Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 9

ਆਰਥੋਡਾਕਸ ਕੈਲੰਡਰ · 27 ਜੁਲਾਈ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 9 ਅਗਸਤ 2027

ਸੋਮਵਾਰ · ਪੰਤੇਕੁਸਤ ਤੋਂ ਬਾਅਦ ਅੱਠਵਾਂ ਹਫ਼ਤਾ · ਸੁਰ 6

ਤਿਉਹਾਰ ਅਤੇ ਸੰਤ

Holy Great Martyr and Healer Panteleimon († 305)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

1 ਕੁਰਿੰਥੀ 9:13–18

13ਕੀ ਤੁਸੀਂ ਇਹ ਨਹੀਂ ਜਾਣਦੇ, ਜਿਹੜੇ ਪਵਿੱਤਰ ਸੇਵਾ ਕਰਦੇ ਹਨ ਉਹ ਹੈਕਲ ਦੇ ਚੜ੍ਹਾਵੇ ਵਿੱਚੋਂ ਹੀ ਖਾਂਦੇ ਹਨ ਅਤੇ ਜਿਹੜੇ ਜਗਵੇਦੀ ਦੀ ਸੇਵਾ ਕਰਦੇ ਹਨ ਉਹ ਜਗਵੇਦੀ ਵਿੱਚ ਹਿੱਸੇਦਾਰ ਹਨ। 14ਇਸੇ ਪ੍ਰਕਾਰ ਪ੍ਰਭੂ ਨੇ ਖੁਸ਼ਖਬਰੀ ਦੇ ਪ੍ਰਚਾਰਕਾਂ ਲਈ ਵੀ ਇਹ ਠਹਿਰਾਇਆ ਹੈ, ਜੋ ਉਹ ਖੁਸ਼ਖਬਰੀ ਤੋਂ ਹੀ ਗੁਜ਼ਾਰਾ ਕਰਨ। 15ਪਰ ਮੈਂ ਇਨ੍ਹਾਂ ਰੀਤਾਂ ਵਿੱਚੋਂ ਕਿਸੇ ਨੂੰ ਵਰਤਿਆ ਨਹੀਂ ਅਤੇ ਮੈਂ ਇਹ ਗੱਲਾਂ ਇਸ ਕਰਕੇ ਨਹੀਂ ਲਿਖੀਆਂ ਜੋ ਮੇਰੇ ਲਈ ਇਉਂ ਹੋਵੇ ਕਿਉਂ ਜੋ ਮੇਰੇ ਲਈ ਇਸ ਨਾਲੋਂ ਮਰਨਾ ਹੀ ਚੰਗਾ ਹੈ ਜੋ ਮੇਰੇ ਇਸ ਘਮੰਡ ਨੂੰ ਕੋਈ ਵਿਅਰਥ ਕਰੇ। 16ਭਾਵੇਂ ਮੈਂ ਖੁਸ਼ਖਬਰੀ ਸੁਣਾਵਾਂ ਤਾਂ ਵੀ ਮੇਰਾ ਕੋਈ ਘਮੰਡ ਨਹੀਂ ਇਸ ਕਰਕੇ ਜੋ ਇਹ ਤਾਂ ਮੇਰੇ ਲਈ ਜ਼ਰੂਰੀ ਹੈ। ਹਾਏ ਮੇਰੇ ਉੱਤੇ ਜੇ ਮੈਂ ਖੁਸ਼ਖਬਰੀ ਨਾ ਸੁਣਾਵਾਂ! 17ਇਸ ਲਈ ਕੀ ਜੇ ਮੈਂ ਇਹ ਕੰਮ ਆਪਣੀ ਹੀ ਮਰਜ਼ੀ ਨਾਲ ਕਰਦਾ ਹਾਂ ਤਾਂ ਮੇਰੇ ਲਈ ਫਲ ਹੈ ਪਰ ਜੇ ਆਪਣੀ ਮਰਜ਼ੀ ਤੋਂ ਬਿਨ੍ਹਾਂ ਤਾਂ ਭੰਡਾਰੀਪਣ ਮੈਨੂੰ ਸੌਂਪਿਆ ਗਿਆ ਹੈ। 18ਤਾਂ ਮੇਰੇ ਲਈ ਕੀ ਫਲ ਹੈ? ਇਹ, ਕਿ ਜਦ ਮੈਂ ਖੁਸ਼ਖਬਰੀ ਸੁਣਾਵਾਂ ਤਾਂ ਖੁਸ਼ਖਬਰੀ ਨੂੰ ਮੁਫ਼ਤ ਰੱਖਾਂ ਤਾਂ ਜੋ ਖੁਸ਼ਖਬਰੀ ਵਿੱਚ ਜੋ ਮੇਰਾ ਹੱਕ ਹੈ ਮੈਂ ਉਹ ਨੂੰ ਪੂਰਾ ਨਾ ਕਰਾਂ।

