Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 10

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 10 ਅਗਸਤ 2027

ਮੰਗਲਵਾਰ · ਆਮ ਸਮੇਂ ਦਾ 19ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਸੰਤ ਲਾਰੈਂਸ, ਡੀਕਨ ਅਤੇ ਸ਼ਹੀਦ

ਤਿਉਹਾਰ · ਉਪਾਸਨਾ ਦਾ ਰੰਗ: ਲਾਲ

ਦਿਨ ਦੇ ਪਾਠ

ਪਹਿਲਾ ਪਾਠ

2 ਕੁਰਿੰਥੀ 9:6–10

6ਪਰ ਗੱਲ ਇਹ ਹੈ ਕਿ ਜਿਹੜਾ ਘੱਟ ਬੀਜਦਾ ਹੈ ਉਹ ਘੱਟ ਵੱਢੇਗਾ ਅਤੇ ਜਿਹੜਾ ਖੁੱਲ੍ਹੇ ਦਿਲ ਨਾਲ ਬੀਜਦਾ ਹੈ ਉਹ ਖੁੱਲ੍ਹੇ ਦਿਲ ਨਾਲ ਵੱਢੇਗਾ। 7ਹਰੇਕ ਜਿਸ ਤਰ੍ਹਾਂ ਉਹ ਨੇ ਦਿਲ ਵਿੱਚ ਧਾਰਿਆ ਹੈ ਉਸੇ ਤਰ੍ਹਾਂ ਕਰੇ, ਰੰਜ ਨਾਲ ਅਥਵਾ ਲਚਾਰੀ ਨਾਲ ਨਹੀਂ, ਕਿਉਂ ਜੋ ਪਰਮੇਸ਼ੁਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ। 8ਅਤੇ ਪਰਮੇਸ਼ੁਰ ਤੁਹਾਡੇ ਉੱਤੇ ਸਾਰੀ ਕਿਰਪਾ ਬਹੁਤੀ ਕਰ ਸਕਦਾ ਹੈ ਜੋ ਹਰ ਪਰਕਾਰ ਨਾਲ ਸਦਾ ਸਭ ਕੁਝ ਤੁਹਾਡੇ ਕੋਲ ਹੋਵੇ ਕਿ ਹਰ ਚੰਗੇ ਕੰਮ ਲਈ ਤੁਹਾਡੇ ਕੋਲ ਭਰਪੂਰੀ ਵੀ ਹੋਵੇ। 9ਜਿਵੇਂ ਲਿਖਿਆ ਹੋਇਆ ਹੈ - ਉਸ ਨੇ ਖਿਲਾਰਿਆ ਅਤੇ ਕੰਗਾਲਾਂ ਨੂੰ ਦਿੱਤਾ ਅਤੇ ਉਸ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ। 10ਅਤੇ ਜਿਹੜਾ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਲਈ ਰੋਟੀ ਦਿੰਦਾ ਹੈ ਉਹ ਤੁਹਾਨੂੰ ਬੀਜਣ ਲਈ ਬੀਜ ਦੇਵੇਗਾ ਅਤੇ ਉਸ ਨੂੰ ਵਧਾਵੇਗਾ ਅਤੇ ਤੁਹਾਡੇ ਧਾਰਮਿਕਤਾ ਦੇ ਫਲ ਵਿੱਚ ਵਾਧਾ ਕਰੇਗਾ।

