ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 12
ਆਰਥੋਡਾਕਸ ਕੈਲੰਡਰ · 30 ਜੁਲਾਈ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 12 ਅਗਸਤ 2027
ਵੀਰਵਾਰ · ਪੰਤੇਕੁਸਤ ਤੋਂ ਬਾਅਦ ਅੱਠਵਾਂ ਹਫ਼ਤਾ · ਸੁਰ 6
ਤਿਉਹਾਰ ਅਤੇ ਸੰਤ
Holy Apostles of the 70: Silas and Sylvanus, and those with them: Criscentus, Epenetus and Andronicus (1st C)
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
28ਪਰ ਜੇ ਕੋਈ ਤੁਹਾਨੂੰ ਆਖੇ ਕਿ ਇਹ ਚੜ੍ਹਾਵੇ ਕਰਕੇ ਚੜਾਈ ਗਈ ਸੀ ਤਾਂ ਉਸ ਦੱਸਣ ਵਾਲੇ ਦੇ ਕਾਰਨ ਅਤੇ ਵਿਵੇਕ ਦੇ ਕਾਰਨ ਨਾ ਖਾਓ। 29ਵਿਵੇਕ ਜੋ ਮੈਂ ਕਹਿੰਦਾ ਹਾਂ ਸੋ ਤੇਰਾ ਨਹੀਂ ਸਗੋਂ ਦੂਜੇ ਦਾ ਇਸ ਲਈ ਜੋ ਮੇਰੀ ਅਜ਼ਾਦੀ ਦੂਜੇ ਦੇ ਵਿਵੇਕ ਤੋਂ ਕਿਉਂ ਜਾਂਚੀ ਜਾਂਦੀ ਹੈ? 30ਜੇ ਮੈਂ ਧੰਨਵਾਦ ਕਰ ਕੇ ਭੋਜਨ ਖਾਂਦਾ ਹਾਂ ਤਾਂ ਜਿਸ ਦੇ ਲਈ ਮੈਂ ਧੰਨਵਾਦ ਕਰਦਾ ਹਾਂ ਉਸ ਦੇ ਕਾਰਨ ਮੇਰੀ ਨਿੰਦਿਆ ਕਿਉਂ ਹੁੰਦੀ ਹੈ? 31ਸੋ ਭਾਵੇਂ ਤੁਸੀਂ ਖਾਂਦੇ ਭਾਵੇਂ ਪੀਂਦੇ ਭਾਵੇਂ ਕੁਝ ਵੀ ਕਰਦੇ ਹੋ, ਸਭ ਕੁਝ ਪਰਮੇਸ਼ੁਰ ਦੀ ਵਡਿਆਈ ਲਈ ਕਰੋ। 32ਤੁਸੀਂ ਨਾ ਯਹੂਦੀਆਂ, ਨਾ ਯੂਨਾਨੀਆਂ, ਨਾ ਪਰਮੇਸ਼ੁਰ ਦੀ ਕਲੀਸਿਯਾ ਦੇ ਲਈ ਠੋਕਰ ਦੇ ਕਾਰਨ ਬਣੋ। 33ਜਿਵੇਂ ਮੈਂ ਸਭਨਾਂ ਗੱਲਾਂ ਵਿੱਚ ਸਭਨਾਂ ਨੂੰ ਪਰਸੰਨ ਰੱਖਦਾ ਹਾਂ ਅਤੇ ਆਪਣੇ ਹੀ ਨਹੀਂ ਸਗੋਂ ਬਹੁਤਿਆਂ ਦੇ ਭਲੇ ਲਈ ਜਤਨ ਕਰਦਾ ਹਾਂ, ਜੋ ਉਹ ਬਚਾਏ ਜਾਣ ਤੁਸੀਂ ਮੇਰੀ ਰੀਸ ਕਰੋ ਜਿਵੇਂ ਮੈਂ ਵੀ ਮਸੀਹ ਦੀ ਰੀਸ ਕਰਦਾ ਹਾਂ। 11:1ਮੇਰੇ ਵਰਗੀ ਚਾਲ ਚੱਲੋ ਜਿਵੇਂ ਮੈਂ ਮਸੀਹ ਵਰਗੀ ਚਾਲ ਚੱਲਦਾ ਹਾਂ। 2ਅਤੇ ਜਿਸ ਪ੍ਰਕਾਰ ਮੈਂ ਤੁਹਾਨੂੰ ਰੀਤਾਂ ਸੌਂਪੀਆਂ, ਉਸੇ ਪ੍ਰਕਾਰ ਤੁਸੀਂ ਉਨ੍ਹਾਂ ਨੂੰ ਫੜ੍ਹੀ ਰੱਖਦੇ ਹੋ। 3ਪਰ ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣ ਲਵੋ ਕਿ ਹਰੇਕ ਆਦਮੀ ਦਾ ਸਿਰ ਮਸੀਹ ਹੈ ਅਤੇ ਔਰਤ ਦਾ ਸਿਰ ਆਦਮੀ ਹੈ ਅਤੇ ਮਸੀਹ ਦਾ ਸਿਰ ਪਰਮੇਸ਼ੁਰ ਹੈ। 