ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 13
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 13 ਅਗਸਤ 2027
ਸ਼ੁੱਕਰਵਾਰ · ਆਮ ਸਮੇਂ ਦਾ 19ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 19ਵੇਂ ਹਫ਼ਤੇ ਦਾ ਸ਼ੁੱਕਰਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸੰਤ ਪੋਂਤੀਅਨ, ਪੋਪ, ਅਤੇ ਹਿੱਪੋਲਿਟਸ, ਪਾਦਰੀ, ਸ਼ਹੀਦ · ਇੱਛਿਕ ਯਾਦਗਾਰੀ ਦਿਨ
ਵਰਤ ਅਤੇ ਤੋਬਾ
ਤੋਬਾ ਦਾ ਦਿਨ
ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।
ਦਿਨ ਦੇ ਪਾਠ
ਪਹਿਲਾ ਪਾਠ
1ਤਦ ਯਹੋਸ਼ੁਆ ਨੇ ਇਸਰਾਏਲ ਦੇ ਸਾਰਿਆਂ ਗੋਤਾਂ ਨੂੰ ਸ਼ਕਮ ਵਿੱਚ ਇਕੱਠਿਆਂ ਕੀਤਾ ਅਤੇ ਇਸਰਾਏਲ ਦੇ ਬਜ਼ੁਰਗਾਂ, ਸਰਦਾਰਾਂ, ਨਿਆਂਈਆਂ ਅਤੇ ਅਧਿਕਾਰੀਆਂ ਨੂੰ ਸੱਦਿਆ ਅਤੇ ਉਹ ਆਪਣੇ ਆਪ ਪਰਮੇਸ਼ੁਰ ਦੇ ਅੱਗੇ ਹਾਜ਼ਰ ਹੋ ਗਏ। 2ਯਹੋਸ਼ੁਆ ਨੇ ਸਾਰੀ ਪਰਜਾ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ ਕਿ ਪਹਿਲਿਆਂ ਸਮਿਆਂ ਵਿੱਚ ਤੁਹਾਡੇ ਪਿਉ-ਦਾਦੇ ਦਰਿਆ ਦੇ ਪਾਰ ਵੱਸਦੇ ਸਨ ਖ਼ਾਸ ਕਰਕੇ ਤਾਰਹ, ਅਬਰਾਹਾਮ ਅਤੇ ਨਾਹੋਰ ਦਾ ਪਿਤਾ ਅਤੇ ਉਹ ਦੂਜੇ ਦੇਵਤਿਆਂ ਦੀ ਉਪਾਸਨਾ ਕਰਦੇ ਸਨ। 3ਪਰ ਮੈਂ ਤੁਹਾਡੇ ਪਿਤਾ ਅਬਰਾਹਾਮ ਨੂੰ ਦਰਿਆ ਦੇ ਪਾਰੋਂ ਕਨਾਨ ਦੇ ਦੇਸ ਵਿੱਚੋਂ ਦੀ ਲੈ ਆਇਆ ਅਤੇ ਮੈਂ ਉਸ ਦੀ ਅੰਸ ਨੂੰ ਵਧਾਇਆ ਅਤੇ ਉਸ ਨੂੰ ਇਸਹਾਕ ਦਿੱਤਾ। 4ਇਸਹਾਕ ਨੂੰ ਮੈਂ ਯਾਕੂਬ ਅਤੇ ਏਸਾਓ ਦਿੱਤੇ ਅਤੇ ਏਸਾਓ ਨੂੰ ਮੈਂ ਸੇਈਰ ਪਰਬਤ ਕਬਜ਼ਾ ਕਰਨ ਨੂੰ ਦਿੱਤਾ ਪਰ ਯਾਕੂਬ ਅਤੇ ਉਹ ਦੀ ਅੰਸ ਮਿਸਰ ਵਿੱਚ ਉਤਰ ਗਈ। 5ਫਿਰ ਮੈਂ ਮੂਸਾ ਅਤੇ ਹਾਰੂਨ ਨੂੰ ਭੇਜਿਆ ਅਤੇ ਮਿਸਰ ਨੂੰ ਮੈਂ ਬਵਾਂ ਨਾਲ ਮਾਰਿਆ ਜਿਵੇਂ ਮੈਂ ਉਸ ਵਿੱਚ ਕੀਤਾ ਅਤੇ ਪਿੱਛੋਂ ਮੈਂ ਤੁਹਾਨੂੰ ਕੱਢ ਲਿਆਇਆ। 