Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 9

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 9 ਅਗਸਤ 2027

ਸੋਮਵਾਰ · ਆਮ ਸਮੇਂ ਦਾ 19ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 19ਵੇਂ ਹਫ਼ਤੇ ਦਾ ਸੋਮਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਸਲੀਬ ਦੀ ਸੰਤ ਟੇਰੇਸਾ ਬੈਨੇਡਿਕਟਾ (ਐਡਿਥ ਸ਼ਟਾਈਨ), ਕੁਆਰੀ ਅਤੇ ਸ਼ਹੀਦ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਬਿਵ 10:12–22

12ਹੇ ਇਸਰਾਏਲ, ਹੁਣ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਤੋਂ ਹੋਰ ਕੀ ਚਾਹੁੰਦਾ ਹੈ, ਸਿਰਫ਼ ਇਹ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈਅ ਮੰਨੋ, ਉਸ ਦੇ ਸਾਰੇ ਰਾਹਾਂ ਉੱਤੇ ਚੱਲੋ, ਉਸ ਨਾਲ ਪ੍ਰੇਮ ਰੱਖੋ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ। 13ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਨੂੰ ਮੰਨੋ ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਤੁਹਾਡੀ ਭਲਿਆਈ ਲਈ ਹੁਕਮ ਦਿੰਦਾ ਹਾਂ। 14ਵੇਖੋ, ਅਕਾਸ਼ ਸਗੋਂ ਅਕਾਸ਼ਾਂ ਦਾ ਅਕਾਸ਼ ਅਤੇ ਧਰਤੀ ਅਤੇ ਜੋ ਕੁਝ ਉਸ ਵਿੱਚ ਹੈ, ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਹੈ। 15ਸਿਰਫ਼ ਤੁਹਾਡੇ ਪੁਰਖਿਆਂ ਨਾਲ ਪ੍ਰਸੰਨ ਹੋ ਕੇ ਯਹੋਵਾਹ ਉਨ੍ਹਾਂ ਨਾਲ ਪ੍ਰੇਮ ਕਰਦਾ ਸੀ ਅਤੇ ਉਨ੍ਹਾਂ ਦੇ ਬਾਅਦ ਉਨ੍ਹਾਂ ਦੇ ਵੰਸ਼ ਅਰਥਾਤ ਤੁਹਾਨੂੰ ਸਾਰੇ ਲੋਕਾਂ ਵਿੱਚੋਂ ਚੁਣ ਲਿਆ, ਜਿਵੇਂ ਅੱਜ ਦੇ ਦਿਨ ਹੈ। 16ਆਪਣੇ ਮਨਾਂ ਦੀ ਸੁੰਨਤ ਕਰਾਓ ਅਤੇ ਅੱਗੇ ਨੂੰ ਹਠੀਲੇ ਨਾ ਬਣੋ, 17ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਪਰਮੇਸ਼ੁਰਾਂ ਦਾ ਪਰਮੇਸ਼ੁਰ ਹੈ ਅਤੇ ਪ੍ਰਭੂਆਂ ਦਾ ਪ੍ਰਭੂ ਹੈ। ਉਹ ਮਹਾਨ, ਸ਼ਕਤੀਮਾਨ ਅਤੇ ਭੈਅ ਦਾਇਕ ਪਰਮੇਸ਼ੁਰ ਹੈ, ਜਿਹੜਾ ਕਿਸੇ ਦਾ ਪੱਖਪਾਤ ਨਹੀਂ ਕਰਦਾ ਅਤੇ ਨਾ ਕਿਸੇ ਤੋਂ ਰਿਸ਼ਵਤ ਲੈਂਦਾ ਹੈ। 18ਉਹ ਯਤੀਮ ਅਤੇ ਵਿਧਵਾ ਦਾ ਨਿਆਂ ਕਰਦਾ ਹੈ ਅਤੇ ਪਰਦੇਸੀ ਨਾਲ ਪ੍ਰੇਮ ਰੱਖਦਾ ਹੈ ਕਿ ਉਸ ਨੂੰ ਰੋਟੀ ਅਤੇ ਕੱਪੜਾ ਦੇਵੇ। 19ਤੁਸੀਂ ਵੀ ਪਰਦੇਸੀ ਨਾਲ ਪ੍ਰੇਮ ਰੱਖੋ ਕਿਉਂ ਜੋ ਤੁਸੀਂ ਵੀ ਮਿਸਰ ਦੇਸ਼ ਵਿੱਚ ਪਰਦੇਸੀ ਸੀ। 20ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈਅ ਮੰਨੋ, ਉਸੇ ਦੀ ਉਪਾਸਨਾ ਕਰੋ, ਉਸ ਦੇ ਨਾਲ ਲੱਗੇ ਰਹੋ ਅਤੇ ਉਸੇ ਦੇ ਨਾਮ ਉੱਤੇ ਸਹੁੰ ਖਾਓ। 21ਉਹ ਹੀ ਤੁਹਾਡੀ ਮਹਿਮਾ ਦੇ ਯੋਗ ਹੈ। ਉਹ ਤੁਹਾਡਾ ਪਰਮੇਸ਼ੁਰ ਹੈ, ਜਿਸ ਨੇ ਤੁਹਾਡੇ ਲਈ ਇਹ ਵੱਡੇ ਅਤੇ ਭਿਆਨਕ ਕੰਮ ਕੀਤੇ ਹਨ, ਜਿਹੜੇ ਤੁਸੀਂ ਆਪਣੀਆਂ ਅੱਖਾਂ ਨਾਲ ਵੇਖੇ ਹਨ। 22ਤੁਹਾਡੇ ਪਿਉ-ਦਾਦੇ ਜਦ ਮਿਸਰ ਵਿੱਚ ਗਏ ਤਦ ਉਹ ਸੱਤਰ ਪ੍ਰਾਣੀ ਹੀ ਸਨ, ਅਤੇ ਹੁਣ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਇਆ ਹੈ।

