Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 13

ਆਰਥੋਡਾਕਸ ਕੈਲੰਡਰ · 31 ਜੁਲਾਈ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 13 ਅਗਸਤ 2027

ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ ਅੱਠਵਾਂ ਹਫ਼ਤਾ · ਸੁਰ 6

ਤਿਉਹਾਰ ਅਤੇ ਸੰਤ

Forefeast of the Procession of the Venerable and Life-Creating Cross of the Lord

ਵਰਤ ਦਾ ਦਿਨ

ਵਰਤ: ਤੇਲ ਨਾਲ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

1 ਕੁਰਿੰਥੀ 11:8–22

8ਕਿਉਂ ਜੋ ਆਦਮੀ ਔਰਤ ਤੋਂ ਨਹੀਂ ਹੋਇਆ ਪਰ ਔਰਤ ਆਦਮੀ ਤੋਂ ਹੋਈ। 9ਅਤੇ ਨਾ ਆਦਮੀ ਔਰਤ ਲਈ ਉਤਪਤ ਹੋਇਆ ਪਰ ਔਰਤ ਆਦਮੀ ਦੇ ਲਈ ਉਤਪਤ ਹੋਈ। 10ਇਸ ਕਰਕੇ ਔਰਤ ਨੂੰ ਚਾਹੀਦਾ ਹੈ ਜੋ ਦੂਤਾਂ ਦੇ ਕਾਰਨ ਆਪਣੇ ਸਿਰ ਉੱਤੇ ਅਧਿਕਾਰ ਨੂੰ ਰੱਖੇ। 11ਤਾਂ ਵੀ ਪ੍ਰਭੂ ਵਿੱਚ ਨਾ ਔਰਤ ਆਦਮੀ ਤੋਂ ਅਲੱਗ ਹੈ ਅਤੇ ਨਾ ਆਦਮੀ ਔਰਤ ਤੋਂ ਅਲੱਗ। 12ਕਿਉਂਕਿ ਜਿਸ ਪ੍ਰਕਾਰ ਔਰਤ ਆਦਮੀ ਤੋਂ ਹੈ, ਉਸੇ ਪ੍ਰਕਾਰ ਆਦਮੀ ਔਰਤ ਦੇ ਰਾਹੀਂ ਹੈ, ਪਰ ਸਭ ਕੁਝ ਪਰਮੇਸ਼ੁਰ ਤੋਂ ਹੈ। 13ਤੁਸੀਂ ਆਪੇ ਨਿਆਂ ਕਰੋ, ਭਲਾ, ਇਹ ਚੰਗਾ ਲੱਗਦਾ ਹੈ ਜੋ ਔਰਤ ਨੰਗੇ ਸਿਰ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕਰੇ? 14ਕੀ ਕੁਦਰਤ ਵੀ ਆਪ ਤੁਹਾਨੂੰ ਨਹੀਂ ਸਿਖਾਉਂਦੀ ਹੈ ਕਿ ਜੇ ਆਦਮੀ ਸਿਰ ਦੇ ਵਾਲ਼ ਲੰਮੇ ਰੱਖੇ ਤਾਂ ਇਹ ਉਸ ਦੇ ਲਈ ਨਿਰਾਦਰ ਹੈ? 