Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 12

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 12 ਅਗਸਤ 2027

ਵੀਰਵਾਰ · ਆਮ ਸਮੇਂ ਦਾ 19ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 19ਵੇਂ ਹਫ਼ਤੇ ਦਾ ਵੀਰਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਸੰਤ ਜੇਨ ਫ਼੍ਰਾਂਸਿਸ ਡੀ ਸ਼ਾਂਤਾਲ, ਧਰਮਸੰਘੀ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਯਹੋਸ਼ੁ 3:7–11, 13–17

7ਤਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਅੱਜ ਦੇ ਦਿਨ ਮੈਂ ਸਾਰੇ ਇਸਰਾਏਲ ਦੇ ਵੇਖਦਿਆਂ ਤੈਨੂੰ ਵਡਿਆਈ ਦੇਣ ਦੀ ਸ਼ੁਰੂਆਤ ਕਰਾਂਗਾ ਇਸ ਲਈ ਕਿ ਉਹ ਜਾਣਨ ਕਿ ਜਿਵੇਂ ਮੈਂ ਮੂਸਾ ਦੇ ਸੰਗ ਸੀ ਤਿਵੇਂ ਮੈਂ ਤੇਰੇ ਸੰਗ ਵੀ ਹਾਂ। 8ਤੂੰ ਉਹਨਾਂ ਜਾਜਕਾਂ ਨੂੰ ਜਿਹੜੇ ਨੇਮ ਦੇ ਸੰਦੂਕ ਨੂੰ ਚੁੱਕਦੇ ਹਨ ਹੁਕਮ ਕਰ ਕਿ ਜਦ ਤੁਸੀਂ ਯਰਦਨ ਦੇ ਪਾਣੀ ਦੇ ਕੰਡੇ ਉੱਤੇ ਪਹੁੰਚੇ ਤਾਂ ਤੁਸੀਂ ਯਰਦਨ ਦੇ ਵਿੱਚ ਖੜ੍ਹੇ ਹੋ ਜਾਣਾ। 9ਇਸ ਲਈ ਯਹੋਸ਼ੁਆ ਨੇ ਇਸਰਾਏਲੀਆਂ ਨੂੰ ਆਖਿਆ, ਇੱਧਰ ਆਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਗੱਲਾਂ ਸੁਣੋ 10ਤਦ ਯਹੋਸ਼ੁਆ ਨੇ ਆਖਿਆ ਕਿ ਹੁਣ ਤੁਸੀਂ ਇਸ ਤੋਂ ਜਾਣੋਗੇ ਕਿ ਜਿਉਂਦਾ ਪਰਮੇਸ਼ੁਰ ਤੁਹਾਡੇ ਵਿਚਕਾਰ ਹੈ ਅਤੇ ਉਹ ਕਨਾਨੀਆਂ, ਹਿੱਤੀਆਂ, ਹਿੱਵੀਆਂ, ਫ਼ਰਿੱਜ਼ੀਆਂ, ਗਿਰਗਾਸ਼ੀਆਂ, ਅਮੋਰੀਆਂ ਅਤੇ ਯਬੂਸੀਆਂ ਨੂੰ ਤੁਹਾਡੇ ਅੱਗੋਂ ਉਹਨਾਂ ਦੇ ਦੇਸ ਵਿੱਚੋਂ ਜ਼ਰੂਰ ਬਾਹਰ ਕੱਢ ਦੇਵੇਗਾ। 11ਵੇਖੋ, ਸਾਰੀ ਧਰਤੀ ਦੇ ਪ੍ਰਭੂ ਦੇ ਨੇਮ ਦਾ ਸੰਦੂਕ ਤੁਹਾਡੇ ਅੱਗੇ ਯਰਦਨ ਦੇ ਵਿੱਚੋਂ ਦੀ ਲੰਘਦਾ ਹੈ। 