ਜਵਾਬੀ ਭਜਨ

ਜ਼ਬੂ 147:12–15, 19–20

12ਹੇ ਯਰੂਸ਼ਲਮ, ਯਹੋਵਾਹ ਦਾ ਜਸ ਗਾ, ਹੇ ਸੀਯੋਨ, ਆਪਣੇ ਪਰਮੇਸ਼ੁਰ ਦੀ ਉਸਤਤ ਕਰ! 13ਉਹ ਨੇ ਤਾਂ ਤੇਰੇ ਫਾਟਕਾਂ ਦੇ ਅਰਲਾਂ ਨੂੰ ਤਕੜਾ ਕੀਤਾ, ਉਹ ਨੇ ਤੇਰੇ ਵਿੱਚ ਤੇਰੇ ਬੱਚਿਆਂ ਨੂੰ ਬਰਕਤ ਦਿੱਤੀ ਹੈ। 14ਉਹ ਤੇਰੀਆਂ ਹੱਦਾਂ ਵਿੱਚ ਸੁਲਾਹ ਰੱਖਦਾ ਹੈ, ਉਹ ਤੈਨੂੰ ਮੈਦੇ ਵਾਲੀ ਕਣਕ ਨਾਲ ਰਜਾਉਂਦਾ ਹੈ। 15ਉਹ ਆਪਣਾ ਹੁਕਮ ਧਰਤੀ ਉੱਤੇ ਭੇਜਦਾ ਹੈ, ਉਹ ਦਾ ਬਚਨ ਬਹੁਤ ਤੇਜ ਦੌੜਦਾ ਹੈ। 19ਉਹ ਯਾਕੂਬ ਨੂੰ ਆਪਣੇ ਹੁਕਮ, ਇਸਰਾਏਲ ਨੂੰ ਆਪਣੀਆਂ ਬਿਧੀਆਂ ਤੇ ਨਿਆਂ ਦੱਸਦਾ ਹੈ। 20ਉਹ ਨੇ ਕਿਸੇ ਹੋਰ ਕੌਮ ਨਾਲ ਅਜਿਹਾ ਨਹੀਂ ਕੀਤਾ, ਅਤੇ ਉਹ ਦੇ ਨਿਆਂਵਾਂ ਨੂੰ ਉਨ੍ਹਾਂ ਨੇ ਜਾਣਿਆ ਵੀ ਨਹੀਂ। ਹਲਲੂਯਾਹ!