ਜਵਾਬੀ ਭਜਨ

ਜ਼ਬੂ 112:1–2, 5–9

1ਹਲਲੂਯਾਹ! ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਦਾ ਭੈਅ ਮੰਨਦਾ ਹੈ, ਉਹ ਉਸ ਦੇ ਹੁਕਮਾਂ ਵਿੱਚ ਬਹੁਤ ਮਗਨ ਰਹਿੰਦਾ ਹੈ। 2ਉਹ ਦੀ ਅੰਸ ਧਰਤੀ ਉੱਤੇ ਬਲਵਾਨ ਹੋਵੇਗੀ, ਸਚਿਆਰਾਂ ਦੀ ਪੀੜ੍ਹੀ ਮੁਬਾਰਕ ਹੋਵੇਗੀ। 5ਉਸ ਮਨੁੱਖ ਦਾ ਭਲਾ ਹੁੰਦਾ ਹੈ ਜਿਹੜਾ ਦਯਾਵਾਨ ਤੇ ਉਧਾਰ ਦੇਣ ਵਾਲਾ ਹੈ, ਉਹ ਆਪਣੇ ਕੰਮਾਂ ਨੂੰ ਇਨਸਾਫ਼ ਨਾਲ ਚਲਾਏਗਾ। 6ਉਹ ਕਦੀ ਵੀ ਨਾ ਡੋਲੇਗਾ, ਧਰਮੀ ਸਦਾ ਦੀ ਯਾਦਗੀਰੀ ਲਈ ਹੋਵੇਗਾ। 7ਉਹ ਬੁਰੀ ਖ਼ਬਰ ਤੋਂ ਨਹੀਂ ਡਰਦਾ, ਉਹ ਦਾ ਦਿਲ ਮਜ਼ਬੂਤ ਹੈ, ਉਹ ਦਾ ਭਰੋਸਾ ਯਹੋਵਾਹ ਉੱਤੇ ਹੈ। 8ਉਹ ਦਾ ਮਨ ਤਕੜਾ ਹੈ, ਉਹ ਨਾ ਡੋਲੇਗਾ, ਜਦ ਤੱਕ ਉਹ ਆਪਣੇ ਵਿਰੋਧੀਆਂ ਉੱਤੇ (ਆਪਣੀ ਜਿੱਤ) ਨਾ ਵੇਖੇ। 9ਉਹ ਨੇ ਵੰਡਿਆ, ਉਹ ਨੇ ਕੰਗਾਲਾਂ ਨੂੰ ਦਿੱਤਾ, ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ, ਉਹ ਦਾ ਸਿੰਗ ਪਰਤਾਪ ਨਾਲ ਉੱਚਾ ਕੀਤਾ ਜਾਵੇਗਾ।

ਇੰਜੀਲ

ਯੂਹ 12:24–26

24ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦ ਤੱਕ ਕਣਕ ਦਾ ਦਾਣਾ ਜ਼ਮੀਨ ਵਿੱਚ ਗਿਰ ਕੇ ਨਾ ਮਰੇ ਇਕੱਲਾ ਦਾਣਾ ਹੀ ਰਹਿੰਦਾ ਹੈ। ਪਰ ਜੇਕਰ ਇਹ ਮਰਦਾ ਹੈ ਤਾਂ ਇਹ ਬਹੁਤ ਸਾਰਾ ਫਲ ਦਿੰਦਾ ਹੈ। 25ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਕਰਦਾ ਹੈ ਉਹ ਇਸ ਨੂੰ ਗੁਆ ਲਵੇਗਾ। ਪਰ ਇਸ ਦੁਨੀਆਂ ਵਿੱਚ ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਨਹੀਂ ਕਰਦਾ ਇਸ ਨੂੰ ਸਦੀਪਕ ਜੀਵਨ ਲਈ ਬਚਾ ਲਵੇਗਾ। 26ਜਿਹੜਾ ਮਨੁੱਖ ਮੇਰੀ ਸੇਵਾ ਕਰਦਾ ਹੈ, ਉਸ ਨੂੰ ਮੇਰੇ ਮਗਰ ਚੱਲਣਾ ਚਾਹੀਦਾ ਹੈ ਤਦ ਮੇਰਾ ਉਹ ਸੇਵਕ, ਜਿੱਥੇ ਵੀ ਮੈਂ ਹਾਂ, ਮੇਰੇ ਨਾਲ ਹੋਵੇਗਾ। ਜਿਹੜਾ ਮੇਰੀ ਸੇਵਾ ਕਰਦਾ ਹੈ, ਪਿਤਾ ਉਸ ਦਾ ਆਦਰ ਕਰਦਾ ਹੈ।”

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