ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 10
ਆਰਥੋਡਾਕਸ ਕੈਲੰਡਰ · 28 ਜੁਲਾਈ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 10 ਅਗਸਤ 2027
ਮੰਗਲਵਾਰ · ਪੰਤੇਕੁਸਤ ਤੋਂ ਬਾਅਦ ਅੱਠਵਾਂ ਹਫ਼ਤਾ · ਸੁਰ 6
ਤਿਉਹਾਰ ਅਤੇ ਸੰਤ
Apostles of the 70 and Deacons: Prochorus, Nicanor, Timon and Parmenas (1st C)
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
5ਪਰੰਤੂ ਪਰਮੇਸ਼ੁਰ ਉਹਨਾਂ ਵਿੱਚੋਂ ਬਹੁਤਿਆਂ ਨਾਲ ਖੁਸ਼ ਨਹੀਂ ਸੀ, ਇਸ ਲਈ ਉਹ ਉਜਾੜ ਵਿੱਚ ਹੀ ਮਰ ਗਏ। 6ਅਤੇ ਇਹ ਗੱਲਾਂ ਸਾਡੇ ਲਈ ਨਸੀਹਤ ਬਣੀਆਂ ਕਿ ਅਸੀਂ ਮਾੜੀਆਂ ਗੱਲਾਂ ਦੀਆਂ ਕਾਮਨਾਂ ਨਾ ਕਰੀਏ ਜਿਵੇਂ ਉਹਨਾਂ ਨੇ ਕੀਤੀਆਂ ਸਨ। 7ਅਤੇ ਤੁਸੀਂ ਮੂਰਤੀ ਪੂਜਕ ਨਾ ਹੋਵੇ ਜਿਵੇਂ ਉਹਨਾਂ ਵਿੱਚੋਂ ਕਈ ਬਣ ਗਏ ਸਨ। ਜਿਸ ਪ੍ਰਕਾਰ ਲਿਖਿਆ ਹੋਇਆ ਹੈ “ਜੋ ਉਹ ਲੋਕ ਖਾਣ-ਪੀਣ ਨੂੰ ਬੈਠੇ ਅਤੇ ਹੱਸਣ ਖੇਡਣ ਨੂੰ ਉੱਠੇ।” 8ਅਤੇ ਅਸੀਂ ਹਰਾਮਕਾਰੀ ਨਾ ਕਰੀਏ ਜਿਵੇਂ ਉਹਨਾਂ ਨੇ ਕੀਤੀ ਅਤੇ ਇੱਕੋ ਦਿਨ ਵਿੱਚ ਤੇਈ ਹਜ਼ਾਰ ਮਰ ਗਏ। 9ਅਤੇ ਅਸੀਂ ਪ੍ਰਭੂ ਨੂੰ ਨਾ ਪਰਤਾਈਏ ਜਿਵੇਂ ਉਹਨਾਂ ਨੇ ਪਰਤਾਇਆ ਸੀ ਅਤੇ ਸੱਪਾਂ ਤੋਂ ਨਾਸ ਹੋਏ। 10ਅਤੇ ਤੁਸੀਂ ਬੁੜ-ਬੁੜ ਵੀ ਨਾ ਕਰੋ ਜਿਵੇਂ ਉਹਨਾਂ ਵਿੱਚੋਂ ਕਈਆਂ ਨੇ ਬੁੜ-ਬੁੜ ਕੀਤੀ ਅਤੇ ਮੌਤ ਦੇ ਦੂਤ ਦੁਆਰਾ ਨਸ਼ਟ ਕੀਤੇ ਗਏ। 11ਇਹ ਗੱਲਾਂ ਉਹਨਾਂ ਉੱਤੇ ਨਸੀਹਤ ਦੇ ਲਈ ਵਾਪਰੀਆਂ ਅਤੇ ਸਾਨੂੰ ਮੱਤ ਦੇਣ ਲਈ ਲਿਖੀਆਂ ਹੋਈਆਂ ਹਨ, ਅਸੀਂ ਸੰਸਾਰ ਦੇ ਅੰਤ ਵਿੱਚ ਰਹਿ ਰਹੇ ਹਾਂ। 12ਗੱਲ ਇਹ ਹੈ ਜੋ ਕੋਈ ਆਪਣੇ ਆਪ ਨੂੰ ਮਜ਼ਬੂਤ ਸਮਝਦਾ ਹੈ, ਸੋ ਸੁਚੇਤ ਰਹੇ ਜੋ ਉਹ ਕਿਤੇ ਡਿੱਗ ਨਾ ਪਵੇ।