13ਅਤੇ ਇਸ ਤਰ੍ਹਾਂ ਹੋਵੇਗਾ ਕਿ ਜਿਸ ਵੇਲੇ ਜਾਜਕਾਂ ਦੇ ਪੈਰ ਜਿਹੜੇ ਯਹੋਵਾਹ ਸਾਰੀ ਧਰਤੀ ਦੇ ਪ੍ਰਭੂ ਦਾ ਸੰਦੂਕ ਚੁੱਕਦੇ ਹਨ ਯਰਦਨ ਦੇ ਪਾਣੀਆਂ ਵਿੱਚ ਰੱਖੇ ਜਾਣ ਤਾਂ ਯਰਦਨ ਦੇ ਪਾਣੀ ਉਹਨਾਂ ਪਾਣੀਆਂ ਤੋਂ ਜਿਹੜੇ ਉੱਤੋਂ ਵਗਦੇ ਹਨ ਵੱਖਰੇ-ਵੱਖਰੇ ਹੋ ਜਾਣਗੇ ਅਤੇ ਉਹ ਇੱਕ ਢੇਰ ਹੋ ਕੇ ਖੜ੍ਹਾ ਹੋ ਜਾਣਗੇ। 14ਤਦ ਇਸ ਤਰ੍ਹਾਂ ਹੋਇਆ ਕਿ ਜਦ ਲੋਕ ਆਪਣਿਆਂ ਤੰਬੂਆਂ ਤੋਂ ਤੁਰੇ ਕਿ ਯਰਦਨ ਦੇ ਪਾਰ ਲੰਘਣ ਅਤੇ ਜਾਜਕਾਂ ਨੇ ਲੋਕਾਂ ਦੇ ਅੱਗੇ-ਅੱਗੇ ਨੇਮ ਦੇ ਸੰਦੂਕ ਨੂੰ ਚੁੱਕਿਆ ਹੋਇਆ ਸੀ। 15ਜਦ ਨੇਮ ਦੇ ਸੰਦੂਕ ਨੂੰ ਚੁੱਕਣ ਵਾਲੇ ਯਰਦਨ ਤੱਕ ਆਏ ਅਤੇ ਜਿਹੜੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਉਹਨਾਂ ਜਾਜਕਾਂ ਦੇ ਪੈਰ ਕੰਢੇ ਦੇ ਪਾਣੀ ਵਿੱਚ ਡੁੱਬੇ ਕਿਉਂ ਜੋ ਯਰਦਨ ਦਾ ਦਰਿਆ ਫ਼ਸਲ ਵੱਢਣ ਦੇ ਸਾਰੇ ਸਮੇਂ ਵਿੱਚ ਆਪਣਿਆਂ ਸਾਰਿਆਂ ਕੰਢਿਆਂ ਉੱਤੇ ਚੜ੍ਹ ਜਾਂਦਾ ਸੀ। 16ਤਾਂ ਉੱਤੋਂ ਵਗਣ ਵਾਲੇ ਪਾਣੀ ਆਦਾਮ ਸ਼ਹਿਰ ਦੇ ਕੋਲ ਜਿਹੜਾ ਸਾਰਥਾਨ ਦੇ ਲਾਗੇ ਹੈ ਬਹੁਤ ਦੂਰੋਂ ਠਹਿਰ ਗਏ ਅਤੇ ਇੱਕ ਢੇਰ ਹੋ ਕੇ ਖਲੋ ਗਏ ਅਤੇ ਉਹ ਪਾਣੀ ਜਿਹੜੇ ਅਰਾਬਾਹ ਦੇ ਸਮੁੰਦਰ ਅਰਥਾਤ ਖਾਰੇ ਸਮੁੰਦਰ ਵੱਲ ਵਹਿੰਦੇ ਸਨ ਪੂਰੀ ਤਰ੍ਹਾਂ ਹੀ ਅੱਡ ਹੋ ਗਏ ਤਾਂ ਲੋਕ ਯਰੀਹੋ ਸ਼ਹਿਰ ਦੇ ਸਾਹਮਣੇ ਹੀ ਪਾਰ ਲੰਘੇ। 17ਅਤੇ ਉਹ ਜਾਜਕ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕਦੇ ਸਨ ਯਰਦਨ ਦੇ ਵਿਚਕਾਰ ਸੁੱਕੀ ਧਰਤੀ ਉੱਤੇ ਪੱਕੇ ਪੈਰੀਂ ਖਲੋ ਗਏ ਅਤੇ ਸਾਰੇ ਇਸਰਾਏਲੀ ਸੁੱਕੀ ਧਰਤੀ ਦੇ ਉੱਤੋਂ ਦੀ ਪਾਰ ਹੋ ਗਏ ਜਦ ਤੱਕ ਸਾਰੀ ਕੌਮ ਯਰਦਨ ਦੇ ਪਾਰ ਲੰਘ ਨਾ ਚੁੱਕੀ।

