Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 11

ਆਰਥੋਡਾਕਸ ਕੈਲੰਡਰ · 29 ਜੁਲਾਈ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 11 ਅਗਸਤ 2027

ਬੁੱਧਵਾਰ · ਪੰਤੇਕੁਸਤ ਤੋਂ ਬਾਅਦ ਅੱਠਵਾਂ ਹਫ਼ਤਾ · ਸੁਰ 6

ਤਿਉਹਾਰ ਅਤੇ ਸੰਤ

Martyr Callinicus of Gangra in Asia Minor

ਵਰਤ ਦਾ ਦਿਨ

ਵਰਤ: ਤੇਲ ਨਾਲ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

1 ਕੁਰਿੰਥੀ 10:12–22

12ਗੱਲ ਇਹ ਹੈ ਜੋ ਕੋਈ ਆਪਣੇ ਆਪ ਨੂੰ ਮਜ਼ਬੂਤ ਸਮਝਦਾ ਹੈ, ਸੋ ਸੁਚੇਤ ਰਹੇ ਜੋ ਉਹ ਕਿਤੇ ਡਿੱਗ ਨਾ ਪਵੇ। 13ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ, ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓਂ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਰਸਤਾ ਵੀ ਕੱਢ ਦੇਵੇਗਾ ਤਾਂ ਜੋ ਤੁਸੀਂ ਸਹਿ ਸਕੋ। 14ਇਸ ਕਰਕੇ ਮੇਰੇ ਪਿਆਰਿਓ, ਤੁਸੀਂ ਮੂਰਤੀ ਪੂਜਾ ਤੋਂ ਦੂਰ ਰਹੋ। 15ਮੈਂ ਤੁਹਾਨੂੰ ਬੁੱਧਵਾਨ ਸਮਝ ਕੇ ਤੁਹਾਡੇ ਨਾਲ ਬੋਲਦਾ ਹਾਂ। ਜੋ ਮੈਂ ਆਖਦਾ ਹਾਂ ਸੋ ਤੁਸੀਂ ਉਹ ਦੀ ਜਾਂਚ ਕਰੋ। 16ਉਹ ਬਰਕਤ ਦਾ ਪਿਆਲਾ ਜਿਹ ਦੇ ਉੱਤੇ ਅਸੀਂ ਬਰਕਤ ਮੰਗਦੇ ਹਾਂ ਕੀ ਉਹ ਮਸੀਹ ਦੇ ਲਹੂ ਵਿੱਚ ਸਾਂਝ ਨਹੀਂ? ਉਹ ਰੋਟੀ ਜਿਸ ਨੂੰ ਅਸੀਂ ਤੋੜਦੇ ਹਾਂ ਕੀ ਉਹ ਮਸੀਹ ਦੇ ਸਰੀਰ ਵਿੱਚ ਸਾਂਝ ਨਹੀਂ? 17ਰੋਟੀ ਇੱਕੋ ਹੈ ਇਸ ਲਈ ਅਸੀਂ ਜੋ ਬਹੁਤੇ ਹਾਂ ਸੋ ਮਿਲ ਕੇ ਇੱਕ ਸਰੀਰ ਹਾਂ ਕਿਉਂ ਅਸੀਂ ਸਾਰੇ ਇੱਕ ਰੋਟੀ ਵਿੱਚ ਸਾਂਝੀ ਹਾਂ। 18ਤੁਸੀਂ ਉਹਨਾਂ ਵੱਲ ਧਿਆਨ ਕਰੋ ਜਿਹੜੇ ਸਰੀਰ ਦੇ ਸਬੰਧ ਕਰਕੇ ਇਸਰਾਏਲੀ ਹਨ। ਜੋ ਚੜ੍ਹਾਵੇ ਦੇ ਖਾਣ ਵਾਲੇ ਹਨ ਕੀ ਉਹ ਜਗਵੇਦੀ ਵਿੱਚ ਸਾਂਝ ਨਹੀਂ ਰੱਖਦੇ? 19ਸੋ ਮੈਂ ਕੀ ਆਖਦਾ ਹਾਂ? ਕੀ ਮੂਰਤੀ ਦਾ ਚੜ੍ਹਾਵਾ ਕੁਝ ਹੈ? ਅਥਵਾ ਮੂਰਤੀ ਕੁਝ ਹੈ? 20ਮੈਂ ਸਗੋਂ ਇਹ ਆਖਦਾ ਹਾਂ ਭਈ ਜਿਹੜੀਆਂ ਵਸਤਾਂ ਪਰਾਈਆਂ ਕੌਮਾਂ ਚੜ੍ਹਾਵੇ ਚੜ੍ਹਾਂਉਂਦੀਆਂ ਹਨ ਸੋ ਭੂਤਾਂ ਲਈ ਚੜ੍ਹਾਵੇ ਚੜ੍ਹਾਂਉਂਦੀਆਂ ਹਨ, ਪਰਮੇਸ਼ੁਰ ਲਈ ਨਹੀਂ, ਅਤੇ ਮੈਂ ਨਹੀਂ ਚਾਹੁੰਦਾ ਜੋ ਤੁਸੀਂ ਭੂਤਾਂ ਦੇ ਸਾਂਝੀ ਬਣੋ! 21ਤੁਸੀਂ ਪ੍ਰਭੂ ਦਾ ਪਿਆਲਾ ਨਾਲੇ ਭੂਤਾਂ ਦਾ ਪਿਆਲਾ ਦੋਵੇਂ ਨਹੀਂ ਪੀ ਸਕਦੇ। ਤੁਸੀਂ ਪ੍ਰਭੂ ਦੀ ਮੇਜ਼ ਨਾਲੇ ਭੂਤਾਂ ਦੀ ਮੇਜ਼ ਦੋਹਾਂ ਦੇ ਸਾਂਝੀ ਨਹੀਂ ਹੋ ਸਕਦੇ। 22ਅਥਵਾ ਕੀ ਅਸੀਂ ਪ੍ਰਭੂ ਦਾ ਕ੍ਰੋਧ ਭੜਕਾਉਂਦੇ ਹਾਂ? ਕੀ ਅਸੀਂ ਉਸ ਨਾਲੋਂ ਜਿਆਦਾ ਬਲਵਾਨ ਹਾਂ?।