6ਮੈਂ ਤੁਹਾਡੇ ਪੁਰਖਿਆਂ ਨੂੰ ਮਿਸਰ ਤੋਂ ਕੱਢਿਆ ਤੁਸੀਂ ਸਮੁੰਦਰ ਤੱਕ ਆਏ ਤਾਂ ਮਿਸਰੀਆਂ ਨੇ ਤੁਹਾਡੇ ਪੁਰਖਿਆਂ ਦਾ ਰੱਥਾਂ ਅਤੇ ਘੋੜ ਸਵਾਰਾਂ ਨਾਲ ਲਾਲ ਸਮੁੰਦਰ ਤੱਕ ਪਿੱਛਾ ਕੀਤਾ। 7ਜਦ ਉਹਨਾਂ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਤਾਂ ਉਸ ਨੇ ਤੁਹਾਡੇ ਵਿੱਚ ਅਤੇ ਮਿਸਰੀਆਂ ਵਿੱਚ ਅਨ੍ਹੇਰ ਘੁੱਪ ਕਰ ਦਿੱਤਾ ਅਤੇ ਉਹਨਾਂ ਉੱਤੇ ਸਮੁੰਦਰ ਨੂੰ ਛੱਡ ਦਿੱਤਾ ਜਿਸ ਉਹਨਾਂ ਨੂੰ ਢੱਕ ਲਿਆ ਅਤੇ ਜੋ ਕੁਝ ਮੈਂ ਮਿਸਰ ਵਿੱਚ ਕੀਤਾ ਤੁਸੀਂ ਆਪਣੀ ਅੱਖੀਂ ਵੇਖਿਆ ਤਾਂ ਤੁਸੀਂ ਬਹੁਤੇ ਦਿਨਾਂ ਤੱਕ ਉਜਾੜ ਵਿੱਚ ਰਹੇ। 8ਫਿਰ ਮੈਂ ਤੁਹਾਨੂੰ ਅਮੋਰੀਆਂ ਦੇ ਦੇਸ ਵਿੱਚ ਜਿਹੜੇ ਯਰਦਨ ਪਾਰ ਵੱਸਦੇ ਸਨ ਲੈ ਆਇਆ ਅਤੇ ਉਹ ਤੁਹਾਡੇ ਨਾਲ ਲੜੇ ਪਰ ਮੈਂ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ ਅਤੇ ਤੁਸੀਂ ਉਹਨਾਂ ਦੇ ਦੇਸ ਉੱਤੇ ਕਬਜ਼ਾ ਕਰ ਲਿਆ ਪਰ ਮੈਂ ਉਹਨਾਂ ਦਾ ਤੁਹਾਡੇ ਅੱਗੋਂ ਨਾਸ ਕਰ ਸੁੱਟਿਆ। 9ਤਾਂ ਫਿਰ ਮੋਆਬ ਦੇ ਰਾਜੇ ਸਿੱਪੋਰ ਦਾ ਪੁੱਤਰ ਬਾਲਾਕ ਉੱਠ ਕੇ ਇਸਰਾਏਲ ਨਾਲ ਲੜਿਆ ਅਤੇ ਉਸ ਨੇ ਬਓਰ ਦੇ ਪੁੱਤਰ ਬਿਲਆਮ ਨੂੰ ਤੁਹਾਨੂੰ ਸਰਾਪ ਦੇਣ ਲਈ ਸੁਨੇਹਾ ਭੇਜਿਆ। 10ਪਰ ਮੈਂ ਬਿਲਆਮ ਦੀ ਸੁਣਨੀ ਨਾ ਚਾਹੀ ਤਾਂ ਉਸ ਨੇ ਤੁਹਾਨੂੰ ਬਰਕਤ ਦਿੱਤੀ ਸੋ ਮੈਂ ਤੁਹਾਨੂੰ ਉਸ ਦੇ ਹੱਥੋਂ ਛੁਡਾ ਲਿਆ। 11ਤਦ ਤੁਸੀਂ ਯਰਦਨ ਦੇ ਪਾਰ ਜਾ ਕੇ ਯਰੀਹੋ ਕੋਲ ਆਏ ਅਤੇ ਯਰੀਹੋ ਦੇ ਵਾਸੀ ਅਰਥਾਤ ਅਮੋਰੀ, ਫ਼ਰਿੱਜ਼ੀ, ਕਨਾਨੀ, ਹਿੱਤੀ, ਗਿਰਗਾਸ਼ੀ, ਹਿੱਵੀ ਅਤੇ ਯਬੂਸੀ ਤੁਹਾਡੇ ਨਾਲ ਲੜੇ ਪਰ ਮੈਂ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ। 