ਜਵਾਬੀ ਭਜਨ

ਜ਼ਬੂ 114:1–6

1ਜਦ ਇਸਰਾਏਲ ਮਿਸਰ ਵਿੱਚੋਂ ਨਿੱਕਲਿਆ, ਯਾਕੂਬ ਦਾ ਘਰਾਣਾ ਇੱਕ ਓਪਰੀ ਬੋਲੀ ਦੇ ਲੋਕਾਂ ਤੋਂ, 2ਤਾਂ ਯਹੂਦਾਹ ਉਹ ਦਾ ਪਵਿੱਤਰ ਸਥਾਨ, ਇਸਰਾਏਲ ਉਹ ਦਾ ਰਾਜ ਹੋਇਆ। 3ਸਮੁੰਦਰ ਨੇ ਡਿੱਠਾ ਤੇ ਨੱਠਾ, ਯਰਦਨ ਉਲਟੀ ਵਗੀ! 4ਪਰਬਤ ਛੱਤ੍ਰਿਆਂ ਵਾਂਗੂੰ ਟੱਪਦੇ ਸਨ, ਪਹਾੜੀਆਂ ਲੇਲਿਆਂ ਵਾਂਗੂੰ। 5ਹੇ ਸਮੁੰਦਰ, ਤੈਨੂੰ ਕੀ ਹੋਇਆ ਕਿ ਤੂੰ ਨੱਠਦਾ ਹੈਂ? ਤੂੰ, ਯਰਦਨ, ਕਿਉਂ ਉਲਟੀ ਵਗਦੀ ਹੈਂ? 6ਹੇ ਪਹਾੜੋ, ਤੁਸੀਂ ਛੱਤ੍ਰਿਆਂ ਵਾਂਗੂੰ, ਹੇ ਪਹਾੜੀਓ, ਤੁਸੀਂ ਲੇਲਿਆਂ ਵਾਂਗੂੰ ਕਿਉਂ ਟੱਪਦੇ ਹੋ?