ਇੰਜੀਲ

ਮੱਤੀ 16:20–24

20ਤਦ ਉਹ ਨੇ ਚੇਲਿਆਂ ਨੂੰ ਆਗਿਆ ਦਿੱਤੀ ਕਿ ਕਿਸੇ ਨੂੰ ਨਾ ਦੱਸਣ, ਜੋ ਮੈਂ ਮਸੀਹ ਹਾਂ। 21ਉਸ ਵੇਲੇ ਤੋਂ ਯਿਸੂ ਆਪਣੇ ਚੇਲਿਆਂ ਨੂੰ ਖੁੱਲ੍ਹ ਕੇ ਦੱਸਣ ਲੱਗਾ, ਇਹ ਜ਼ਰੂਰੀ ਹੈ ਜੋ ਮੈਂ ਯਰੂਸ਼ਲਮ ਨੂੰ ਜਾਂਵਾਂ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥੋਂ ਬਹੁਤ ਦੁੱਖ ਝੱਲਾਂ ਅਤੇ ਮਾਰ ਦਿੱਤਾ ਜਾਂਵਾਂ ਅਤੇ ਤੀਜੇ ਦਿਨ ਜੀ ਉੱਠਾਂ। 22ਤਦ ਪਤਰਸ ਉਹ ਨੂੰ ਇੱਕ ਪਾਸੇ ਕਰ ਕੇ ਝਿੜਕਣ ਲੱਗਾ ਅਤੇ ਉਹ ਨੂੰ ਕਿਹਾ, ਪ੍ਰਭੂ ਜੀ, ਪਰਮੇਸ਼ੁਰ ਇਹ ਨਾ ਕਰੇ! ਤੇਰੇ ਲਈ ਇਹ ਕਦੇ ਨਾ ਹੋਵੇਗਾ! 23ਪਰ ਉਹ ਨੇ ਮੁੜ ਕੇ ਪਤਰਸ ਨੂੰ ਆਖਿਆ, ਹੇ ਸ਼ੈਤਾਨ ਮੇਰੇ ਤੋਂ ਪਿੱਛੇ ਹੱਟ! ਤੂੰ ਮੇਰੇ ਲਈ ਠੋਕਰ ਹੈਂ ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ, ਪਰ ਮਨੁੱਖਾਂ ਦੀਆਂ ਗੱਲਾਂ ਉੱਤੇ ਧਿਆਨ ਰੱਖਦਾ ਹੈਂ। 24ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੁਲਾਈ 29 ਸਿਵਲ ਕੈਲੰਡਰ ਦਾ ਅਗਸਤ 11 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