4ਹਰੇਕ ਆਦਮੀ ਜਿਹੜਾ ਸਿਰ ਢੱਕੇ ਹੋਏ ਪ੍ਰਾਰਥਨਾ ਅਥਵਾ ਭਵਿੱਖਬਾਣੀ ਕਰਦਾ ਹੈ, ਉਹ ਆਪਣੇ ਸਿਰ ਦਾ ਨਿਰਾਦਰ ਕਰਦਾ ਹੈ। 5ਪਰ ਹਰੇਕ ਔਰਤ ਜਿਹੜੀ ਬਿਨ੍ਹਾਂ ਸਿਰ ਢੱਕੇ ਪ੍ਰਾਰਥਨਾ ਅਥਵਾ ਭਵਿੱਖਬਾਣੀ ਕਰਦੀ ਹੈ, ਉਹ ਆਪਣੇ ਸਿਰ ਦਾ ਨਿਰਾਦਰ ਕਰਦੀ ਹੈ ਕਿਉਂ ਜੋ ਇਹ ਇਹੋ ਜਿਹੀ ਗੱਲ ਹੈ, ਜਿਵੇਂ ਉਸ ਦਾ ਸਿਰ ਮੁੰਨਿਆ ਗਿਆ। 6ਕਿਉਂਕਿ ਜੇ ਔਰਤ ਸਿਰ ਨਾ ਢੱਕੇ ਤਾਂ ਆਪਣੇ ਵਾਲ਼ ਕਟਵਾ ਲਵੇ, ਜੇ ਔਰਤ ਨੂੰ ਵਾਲ਼ ਕਟਵਾਉਣ ਵਿੱਚ ਸ਼ਰਮ ਹੁੰਦੀ ਹੈ ਤਾਂ ਸਿਰ ਨੂੰ ਢੱਕ ਲਵੇ। 7ਕਿਉਂ ਜੋ ਆਦਮੀ ਨੂੰ ਆਪਣਾ ਸਿਰ ਢੱਕ ਕੇ ਰੱਖਣਾ ਨਹੀਂ ਚਾਹੀਦਾ, ਕਿਉਂ ਜੋ ਉਹ ਪਰਮੇਸ਼ੁਰ ਦਾ ਸਰੂਪ ਅਤੇ ਮਹਿਮਾ ਹੈ; ਪਰੰਤੂ ਔਰਤ ਆਦਮੀ ਦਾ ਮਹਿਮਾ ਹੈ।
ਇੰਜੀਲ
24ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ। 25ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ, ਉਹ ਉਸ ਨੂੰ ਗੁਆ ਦੇਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਏ ਉਹ ਉਸ ਨੂੰ ਲੱਭ ਲਵੇਗਾ। 26ਕਿਉਂਕਿ ਮਨੁੱਖ ਨੂੰ ਕੀ ਲਾਭ ਜੇ ਸਾਰੀ ਦੁਨੀਆਂ ਨੂੰ ਜਿੱਤ ਲਵੇ, ਪਰ ਆਪਣੀ ਜਾਨ ਨੂੰ ਗੁਆ ਲਵੇ? ਅਥਵਾ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇਗਾ? 27ਕਿਉਂ ਜੋ ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਆਪਣੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ ਅਤੇ ਉਸ ਸਮੇਂ ਉਹ ਹਰੇਕ ਨੂੰ ਉਹ ਦੀ ਕਰਨੀ ਦਾ ਫਲ ਦੇਵੇਗਾ। 28ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕਈ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ, ਮੌਤ ਦਾ ਸੁਆਦ ਨਾ ਚੱਖਣਗੇ ਜਦ ਤੱਕ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਜ ਵਿੱਚ ਆਉਂਦਾ ਨਾ ਵੇਖਣ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੁਲਾਈ 30 ਸਿਵਲ ਕੈਲੰਡਰ ਦਾ ਅਗਸਤ 12 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