Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 11

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 11 ਅਗਸਤ 2027

ਬੁੱਧਵਾਰ · ਆਮ ਸਮੇਂ ਦਾ 19ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 19ਵੇਂ ਹਫ਼ਤੇ ਦਾ ਬੁੱਧਵਾਰ

ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ

ਸੰਤ ਕਲੇਅਰ, ਕੁਆਰੀ · ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਬਿਵ 34:1–12

1ਮੂਸਾ ਮੋਆਬ ਦੇ ਮੈਦਾਨ ਤੋਂ ਨਬੋ ਪਰਬਤ ਨੂੰ ਪਿਸਗਾਹ ਚੋਟੀ ਉੱਤੇ ਚੜ੍ਹ ਗਿਆ, ਜਿਹੜਾ ਯਰੀਹੋ ਦੇ ਅੱਗੇ ਹੈ ਅਤੇ ਯਹੋਵਾਹ ਨੇ ਉਸ ਨੂੰ ਦਾਨ ਤੱਕ ਗਿਲਆਦ ਦਾ ਸਾਰਾ ਦੇਸ਼ ਵਿਖਾਇਆ 2ਅਤੇ ਸਾਰਾ ਨਫ਼ਤਾਲੀ, ਇਫ਼ਰਾਈਮ ਅਤੇ ਮਨੱਸ਼ਹ ਦਾ ਦੇਸ਼ ਅਤੇ ਪੱਛਮ ਦੇ ਸਮੁੰਦਰ ਤੱਕ ਯਹੂਦਾਹ ਦਾ ਸਾਰਾ ਦੇਸ਼, 3ਅਤੇ ਦੱਖਣ ਦਾ ਦੇਸ਼ ਅਤੇ ਸੋਆਰ ਤੱਕ ਯਰੀਹੋ ਦੀ ਘਾਟੀ ਦਾ ਮੈਦਾਨ ਜਿਹੜਾ ਖਜ਼ੂਰ ਦੇ ਰੁੱਖਾਂ ਦਾ ਸ਼ਹਿਰ ਹੈ, ਵਿਖਾ ਦਿੱਤਾ। 4ਤਦ ਯਹੋਵਾਹ ਨੇ ਉਸ ਨੂੰ ਆਖਿਆ, “ਇਹ ਉਹ ਦੇਸ਼ ਹੈ ਜਿਸ ਦੀ ਸਹੁੰ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ ਕਿ ਮੈਂ ਇਹ ਤੇਰੇ ਵੰਸ਼ ਨੂੰ ਦਿਆਂਗਾ। ਮੈਂ ਤੈਨੂੰ ਤੇਰੀਆਂ ਅੱਖਾਂ ਤੋਂ ਇਹ ਦੇਸ਼ ਵਿਖਾ ਦਿੱਤਾ ਹੈ ਪਰ ਤੂੰ ਪਾਰ ਲੰਘ ਕੇ ਉੱਥੇ ਨਹੀਂ ਜਾਵੇਂਗਾ।” 5ਇਸ ਲਈ ਯਹੋਵਾਹ ਦੇ ਬਚਨ ਅਨੁਸਾਰ ਯਹੋਵਾਹ ਦਾ ਦਾਸ ਮੂਸਾ ਉੱਥੇ ਮੋਆਬ ਦੇਸ਼ ਵਿੱਚ ਮਰ ਗਿਆ 6ਅਤੇ ਉਹ ਨੇ ਉਸ ਨੂੰ ਮੋਆਬ ਦੇਸ਼ ਵਿੱਚ ਬੈਤ ਪਓਰ ਦੇ ਸਾਹਮਣੇ ਇੱਕ ਘਾਟੀ ਵਿੱਚ ਦਫ਼ਨਾ ਦਿੱਤਾ, ਅਤੇ ਅੱਜ ਦੇ ਦਿਨ ਤੱਕ ਕੋਈ ਨਹੀਂ ਜਾਣਦਾ ਕਿ ਉਸ ਦੀ ਕਬਰ ਕਿੱਥੇ ਹੈ। 7ਮੂਸਾ ਇੱਕ ਸੌ ਵੀਹ ਸਾਲਾਂ ਦਾ ਸੀ ਜਦ ਉਸ ਦੀ ਮੌਤ ਹੋਈ ਪਰ ਨਾ ਉਸ ਦੀਆਂ ਅੱਖਾਂ ਧੁੰਦਲੀਆਂ ਹੋਈਆਂ ਅਤੇ ਨਾ ਹੀ ਉਸ ਦਾ ਬਲ ਘਟਿਆ ਸੀ। 8ਇਸਰਾਏਲੀ ਮੂਸਾ ਲਈ ਮੋਆਬ ਦੇ ਮੈਦਾਨ ਵਿੱਚ ਤੀਹ ਦਿਨ ਤੱਕ ਸੋਗ ਕਰਦੇ ਰਹੇ, ਇਸ ਤਰ੍ਹਾਂ ਮੂਸਾ ਦੇ ਸੋਗ ਅਤੇ ਵਿਰਲਾਪ ਕਰਨ ਦੇ ਦਿਨ ਪੂਰੇ ਹੋਏ। 9ਨੂਨ ਦੇ ਪੁੱਤਰ ਯਹੋਸ਼ੁਆ ਬੁੱਧੀ ਦੇ ਆਤਮਾ ਨਾਲ ਭਰਪੂਰ ਸੀ ਕਿਉਂ ਜੋ ਮੂਸਾ ਨੇ ਆਪਣੇ ਹੱਥ ਉਸ ਉੱਤੇ ਰੱਖੇ ਸਨ। ਇਸਰਾਏਲੀ ਉਸ ਦੀ ਸੁਣਦੇ ਸਨ ਅਤੇ ਉਸੇ ਤਰ੍ਹਾਂ ਹੀ ਕਰਦੇ ਸਨ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। 10ਅਤੇ ਇਸਰਾਏਲ ਵਿੱਚ ਮੂਸਾ ਵਰਗਾ ਫੇਰ ਕੋਈ ਨਬੀ ਨਹੀਂ ਉੱਠਿਆ ਜਿਸ ਨੂੰ ਯਹੋਵਾਹ ਆਹਮੋ-ਸਾਹਮਣੇ ਜਾਣਦਾ ਸੀ 11ਅਤੇ ਉਸ ਨੂੰ ਯਹੋਵਾਹ ਨੇ ਫ਼ਿਰਊਨ ਅਤੇ ਉਸ ਦੇ ਸਾਰੇ ਕਰਮਚਾਰੀਆਂ ਦੇ ਸਾਹਮਣੇ ਅਤੇ ਉਸ ਦੇ ਸਾਰੇ ਦੇਸ਼ ਵਿੱਚ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਲਣ ਲਈ ਭੇਜਿਆ ਸੀ 12ਅਤੇ ਮੂਸਾ ਨੇ ਸਾਰੇ ਇਸਰਾਏਲੀਆਂ ਦੇ ਵੇਖਦਿਆਂ ਬਲਵੰਤ ਹੱਥ ਅਤੇ ਵੱਡੇ ਭੈਅ ਦੇ ਕੰਮ ਕਰ ਕੇ ਵਿਖਾਏ।