12ਤਦ ਮੈਂ ਤੁਹਾਡੇ ਅੱਗੇ ਬਿਮਾਰੀ ਨੂੰ ਭੇਜਿਆ ਅਤੇ ਉਸ ਨੇ ਅਮੋਰੀਆਂ ਦੇ ਦੋਹਾਂ ਰਾਜਿਆਂ ਨੂੰ ਤੁਹਾਡੇ ਅੱਗੋਂ ਕੱਢ ਦਿੱਤਾ, ਨਾ ਤੁਹਾਡੀ ਤਲਵਾਰ, ਨਾ ਤੁਹਾਡੇ ਧਣੁੱਖ ਨਾਲ ਇਹ ਹੋਇਆ। 13ਅਤੇ ਮੈਂ ਤੁਹਾਨੂੰ ਇੱਕ ਦੇਸ ਦਿੱਤਾ ਜਿਹ ਦੇ ਉੱਤੇ ਤੁਸੀਂ ਮਿਹਨਤ ਨਹੀਂ ਕੀਤੀ ਅਤੇ ਸ਼ਹਿਰ ਜਿਹੜੇ ਤੁਸੀਂ ਨਹੀਂ ਉਸਾਰੇ ਪਰ ਤੁਸੀਂ ਉਹਨਾਂ ਦੇ ਵਿੱਚ ਵੱਸ ਗਏ। ਅੰਗੂਰੀ ਬਾਗ਼ਾਂ ਅਤੇ ਜ਼ੈਤੂਨੀ ਬਾਗ਼ਾਂ ਤੋਂ ਤੁਸੀਂ ਖਾਂਦੇ ਰਹੇ ਹੋ ਜਿਹੜੇ ਤੁਸੀਂ ਨਹੀਂ ਲਾਏ।
ਜਵਾਬੀ ਭਜਨ
ਜ਼ਬੂ 136:1–3, 16–18, 21–22, 24
1ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ, ਤੇ ਉਹ ਦੀ ਦਯਾ ਸਦਾ ਦੀ ਹੈ। 2ਦੇਵਤਿਆਂ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ। 3ਪ੍ਰਭੂਆਂ ਦੇ ਪ੍ਰਭੂ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ। 16ਉਸੇ ਦਾ ਜੋ ਆਪਣੀ ਪਰਜਾ ਨੂੰ ਉਜਾੜ ਦੇ ਵਿੱਚ ਲਈ ਤੁਰਿਆ, ਉਹ ਦੀ ਦਯਾ ਸਦਾ ਦੀ ਹੈ, 17ਉਸੇ ਦਾ ਜਿਸ ਵੱਡੇ-ਵੱਡੇ ਰਾਜਿਆਂ ਨੂੰ ਮਾਰਿਆ, ਉਹ ਦੀ ਦਯਾ ਸਦਾ ਦੀ ਹੈ, 18ਅਤੇ ਤੇਜਵਾਨ ਰਾਜਿਆਂ ਨੂੰ ਵੱਢ ਸੁੱਟਿਆ, ਉਹ ਦੀ ਦਯਾ ਸਦਾ ਦੀ ਹੈ, 21ਅਤੇ ਉਨ੍ਹਾਂ ਦੇ ਦੇਸ ਨੂੰ ਮਿਲਖ਼ ਵਿੱਚ ਦੇ ਦਿੱਤਾ, ਉਹ ਦੀ ਦਯਾ ਸਦਾ ਦੀ ਹੈ, 22ਆਪਣੇ ਦਾਸ ਇਸਰਾਏਲ ਦੀ ਮਿਲਖ਼ ਵਿੱਚ, ਉਹ ਦੀ ਦਯਾ ਸਦਾ ਦੀ ਹੈ, 24ਅਤੇ ਸਾਨੂੰ ਸਾਡੇ ਵਿਰੋਧੀਆਂ ਤੋਂ ਛੁਡਾਇਆ, ਉਹ ਦੀ ਦਯਾ ਸਦਾ ਦੀ ਹੈ,
ਇੰਜੀਲ
3ਫ਼ਰੀਸੀ ਉਸ ਦੀ ਪ੍ਰੀਖਿਆ ਲੈਣ ਲਈ ਉਹ ਦੇ ਕੋਲ ਆ ਕੇ ਬੋਲੇ, ਕੀ ਮਨੁੱਖ ਨੂੰ ਇਹ ਯੋਗ ਹੈ ਕਿ ਉਹ ਕਿਸੇ ਗੱਲ ਕਾਰਨ ਆਪਣੀ ਪਤਨੀ ਨੂੰ ਤਲਾਕ ਦੇਵੇ? 4ਉਸ ਨੇ ਉੱਤਰ ਦਿੱਤਾ, ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਜਿਸ ਨੇ ਉਨ੍ਹਾਂ ਨੂੰ ਬਣਾਇਆ ਉਹ ਨੇ ਮੁੱਢੋਂ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ? 