ਇੰਜੀਲ

ਮੱਤੀ 17:22–27

22ਜਦ ਉਹ ਗਲੀਲ ਵਿੱਚ ਇਕੱਠੇ ਹੋਏ, ਯਿਸੂ ਨੇ ਉਨ੍ਹਾਂ ਨੂੰ ਕਿਹਾ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ। 23ਅਤੇ ਉਹ ਉਸ ਨੂੰ ਮਾਰ ਸੁੱਟਣਗੇ ਅਤੇ ਉਹ ਤੀਜੇ ਦਿਨ ਜੀ ਉੱਠੇਗਾ। ਤਦ ਉਹ ਬਹੁਤ ਉਦਾਸ ਹੋਏ। 24ਜਦੋਂ ਉਹ ਕਫ਼ਰਨਾਹੂਮ ਵਿੱਚ ਆਏ ਤਾਂ ਹੈਕਲ ਦੀ ਚੁੰਗੀ ਉਗਰਾਹੁਣ ਵਾਲਿਆਂ ਨੇ ਪਤਰਸ ਦੇ ਕੋਲ ਆ ਕੇ ਕਿਹਾ, ਕੀ ਤੁਹਾਡਾ ਗੁਰੂ ਚੁੰਗੀ ਨਹੀਂ ਦਿੰਦਾ ਹੈ? ਉਹ ਨੇ ਕਿਹਾ, ਹਾਂ ਦਿੰਦਾ ਹੈ। 25ਜਦ ਉਹ ਘਰ ਵਿੱਚ ਆਇਆ ਤਦ ਯਿਸੂ ਨੇ ਅੱਗੋਂ ਹੀ ਉਸ ਨੂੰ ਕਿਹਾ, ਸ਼ਮਊਨ ਤੂੰ ਕੀ ਸਮਝਦਾ ਹੈਂ ਜੋ ਧਰਤੀ ਦੇ ਰਾਜੇ ਕਿਸ ਤੋਂ ਕਰ ਜਾਂ ਮਸੂਲ ਲੈਂਦੇ ਹਨ, ਆਪਣੇ ਪੁੱਤਰਾਂ ਤੋਂ ਜਾਂ ਪਰਾਇਆਂ ਤੋਂ? 26ਤਦ ਉਹ ਬੋਲਿਆ, ਪਰਾਇਆਂ ਤੋਂ, ਤਦ ਯਿਸੂ ਨੇ ਉਹ ਨੂੰ ਆਖਿਆ, ਫੇਰ ਪੁੱਤਰ ਤਾਂ ਮਾਫ਼ ਹੋਏ। 27ਪਰ ਇਸ ਲਈ ਜੋ ਅਸੀਂ ਉਨ੍ਹਾਂ ਲਈ ਠੋਕਰ ਦਾ ਕਾਰਨ ਨਾ ਬਣੀਏ, ਤੂੰ ਜਾ ਕੇ ਝੀਲ ਵਿੱਚ ਕੁੰਡੀ ਸੁੱਟ ਅਤੇ ਜੋ ਮੱਛੀ ਪਹਿਲਾਂ ਨਿੱਕਲੇ ਉਹ ਨੂੰ ਚੁੱਕ ਅਤੇ ਤੂੰ ਉਹ ਦਾ ਮੂੰਹ ਖੋਲ੍ਹ ਕੇ ਇੱਕ ਸਿੱਕਾ ਪਾਏਂਗਾ, ਸੋ ਉਹ ਨੂੰ ਲੈ ਕੇ ਮੇਰੇ ਅਤੇ ਆਪਣੇ ਬਦਲੇ ਉਨ੍ਹਾਂ ਨੂੰ ਦੇ ਦੇਵੀਂ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