿ ਤੇਰੇ ਨਿੰਦਕਾਂ ਦੀਆਂ ਨਿੰਦਿਆ ਮੈਨੂੰ ਸਹਿਣੀ ਪਈ। 4ਕਿਉਂਕਿ ਜੋ ਕੁਝ ਪਹਿਲਾਂ ਲਿਖਿਆ ਗਿਆ ਸੀ, ਉਹ ਸਾਡੀ ਸਿੱਖਿਆ ਦੇ ਲਈ ਲਿਖਿਆ ਗਿਆ ਸੀ ਤਾਂ ਜੋ ਅਸੀਂ ਧੀਰਜ ਤੋਂ ਅਤੇ ਪਵਿੱਤਰ ਬਚਨ ਦੇ ਦਿਲਾਸੇ ਤੋਂ ਆਸ ਰੱਖੀਏ। 5ਅਤੇ ਧੀਰਜ ਅਤੇ ਦਿਲਾਸੇ ਦਾ ਪਰਮੇਸ਼ੁਰ, ਤੁਹਾਨੂੰ ਇਹ ਬਖ਼ਸ਼ੇ ਜੋ ਮਸੀਹ ਯਿਸੂ ਦੇ ਅਨੁਸਾਰ ਆਪੋ ਵਿੱਚ ਮੇਲ ਰੱਖੋ। 6ਤਾਂ ਜੋ ਤੁਸੀਂ ਇੱਕ ਮਨ ਹੋ ਕੇ ਇੱਕ ਜ਼ੁਬਾਨ ਨਾਲ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਅਤੇ ਪਿਤਾ ਦੀ ਵਡਿਆਈ ਕਰੋ। 7ਇਸੇ ਕਾਰਨ ਤੁਸੀਂ ਇੱਕ ਦੂਏ ਨੂੰ ਕਬੂਲ ਕਰੋ ਜਿਵੇਂ ਮਸੀਹ ਨੇ ਵੀ ਤੁਹਾਨੂੰ ਕਬੂਲ ਕੀਤਾ ਤਾਂ ਜੋ ਪਰਮੇਸ਼ੁਰ ਦੀ ਵਡਿਆਈ ਹੋਵੇ।
ਇੰਜੀਲ
27ਜਦੋਂ ਯਿਸੂ ਉੱਥੋਂ ਤੁਰਿਆ ਤਾਂ ਦੋ ਅੰਨ੍ਹੇ ਉਹ ਦੇ ਮਗਰ ਅਵਾਜ਼ਾਂ ਮਾਰਦੇ ਆਏ ਅਤੇ ਬੋਲੇ, ਹੇ ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ! 28ਅਤੇ ਜਦੋਂ ਉਹ ਘਰ ਵਿੱਚ ਗਿਆ ਤਾਂ ਉਹ ਅੰਨ੍ਹੇ ਉਹ ਦੇ ਕੋਲ ਆਏ ਅਤੇ ਯਿਸੂ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਹਾਨੂੰ ਵਿਸ਼ਵਾਸ ਹੈ ਜੋ ਮੈਂ ਇਹ ਕੰਮ ਕਰ ਸਕਦਾ ਹਾਂ? ਉਨ੍ਹਾਂ ਉਸ ਨੂੰ ਆਖਿਆ, ਹਾਂ, ਪ੍ਰਭੂ ਜੀ। 29ਤਦ ਉਹ ਉਨ੍ਹਾਂ ਦੀਆਂ ਅੱਖਾਂ ਨੂੰ ਛੂਹ ਕੇ ਬੋਲਿਆ, ਜਿਸ ਤਰ੍ਹਾਂ ਤੁਹਾਡਾ ਵਿਸ਼ਵਾਸ ਹੈ ਤੁਹਾਡੇ ਲਈ ਓਸੇ ਤਰ੍ਹਾਂ ਹੋਵੇ। 30ਅਤੇ ਉਨ੍ਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਤਾਂ ਯਿਸੂ ਨੇ ਤਗੀਦ ਨਾਲ ਉਨ੍ਹਾਂ ਨੂੰ ਆਖਿਆ, ਖ਼ਬਰਦਾਰ, ਕੋਈ ਨਾ ਜਾਣੇ! 31ਪਰ ਉਨ੍ਹਾਂ ਨੇ ਜਾ ਕੇ ਉਸ ਸਾਰੇ ਦੇਸ ਵਿੱਚ ਉਸ ਦੀ ਚਰਚਾ ਕੀਤੀ। 32ਫਿਰ ਉਨ੍ਹਾਂ ਦੇ ਬਾਹਰ ਨਿੱਕਲਦਿਆਂ ਹੀ, ਲੋਕ ਇੱਕ ਗੂੰਗੇ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ, ਯਿਸੂ ਦੇ ਕੋਲ ਲਿਆਏ। 33ਅਤੇ ਜਦੋਂ ਭੂਤ ਕੱਢਿਆ ਗਿਆ ਤਦ ਗੂੰਗਾ ਬੋਲਣ ਲੱਗ ਪਿਆ ਅਤੇ ਭੀੜ ਅਚਰਜ਼ ਮੰਨ ਕੇ ਆਖਣ ਲੱਗੀ ਕਿ ਇਸਰਾਏਲ ਵਿੱਚ ਇਸ ਤਰ੍ਹਾਂ ਕਦੀ ਨਹੀਂ ਵੇਖਿਆ। 34ਪਰ ਫ਼ਰੀਸੀਆਂ ਨੇ ਕਿਹਾ, ਉਹ ਤਾਂ ਭੂਤਾਂ ਦੇ ਸਰਦਾਰ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ। 35ਯਿਸੂ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਹੋਇਆ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਦੂਰ ਕਰਦਾ ਹੋਇਆ ਸਾਰੇ ਨਗਰਾਂ ਅਤੇ ਪਿੰਡਾਂ ਵਿੱਚ ਫਿਰਿਆ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੁਲਾਈ 26 ਸਿਵਲ ਕੈਲੰਡਰ ਦਾ ਅਗਸਤ 8 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