ਪੱਤ੍ਰੀ (ਸੰਤ ਪੈਂਤੇਲੇਈਮੋਨ ਲਈ)

2 ਤਿਮ 2:1–10

1ਉਪਰੰਤ ਹੇ ਮੇਰੇ ਪੁੱਤਰ, ਤੂੰ ਉਸ ਕਿਰਪਾ ਨਾਲ ਜੋ ਮਸੀਹ ਯਿਸੂ ਵਿੱਚ ਹੈ ਤਕੜਾ ਹੋ। 2ਅਤੇ ਜਿਹੜੀਆਂ ਗੱਲਾਂ ਤੂੰ ਬਹੁਤਿਆਂ ਗਵਾਹਾਂ ਦੇ ਸਾਹਮਣੇ ਮੇਰੇ ਕੋਲੋਂ ਸੁਣੀਆਂ, ਅਜਿਹਿਆਂ ਵਿਸ਼ਵਾਸਯੋਗ ਮਨੁੱਖਾਂ ਨੂੰ ਸੌਂਪ ਜਿਹੜੇ ਹੋਰਨਾਂ ਨੂੰ ਵੀ ਸਿੱਖਿਆ ਦੇਣ ਯੋਗ ਹੋਣ। 3ਮਸੀਹ ਯਿਸੂ ਦੇ ਚੰਗੇ ਸਿਪਾਹੀ ਵਾਂਗੂੰ ਮੇਰੇ ਨਾਲ ਦੁੱਖ ਝੱਲ। 4ਕੋਈ ਸਿਪਾਹਗਰੀ ਕਰਦਾ ਹੋਇਆ ਆਪਣੇ ਆਪ ਨੂੰ ਸੰਸਾਰ ਦੇ ਕੰਮਾਂ ਵਿੱਚ ਨਹੀਂ ਫਸਾਉਂਦਾ ਕਿਉਂ ਜੋ ਆਪਣੀ ਭਰਤੀ ਕਰਨ ਵਾਲੇ ਨੂੰ ਪਰਸੰਨ ਕਰੇ। 5ਫੇਰ ਜੇ ਕੋਈ ਮੈਦਾਨ ਵਿੱਚ ਖੇਡੇ ਤਾਂ ਜਦੋਂ ਤੱਕ ਉਹ ਨਿਯਮਾਂ ਅਨੁਸਾਰ ਨਾ ਖੇਡੇ ਉਹ ਨੂੰ ਮੁਕਟ ਨਹੀਂ ਮਿਲਦਾ। 6ਕਿਸਾਨ ਜਿਹੜਾ ਮਿਹਨਤ ਕਰਦਾ ਹੈ ਪਹਿਲਾਂ ਉਸੇ ਨੂੰ ਫ਼ਸਲ ਵਿੱਚੋਂ ਹਿੱਸਾ ਮਿਲਣਾ ਚਾਹੀਦਾ ਹੈ। 7ਜੋ ਮੈਂ ਆਖਦਾ ਹਾਂ ਉਹ ਦਾ ਧਿਆਨ ਰੱਖ, ਕਿਉਂ ਜੋ ਪ੍ਰਭੂ ਤੈਨੂੰ ਸਾਰੀਆਂ ਗੱਲਾਂ ਦੀ ਸਮਝ ਦੇਵੇਗਾ। 8ਯਿਸੂ ਮਸੀਹ, ਜਿਹੜਾ ਦਾਊਦ ਦੀ ਪੀਹੜੀ ਵਿੱਚੋਂ ਹੈ, ਜੋ ਮੇਰੀ ਖੁਸ਼ਖਬਰੀ ਦੇ ਅਨੁਸਾਰ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਉਹ ਨੂੰ ਚੇਤੇ ਰੱਖ। 9ਜਿਸ ਦੇ ਲਈ ਮੈਂ ਅਪਰਾਧੀ ਵਾਂਗੂੰ ਬੰਧਨਾਂ ਤੱਕ ਦਾ ਦੁੱਖ ਭੋਗਦਾ ਹਾਂ, ਪਰੰਤੂ ਪਰਮੇਸ਼ੁਰ ਦਾ ਬਚਨ ਬੰਧਨਾਂ ਵਿੱਚ ਨਹੀਂ ਹੈ। 10ਇਸ ਕਾਰਨ ਮੈਂ ਚੁਣਿਆਂ ਹੋਇਆਂ ਲਈ ਸੱਭੋ ਕੁਝ ਸਹਿੰਦਾ ਹਾਂ ਕਿ ਉਹ ਵੀ ਉਸ ਮੁਕਤੀ ਨੂੰ ਜਿਹੜੀ ਮਸੀਹ ਯਿਸੂ ਵਿੱਚ ਹੈ, ਸਦੀਪਕ ਮਹਿਮਾ ਨਾਲ ਪ੍ਰਾਪਤ ਕਰਨ।