ਜਵਾਬੀ ਭਜਨ

ਜ਼ਬੂ 66:1–3, 5, 8, 16–17

1ਪ੍ਰਧਾਨ ਵਜਾਉਣ ਵਾਲੇ ਦੇ ਲਈ ਭਜਨ, ਗੀਤ। ਹੇ ਧਰਤੀ ਦੇ ਸਾਰੇ ਲੋਕੋ, ਪਰਮੇਸ਼ੁਰ ਦੇ ਲਈ ਲਲਕਾਰੋ, 2ਉਹ ਦੇ ਨਾਮ ਦੀ ਮਹਿਮਾ ਦੇ ਭਜਨ ਕੀਰਤਨ ਕਰੋ, ਉਹ ਦੀ ਮਹਿਮਾ ਦੀ ਉਸਤਤ ਕਰੋ! 3ਪਰਮੇਸ਼ੁਰ ਨੂੰ ਆਖੋ, ਵਾਹ, ਤੇਰੇ ਕੰਮ ਕੇਡੇ ਡਰਾਉਣੇ ਹਨ! ਤੇਰੀ ਮਹਾਂ ਸਮਰੱਥਾ ਦੇ ਕਾਰਨ ਤੇਰੇ ਵੈਰੀ ਤੇਰੇ ਅੱਗੇ ਹਿਚਕ ਕੇ ਆਉਣਗੇ! 5ਆਓ, ਪਰਮੇਸ਼ੁਰ ਦੇ ਕੰਮਾਂ ਨੂੰ ਵੇਖੋ, ਆਦਮ ਵੰਸ਼ੀਆਂ ਦੀ ਵੱਲ ਉਹ ਦੀ ਕਰਨੀ ਭਿਆਨਕ ਹੈ। 8ਹੇ ਲੋਕੋ, ਸਾਡੇ ਪਰਮੇਸ਼ੁਰ ਨੂੰ ਮੁਬਾਰਕ ਆਖੋ, ਉਹ ਦੇ ਜਸ ਦੇ ਸ਼ਬਦ ਸੁਣਾਓ, 16ਪਰਮੇਸ਼ੁਰ ਦਾ ਭੈਅ ਰੱਖਣ ਵਾਲਿਓ, ਆਓ, ਸੁਣੋ, ਅਤੇ ਮੈਂ ਤੁਹਾਨੂੰ ਦੱਸਾਂਗਾ ਕਿ ਉਹ ਨੇ ਮੇਰੀ ਜਾਨ ਲਈ ਕੀ ਕੁਝ ਕੀਤਾ ਹੈ। 17ਮੈਂ ਮੂੰਹੋਂ ਉਹ ਨੂੰ ਪੁਕਾਰਿਆ, ਅਤੇ ਆਪਣੀ ਰਸਨਾ ਤੋਂ ਉਹ ਨੂੰ ਸਲਾਹਿਆ।