15ਪਰੰਤੂ ਜੇ ਔਰਤ ਲੰਮੇ ਵਾਲ਼ ਰੱਖੇ ਤਾਂ ਉਹ ਦੇ ਲਈ ਸ਼ੋਭਾ ਹੈ, ਕਿਉਂ ਜੋ ਵਾਲ਼ ਉਸ ਨੂੰ ਪੜਦੇ ਦੇ ਲਈ ਦਿੱਤੇ ਹੋਏ ਹਨ। 16ਪਰ ਜੇ ਕੋਈ ਝਗੜਾਲੂ ਹੋਵੇ ਤਾਂ ਨਾ ਸਾਡਾ ਕੋਈ ਇਹੋ ਜਿਹਾ ਦਸਤੂਰ ਹੈ ਅਤੇ ਨਾ ਪਰਮੇਸ਼ੁਰ ਦੀਆਂ ਕਲੀਸਿਯਾਵਾਂ ਦਾ। 17ਪਰੰਤੂ ਇਹ ਕਹਿੰਦਾ ਹੋਇਆ ਮੈਂ ਤੁਹਾਡੀ ਵਡਿਆਈ ਨਹੀਂ ਕਰਦਾ ਕਿਉਂ ਜੋ ਤੁਹਾਡੇ ਇਕੱਠੇ ਹੋਣ ਤੋਂ ਭਲਿਆਈ ਨਹੀਂ ਸਗੋਂ ਬੁਰਿਆਈ ਹੁੰਦੀ ਹੈ। 18ਇਸ ਲਈ ਜੋ ਪਹਿਲਾਂ ਤਾਂ ਮੈਂ ਇਹ ਸੁਣਦਾ ਹਾਂ ਕਿ ਜਿਸ ਵੇਲੇ ਤੁਸੀਂ ਕਲੀਸਿਯਾ ਵਿੱਚ ਇਕੱਠੇ ਹੁੰਦੇ ਹੋ ਤਾਂ ਤੁਹਾਡੇ ਵਿੱਚ ਵਿਤਕਰੇ ਪੈਂਦੇ ਹਨ ਅਤੇ ਮੈਂ ਉਸ ਨੂੰ ਥੋੜ੍ਹਾ ਬਹੁਤ ਸੱਚ ਮੰਨਦਾ ਹਾਂ। 19ਕਿਉਂ ਜੋ ਜ਼ਰੂਰੀ ਹੈ ਜੋ ਤੁਹਾਡੇ ਵਿੱਚ ਕੁਪੰਥ ਵੀ ਹੋਣ ਤਾਂ ਕਿ ਜਿਹੜੇ ਪਰਵਾਨ ਹਨ, ਉਹ ਤੁਹਾਡੇ ਵਿੱਚ ਉਜਾਗਰ ਹੋ ਜਾਣ। 20ਸੋ ਜਿਸ ਵੇਲੇ ਤੁਸੀਂ ਇੱਕ ਥਾਂ ਇਕੱਠੇ ਹੁੰਦੇ ਹੋ ਤਾਂ ਇਹ ਪ੍ਰਭੂ ਭੋਜ ਖਾਣ ਲਈ ਨਹੀਂ ਹੁੰਦਾ। 21ਕਿਉਂ ਜੋ ਖਾਣ ਵੇਲੇ ਹਰੇਕ ਪਹਿਲਾਂ ਆਪੋ ਆਪਣਾ ਭੋਜਨ ਖਾ ਲੈਂਦਾ ਹੈ ਅਤੇ ਕੋਈ ਭੁੱਖਾ ਰਹਿੰਦਾ ਅਤੇ ਕੋਈ ਮਤਵਾਲਾ ਹੁੰਦਾ ਹੈ! 22ਭਲਾ, ਖਾਣ-ਪੀਣ ਲਈ ਤੁਹਾਡੇ ਆਪਣੇ ਘਰ ਨਹੀਂ ਹਨ? ਜਾਂ ਤੁਸੀਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਤੁੱਛ ਸਮਝਦੇ ਅਤੇ ਜਿਨ੍ਹਾਂ ਦੇ ਕੋਲ ਨਹੀਂ ਹਨ ਉਹਨਾਂ ਨੂੰ ਲੱਜਿਆਵਾਨ ਕਰਦੇ ਹੋ? ਮੈਂ ਤੁਹਾਨੂੰ ਕੀ ਆਖਾਂ? ਭਲਾ, ਇਸ ਵਿੱਚ ਤੁਹਾਡੀ ਵਡਿਆਈ ਕਰਾਂ? ਮੈਂ ਤੁਹਾਡੀ ਵਡਿਆਈ ਨਹੀਂ ਕਰਦਾ ਹਾਂ।