ਇੰਜੀਲ

ਮੱਤੀ 18:21–19:1

21ਤਦ ਪਤਰਸ ਨੇ ਉਹ ਨੂੰ ਆਖਿਆ, ਪ੍ਰਭੂ ਜੀ, ਮੇਰਾ ਭਰਾ ਕਿੰਨੀ ਵਾਰੀ ਮੇਰੇ ਵਿਰੁੱਧ ਪਾਪ ਕਰਦਾ ਰਹੇ ਅਤੇ ਮੈਂ ਉਹ ਨੂੰ ਮਾਫ਼ ਕਰਾਂ? ਕੀ ਸੱਤ ਵਾਰ? 22ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਇਹ ਨਹੀਂ ਕਹਿੰਦਾ ਕਿ ਸੱਤ ਵਾਰ ਪਰ ਸੱਤ ਦੇ ਸੱਤਰ ਗੁਣਾ ਤੱਕ। 23ਇਸ ਲਈ ਸਵਰਗ ਰਾਜ ਇੱਕ ਰਾਜੇ ਵਰਗਾ ਹੈ ਜਿਸ ਨੇ ਆਪਣੇ ਨੌਕਰਾਂ ਤੋਂ ਲੇਖਾ ਲੈਣਾ ਚਾਹਿਆ। 24ਅਤੇ ਜਦ ਉਹ ਹਿਸਾਬ ਲੈਣ ਲੱਗਾ ਤਾਂ ਇੱਕ ਮਨੁੱਖ ਨੂੰ ਉਸ ਕੋਲ ਲਿਆਏ ਜਿਸ ਨੇ ਦਸ ਹਜ਼ਾਰ ਤੋੜੇ ਦਾ ਕਰਜ਼ਾ ਦੇਣਾ ਸੀ। 25ਪਰ ਉਹ ਦੇ ਕੋਲ ਦੇਣ ਨੂੰ ਕੁਝ ਨਹੀਂ ਸੀ, ਉਹ ਦੇ ਮਾਲਕ ਨੇ ਹੁਕਮ ਦਿੱਤਾ ਜੋ ਉਹ ਅਤੇ ਉਹ ਦੀ ਪਤਨੀ, ਬਾਲ ਬੱਚੇ ਅਤੇ ਸਭ ਕੁਝ ਜੋ ਉਹ ਦਾ ਹੈ ਵੇਚਿਆ ਜਾਵੇ ਅਤੇ ਕਰਜ਼ ਭਰ ਲਿਆ ਜਾਵੇ। 26ਤਦ ਉਸ ਨੌਕਰ ਨੇ ਪੈਰਾਂ ਤੇ ਡਿੱਗ ਕੇ ਕਿਹਾ, ਸੁਆਮੀ ਜੀ, ਮੇਰੇ ਉੱਤੇ ਧੀਰਜ ਰੱਖੋ, ਮੈਂ ਤੁਹਾਡਾ ਸਾਰਾ ਕਰਜ਼ ਮੋੜ ਦਿਆਂਗਾ। 27ਤਦ ਉਸ ਨੌਕਰ ਦੇ ਮਾਲਕ ਨੇ, ਤਰਸ ਖਾ ਕੇ ਉਹ ਨੂੰ ਛੱਡ ਦਿੱਤਾ ਅਤੇ ਸਾਰਾ ਕਰਜ਼ ਉਹ ਨੂੰ ਮਾਫ਼ ਕਰ ਦਿੱਤਾ। 28ਜਦੋਂ ਉਹ ਨੌਕਰ ਬਾਹਰ ਨਿੱਕਲਿਆ, ਤਦ ਉਹ ਨੂੰ ਆਪਣੇ ਨਾਲ ਦੇ ਨੌਕਰਾਂ ਵਿੱਚੋਂ ਇੱਕ ਮਿਲਿਆ ਜਿਸ ਤੋਂ ਉਹ ਨੇ ਸੋ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਲੈਣੇ ਸਨ, ਉਸ ਨੇ ਉਹ ਨੂੰ ਗਲੇ ਤੋਂ ਫੜ੍ਹ ਕੇ ਆਖਿਆ, ਜੋ ਮੇਰਾ ਤੂੰ ਦੇਣਾ ਹੈ ਸੋ ਦੇ! 