ਇੰਜੀਲ

ਮੱਤੀ 18:15–20

15ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਇਕੱਲੇ ਵਿੱਚ ਸਮਝਾ, ਜੇ ਉਹ ਤੇਰੀ ਸੁਣੇ ਤਾਂ ਤੂੰ ਆਪਣੇ ਭਰਾ ਨੂੰ ਬਚਾ ਲਿਆ। 16ਪਰ ਜੇ ਨਾ ਸੁਣੇ ਤਾਂ ਤੂੰ ਆਪਣੇ ਨਾਲ ਇੱਕ ਜਾਂ ਦੋ ਲੋਕਾਂ ਨੂੰ ਹੋਰ ਲੈ ਤਾਂ ਜੋ ਹਰੇਕ ਗੱਲ ਦੋ ਜਾਂ ਤਿੰਨ ਗਵਾਹਾਂ ਦੇ ਮੂੰਹੋਂ ਸਾਬਤ ਹੋ ਜਾਵੇ। 17ਅਤੇ ਜੇ ਉਹ ਉਨ੍ਹਾਂ ਦੀ ਵੀ ਨਾ ਸੁਣੇ ਤਾਂ ਕਲੀਸਿਯਾ ਨੂੰ ਦੱਸ ਦੇ। ਫੇਰ ਜੇ ਉਹ ਕਲੀਸਿਯਾ ਦੀ ਵੀ ਨਾ ਸੁਣੇ, ਤਾਂ ਉਹ ਤੇਰੇ ਲਈ ਪਰਾਈ ਕੌਮ ਵਾਲੇ ਅਤੇ ਚੂੰਗੀ ਲੈਣ ਵਾਲੇ ਵਰਗਾ ਹੋਵੇ। 18ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੁਝ ਤੁਸੀਂ ਧਰਤੀ ਉੱਤੇ ਬੰਨ੍ਹੋਗੇ ਸੋ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੁਸੀਂ ਧਰਤੀ ਉੱਤੇ ਖੋਲ੍ਹੋਗੇ ਸੋ ਸਵਰਗ ਵਿੱਚ ਖੋਲ੍ਹਿਆ ਜਾਵੇਗਾ। 19ਫੇਰ ਮੈਂ ਤੁਹਾਨੂੰ ਆਖਦਾ ਹਾਂ, ਜੇ ਤੁਹਾਡੇ ਵਿੱਚੋਂ ਦੋ ਜਣੇ ਧਰਤੀ ਉੱਤੇ ਕਿਸੇ ਕੰਮ ਲਈ ਮਿਲ ਕੇ ਬੇਨਤੀ ਕਰਨ ਤਾਂ ਮੇਰੇ ਪਿਤਾ ਵੱਲੋਂ ਜਿਹੜਾ ਸਵਰਗ ਵਿੱਚ ਹੈ ਉਹ ਬੇਨਤੀ ਪੂਰੀ ਹੋ ਜਾਵੇਗੀ। 20ਕਿਉਂਕਿ ਜਿੱਥੇ ਦੋ ਜਾਂ ਤਿੰਨ ਮੇਰੇ ਨਾਮ ਵਿੱਚ ਇਕੱਠੇ ਹੋਣ, ਉੱਥੇ ਮੈਂ ਉਨ੍ਹਾਂ ਦੇ ਵਿਚਕਾਰ ਹਾਂ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