ਪੱਤ੍ਰੀ (ਸ਼ਨੀਵਾਰ ਲਈ)

ਰੋਮ 13:1–10

1ਹਰੇਕ ਮਨੁੱਖ ਹਕੂਮਤਾਂ ਦੇ ਅਧੀਨ ਰਹੇ ਕਿਉਂਕਿ ਅਜਿਹੀ ਕੋਈ ਹਕੂਮਤ ਨਹੀਂ ਜਿਹੜੀ ਪਰਮੇਸ਼ੁਰ ਦੇ ਵੱਲੋਂ ਨਾ ਹੋਵੇ ਅਤੇ ਜਿੰਨ੍ਹੀਆਂ ਹਕੂਮਤਾਂ ਹਨ, ਉਹ ਪਰਮੇਸ਼ੁਰ ਦੀਆਂ ਠਹਿਰਾਈਆਂ ਹੋਈਆਂ ਹਨ। 2ਇਸ ਲਈ ਜਿਹੜਾ ਹਕੂਮਤ ਦਾ ਵਿਰੋਧ ਕਰਦਾ ਹੈ, ਉਹ ਪਰਮੇਸ਼ੁਰ ਦੀ ਵਿਧੀ ਦਾ ਵਿਰੋਧ ਕਰਦਾ ਹੈ ਅਤੇ ਜਿਹੜੇ ਵਿਰੋਧ ਕਰਦੇ ਹਨ ਉਹ ਸਜ਼ਾ ਭੁਗਤਣਗੇ। 3ਹਾਕਮ ਤਾਂ ਚੰਗੇ ਕੰਮ ਤੋਂ ਨਹੀਂ ਪਰ ਬੁਰੇ ਕੰਮ ਤੋਂ ਡਰਾਉਣ ਵਾਲੇ ਹੁੰਦੇ ਹਨ। ਸੋ ਜੇ ਤੂੰ ਹਾਕਮ ਤੋਂ ਨਿਡਰ ਰਹਿਣਾ ਚਾਹੁੰਦਾ ਹੈ? ਤਾਂ ਚੰਗੇ ਕੰਮ ਕਰ ਫੇਰ ਉਸ ਦੀ ਵੱਲੋਂ ਤੇਰੀ ਸ਼ੋਭਾ ਹੋਵੇਗੀ। 4ਕਿਉਂ ਜੋ ਉਹ ਪਰਮੇਸ਼ੁਰ ਦਾ ਸੇਵਕ ਤੇਰੀ ਭਲਿਆਈ ਲਈ ਹੈ। ਪਰ ਜੇ ਤੂੰ ਬੁਰਾ ਕਰੇ ਤਾਂ ਉਸ ਤੋਂ ਡਰ, ਇਸ ਲਈ ਜੋ ਉਹ ਐਂਵੇਂ ਤਲਵਾਰ ਨਹੀਂ ਲਈ ਫਿਰਦਾ। ਉਹ ਤਾਂ ਪਰਮੇਸ਼ੁਰ ਦਾ ਸੇਵਕ ਹੈ, ਕਿ ਉਹ ਬੁਰੇ ਕੰਮ ਕਰਨ ਵਾਲਿਆ ਨੂੰ ਸਜ਼ਾ ਦੇਵੇ। 5ਇਸ ਲਈ ਕੇਵਲ ਕ੍ਰੋਧ ਹੀ ਦੇ ਕਾਰਨ ਨਹੀਂ ਸਗੋਂ ਆਪਣੇ ਵਿਵੇਕ ਦੇ ਕਾਰਨ ਵੀ ਅਧੀਨ ਹੋਣ ਦੀ ਲੋੜ ਹੈ। 6ਇਸ ਲਈ ਉਨ੍ਹਾਂ ਨੂੰ ਕਰ ਵੀ ਦਿਉ ਕਿਉਂਕਿ ਉਹ ਇਸੇ ਕੰਮ ਵਿੱਚ ਸਦਾ ਲੱਗੇ ਰਹਿੰਦੇ ਹਨ, ਅਤੇ ਪਰਮੇਸ਼ੁਰ ਦੇ ਸੇਵਾਦਾਰ ਹਨ। 7ਇਸ ਲਈ ਹਰ ਇੱਕ ਦਾ ਹੱਕ ਅਦਾ ਕਰੋ। ਜਿਹ ਨੂੰ ਕਰ ਦੇਣਾ ਚਾਹੀਦਾ ਹੈ ਉਸ ਨੂੰ ਕਰ ਦਿਉ, ਜਿਹ ਨੂੰ ਮਸੂਲ ਦੇਣਾ ਚਾਹੀਦਾ ਹੈ ਉਸ ਨੂੰ ਮਸੂਲ ਦਿਉ, ਜਿਸ ਦੇ ਕੋਲੋਂ ਡਰਨਾ ਚਾਹੀਦਾ ਹੈ ਉਸ ਦੇ ਕੋਲੋਂ ਡਰੋ, ਜਿਸ ਦਾ ਆਦਰ ਕਰਨਾ ਚਾਹੀਦਾ ਹੈ ਉਸਦਾ ਆਦਰ ਕਰੋ। 8ਇੱਕ ਦੂਜੇ ਨਾਲ ਪਿਆਰ ਕਰਨ ਤੋਂ ਬਿਨ੍ਹਾਂ ਕਿਸੇ ਹੋਰ ਗੱਲ ਵਿੱਚ ਕਿਸੇ ਦੇ ਕਰਜ਼ਦਾਰ ਨਾ ਰਹੋ ਕਿਉਂਕਿ ਜੋ ਦੂਸਰੇ ਨਾਲ ਪਿਆਰ ਕਰਦਾ ਹੈ ਉਹ ਨੇ ਬਿਵਸਥਾ ਨੂੰ ਪੂਰਾ ਕੀਤਾ ਹੈ। 9ਕਿਉਂਕਿ ਇਹ, ਜੋ ਵਿਭਚਾਰ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਲਾਲਚ ਨਾ ਕਰ ਅਤੇ ਜੇ ਕੋਈ ਹੋਰ ਹੁਕਮ ਵੀ ਹੋਵੇ ਤਾਂ ਸਭ ਗੱਲਾਂ ਦਾ ਨਿਚੋੜ ਇਸ ਗੱਲ ਵਿੱਚ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। 10ਪਿਆਰ ਗੁਆਂਢੀ ਦਾ ਕੁਝ ਬੁਰਾ ਨਹੀਂ ਕਰਦਾ, ਇਸ ਲਈ ਪਿਆਰ ਬਿਵਸਥਾ ਨੂੰ ਪੂਰਾ ਕਰਨਾ ਹੈ।