ਇੰਜੀਲ
6ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਖ਼ਬਰਦਾਰ, ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਬਚੋ। 7ਅਤੇ ਉਹ ਆਪਸ ਵਿੱਚ ਵਿਚਾਰ ਕਰ ਕੇ ਆਖਣ ਲੱਗੇ ਕਿ ਅਸੀਂ ਜੋ ਰੋਟੀ ਨਹੀਂ ਲਿਆਏ, ਇਸ ਲਈ ਉਹ ਅਜਿਹਾ ਆਖਦਾ ਹੈ। 8ਪਰ ਯਿਸੂ ਨੇ ਇਹ ਜਾਣ ਕੇ ਕਿਹਾ, ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਆਪਸ ਵਿੱਚ ਕਿਉਂ ਵਿਚਾਰ ਕਰਦੇ ਹੋ ਜੋ ਸਾਡੇ ਕੋਲ ਰੋਟੀ ਨਹੀਂ? 9ਭਲਾ, ਤੁਹਾਨੂੰ ਹੁਣ ਵੀ ਸਮਝ ਨਹੀਂ ਆਈ ਅਤੇ ਤੁਹਾਨੂੰ ਯਾਦ ਨਹੀਂ ਮੈਂ ਪੰਜ ਰੋਟੀਆਂ ਨਾਲ ਪੰਜ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ ਅਤੇ ਤੁਸੀਂ ਬਚੇ ਹੋਏ ਭੋਜਨ ਨਾਲ ਭਰੀਆਂ ਕਿੰਨੀਆਂ ਟੋਕਰੀਆਂ ਚੁੱਕੀਆਂ ਸਨ? 10ਅਤੇ ਕੀ ਤੁਹਾਨੂੰ ਯਾਦ ਨਹੀਂ ਮੈਂ ਸੱਤ ਰੋਟੀਆਂ ਨਾਲ ਚਾਰ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ, ਅਤੇ ਤੁਸੀਂ ਬਚੇ ਹੋਏ ਭੋਜਨ ਨਾਲ ਭਰੇ ਕਿੰਨ੍ਹੇ ਟੋਕਰੇ ਚੁੱਕੇ ਸਨ? 11ਤੁਸੀਂ ਕਿਉਂ ਨਹੀਂ ਸਮਝਦੇ ਕਿ ਮੈਂ ਤੁਹਾਨੂੰ ਰੋਟੀਆਂ ਦੀ ਗੱਲ ਨਹੀਂ ਆਖੀ ਪਰ ਇਹ ਕਿ ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਬਚੋ? 12ਤਦ ਉਹ ਸਮਝੇ ਕਿ ਉਸ ਨੇ ਰੋਟੀ ਦੇ ਖ਼ਮੀਰ ਤੋਂ ਨਹੀਂ ਸਗੋਂ ਫ਼ਰੀਸੀਆਂ ਅਤੇ ਸਦੂਕੀਆਂ ਦੀ ਸਿੱਖਿਆ ਤੋਂ ਹੁਸ਼ਿਆਰ ਰਹਿਣ ਨੂੰ ਆਖਿਆ ਸੀ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੁਲਾਈ 28 ਸਿਵਲ ਕੈਲੰਡਰ ਦਾ ਅਗਸਤ 10 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