ਇੰਜੀਲ

ਮੱਤੀ 16:1–6

1ਫ਼ਰੀਸੀਆਂ ਅਤੇ ਸਦੂਕੀਆਂ ਨੇ ਕੋਲ ਆ ਕੇ ਯਿਸੂ ਨੂੰ ਪਰਖਣ ਲਈ ਉਸ ਅੱਗੇ ਬੇਨਤੀ ਕੀਤੀ ਜੋ ਸਵਰਗ ਵੱਲੋਂ ਕੋਈ ਨਿਸ਼ਾਨ ਵਿਖਾ। 2ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਜਦੋਂ ਸ਼ਾਮ ਹੁੰਦੀ ਹੈ ਤਾਂ ਤੁਸੀਂ ਕਹਿੰਦੇ ਹੋ ਜੋ ਭਲਕੇ ਮੌਸਮ ਸਾਫ਼ ਰਹੇਗਾ, ਕਿਉਂਕਿ ਅਕਾਸ਼ ਲਾਲ ਹੈ। 3ਅਤੇ ਸਵੇਰ ਨੂੰ ਆਖਦੇ ਹੋ, ਅੱਜ ਹਨੇਰੀ ਵਗੇਗੀ ਕਿਉਂਕਿ ਅਕਾਸ਼ ਲਾਲ ਅਤੇ ਗਹਿਰਾ ਹੈ। ਅਕਾਸ਼ ਦੇ ਚਿੰਨ੍ਹਾਂ ਦੀ ਜਾਚ ਕਰਨੀ ਤੁਹਾਨੂੰ ਆਉਂਦੀ ਹੈ, ਪਰ ਸਮਿਆਂ ਦੇ ਨਿਸ਼ਾਨ ਪਹਿਚਾਣ ਨਹੀਂ ਸਕਦੇ। 4ਇਸ ਪੀੜ੍ਹੀ ਦੇ ਬੁਰੇ ਅਤੇ ਹਰਾਮਕਾਰ ਲੋਕ ਨਿਸ਼ਾਨ ਚਾਹੁੰਦੇ ਹਨ, ਪਰ ਯੂਨਾਹ ਦੇ ਨਿਸ਼ਾਨ ਬਿਨ੍ਹਾਂ ਉਨ੍ਹਾਂ ਨੂੰ ਹੋਰ ਕੋਈ ਨਿਸ਼ਾਨ ਨਾ ਦਿੱਤਾ ਜਾਵੇਗਾ ਅਤੇ ਉਹ ਉਨ੍ਹਾਂ ਨੂੰ ਛੱਡ ਕੇ ਚੱਲਿਆ ਗਿਆ। 5ਚੇਲੇ ਪਾਰ ਪਹੁੰਚੇ ਪਰ ਰੋਟੀ ਲੈਣੀ ਭੁੱਲ ਗਏ ਸਨ। 6ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਖ਼ਬਰਦਾਰ, ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਬਚੋ।

ਇੰਜੀਲ (ਸੰਤ ਪੈਂਤੇਲੇਈਮੋਨ ਲਈ)