ਇੰਜੀਲ

ਮੱਤੀ 17:10–18

10ਤਦ ਉਹ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, ਫੇਰ ਉਪਦੇਸ਼ਕ ਕਿਉਂ ਆਖਦੇ ਹਨ ਜੋ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ? 11ਉਸ ਨੇ ਉੱਤਰ ਦਿੱਤਾ ਕਿ ਸੱਚ-ਮੁੱਚ ਏਲੀਯਾਹ ਠੀਕ ਪਹਿਲਾਂ ਆਉਂਦਾ ਹੈ ਅਤੇ ਸਭ ਕੁਝ ਬਹਾਲ ਕਰੇਗਾ। 12ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਏਲੀਯਾਹ ਤਾਂ ਆ ਚੁੱਕਿਆ ਅਤੇ ਉਨ੍ਹਾਂ ਨੇ ਉਸ ਨੂੰ ਨਾ ਪਛਾਣਿਆ ਪਰ ਜੋ ਕੁਝ ਉਨ੍ਹਾਂ ਨੇ ਚਾਹਿਆ ਸੋ ਉਸ ਨਾਲ ਕੀਤਾ। ਇਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਉਨ੍ਹਾਂ ਦੇ ਹੱਥੋਂ ਦੁੱਖ ਪਾਵੇਗਾ। 13ਤਦ ਚੇਲਿਆਂ ਨੇ ਸਮਝਿਆ ਜੋ ਉਹ ਨੇ ਸਾਡੇ ਨਾਲ ਯੂਹੰਨਾ ਬਪਤਿਸਮਾ ਦੇਣ ਵਾਲੇ ਦੀ ਗੱਲ ਕੀਤੀ ਹੈ। 14ਜਦ ਉਹ ਭੀੜ ਦੇ ਕੋਲ ਪਹੁੰਚੇ, ਤਦ ਇੱਕ ਮਨੁੱਖ ਉਹ ਦੇ ਕੋਲ ਆਇਆ ਅਤੇ ਉਹ ਦੇ ਅੱਗੇ ਗੋਡੇ ਨਿਵਾ ਕੇ ਬੋਲਿਆ, 15ਪ੍ਰਭੂ ਜੀ ਮੇਰੇ ਪੁੱਤਰ ਉੱਤੇ ਦਯਾ ਕਰੋ! ਕਿਉਂ ਜੋ ਉਹ ਮਿਰਗੀ ਦੀ ਬਿਮਾਰੀ ਕਾਰਨ ਬਹੁਤ ਦੁੱਖੀ ਹੈ, ਉਹ ਤਾਂ ਬਹੁਤ ਵਾਰੀ ਅੱਗ ਅਤੇ ਪਾਣੀ ਵਿੱਚ ਡਿੱਗ ਪੈਂਦਾ ਹੈ। 16ਅਤੇ ਮੈਂ ਉਸ ਨੂੰ ਤੁਹਾਡੇ ਚੇਲਿਆਂ ਕੋਲ ਲਿਆਇਆ ਸੀ, ਪਰ ਉਹ ਉਸ ਨੂੰ ਚੰਗਾ ਨਾ ਕਰ ਸਕੇ। 17ਤਦ ਯਿਸੂ ਨੇ ਉੱਤਰ ਦਿੱਤਾ, ਹੇ ਅਵਿਸ਼ਵਾਸੀ ਅਤੇ ਬੁਰੀ ਪੀੜ੍ਹੀ ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ? ਕਦੋਂ ਤੱਕ ਤੁਹਾਡੀ ਸਹਾਂਗਾ? ਉਹ ਨੂੰ ਇੱਥੇ ਮੇਰੇ ਕੋਲ ਲਿਆਓ। 18ਯਿਸੂ ਨੇ ਉਹ ਨੂੰ ਝਿੜਕਿਆ ਅਤੇ ਭੂਤ ਉਸ ਵਿੱਚੋਂ ਨਿੱਕਲ ਗਿਆ ਅਤੇ ਮੁੰਡਾ ਉਸੇ ਵੇਲੇ ਚੰਗਾ ਹੋ ਗਿਆ।