5ਅਤੇ ਕਿਹਾ ਜੋ ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। 6ਇਸ ਲਈ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ। ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ। 7ਉਨ੍ਹਾਂ ਨੇ ਉਸ ਨੂੰ ਆਖਿਆ, ਫੇਰ ਮੂਸਾ ਨੇ ਤਿਆਗ ਪੱਤਰ ਰਾਹੀਂ ਤਲਾਕ ਦੇਣ ਦੀ ਆਗਿਆ ਕਿਉਂ ਦਿੱਤੀ? 8ਯਿਸੂ ਨੇ ਉੱਤਰ ਦਿੱਤਾ, ਮੂਸਾ ਨੇ ਤੁਹਾਡੀ ਸਖ਼ਤ ਦਿਲੀ ਕਰਕੇ ਤੁਹਾਨੂੰ ਆਪਣੀਆਂ ਪਤਨੀਆਂ ਨੂੰ ਤਿਆਗਣ ਦੀ ਪਰਵਾਨਗੀ ਦਿੱਤੀ ਪਰ ਮੁੱਢੋਂ ਅਜਿਹਾ ਨਾ ਸੀ। 9ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਹਰਾਮਕਾਰੀ ਤੋਂ ਇਲਾਵਾ ਆਪਣੀ ਪਤਨੀ ਨੂੰ ਕਿਸੇ ਹੋਰ ਕਾਰਨ ਤਿਆਗ ਦੇਵੇ ਅਤੇ ਦੂਜੀ ਨਾਲ ਵਿਆਹ ਕਰੇ ਉਹ ਵਿਭਚਾਰ ਕਰਦਾ ਹੈ। 10ਚੇਲਿਆਂ ਨੇ ਉਹ ਨੂੰ ਕਿਹਾ, ਜੇਕਰ ਆਦਮੀ ਅਤੇ ਔਰਤ ਵਿਚਕਾਰ ਇਹ ਹਾਲਾਤ ਹਨ, ਤਾਂ ਵਿਆਹ ਕਰਵਾਉਣਾ ਹੀ ਚੰਗਾ ਨਹੀਂ। 11ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਗੱਲ ਸਾਰਿਆਂ ਲਈ ਨਹੀਂ, ਸਿਰਫ਼ ਉਹਨਾਂ ਲਈ ਜਿਨ੍ਹਾਂ ਨੂੰ ਬਖ਼ਸ਼ਿਆ ਗਿਆ ਹੈ। 12ਕਿਉਂਕਿ ਅਜਿਹੇ ਖੁਸਰੇ ਹਨ, ਜਿਹੜੇ ਮਾਂ ਦੀ ਕੁੱਖੋਂ ਇਸੇ ਤਰ੍ਹਾਂ ਜੰਮੇ ਅਤੇ ਕੁਝ ਖੁਸਰੇ ਅਜਿਹੇ ਹਨ ਜਿਹੜੇ ਮਨੁੱਖਾਂ ਦੇ ਦੁਆਰਾ ਖੁਸਰੇ ਕੀਤੇ ਹੋਏ ਹਨ ਅਤੇ ਅਜਿਹੇ ਖੁਸਰੇ ਵੀ ਹਨ ਕਿ ਜਿਨ੍ਹਾਂ ਨੇ ਸਵਰਗ ਰਾਜ ਦੇ ਕਾਰਨ ਆਪਣੇ ਆਪ ਨੂੰ ਖੁਸਰੇ ਕੀਤਾ ਹੈ, ਜਿਹੜਾ ਕਬੂਲ ਕਰ ਸਕਦਾ ਹੈ ਉਹ ਕਬੂਲ ਕਰੇ।
ਅੱਜ ਦੇ ਸੰਤ
- ਸੰਤ ਪੋਂਤੀਅਨ, ਪੋਪ, ਅਤੇ ਹਿੱਪੋਲਿਟਸ, ਪਾਦਰੀ, ਸ਼ਹੀਦ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