ਯੂਹ 15:17–16:2

17ਇੱਕ ਦੂਜੇ ਨਾਲ ਪਿਆਰ ਕਰੋ, ਇਹ ਮੇਰਾ ਤੁਹਾਨੂੰ ਹੁਕਮ ਹੈ। 18ਜੇਕਰ ਸੰਸਾਰ ਤੁਹਾਡੇ ਨਾਲ ਨਫ਼ਰਤ ਕਰਦਾ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਸੰਸਾਰ ਨੇ ਮੇਰੇ ਨਾਲ ਵੀ ਨਫ਼ਰਤ ਕਰਦਾ ਸੀ। 19ਜੇਕਰ ਤੁਸੀਂ ਸੰਸਾਰ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਗੂੰ ਪਿਆਰ ਕਰਦੀ। ਪਰ ਤੁਸੀਂ ਸੰਸਾਰ ਦੇ ਨਹੀਂ ਹੋ ਕਿਉਂਕਿ ਮੈਂ ਤੁਹਾਨੂੰ ਇਸ ਸੰਸਾਰ ਵਿੱਚੋਂ ਚੁਣਿਆ ਹੈ ਇਸੇ ਕਾਰਣ ਸੰਸਾਰ ਨੇ ਤੁਹਾਡੇ ਤੋਂ ਨਫ਼ਰਤ ਕੀਤੀ। 20ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਕਸ਼ਟ ਦੇਣਗੇ। ਜੇਕਰ ਉਨ੍ਹਾਂ ਨੇ ਮੇਰੇ ਬਚਨ ਨੂੰ ਮੰਨਿਆ, ਉਹ ਤੁਹਾਡੇ ਬਚਨ ਦੀ ਵੀ ਪਾਲਣਾ ਕਰਣਗੇ। 21ਪਰ ਇਹ ਸਭ ਕੁਝ ਮੇਰੇ ਨਾਮ ਦੇ ਕਾਰਣ ਲੋਕ ਤੁਹਾਡੇ ਨਾਲ ਕਰਨਗੇ ਕਿਉਂਕਿ ਉਹ ਉਸ ਨੂੰ ਨਹੀਂ ਜਾਣਦੇ ਜਿਸ ਨੇ ਮੈਨੂੰ ਭੇਜਿਆ ਹੈ। 22ਜੇਕਰ ਮੈਂ ਨਾ ਆਇਆ ਹੁੰਦਾ ਅਤੇ ਇਸ ਦੁਨੀਆਂ ਦੇ ਲੋਕਾਂ ਨਾਲ ਗੱਲ ਨਾ ਕੀਤੀ ਹੁੰਦੀ, ਤਾਂ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਹੁਣ ਮੈਂ ਉਨ੍ਹਾਂ ਨੂੰ ਕਿਹਾ ਹੈ, ਹੁਣ ਉਨ੍ਹਾਂ ਕੋਲ ਆਪਣੇ ਪਾਪਾਂ ਲਈ ਕੋਈ ਬਹਾਨਾ ਨਹੀਂ ਹੈ। 23ਉਹ ਵਿਅਕਤੀ ਜੋ ਮੇਰੇ ਨਾਲ ਵੈਰ ਕਰਦਾ, ਮੇਰੇ ਪਿਤਾ ਨਾਲ ਵੀ ਵੈਰ ਕਰਦਾ ਹੈ। 24ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਨਹੀਂ ਕੀਤੀਆਂ। ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ। ਪਰ ਹਾਲੇ ਵੀ ਉਹ ਮੇਰੇ ਨਾਲ, ਇਥੋਂ ਤੱਕ ਕਿ ਮੇਰੇ ਪਿਤਾ ਨਾਲ ਵੀ ਵੈਰ ਕਰਦੇ ਹਨ। 25ਪਰ ਇਹ ਇਸ ਲਈ ਹੋਇਆ ਹੈ ਕਿਉਂਕਿ ਜੋ ਭਵਿੱਖਬਾਣੀ ਉਨ੍ਹਾਂ ਦੀ ਬਿਵਸਥਾ ਵਿੱਚ ਲਿਖੀ ਹੋਈ ਸੱਚ ਹੋ ਜਾਵੇ। “ਉਨ੍ਹਾਂ ਨੇ ਬਿਨ੍ਹਾਂ ਕਾਰਨ ਤੋਂ ਮੇਰੇ ਨਾਲ ਨਫ਼ਰਤ ਕੀਤੀ।” 26ਮੈਂ ਤੁਹਾਨੂੰ ਪਿਤਾ ਵੱਲੋਂ ਸਹਾਇਕ ਭੇਜਾਂਗਾ। ਉਹ ਸਹਾਇਕ ਸੱਚ ਦਾ ਆਤਮਾ ਹੈ ਜੋ ਪਿਤਾ ਕੋਲੋਂ ਆਉਂਦਾ ਹੈ। ਜਦੋਂ ਉਹ ਆਵੇਗਾ ਤਾਂ ਉਹ ਮੇਰੇ ਹੱਕ ਵਿੱਚ ਗਵਾਹੀ ਦੇਵੇਗਾ। 27ਅਤੇ ਤੁਸੀਂ ਵੀ ਮੇਰੇ ਗਵਾਹ ਹੋਵੋਗੇ ਕਿਉਂਕਿ ਤੁਸੀਂ ਸ਼ੁਰੂ ਤੋਂ ਮੇਰੇ ਨਾਲ ਹੋ। 16:1ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਠੋਕਰ ਨਾ ਖਾਓ। 2ਲੋਕ ਤੁਹਾਨੂੰ ਪ੍ਰਾਰਥਨਾ ਘਰ ਤੋਂ ਬਾਹਰ ਕੱਢ ਦੇਣਗੇ। ਹਾਂ, ਸਮਾਂ ਆਉਂਦਾ ਹੈ ਜਦੋਂ ਲੋਕ ਇਹ ਸਮਝਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੁਲਾਈ 27 ਸਿਵਲ ਕੈਲੰਡਰ ਦਾ ਅਗਸਤ 9 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