29ਤਦ ਉਹ ਦੇ ਨਾਲ ਦਾ ਨੌਕਰ ਉਹ ਦੇ ਪੈਰੀਂ ਪਿਆ ਅਤੇ ਮਿੰਨਤ ਕਰ ਕੇ ਕਿਹਾ, ਮੇਰੇ ਉੱਤੇ ਧੀਰਜ ਕਰ ਤਾਂ ਮੈਂ ਤੇਰਾ ਕਰਜ਼ ਮੋੜ ਦਿਆਂਗਾ। 30ਪਰ ਉਹ ਨੇ ਉਸ ਦੀ ਨਾ ਸੁਣੀ ਸਗੋਂ ਜਾ ਕੇ ਉਸ ਨੂੰ ਉਸ ਸਮੇਂ ਤੱਕ ਕੈਦ ਵਿੱਚ ਪਾ ਦਿੱਤਾ ਜਦੋਂ ਤੱਕ ਉਹ ਕਰਜ਼ ਨਾ ਮੋੜ ਦੇਵੇ। 31ਪਰ ਜਦੋਂ ਉਹ ਦੇ ਨਾਲ ਦੇ ਨੌਕਰਾਂ ਨੇ ਇਹ ਸਭ ਦੇਖਿਆ ਤਾਂ ਉਹ ਬਹੁਤ ਉਦਾਸ ਹੋਏ ਅਤੇ ਜਾ ਕੇ ਆਪਣੇ ਮਾਲਕ ਨੂੰ ਸਾਰਾ ਹਾਲ ਦੱਸ ਦਿੱਤਾ। 32ਤਦ ਉਹ ਦੇ ਮਾਲਕ ਨੇ ਉਹ ਨੂੰ ਆਪਣੇ ਕੋਲ ਸੱਦ ਕੇ ਕਿਹਾ, ਓਏ ਦੁਸ਼ਟ ਨੌਕਰ! ਮੈਂ ਤੈਨੂੰ ਉਹ ਸਾਰਾ ਕਰਜ਼ ਮਾਫ਼ ਕਰ ਦਿੱਤਾ ਕਿਉਂਕਿ ਤੂੰ ਮੇਰੀ ਮਿੰਨਤ ਕੀਤੀ ਸੀ। 33ਫੇਰ ਜਿਸ ਤਰ੍ਹਾਂ ਮੈਂ ਤੇਰੇ ਉੱਤੇ ਦਯਾ ਕੀਤੀ ਕੀ ਤੈਨੂੰ ਆਪਣੇ ਨਾਲ ਦੇ ਨੌਕਰ ਉੱਤੇ ਵੀ ਉਸੇ ਤਰ੍ਹਾਂ ਦਯਾ ਨਹੀਂ ਕਰਨੀ ਚਾਹੀਦੀ ਸੀ? 34ਉਸ ਦੇ ਮਾਲਕ ਨੇ ਕ੍ਰੋਧੀ ਹੋ ਕੇ ਉਹ ਨੂੰ ਦੁੱਖ ਦੇਣ ਵਾਲਿਆਂ ਦੇ ਹਵਾਲੇ ਕੀਤਾ, ਜਿੰਨਾਂ ਚਿਰ ਉਹ ਸਾਰਾ ਕਰਜ਼ ਭਰ ਨਾ ਦੇਵੇ? 35ਇਸੇ ਤਰ੍ਹਾਂ ਮੇਰਾ ਸਵਰਗੀ ਪਿਤਾ ਵੀ ਤੁਹਾਡੇ ਨਾਲ ਕਰੇਗਾ ਜੇ ਤੁਸੀਂ ਆਪਣੇ ਭਰਾਵਾਂ ਨੂੰ ਦਿਲੋਂ ਮਾਫ਼ ਨਾ ਕਰੋ। 19:1ਫਿਰ ਅਜਿਹਾ ਹੋਇਆ ਕਿ ਜਦੋਂ ਯਿਸੂ ਇਹ ਗੱਲਾਂ ਕਰ ਹਟਿਆ ਤਾਂ ਗਲੀਲ ਤੋਂ ਚੱਲਿਆ ਗਿਆ ਅਤੇ ਯਰਦਨ ਪਾਰ ਯਹੂਦਿਯਾ ਦੇ ਇਲਾਕੇ ਵਿੱਚ ਆਇਆ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