ਇੰਜੀਲ (ਸ਼ਨੀਵਾਰ ਲਈ)

ਮੱਤੀ 12:30–37

30ਜਿਹੜਾ ਮੇਰੇ ਨਾਲ ਨਹੀਂ ਉਹ ਮੇਰੇ ਵਿਰੁੱਧ ਹੈ, ਅਤੇ ਜਿਹੜਾ ਮੇਰੇ ਨਾਲ ਇਕੱਠਾ ਨਹੀਂ ਕਰਦਾ ਉਹ ਖਿਲਾਰਦਾ ਹੈ। 31ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਹਰੇਕ ਪਾਪ ਅਤੇ ਨਿੰਦਿਆ ਮਨੁੱਖਾਂ ਨੂੰ ਮਾਫ਼ ਕੀਤਾ ਜਾਵੇਗਾ, ਪਰ ਜਿਹੜਾ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ, ਉਹ ਮਾਫ਼ ਨਹੀਂ ਕੀਤਾ ਜਾਵੇਗਾ। 32ਅਤੇ ਜੇ ਕੋਈ ਮਨੁੱਖ ਦੇ ਪੁੱਤਰ ਦੇ ਵਿਰੁੱਧ ਗੱਲ ਕਰੇ, ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ, ਉਸ ਨੂੰ ਨਾ ਇਸ ਜੁੱਗ ਵਿੱਚ ਅਤੇ ਨਾ ਹੀ ਆਉਣ ਵਾਲੇ ਜੁੱਗ ਵਿੱਚ ਮਾਫ਼ ਕੀਤਾ ਜਾਵੇਗਾ। 33ਜੇ ਰੁੱਖ ਨੂੰ ਚੰਗਾ ਆਖੋ, ਤਾਂ ਉਸ ਦੇ ਫਲ ਨੂੰ ਵੀ ਚੰਗਾ ਆਖੋ ਜਾਂ ਰੁੱਖ ਨੂੰ ਬੁਰਾ ਆਖੋ ਤਾਂ ਉਸ ਦੇ ਫਲ ਨੂੰ ਵੀ ਬੁਰਾ ਆਖੋ, ਕਿਉਂਕਿ ਰੁੱਖ ਆਪਣੇ ਫਲਾਂ ਤੋਂ ਹੀ ਪਛਾਣਿਆ ਜਾਂਦਾ ਹੈ। 34ਹੇ ਸੱਪਾਂ ਦੇ ਬੱਚਿਓ! ਤੁਸੀਂ ਬੁਰੇ ਹੋ ਕੇ ਚੰਗੀਆਂ ਗੱਲਾਂ ਕਿਵੇਂ ਕਰ ਸਕਦੇ ਹੋ? ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਹੀ ਮੂੰਹ ਵਿੱਚੋਂ ਨਿੱਕਲਦਾ ਹੈ। 35ਭਲਾ ਮਨੁੱਖ ਮਨ ਦੇ ਭਲੇ ਖ਼ਜ਼ਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਮਨੁੱਖ ਬੁਰੇ ਖ਼ਜ਼ਾਨੇ ਵਿੱਚੋਂ ਬੁਰੀਆਂ ਗੱਲਾਂ ਕੱਢਦਾ ਹੈ। 36ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਮਨੁੱਖ ਹਰੇਕ ਵਿਅਰਥ ਗੱਲ ਦਾ ਜੋ ਉਹ ਬੋਲਣ, ਨਿਆਂ ਦੇ ਦਿਨ ਉਹ ਦਾ ਹਿਸਾਬ ਦੇਣਗੇ। 37ਇਸ ਲਈ ਜੋ ਤੂੰ ਆਪਣੀਆਂ ਗੱਲਾਂ ਦੇ ਕਾਰਨ ਨਿਰਦੋਸ਼ ਅਤੇ ਆਪਣੀਆਂ ਗੱਲਾਂ ਦੇ ਕਾਰਨ ਦੋਸ਼ੀ ਠਹਿਰਾਇਆ ਜਾਵੇਂਗਾ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੁਲਾਈ 31 ਸਿਵਲ ਕੈਲੰਡਰ ਦਾ ਅਗਸਤ 13 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